:: ਪੰਜਾਬ ’ਚ ਚੋਣਾਂ ਦੌਰਾਨ ਵੰਡੀ ਜਾ ਸਕਦੀ ਹੈ ਡਰੱਗਜ਼, ਹਾਈ ਕੋਰਟ ਨੇ ਚੋਣ ਕਮਿਸ਼ਨ ਨੂੰ ਜਾਰੀ ਕੀਤਾ ਨੋਟਿਸ   :: ਆਤਮਨਿਰਭਰ ਭਾਰਤ ਦੇ ਨਿਰਮਾਣ ਚ MSME ਦੀ ਭੂਮਿਕਾ ਬਹੁਤ ਅਹਿਮ : ਨਰਿੰਦਰ ਮੋਦੀ   :: PM ਦੀ ਸੁਰੱਖਿਆ ’ਚ ਕੁਤਾਹੀ ਮਾਮਲੇ ’ਚ ਸਮ੍ਰਿਤੀ ਈਰਾਨੀ ਨੇ ਘੇਰੀ ਕਾਂਗਰਸ, ਕਿਹਾ- ਸੱਚ ਆਇਆ ਸਾਹਮਣੇ   :: ਦਿੱਲੀ ਚ ਕੋਰੋਨਾ ਮਾਮਲੇ ਹੋਏ ਸਥਿਰ, ਜਲਦ ਘੱਟ ਹੋਣ ਦੀ ਸੰਭਾਵਨਾ : ਸਤੇਂਦਰ ਜੈਨ   :: ਚੀਨ ਨਾਲ ਗੱਲਬਾਤ ਜਾਰੀ, ਮੁਹਿੰਮ ਸੰਬੰਧੀਆਂ ਤਿਆਰੀਆਂ ਵੱਡੇ ਪੱਧਰ ਤੇ : ਫ਼ੌਜ ਮੁਖੀ   :: ਪ੍ਰਿਯੰਕਾ ਗਾਂਧੀ ਦਾ ਬਿਆਨ, ਕਿਹਾ ‘CM ਚੰਨੀ ਨੇ ਨਹੀਂ, ਸਗੋਂ ਮੈਂ ਉਨ੍ਹਾਂ ਨੂੰ ਮੋਦੀ ਦੀ ਸੁਰੱਖਿਆ ਦੇ ਮਾਮਲੇ ’ਚ ਕੀਤਾ   :: ਜੇ ਕੋਰੋਨਾ ਇਨਫੈਕਸ਼ਨ ਇਸੇ ਰਫਤਾਰ ਨਾਲ ਵਧਦਾ ਰਿਹਾ ਤਾਂ ਹਸਪਤਾਲਾਂ ਤੇ ਸਿਹਤ ਸਹੂਲਤਾਂ ’ਤੇ ਵਧ ਸਕਦੈ ਦਬਾਅ   :: ਆਈ. ਟੀ. ਵਿਭਾਗ ਦੀ ਛਾਪੇਮਾਰੀ, 800 ਕਰੋੜ ਰੁਪਏ ਦੇ ਨਕਦ ਲੈਣ-ਦੇਣ ਖ਼ੁਲਾਸਾ   :: CM ਨਿਤੀਸ਼ ਕੁਮਾਰ ਹੋਏ ਕੋਰੋਨਾ ਪਾਜ਼ੇਟਿਵ, ਖ਼ੁਦ ਨੂੰ ਕੀਤਾ ਇਕਾਂਤਵਾਸ   :: PM ਵੱਲੋਂ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦਾ ਫੈਸਲਾ ਸ਼ਲਾਘਾਯੋਗ : ਹਰਨਾਮ ਸਿੰਘ   :: ਕੇਜਰੀਵਾਲ ਦਾ ਵੱਡਾ ਬਿਆਨ, ਕਿਹਾ- ‘ਆਪ’ ਲਈ ਚੋਣਾਂ ‘ਸਰਕਾਰ’ ਨਹੀਂ, ਦੇਸ਼ ਅਤੇ ਸਮਾਜ ਬਦਲਣ ਦਾ ਮੌਕਾ   :: ਯੋਗ, ਆਯੁਰਵੇਦ ਅਤੇ ਨੈਚੁਰੋਪੈਥੀ ਰਾਹੀਂ ਓਮੀਕ੍ਰੋਨ ਦਾ ਹੱਲ ਸੰਭਵ : ਸਵਾਮੀ ਰਾਮਦੇਵ   :: ਪਹਾੜਾਂ ਤੇ ਬਰਫਬਾਰੀ ਨੇ ਵਧਾਈ ਠੰਡ; ਮੈਦਾਨੀ ਇਲਾਕਿਆਂ ਚ ਮੀਂਹ, ਗੜੇਮਾਰੀ ਦਾ ਅਲਰਟ   :: ‘ਭਗਵਾਨ’ ਨੂੰ ਤਲਬ ਕਰਨ ’ਤੇ ਮਦਰਾਸ ਹਾਈ ਕੋਰਟ ਨਾਰਾਜ਼   :: ਤਿਹਾੜ ਜੇਲ ’ਚ ਤਲਾਸ਼ੀ ਦੌਰਾਨ ਕੈਦੀ ਨੇ ਨਿਗਲਿਆ ਮੋਬਾਇਲ, ਹਸਪਤਾਲ ’ਚ ਦਾਖਲ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਸ਼ਿਲਪਾ ਸ਼ੈੱਟੀ ਦੀ ਬੰਬੇ ਹਾਈਕੋਰਟ ਨੂੰ ਗੁਹਾਰ, ਕਿਹਾ-ਮੀਡੀਆ ਘਰਾਣਿਆਂ ਨੇ ਕੀਤਾ ਅਕਸ ਖ਼ਰਾਬ PRINT ਈ ਮੇਲ
shilpa shetty appeals to bombay high court  says media houses tarnish image
ਸ਼ਿਲਪਾ ਸ਼ੈੱਟੀ ਦੀ ਬੰਬੇ ਹਾਈਕੋਰਟ ਨੂੰ ਗੁਹਾਰ, ਕਿਹਾ-ਮੀਡੀਆ ਘਰਾਣਿਆਂ ਨੇ ਕੀਤਾ ਅਕਸ ਖ਼ਰਾਬ

ਮੁੰਬਈ- --30,ਜੁਲਾਈ21-(MDP-ਬਿਊਰੋ)--ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਨੇ ਅਸ਼ਲੀਲ ਵੀਡੀਓ ਬਣਾਉਣ ਦੇ ਮਾਮਲੇ ’ਚ ਪਤੀ ਰਾਜ ਕੁੰਦਰਾ ਦੀ ਗ੍ਰਿਫਤਾਰੀ ਅਤੇ ਮੁੰਬਈ ਕ੍ਰਾਈਮ ਬ੍ਰਾਂਚ ਵੱਲੋਂ ਪੁੱਛਗਿੱਛ ਤੋਂ ਬਾਅਦ ਇਸ ਦਾ ਭਾਂਡਾ ਮੀਡੀਆ ’ਤੇ ਭੰਨਿਆ ਹੈ। ਸ਼ਿਲਪਾ ਸ਼ੈੱਟੀ ਨੇ ਮੀਡੀਆ ’ਤੇ ਆਪਣੇ ਅਕਸ ਨੂੰ ਖਰਾਬ ਕਰਨ ਦਾ ਦੋਸ਼ ਲਾਉਂਦਿਆਂ ਵੀਰਵਾਰ ਨੂੰ ਬੰਬੇ ਹਾਈਕੋਰਟ ਦਾ ਰੁਖ਼ ਕੀਤਾ।ਸ਼ਿਲਪਾ ਸ਼ੈੱਟੀ ਨੇ 29 ਮੀਡੀਆ ਕਰਮਚਾਰੀਆਂ ਅਤੇ ਮੀਡੀਆ ਘਰਾਣਿਆਂ ਖ਼ਿਲਾਫ਼ ਬੰਬੇ ਹਾਈਕੋਰਟ ’ਚ ਮਾਣਹਾਨੀ ਦਾ ਮੁਕੱਦਮਾ ਦਰਜ ਕੀਤਾ ਹੈ। ਰਾਜ ਕੁੰਦਰਾ ਅਸ਼ਲੀਲ ਵੀਡੀਓ ਮਾਮਲੇ ’ਚ ਸ਼ਿਲਪਾ ਸ਼ੈੱਟੀ ਨੇ ਗਲਤ ਰਿਪੋਰਟਿੰਗ ਅਤੇ ਉਨ੍ਹਾਂ ਦੇ ਅਕਸ ਨੂੰ ਖਰਾਬ ਕਰਨ ਦਾ ਦੋਸ਼ ਲਾਇਆ ਹੈ। ਇਸ ਮਾਮਲੇ ਦੀ ਸੁਣਵਾਈ ਕੱਲ ਕੋਰਟ ’ਚ ਹੋਵੇਗੀ।

 
ਰਾਜ ਕੁੰਦਰਾ ਦੀ ਜ਼ਮਾਨਤ ਅਰਜ਼ੀ ਰੱਦ

ਇਸ ਤੋਂ ਪਹਿਲਾਂ ਮੁੰਬਈ ਦੀ ਇਕ ਅਦਾਲਤ ਨੇ ਅਸ਼ਲੀਲ ਫਿਲਮਾਂ ਬਣਾਉਣ ਅਤੇ ਉਨ੍ਹਾਂ ਨੂੰ ਐਪਸ ’ਤੇ ਚਲਾਉਣ ਦੇ ਮਾਮਲੇ ’ਚ ਰਾਜ ਕੁੰਦਰਾ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ। ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ ਮੁੰਬਈ ਪੁਲਸ ਦੀ ਕ੍ਰਾਈਮ ਬ੍ਰਾਂਚ ਨੇ 19 ਜੁਲਾਈ ਨੂੰ ਗ੍ਰਿਫਤਾਰ ਕੀਤਾ ਸੀ। ਉਨ੍ਹਾਂ ’ਤੇ ਭਾਰਤੀ ਦੰਡਾਵਲੀ ਤੇ ਸੂਚਨਾ ਟੈਕਨਾਲੋਜੀ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ,ਮੰਗਲਵਾਰ ਨੂੰ ਇੱਥੇ ਇਕ ਮੈਜਿਸਟ੍ਰੇਟ ਅਦਾਲਤ ਨੇ ਕੁੰਦਰਾ ਨੂੰ 14 ਦਿਨ ਦੀ ਨਿਆਇਕ ਹਿਰਾਸਤ ’ਚ ਭੇਜ ਦਿੱਤਾ ਸੀ। ਕੁੰਦਰਾ ਨੇ ਜ਼ਮਾਨਤ ਅਰਜ਼ੀ ਦਾਇਰ ਕੀਤੀ ਸੀ ਪਰ ਅਦਾਲਤ ਨੇ ਬੁੱਧਵਾਰ ਇਸ ਨੂੰ ਖਾਰਿਜ ਕਰ ਦਿੱਤਾ। ਬੰਬੇ ਹਾਈਕੋਰਟ ਵੱਲੋਂ ਮੰਗਲਵਾਰ ਰਾਜ ਕੁੰਦਰਾ ਨੂੰ ਤੁਰੰਤ ਅਸਥਾਈ ਰਾਹਤ ਦੇਣ ਤੋਂ ਵੀ ਇਨਕਾਰ ਕੀਤਾ ਗਿਆ ਸੀ।

 
< Prev   Next >

Advertisements

Advertisement
Advertisement
Advertisement
Advertisement
Advertisement