:: ਕਸ਼ਮੀਰ ਦੇ ਵਿਕਾਸ ’ਚ ਨੌਜਵਾਨ ਸ਼ਾਮਲ ਹੋਣ ਤਾਂ ਅੱਤਵਾਦੀਆਂ ਦੇ ਨਾਪਾਕ ਮਨਸੂਬੇ ਹੋਣਗੇ ਫੇਲ੍ਹ: ਸ਼ਾਹ   :: ਲਖਨਊ: ਮੋਦੀ ਨੇ 9 ਮੈਡੀਕਲ ਕਾਲਜਾਂ ਦਾ ਕੀਤਾ ਉਦਘਾਟਨ, ਜਨਤਾ ਨੂੰ ਪੁੱਛਿਆ- ‘ਦੱਸੋ ਪਹਿਲਾਂ ਕਦੇ ਅਜਿਹਾ ਹੋਇਆ?’   :: UP ਚੋਣਾਂ: ਕਾਂਗਰਸ ਨੇ 10 ਲੱਖ ਰੁਪਏ ਤਕ ਦਾ ਮੁਫ਼ਤ ਸਰਕਾਰੀ ਇਲਾਜ ਕਰਾਉਣ ਦਾ ਕੀਤਾ ਵਾਅਦਾ   :: ਪ੍ਰਿਯੰਕਾ ਗਾਂਧੀ ਨੇ ਖੇਤ 'ਚ ਔਰਤਾਂ ਨਾਲ ਖਾਣਾ ਖਾਧਾ, ਜਨਤਾ ਨੂੰ ਦੱਸੇ ਕਾਂਗਰਸ ਦੇ 7 'ਵਾਅਦੇ'   :: PM ਮੋਦੀ ਨੇ ‘ਚਾਹ ਵਾਲਾ’ ਦੇ ਤੌਰ ’ਤੇ ਆਪਣਾ ਅਤੀਤ ਕੀਤਾ ਯਾਦ   :: 15 ਦਿਨਾਂ ਤੋਂ ਮੰਡੀ 'ਚ ਰੁਲ਼ ਰਹੇ ਕਿਸਾਨ ਨੇ ਝੋਨੇ ਨੂੰ ਲਾਈ ਅੱਗ, ਵਰੁਣ ਗਾਂਧੀ ਨੇ ਸਾਂਝੀ ਕੀਤੀ ਵੀਡੀਓ   :: ਬਿਨਾਂ ਲਾੜੀ ਤੋਂ ਪਰਤੀ ਬਰਾਤ, ਕਾਰਨ ਜਾਣ ਕੇ ਤੁਸੀਂ ਵੀ ਹੋ ਜਾਓਗੇ ਹੈਰਾਨ   :: ‘ਮੇਡ ਇਨ ਇੰਡੀਆ’ ਨੂੰ ਲੈ ਕੇ ਸਰਕਾਰ ਦੋਹਰੀ ਜ਼ੁਬਾਨ ’ਚ ਕਰ ਰਹੀ ਹੈ ਗੱਲ : ਰਾਹੁਲ ਗਾਂਧੀ   :: ਸੰਸਦ ਦਾ ਸਰਦ ਰੁੱਤ ਸੈਸ਼ਨ ਨਵੰਬਰ ਦੇ ਚੌਥੇ ਹਫ਼ਤੇ ਤੋਂ ਸ਼ੁਰੂ ਹੋਣ ਦੀ ਸੰਭਾਵਨਾ   :: ਕਿਸਾਨ ਅੰਦੋਲਨ: ਸੁਪਰੀਮ ਕੋਰਟ ਦੀ ਟਿੱਪਣੀ ਮਗਰੋਂ ਰਾਕੇਸ਼ ਟਿਕੈਤ ਬੋਲੇ, ''ਗਾਜ਼ੀਪੁਰ ਬਾਰਡਰ ਖਾਲੀ ਕਰ ਰਹੇ ਹਾਂ ਦਿੱਲੀ   :: ਤਰੁਣ ਚੁੱਘ ਦੇ ਬੇਟੇ ਦੇ ਵਿਆਹ 'ਚ ਪੁੱਜੇ ਪੀ.ਐੱਮ. ਮੋਦੀ, ਲਾੜੇ ਅਤੇ ਲਾੜੀ ਨੂੰ ਦਿੱਤਾ ਅਸ਼ੀਰਵਾਦ   :: ਰਾਹੁਲ ਦਾ ਸਰਕਾਰ ’ਤੇ ਤੰਜ਼- ‘ਇਹ ਲੋਕ ਜਿੰਨਾ ਦੇਸ਼ ਨੂੰ ਤੋੜਨਗੇ, ਓਨਾਂ ਹੀ ਅਸੀਂ ਜੋੜਾਂਗੇ’   :: ਭਾਰਤ-ਪਾਕਿ ਕ੍ਰਿਕਟ 'ਤੇ ਓਵੈਸੀ ਨੇ ਘੇਰੀ ਕੇਂਦਰ ਸਰਕਾਰ , PM ਮੋਦੀ 'ਤੇ ਉਠਾਏ ਵੱਡੇ ਸਵਾਲ   :: ਕਸ਼ਮੀਰ ਦੇ ਹਾਲਾਤ ਨੂੰ ਲੈ ਕੇ ਗ੍ਰਹਿ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ   :: ਕਸ਼ਮੀਰ ’ਚ ਹਿੰਸਾ ਰੋਕਣ ’ਚ ਅਸਫ਼ਲ ਹੋ ਰਹੀ ਹੈ ਮੋਦੀ ਸਰਕਾਰ : ਰਾਹੁਲ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਨੀਰਜ ਚੋਪੜਾ ਨੂੰ ਦੋ ਕਰੋੜ ਰੁਪਏ ਇਨਾਮ ਦੇਣ ਦਾ ਐਲਾਨ PRINT ਈ ਮੇਲ

cm_c.jpgਚੰਡੀਗੜ੍ਹ --07ਅਗਸਤ21-(MDP-ਬਿਊਰੋ)-- ਟੋਕੀਓ ਓਲੰਪਿਕ ਖੇਡਾਂ ’ਚ ਐਥਲੈਟਿਕਸ ’ਚ ਭਾਰਤ ਲਈ ਪਹਿਲਾ ਸੋਨ ਤਮਗਾ ਜਿੱਤਣ ਵਾਲੇ ਭਾਰਤੀ ਫੌਜ ਦੇ ਸੂਬੇਦਾਰ ਨੀਰਜ ਚੋਪੜਾ (ਵੀ. ਐੱਸ. ਐੱਮ.) ਦੀ ਸ਼ਾਨਾਮੱਤੀ ਪ੍ਰਾਪਤੀ ’ਤੇ ਪੰਜਾਬ ਦੇ ਮੁੱਖ

ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਰ ਭਾਰਤ ਦੇ ਇਸ ਐਥਲੀਟ ਨੂੰ ਦੋ ਕਰੋੜ ਰੁਪਏ ਦਾ ਵਿਸ਼ੇਸ਼ ਇਨਾਮ ਦੇਣ ਦਾ ਐਲਾਨ ਕੀਤਾ ਹੈ। ਨੀਰਜ ਨੇ ਟੋਕੀਓ ਵਿਖੇ 87.58 ਮੀਟਰ ਦੀ ਥ੍ਰੋਅ ਨਾਲ ਜੈਵਲਿਨ ’ਚ ਸੋਨ ਤਮਗਾ ਜਿੱਤਿਆ। ਮੁੱਖ ਮੰਤਰੀ ਨੇ ਕਿਹਾ ਕਿ ਇਹ ਭਾਰਤ ਅਤੇ ਸਾਰੇ ਪੰਜਾਬੀਆਂ ਲਈ ਮਾਣ ਵਾਲੀ ਗੱਲ ਹੈ। ਨੀਰਜ ਚੋਪੜਾ, ਜੋ ਭਾਰਤੀ ਫੌਜ ਦਾ ਸਿਪਾਹੀ ਹੈ, ਦੇ ਪਰਿਵਾਰ ਦਾ ਪਿਛੋਕੜ ਪੰਜਾਬ ਨਾਲ ਜੁੜਿਆ ਹੋਇਆ ਹੈ,ਜ਼ਿਕਰਯੋਗ ਹੈ ਕਿ ਨੀਰਜ ਚੋਪੜਾ ਨੇ ਭਾਰਤ ’ਚ ਬਹੁਤਾ ਸਮਾਂ ਆਪਣੀ ਪ੍ਰੈਕਟਿਸ ਐੱਨ. ਆਈ. ਐੱਸ. ਪਟਿਆਲਾ ਵਿਖੇ ਕੀਤੀ ਹੈ। ਇਸ ਤੋਂ ਪਹਿਲਾਂ ਉਸ ਨੇ 2018 ’ਚ ਜਕਾਰਤਾ ਏਸ਼ਿਆਈ ਖੇਡਾਂ ਅਤੇ ਗੋਲਡ ਕੋਸਟ ਰਾਸ਼ਟਰਮੰਡਲ ਖੇਡਾਂ ’ਚ ਸੋਨ ਤਮਗਾ ਜਿੱਤਿਆ। ਜੈਵਲਿਨ ਥ੍ਰੋਅ ’ਚ ਉਹ 88.07 ਮੀਟਰ ਦੀ ਥ੍ਰੋਅ ਨਾਲ ਭਾਰਤ ਦਾ ਮੌਜੂਦਾ ਰਿਕਾਰਡ ਹੋਲਡਰ ਹੈ। ਨੀਰਜ ਨੇ ਜੂਨੀਅਰ ਵਿਸ਼ਵ ਚੈਂਪੀਅਨਸ਼ਿਪ ’ਚ ਵੀ ਸੋਨ ਤਮਗਾ ਜਿੱਤਿਆ ਸੀ ਅਤੇ ਅੰਡਰ 20 ਵਰਗ ’ਚ 86.48 ਮੀਟਰ ਦੀ ਥ੍ਰੋਅ ਨਾਲ ਵਿਸ਼ਵ ਰਿਕਾਰਡ ਬਣਾਇਆ ਸੀ। ਓਲੰਪਿਕ ਖੇਡਾਂ ਦੇ ਇਤਿਹਾਸ ’ਚ ਵਿਅਕਤੀਗਤ ਖੇਡਾਂ ਵਿੱਚ ਇਹ ਭਾਰਤ ਦਾ ਦੂਜਾ ਸੋਨ ਤਮਗਾ ਹੈ। ਪਹਿਲਾ ਸੋਨ ਤਮਗਾ ਪੰਜਾਬ ਦੇ ਅਭਿਨਵ ਬਿੰਦਰਾ ਨੇ 2008 ’ਚ ਬੀਜਿੰਗ ਵਿਖੇ ਜਿੱਤਿਆ ਸੀ। ਨੀਰਜ ਚੋਪੜਾ ਨੇ ਆਪਣੀ ਪੜ੍ਹਾਈ ਡੀ. ਏ. ਵੀ. ਕਾਲਜ ਚੰਡੀਗੜ੍ਹ ਤੋਂ ਕੀਤੀ ਹੈ ਅਤੇ 2016 ’ਚ ਉਸ ਨੇ ਭਾਰਤੀ ਫੌਜ ’ਚ 4 ਰਾਜਸਥਾਨ ਰਾਈਫਲਜ਼ ਜੁਆਇਨ ਕੀਤੀ ਸੀ।
 
< Prev   Next >

Advertisements

Advertisement
Advertisement
Advertisement
Advertisement
Advertisement