:: ਆਫ਼ ਦਿ ਰਿਕਾਰਡ: ਮਮਤਾ ਬੈਨਰਜੀ ਦੀ ‘50 ਦੀ ਖੇਡ’   :: ਵੱਡੀ ਖ਼ਬਰ: ਸ਼ਾਹਰੁਖ ਖ਼ਾਨ ਦੇ ਪੁੱਤਰ ਆਰੀਅਨ ਨੂੰ ਨਹੀਂ ਮਿਲੀ ਜ਼ਮਾਨਤ, 20 ਅਕਤੂਬਰ ਨੂੰ ਆਵੇਗਾ ਫੈ਼ਸਲਾ   :: ਸਰਕਾਰ ਨੂੰ ਪਾਕਿਸਤਾਨ, ਚੀਨ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ : ਸ਼ਿਵ ਸੈਨਾ   :: ਕਸ਼ਮੀਰ ਕਦੇ ਵੀ ਪਾਕਿਸਤਾਨ ਦਾ ਹਿੱਸਾ ਨਹੀਂ ਹੋਵੇਗਾ: ਫਾਰੂਕ ਅਬਦੁੱਲਾ   :: ਸਾਬਕਾ ਪੀ.ਐੱਮ. ਮਨਮੋਹਨ ਸਿੰਘ ਦੀ ਵਿਗੜੀ ਸਿਹਤ, ਏਮਜ਼ ਚ ਦਾਖਲ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਦੇ ਸਾਬਕਾ ਸਲਾਹਕਾਰ ਦੇ ਘਰ CBI ਨੇ ਮਾਰੇ ਛਾਪੇ   :: ਅਲਮਾਰੀ ’ਚ 142 ਕਰੋੜ ਰੁਪਏ ਦੇਖ ਇਨਕਮ ਟੈਕਸ ਅਫ਼ਸਰਾਂ ਦੇ ਉੱਡੇ ਹੋਸ਼   :: ਗੁਰਮੀਤ ਰਾਮ ਰਹੀਮ ਨੂੰ 18 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ, ਅਦਾਲਤ ਨੇ ਸੁਰੱਖਿਅਤ ਰੱਖਿਆ ਫ਼ੈਸਲਾ   :: ਦਿੱਲੀ ਹਾਈ ਕੋਰਟ ’ਚ 2 ਜੱਜਾਂ ਨੇ ਚੁਕੀ ਸਹੁੰ   :: ਲਖੀਮਪੁਰ ਹਿੰਸਾ ਮਾਮਲਾ: ਕੇਂਦਰੀ ਮੰਤਰੀ ਦੀ ਬਰਖ਼ਾਸਤਗੀ ਨੂੰ ਲੈ ਕੇ ‘ਮੌਨ ਧਰਨੇ ’ਤੇ ਬੈਠੀ ਪਿ੍ਰਯੰਕਾ   :: ਆਰੀਅਨ ਖਾਨ ਨੂੰ ਸਿਰਫ਼ ਉਨ੍ਹਾਂ ਦੇ ਸਰਨੇਮ ਕਾਰਨ ਬਣਾਇਆ ਜਾ ਰਿਹੈ ਨਿਸ਼ਾਨਾ : ਮਹਿਬੂਬਾ ਮੁਫ਼ਤੀ   :: ਕਸ਼ਮੀਰ ਚ ਘੱਟ ਗਿਣਤੀਆਂ ਦੇ ਕਤਲਾਂ ’ਤੇ ਅਮਿਤ ਸ਼ਾਹ ਨੇ ਅਪਣਾਇਆ ਸਖ਼ਤ ਰੁਖ, ਲਿਆ ਵੱਡਾ ਫ਼ੈਸਲਾ   :: ਦੇਸ਼ ਦੇ ਕਾਨੂੰਨ ਨੂੰ ਪੈਰਾਂ ਹੇਠਾਂ ਕੁਚਲਿਆ ਜਾ ਰਿਹੈ: ਅਖਿਲੇਸ਼   :: ਦੋਸ਼ੀਆਂ ਸੁਰੱਖਿਆ ਨਹੀਂ, ਸਜ਼ਾ ਦਿਵਾਉਣ ’ਤੇ ਕੰਮ ਕਰੇ ਸਰਕਾਰ: ਪਿ੍ਰਯੰਕਾ   :: ਰਾਹੁਲ ਦਾ ਤੰਜ : ਤਿਉਹਾਰ ਦਾ ਮੌਸਮ ਫਿੱਕਾ ਕਰਨ ਲਈ ਮੋਦੀ ਜੀ ਦਾ ਧੰਨਵਾਦ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਮਊ ਚ ਗ਼ੈਰ-ਕਾਨੂੰਨੀ ਹਥਿਆਰ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 3 ਔਰਤਾਂ ਸਮੇਤ 9 ਗ੍ਰਿਫਤਾਰ PRINT ਈ ਮੇਲ
26821_arms.jpgਲਖਨਊ --26ਅਗਸਤ21-(ਮੀਡੀਦੇਪੰਜਾਬ)-- ਉੱਤਰ ਪ੍ਰਦੇਸ਼ ਸਪੈਸ਼ਲ ਟਾਸਕ ਫੋਰਸ (ਐੱਸ.ਟੀ.ਐੱਫ.) ਨੇ ਵੀਰਵਾਰ ਨੂੰ ਮਊ ਜ਼ਿਲ੍ਹੇ ਦੇ ਥਾਣਾ ਖੇਤਰ ਦੱਖਣਤੋਲਾ ਵਿੱਚ ਗ਼ੈਰ-ਕਾਨੂੰਨੀ ਰੂਪ ਨਾਲ ਚੱਲ ਰਹੀ ਹਥਿਆਰ ਬਣਾਉਣ ਵਾਲੀ ਇੱਕ ਫੈਕਟਰੀ ਦਾ ਪਰਦਾਫਾਸ਼ ਕਰਕੇ ਉੱਥੋ ਭਾਰੀ ਮਾਤਰਾ ਵਿੱਚ ਨਿਰਮਿਤ/ਅਰਧ ਨਿਰਮਿਤ ਹਥਿਆਰ ਅਤੇ ਹਥਿਆਰ ਬਣਾਉਣ ਦੇ ਸਾਮਾਨ ਬਰਾਮਦ ਕੀਤੇ।

ਇਹ ਜਾਣਕਾਰੀ ਐੱਸ.ਟੀ.ਐੱਫ. ਵਲੋਂ ਜਾਰੀ ਇੱਕ ਬਿਆਨ ਵਿੱਚ ਦਿੱਤੀ ਗਈ। ਬਿਆਨ ਦੇ ਅਨੁਸਾਰ ਇਸ ਮਾਮਲੇ ਵਿੱਚ ਤਿੰਨ ਔਰਤਾਂ ਸਹਿਤ 9 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਐੱਸ.ਟੀ.ਐੱਫ. ਨੇ ਬਿਆਨ ਵਿੱਚ ਦੱਸਿਆ ਕਿ ਉਸ ਨੂੰ ਜਾਣਕਾਰੀ ਮਿਲੀ ਸੀ ਕਿ ਅੰਤਰਰਾਸ਼ਟਰੀ ਪੱਧਰ 'ਤੇ ਗ਼ੈਰ-ਕਾਨੂੰਨੀ ਹਥਿਆਰਾਂ ਦੇ ਤਸਕਰਾਂ ਦੁਆਰਾ ਮਊ ਵਿੱਚ ਹਥਿਆਰ ਬਣਾਉਣ ਦੇ ਫੈਕਟਰੀ ਦਾ ਸੰਚਾਲਨ/ਗ਼ੈਰ-ਕਾਨੂੰਨੀ ਹਥਿਆਰਾਂ ਦਾ ਨਿਰਮਾਣ ਕਰਕੇ ਅਪਰਾਧਿਕ ਗੈਂਗਾਂ ਨੂੰ ਸਪਲਾਈ ਕਰਨ ਦਾ ਗ਼ੈਰ-ਕਾਨੂੰਨੀ ਕੰਮ ਕੀਤਾ ਜਾ ਰਿਹਾ ਹੈ।

ਬਿਆਨ ਦੇ ਅਨੁਸਾਰ ਇਸ ਸੂਚਨਾ 'ਤੇ ਐੱਸ.ਟੀ.ਐੱਫ. ਦੇ ਇੱਕ ਦਲ ਨੇ ਗ਼ੈਰ-ਕਾਨੂੰਨੀ ਹਥਿਆਰ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼ ਕਰਕੇ 9 ਵਿਅਕਤੀਆਂ ਨੂੰ ਬਿਹਾਰ ਐੱਸ.ਟੀ.ਐੱਫ. ਦੇ ਸਹਿਯੋਗ ਨਾਲ ਗ੍ਰਿਫਤਾਰ ਕਰਦੇ ਹੋਏ ਭਾਰੀ ਮਾਤਰਾ ਵਿੱਚ ਨਿਰਮਿਤ, ਅਰਧ ਨਿਰਮਿਤ ਗ਼ੈਰ-ਕਾਨੂੰਨੀ ਹਥਿਆਰ, ਹਥਿਆਰ ਬਣਾਉਣ ਦਾ ਸਾਮਾਨ ਅਤੇ ਸਮੱਗਰੀ ਬਰਾਮਦ ਕੀਤਾ ਗਿਆ। ਬਿਆਨ ਦੇ ਅਨੁਸਾਰ ਗ੍ਰਿਫਤਾਰ ਦੋਸ਼ੀਆਂ ਵਿੱਚ ਰੂਬੀਨਾ ਅੰਸਾਰੀ, ਸ਼ਬਾਨਾ ਖਾਤੂਨ ਅਤੇ ਸ਼ਬਨਮ ਬਾਨਾਂ (ਤਿੰਨ ਔਰਤਾਂ) ਅਤੇ ਤਨਵੀਰ ਆਲਮ, ਸਿਜਵਾਨ ਅੰਸਾਰੀ, ਰਿਜਾਉਲ ਹੱਕ, ਮੋ ਖਾਲਿਦ, ਲਿਆਕਤ ਅਲੀ ਅਤੇ ਪਰਵੇਜ਼ ਆਲਮ ਸ਼ਾਮਲ ਹਨ। ਬਿਆਨ ਵਿੱਚ ਕਿਹਾ ਗਿਆ ਹੈ ਕਿ ਗ੍ਰਿਫਤਾਰ ਦੋਸੀਆਂ ਤੋਂ ਪੁੱਛਗਿੱਛ ਕਰਕੇ ਗਿਰੋਹ ਦੇ ਹੋਰ ਮੈਬਰਾਂ ਬਾਰੇ ਜਾਣਕਾਰੀ ਲਈ ਜਾ ਰਹੀ ਹੈ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement