:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਲੱਦਾਖ ਚ ਕੇਂਦਰੀ ਯੂਨੀਵਰਸਿਟੀ ਸਥਾਪਤ ਕਰਨ ਸੰਬੰਧੀ ਬਿੱਲ ਲੋਕ ਸਭਾ ਚ ਪਾਸ PRINT ਈ ਮੇਲ
bill to set up central university in ladakh passed in lok sabhaਨਵੀਂ ਦਿੱਲੀ--06ਅਗਸਤ21-(MDP-ਬਿਊਰੋ)-- ਲੋਕ ਸਭਾ 'ਚ ਸ਼ੁੱਕਰਵਾਰ ਨੂੰ 'ਕੇਂਦਰੀ ਯੂਨੀਵਰਸਿਟੀ ਲੱਦਾਖ 'ਚ 'ਕੇਂਦਰੀ ਯੂਨੀਵਰਸਿਟੀ (ਸੋਧ) ਬਿੱਲ, 2021' ਨੂੰ ਮਨਜ਼ੂਰੀ ਦੇ ਦਿੱਤੀ ਗਈ, ਜਿਸ 'ਚ ਕੇਂਦਰ ਸ਼ਾਸਿਤ ਖੇਤਰ ਲੱਦਾਖ 'ਚ ਇਕ ਕੇਂਦਰੀ ਯੂਨੀਵਰਸਿਟੀ ਸਥਾਪਤ ਕਰਨ ਦੀ ਵਿਵਸਥਾ ਕੀਤੀ ਗਈ ਹੈ। ਇਸ ਸੰਸਥਾ ਦਾ ਨਾਮ 'ਸਿੰਧੂ ਕੇਂਦਰੀ ਯੂਨੀਵਰਸਿਟੀ' ਹੋਵੇਗਾ।

 à¨•à©‡à¨‚ਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੇ 'ਕੇਂਦਰੀ ਯੂਨੀਵਰਸਿਟੀ (ਸੋਧ) ਬਿੱਲ, 2021 ਨੂੰ ਚਰਚਾ ਅਤੇ ਪਾਸ ਕਰਨ ਲਈ ਰੱਖਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਸਾਲ 15 ਅਗਸਤ ਨੂੰ ਐਲਾਨ ਕੀਤਾ ਸੀ ਕਿ ਲੱਦਾਖ 'ਚ ਕੇਂਦਰੀ ਯੂਨੀਵਰਸਿਟੀ ਸਥਾਪਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਧਾਰਾ 370 ਹਟਣ ਦਾ ਇਕ ਸੁਖਦ ਸੰਕੇਤ ਵੀ ਹੈ। ਪਹਿਲਾਂ ਲੱਦਾਖ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾਇਆ ਗਿਆ ਅਤੇ ਹੁਣ ਉੱਥੇ ਕੇਂਦਰੀ ਯੂਨੀਵਰਸਿਟੀ ਦੀ ਸਥਾਪਨਾ ਕੀਤੀ ਜਾ ਰਹੀ ਹੈ। ਪ੍ਰਧਾਨ ਨੇ ਕਿਹਾ ਕਿ ਇਸ ਯੂਨੀਵਰਸਿਟੀ 'ਚ 2500 ਵਿਦਿਆਰਥੀਆਂ ਦੇ ਪੜ੍ਹਨ ਦੀ ਵਿਵਸਥਾ ਰਹੇਗੀ। ਯੂਨੀਵਰਸਿਟੀ ਦੀ ਸਥਾਪਨਾ ਤੋਂ ਬਾਅਦ ਉੱਥੇ ਦੇ ਵਿਦਿਆਰਥੀਆਂ ਦਾ ਦੇਸ਼ ਨਾਲ ਭਾਵਨਾਤਮਕ ਏਕੀਕਰਨ ਹੋਣ 'ਚ ਮਦਦ ਮਿਲੇਗੀ।

ਪੈਗਾਸਸ ਜਾਸੂਸੀ ਵਿਵਾਦ, ਕਿਸਾਨ ਅੰਦੋਲਨ ਵਰਗੇ ਵੱਖ-ਵੱਖ ਮੁੱਦਿਆਂ 'ਤੇ ਚਰਚਾ ਦੀ ਮੰਗ ਨੂੰ ਲੈ ਕੇ ਚੱਲ ਰਹੇ ਵਿਰੋਧੀ ਮੈਂਬਰਾਂ ਦੇ ਹੰਗਾਮੇ ਦਰਮਿਆਨ ਹੇਠਲੇ ਸਦਨ ਨੇ 'ਕੇਂਦਰੀ ਯੂਨੀਵਰਸਿਟੀ (ਸੋਧ) ਬਿੱਲ, 2021' ਨੂੰ ਮਨਜ਼ੂਰੀ ਦੇ ਦਿੱਤੀ। ਕੇਂਦਰੀ ਮੰਤਰੀ ਮੰਡਲ ਨੇ ਪਿਛਲੇ ਦਿਨਾਂ ਲੱਦਾਖ 'ਚ ਇਕ ਕੇਂਦਰੀ ਯੂਨੀਵਰਸਿਟੀ ਸਥਾਪਤ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਸੀ, ਜਿਸ 'ਤੇ 750 ਕਰੋੜ ਰੁਪਏ ਲਾਗਤ ਆਉਣ ਦੀ ਗੱਲ ਕਹੀ ਗਈ ਸੀ। ਇਸ ਯੂਨੀਵਰਸਿਟੀ ਦਾ ਪਹਿਲਾਂ ਪੜਾਅ 4 ਸਾਲਾਂ 'ਚ ਪੂਰਾ ਕਰਨ ਦਾ ਟੀਚਾ ਰੱਖਿਆ ਗਿਆ ਹੈ।ਬਿੱਲ ਦੇ ਉਦੇਸ਼ਾਂ ਅਤੇ ਕਾਰਨਾਂ 'ਚ ਕਿਹਾ ਗਿਆ ਹੈ ਕਿ 'ਕੇਂਦਰੀ ਯੂਨੀਵਰਸਿਟੀ ਐਕਟ, 2009' ਵੱਖ-ਵੱਖ ਸੂਬਿਆਂ 'ਚ ਸਿੱਖਿਆ ਅਤੇ ਖੋਜ ਲਈ ਯੂਨੀਵਰਸਿਟੀਆਂ ਦੀ ਸਥਾਪਨਾ ਕਰਨ ਅਤੇ ਉਨ੍ਹਾਂ ਨੂੰ ਨਿਯਮਿਤ ਕਰਨ, ਉਸ ਨਾਲ ਸੰਬੰਧਤ ਵਿਸ਼ਿਆਂ ਨੂੰ ਲਾਗੂ ਕਰਨ ਦੀ ਵਿਵਸਥਾ ਕਰਨ ਲਈ ਬਣਾਇਆ ਗਿਆ ਸੀ। ਇਸ 'ਚ ਕਿਹਾ ਗਿਆ ਹੈ ਕਿ ਲੱਦਾਖ ਸੰਘ ਰਾਜ ਖੇਤਰ 'ਚ ਕੋਈ ਕੇਂਦਰੀ ਯੂਨੀਵਰਸਿਟੀ ਨਹੀਂ ਹੈ, ਇਸ ਲਈ ਸਰਕਾਰ ਨੇ ਲੱਦਾਖ ਸੰਘ ਰਾਜ ਖੇਤਰ 'ਚ ਇਕ ਨਵੀਂ ਕੇਂਦਰੀ ਯੂਨੀਵਰਸਿਟੀ ਸਥਾਪਤ ਕਰਨ ਦਾ ਫ਼ੈਸਲਾ ਕੀਤਾ ਹੈ। ਬਿੱਲ ਦੇ ਉਦੇਸ਼ਾਂ 'ਚ ਕਿਹਾ ਗਿਆ ਹੈ ਕਿ ਇਸ ਨਾਲ ਖੇਤਰ 'ਚ ਉੱਚ ਸਿੱਖਿਆ ਦਾ ਪਹੁੰਚ ਅਤੇ ਗੁਣਵੱਤਾ ਨੂੰ ਵਧਾਇਆ ਜਾ ਸਕੇਗਾ। ਇਸ 'ਚ ਕਿਹਾ ਗਿਆ ਹੈ,''ਕੇਂਦਰੀ ਯੂਨੀਵਰਸਿਟੀ (ਸੋਧ) ਬਿੱਲ, 2021 ਹੋਰ ਗੱਲਾਂ ਨਾਲ ਕੇਂਦਰੀ ਯੂਨੀਵਰਸਿਟੀ ਐਕਟ, 2009 'ਚ ਸੋਧ ਕਰਨ ਲਈ ਹੈ, ਜਿਸ ਨਾਲ ਸੰਘ ਰਾਜ ਖੇਤਰ ਲੱਦਾਖ 'ਚ 'ਸਿੰਧੂ ਕੇਂਦਰੀ ਯੂਨੀਵਰਸਿਟੀ' ਸਥਾਪਤ ਕਰਨ ਲਈ ਵਿਵਸਥਾ ਕੀਤੀ ਜਾ ਸਕੇ।''

 
< Prev   Next >

Advertisements