:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਆਜ਼ਾਦੀ ਦਿਵਸ ਨੂੰ ‘ਕਿਸਾਨ ਮਜ਼ਦੂਰ ਆਜ਼ਾਦੀ ਸੰਗ੍ਰਾਮ ਦਿਵਸ’ ਦੇ ਤੌਰ ’ਤੇ ਮਨਾਉਣਗੇ ਕਿਸਾਨ PRINT ਈ ਮੇਲ
kisan.jpgਨਵੀਂ ਦਿੱਲੀ- --13ਅਗਸਤ21-(MDP-ਬਿਊਰੋ)-- ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਦੇਸ਼ ਦੇ 75ਵੇਂ ਆਜ਼ਾਦੀ ਦਿਵਸ ਨੂੰ ‘ਕਿਸਾਨ ਮਜ਼ਦੂਰ ਆਜ਼ਾਦੀ ਸੰਗ੍ਰਾਮ ਦਿਵਸ’ ਦੇ ਰੂਪ ’ਚ ਮਨਾਉਣ ਦਾ ਫ਼ੈਸਲਾ ਕੀਤਾ ਹੈ। ਸੰਯੁਕਤ ਕਿਸਾਨ ਮੋਰਚਾ ਦੀ ਰਾਸ਼ਟਰੀ ਅਪੀਲ ਤੋਂ ਬਾਅਦ ਦੇਸ਼ ਭਰ ਦੇ ਕਿਸਾਨ ਤਹਿਸੀਲ ਪੱਧਰ ’ਤੇ ਇਸ ਦਿਨ ‘ਤਿਰੰਗਾ ਰੈਲੀਆਂ’ ਕੱਢਣਗੇ।

 à¨¹à¨¾à¨²à¨¾à¨‚ਕਿ ਕਿਸਾਨਾਂ ਨੇ ਜ਼ੋਰ ਦਿੰਦੇ ਹੋਏ ਕਿਹਾ ਕਿ ਉਹ ਦਿੱਲੀ ’ਚ ਦਾਖ਼ਲ ਨਹੀਂ ਹੋਣਗੇ। ਆਲ ਇੰਡੀਆ ਕਿਸਾਨ ਸੰਘਰਸ਼ ਕਾਰਡੀਨੇਸ਼ਨ ਕਮੇਟੀ (ਏ.ਆਈ.ਕੇ.ਐੱਸ.ਸੀ.ਸੀ.) ਦੀ ਕਵਿਤਾ ਕੁਰੂਗੰਤੀ ਨੇ ਕਿਹਾ,‘‘ਸੰਯੁਕਤ ਕਿਸਾਨ ਮੋਰਚਾ ਨੇ 15 ਅਗਸਤ ਨੂੰ ਸਾਰੇ ਸੰਗਠਨਾਂ ਨੂੰ ਅਪੀਲ ਕੀਤੀ ਹੈ ਕਿ ਇਸ ਦਿਨ ਨੂੰ ਕਿਸਾਨ ਮਜ਼ਦੂਰ ਆਜ਼ਾਦੀ ਸੰਗ੍ਰਾਮ ਦਿਵਸ ਦੇ ਰੂਪ ’ਚ ਮਨਾਇਆ ਜਾਵੇ ਅਤੇ ਇਸ ਦਿਨ ਤਿਰੰਗਾ ਮਾਰਚ ਆਯੋਜਿਤ ਕੀਤੇ ਜਾਣਗੇ।’’ ਉਨ੍ਹਾਂ ਕਿਹਾ,‘‘ਇਸ ਦਿਨ ਕਿਸਾਨ ਅਤੇ ਮਜ਼ਦੂਰ ਤਿਰੰਗਾ ਮਾਰਚ ’ਚ ਟਰੈਕਟਰ, ਮੋਟਰ ਸਾਈਕਲ, ਸਾਈਕਲ ਅਤੇ ਬੈਲ ਗੱਡੀ ਆਦਿ ਲੈ ਕੇ ਨਿਕਲਣਗੇ ਅਤੇ ਬਲਾਕ, ਤਹਿਸੀਲ ਜ਼ਿਲ੍ਹਾ ਹੈੱਡ ਕੁਆਰਟਰ ਵੱਲ ਕੂਚ ਕਰਨਗੇ। ਉਹ ਕੋਲ ਦੇ ਧਰਨਾ ਸਥਾਨਾਂ ’ਤੇ ਵੀ ਜਾ ਸਕਦੇ ਹਨ। ਇਸ ਦੌਰਾਨ ਵਾਹਨਾਂ ’ਤੇ ਤਿਰੰਗੇ ਲੱਗੇ ਹੋਣਗੇ।’’

ਕਿਸਾਨ ਆਗੂ ਅਭਿਮਨਿਊ ਕੋਹਰ ਨੇ ਕਿਹਾ ਕਿ ਦੇਸ਼ ’ਚ ਦੁਪਹਿਰ 11 ਵਜੇ ਤੋਂ ਦੁਪਹਿਰ ਇਕ ਵਜੇ ਤੱਕ ਰੈਲੀਆਂ ਕੱਢੀਆਂ ਜਾਣਗੀਆਂ। ਦਿੱਲੀ ’ਚ ਵੀ ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਸਰਹੱਦਾਂ ’ਤੇ ਤਿਰੰਗਾ ਮਾਰਚ ਕੱਢੇ ਜਾਣਗੇ ਅਤੇ ਪੂਰੇ ਦਿਨ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾਵੇਗਾ। ਕਿਸਾਨ ਆਗੂ ਜਗਮੋਹਨ ਸਿੰਘ ਨੇ ਕਿਹਾ,‘‘ਸਿੰਘੂ ’ਤੇ ਕਿਸਾਨ ਪ੍ਰਦਰਸ਼ਨ ਸਥਾਨ ਸਥਿਤ ਮੁੱਖ ਮੰਚ ਤੋਂ ਲੈ ਕੇ ਕਰੀਬ 8 ਕਿਲੋਮੀਟਰ ਦੂਰ ਦੇ ਕੇ.ਐੱਮ.ਪੀ. ਐਕਸਪ੍ਰੈੱਸ ਤੱਕ ਮਾਰਚ ਕੱਢਾਂਗੇ।’’ ਕਿਸਾਨਾਂ ਨੇ ਜ਼ੋਰ ਦਿੰਦੇ ਹੋਏ ਕਿਹਾ ਕਿ 15 ਅਗਸਤ ਨੂੰ ਨਿਕਲਣ ਵਾਲੀ ਤਿਰੰਗਾ ਰੈਲੀ ਸ਼ਾਂਤੀਪੂਰਨ ਹੋਵੇਗੀ ਅਤੇ ਦਿੱਲੀ ਤੋਂ ਦੂਰੀ ਰੱਖੀ ਜਾਵੇਗੀ।’’ ਸਿੰਘ ਨੇ ਕਿਹਾ,‘‘26 ਜਨਵਰੀ ਦੇ ਘਟਨਾਕ੍ਰਮ ਨੇ ਸਾਡੇ ਅੰਦੋਲਨ ਨੂੰ ਬਦਨਾਮ ਕੀਤਾ ਸੀ, ਇਸ ਲਈ 15 ਅਗਸਤ ਨੂੰ ਤਿਰੰਗਾ ਮਾਰਚ ਸ਼ਹਿਰ ’ਚ ਨਹੀਂ ਆਉਣਗੇ ਪਰ ਸਾਡਾ ਅੰਦੋਲਨ ਉਦੋਂ ਤੱਕ ਖ਼ਤਮ ਨਹੀਂ ਹੋਵੇਗਾ, ਜਦੋਂ ਤੱਕ ਸਾਡੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ।’’

 
< Prev   Next >

Advertisements