:: ਕਸ਼ਮੀਰ ਦੇ ਵਿਕਾਸ ’ਚ ਨੌਜਵਾਨ ਸ਼ਾਮਲ ਹੋਣ ਤਾਂ ਅੱਤਵਾਦੀਆਂ ਦੇ ਨਾਪਾਕ ਮਨਸੂਬੇ ਹੋਣਗੇ ਫੇਲ੍ਹ: ਸ਼ਾਹ   :: ਲਖਨਊ: ਮੋਦੀ ਨੇ 9 ਮੈਡੀਕਲ ਕਾਲਜਾਂ ਦਾ ਕੀਤਾ ਉਦਘਾਟਨ, ਜਨਤਾ ਨੂੰ ਪੁੱਛਿਆ- ‘ਦੱਸੋ ਪਹਿਲਾਂ ਕਦੇ ਅਜਿਹਾ ਹੋਇਆ?’   :: UP ਚੋਣਾਂ: ਕਾਂਗਰਸ ਨੇ 10 ਲੱਖ ਰੁਪਏ ਤਕ ਦਾ ਮੁਫ਼ਤ ਸਰਕਾਰੀ ਇਲਾਜ ਕਰਾਉਣ ਦਾ ਕੀਤਾ ਵਾਅਦਾ   :: ਪ੍ਰਿਯੰਕਾ ਗਾਂਧੀ ਨੇ ਖੇਤ 'ਚ ਔਰਤਾਂ ਨਾਲ ਖਾਣਾ ਖਾਧਾ, ਜਨਤਾ ਨੂੰ ਦੱਸੇ ਕਾਂਗਰਸ ਦੇ 7 'ਵਾਅਦੇ'   :: PM ਮੋਦੀ ਨੇ ‘ਚਾਹ ਵਾਲਾ’ ਦੇ ਤੌਰ ’ਤੇ ਆਪਣਾ ਅਤੀਤ ਕੀਤਾ ਯਾਦ   :: 15 ਦਿਨਾਂ ਤੋਂ ਮੰਡੀ 'ਚ ਰੁਲ਼ ਰਹੇ ਕਿਸਾਨ ਨੇ ਝੋਨੇ ਨੂੰ ਲਾਈ ਅੱਗ, ਵਰੁਣ ਗਾਂਧੀ ਨੇ ਸਾਂਝੀ ਕੀਤੀ ਵੀਡੀਓ   :: ਬਿਨਾਂ ਲਾੜੀ ਤੋਂ ਪਰਤੀ ਬਰਾਤ, ਕਾਰਨ ਜਾਣ ਕੇ ਤੁਸੀਂ ਵੀ ਹੋ ਜਾਓਗੇ ਹੈਰਾਨ   :: ‘ਮੇਡ ਇਨ ਇੰਡੀਆ’ ਨੂੰ ਲੈ ਕੇ ਸਰਕਾਰ ਦੋਹਰੀ ਜ਼ੁਬਾਨ ’ਚ ਕਰ ਰਹੀ ਹੈ ਗੱਲ : ਰਾਹੁਲ ਗਾਂਧੀ   :: ਸੰਸਦ ਦਾ ਸਰਦ ਰੁੱਤ ਸੈਸ਼ਨ ਨਵੰਬਰ ਦੇ ਚੌਥੇ ਹਫ਼ਤੇ ਤੋਂ ਸ਼ੁਰੂ ਹੋਣ ਦੀ ਸੰਭਾਵਨਾ   :: ਕਿਸਾਨ ਅੰਦੋਲਨ: ਸੁਪਰੀਮ ਕੋਰਟ ਦੀ ਟਿੱਪਣੀ ਮਗਰੋਂ ਰਾਕੇਸ਼ ਟਿਕੈਤ ਬੋਲੇ, ''ਗਾਜ਼ੀਪੁਰ ਬਾਰਡਰ ਖਾਲੀ ਕਰ ਰਹੇ ਹਾਂ ਦਿੱਲੀ   :: ਤਰੁਣ ਚੁੱਘ ਦੇ ਬੇਟੇ ਦੇ ਵਿਆਹ 'ਚ ਪੁੱਜੇ ਪੀ.ਐੱਮ. ਮੋਦੀ, ਲਾੜੇ ਅਤੇ ਲਾੜੀ ਨੂੰ ਦਿੱਤਾ ਅਸ਼ੀਰਵਾਦ   :: ਰਾਹੁਲ ਦਾ ਸਰਕਾਰ ’ਤੇ ਤੰਜ਼- ‘ਇਹ ਲੋਕ ਜਿੰਨਾ ਦੇਸ਼ ਨੂੰ ਤੋੜਨਗੇ, ਓਨਾਂ ਹੀ ਅਸੀਂ ਜੋੜਾਂਗੇ’   :: ਭਾਰਤ-ਪਾਕਿ ਕ੍ਰਿਕਟ 'ਤੇ ਓਵੈਸੀ ਨੇ ਘੇਰੀ ਕੇਂਦਰ ਸਰਕਾਰ , PM ਮੋਦੀ 'ਤੇ ਉਠਾਏ ਵੱਡੇ ਸਵਾਲ   :: ਕਸ਼ਮੀਰ ਦੇ ਹਾਲਾਤ ਨੂੰ ਲੈ ਕੇ ਗ੍ਰਹਿ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ   :: ਕਸ਼ਮੀਰ ’ਚ ਹਿੰਸਾ ਰੋਕਣ ’ਚ ਅਸਫ਼ਲ ਹੋ ਰਹੀ ਹੈ ਮੋਦੀ ਸਰਕਾਰ : ਰਾਹੁਲ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਸਰਕਾਰ ਅਫ਼ਗਾਨਿਸਤਾਨ ਤੋਂ ਭਾਰਤੀਆਂ ਦੀ ਵਾਪਸੀ ਲਈ ਪੂਰੀ ਤਰ੍ਹਾਂ ਵਚਨਬੱਧ : ਜੈਸ਼ੰਕਰ PRINT ਈ ਮੇਲ
26821_shankr.jpgਨਵੀਂ ਦਿੱਲੀ--26ਅਗਸਤ21-(ਮੀਡੀਦੇਪੰਜਾਬ)-- ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਵੀਰਵਾਰ ਨੂੰ ਵੱਖ-ਵੱਖ ਸਿਆਸੀ ਦਲਾਂ ਦੇ ਨੇਤਾਵਾਂ ਨੂੰ ਅਫ਼ਗਾਨਿਸਤਾਨ ਦੀ ਤਾਜ਼ਾ ਸਥਿਤੀ ਦੀ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਸਰਕਾਰ ਉੱਥੋਂ ਭਾਰਤੀਆਂ ਵਾਪਸ ਲਿਆਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਜਿੱਥੇ ਸਥਿਤੀ ‘ਗੰਭੀਰ’ ਹੈ। ਤਾਲਿਬਾਨ ਨੂੰ ਲੈ ਕੇ ਭਾਰਤ ਦੇ ਰੁਖ ਬਾਰੇ ਪੁੱਛੇ ਗਏ ਇਕ ਸਵਾਲ ਦੇ ਜਵਾਬ ’ਚ ਵਿਦੇਸ਼ ਮੰਤਰੀ ਨੇ ਕਿਹਾ ਕਿ

ਅਫ਼ਗਾਨਿਸਤਾਨ ’ਚ ਸਥਿਤੀ ਠੀਕ ਨਹੀਂ ਹੋਈ ਹੈ, ਇਸ ਨੂੰ ਠੀਕ ਹੋਣ ਦਿਓ। ਉਨ੍ਹਾਂ ਕਿਹਾ,‘‘ਤੁਹਾਨੂੰ ਸਬਰ ਰੱਖਣਾ ਹੋਵੇਗਾ। ਉੱਥੇ ਸਥਿਤੀ ਠੀਕ ਹੋਣ ਦਿਓ।’’ ਪਿਛਲੇ ਹਫ਼ਤੇ ਤਾਲਿਬਾਨ ਵਲੋਂ ਅਫ਼ਗਾਨਿਸਤਾਨ ’ਤੇ ਕਬਜ਼ਾ ਕਰਨ ਦੀ ਪਿੱਠਭੂਮੀ ’ਚ, ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਸਿਆਸੀ ਦਲਾਂ ਦੇ ਨੇਤਾਵਾਂ ਨੂੰ ਉਸ ਦੇਸ਼ ਦੇ ਤਾਜ਼ਾ ਹਾਲਾਤ ਬਾਰੇ ਜਾਣਕਾਰੀ ਦਿੱਤੀ। ਇਸ ਬੈਠਕ ’ਚ ਜੈਸ਼ੰਕਰ ਤੋਂ ਇਲਾਵਾ ਰਾਜ ਸਭਾ ਦੇ ਨੇਤਾ ਅਤੇ ਕੇਂਦਰੀ ਮੰਤਰੀ ਪੀਊਸ਼ ਗੋਇਲ ਅਤੇ ਸੰਸਦੀ ਕਾਰਜ ਮੰਤਰੀ ਪ੍ਰਹਿਲਾਦ ਜੋਸ਼ੀ ਵੀ ਮੌਜੂਦ ਸਨ।

ਬੈਠਕ ’ਚ ਮੌਜੂਦ ਲੋਕਾਂ ਨੂੰ ਅਫ਼ਗਾਨਿਸਤਾਨ ਤੋਂ ਬਾਹਰ ਕੱਢਣ ਦੀ ਮੁਹਿੰਮ ਦੇ ਸੰਬੰਧ ’ਚ ਉਪਲੱਬਧ ਕਰਵਾਏ ਗਏ ਅੰਕੜਿਆਂ ਅਨੁਸਾਰ, ਸਰਕਾਰ ਨੇ ਦੂਤਘਰ ਦੇ 175 ਕਰਮੀਆਂ, 263 ਹੋਰ ਭਾਰਤੀਆਂ ਨਾਗਰਿਕਾਂ, ਹਿੰਦੂ ਅਤੇ ਸਿੱਖ ਸਮੇਤ ਅਫ਼ਗਾਨਿਸਤਾਨ ਦੇ 112 ਨਾਗਰਿਕਾਂ, ਤੀਜੇ ਦੇਸ਼ਾਂ ਦੇ 15 ਨਾਗਰਿਕਾਂ ਨੂੰ ਬਾਹਰ ਕੱਢਿਆ ਅਤੇ ਇਹ ਕੁੱਲ ਅੰਕੜਾ 565 ਹੈ। ਦਸਤਾਵੇਜ਼ ਅਨੁਸਾਰ, ਸਰਕਾਰ ਨੇ ਹੋਰ ਏਜੰਸੀਆਂ ਦੇ ਮਾਧਿਅਮ ਨਾਲ ਭਾਰਤੀਆਂ ਕੱਢਣ ਦੀ ਸਹੂਲਤ ਵੀ ਉਪਲੱਬਧ ਕਰਵਾਈ। ਇਸ ਮਹੱਤਵਪੂਰਨ ਬੈਠਕ ’ਚ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਨੇਤਾ ਸ਼ਰਦ ਪਵਾਰ, ਰਾਜ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ, ਲੋਕ ਸਭਾ ’ਚ ਕਾਂਗਰਸ ਦੇ ਨੇਤਾ ਅਧੀਰ ਰੰਜਨ, ਦਰਮੁਕ ਨੇਤਾ ਟੀ. ਆਰ. ਬਾਲੂ, ਸਾਬਕਾ ਪ੍ਰਧਾਨ ਐੱਚ.ਡੀ. ਦੇਵਗੌੜਾ, ਅਪਣਾ ਦਲ ਦੀ ਨੇਤਾ ਅਨੁਪ੍ਰਿਯਾ ਪਟੇਲ ਸਮੇਤ ਕੁਝ ਹੋਰ ਨੇਤਾਵਾਂ ਨੇ ਹਿੱਸਾ ਲਿਆ। ਜੈਸ਼ੰਕਰ ਨੇ ਇਹ ਵੀ ਕਿਹਾ ਕਿ ਸਰਕਾਰ ਸਾਰੇ ਭਾਰਤੀਆਂ ਨੂੰ ਅਫ਼ਗਾਨਿਸਤਾਨ ਤੋਂ ਵਾਪਸ ਲਿਆਉਣ ਲਈ ਵਚਨਬੱਧ ਹੈ। ਵਿਦੇਸ਼ ਮੰਤਰੀ ਜੈਸ਼ੰਕਰ ਨੇ ਅਫ਼ਗਾਨਿਸਤਾਨ ਦੇ ਮੁੱਦੇ ’ਤੇ ਸਾਰੇ ਦਲਾਂ ਦੀ ਬੈਠਕ ਤੋਂ ਬਾਅਦ ਕਿਹਾ ਕਿ ਇਸ ਬਾਰੇ ਸਾਰੇ ਦਲਾਂ ਦੇ ਵਿਚਾਰ ਸਾਮਾਨ ਹਨ, ਅਸੀਂ ਮੁੱਦੇ ’ਤੇ ਰਾਸ਼ਟਰੀ ਏਕਤਾ ਦੀ ਭਾਵਨਾ ਨਾਲ ਗੱਲ ਕੀਤੀ।’’

 
< Prev   Next >

Advertisements

Advertisement
Advertisement
Advertisement
Advertisement
Advertisement