:: ਆਫ਼ ਦਿ ਰਿਕਾਰਡ: ਮਮਤਾ ਬੈਨਰਜੀ ਦੀ ‘50 ਦੀ ਖੇਡ’   :: ਵੱਡੀ ਖ਼ਬਰ: ਸ਼ਾਹਰੁਖ ਖ਼ਾਨ ਦੇ ਪੁੱਤਰ ਆਰੀਅਨ ਨੂੰ ਨਹੀਂ ਮਿਲੀ ਜ਼ਮਾਨਤ, 20 ਅਕਤੂਬਰ ਨੂੰ ਆਵੇਗਾ ਫੈ਼ਸਲਾ   :: ਸਰਕਾਰ ਨੂੰ ਪਾਕਿਸਤਾਨ, ਚੀਨ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ : ਸ਼ਿਵ ਸੈਨਾ   :: ਕਸ਼ਮੀਰ ਕਦੇ ਵੀ ਪਾਕਿਸਤਾਨ ਦਾ ਹਿੱਸਾ ਨਹੀਂ ਹੋਵੇਗਾ: ਫਾਰੂਕ ਅਬਦੁੱਲਾ   :: ਸਾਬਕਾ ਪੀ.ਐੱਮ. ਮਨਮੋਹਨ ਸਿੰਘ ਦੀ ਵਿਗੜੀ ਸਿਹਤ, ਏਮਜ਼ ਚ ਦਾਖਲ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਦੇ ਸਾਬਕਾ ਸਲਾਹਕਾਰ ਦੇ ਘਰ CBI ਨੇ ਮਾਰੇ ਛਾਪੇ   :: ਅਲਮਾਰੀ ’ਚ 142 ਕਰੋੜ ਰੁਪਏ ਦੇਖ ਇਨਕਮ ਟੈਕਸ ਅਫ਼ਸਰਾਂ ਦੇ ਉੱਡੇ ਹੋਸ਼   :: ਗੁਰਮੀਤ ਰਾਮ ਰਹੀਮ ਨੂੰ 18 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ, ਅਦਾਲਤ ਨੇ ਸੁਰੱਖਿਅਤ ਰੱਖਿਆ ਫ਼ੈਸਲਾ   :: ਦਿੱਲੀ ਹਾਈ ਕੋਰਟ ’ਚ 2 ਜੱਜਾਂ ਨੇ ਚੁਕੀ ਸਹੁੰ   :: ਲਖੀਮਪੁਰ ਹਿੰਸਾ ਮਾਮਲਾ: ਕੇਂਦਰੀ ਮੰਤਰੀ ਦੀ ਬਰਖ਼ਾਸਤਗੀ ਨੂੰ ਲੈ ਕੇ ‘ਮੌਨ ਧਰਨੇ ’ਤੇ ਬੈਠੀ ਪਿ੍ਰਯੰਕਾ   :: ਆਰੀਅਨ ਖਾਨ ਨੂੰ ਸਿਰਫ਼ ਉਨ੍ਹਾਂ ਦੇ ਸਰਨੇਮ ਕਾਰਨ ਬਣਾਇਆ ਜਾ ਰਿਹੈ ਨਿਸ਼ਾਨਾ : ਮਹਿਬੂਬਾ ਮੁਫ਼ਤੀ   :: ਕਸ਼ਮੀਰ ਚ ਘੱਟ ਗਿਣਤੀਆਂ ਦੇ ਕਤਲਾਂ ’ਤੇ ਅਮਿਤ ਸ਼ਾਹ ਨੇ ਅਪਣਾਇਆ ਸਖ਼ਤ ਰੁਖ, ਲਿਆ ਵੱਡਾ ਫ਼ੈਸਲਾ   :: ਦੇਸ਼ ਦੇ ਕਾਨੂੰਨ ਨੂੰ ਪੈਰਾਂ ਹੇਠਾਂ ਕੁਚਲਿਆ ਜਾ ਰਿਹੈ: ਅਖਿਲੇਸ਼   :: ਦੋਸ਼ੀਆਂ ਸੁਰੱਖਿਆ ਨਹੀਂ, ਸਜ਼ਾ ਦਿਵਾਉਣ ’ਤੇ ਕੰਮ ਕਰੇ ਸਰਕਾਰ: ਪਿ੍ਰਯੰਕਾ   :: ਰਾਹੁਲ ਦਾ ਤੰਜ : ਤਿਉਹਾਰ ਦਾ ਮੌਸਮ ਫਿੱਕਾ ਕਰਨ ਲਈ ਮੋਦੀ ਜੀ ਦਾ ਧੰਨਵਾਦ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਦੇਸ਼ ਸਰਹੱਦ ਪਾਰ ਅੱਤਵਾਦੀ ਟਿਕਾਣੀਆਂ ਨੂੰ ਤਬਾਹ ਕਰਨ ਚ ਸਫਲ: ਰਾਜਨਾਥ ਸਿੰਘ PRINT ਈ ਮੇਲ
30821_raj.jpgਚੰਡੀਗੜ੍ਹ --30ਅਗਸਤ21-(ਮੀਡੀਦੇਪੰਜਾਬ)-- ਦੁਨੀਆ ਦੀ ਕੋਈ ਤਾਕਤ ‘ਦੇਸ਼ ਦੇ ਤਾਜ’ ਜੰਮੂ ਅਤੇ ਕਸ਼ਮੀਰ ਨੂੰ ਭਾਰਤ ਤੋਂ ਵੱਖ ਨਹੀਂ ਕਰ ਸਕਦੀ ਹੈ।  ਮੌਜੂਦਾ ਸਥਿਤੀ ਵਿੱਚ ਅੱਤਵਾਦ ਖ਼ਿਲਾਫ਼ ਭਾਰਤ ਦੇਸ਼ ਦੇ ਅੰਦਰ ਕਾਰਵਾਈ ਤਾਂ ਕਰ ਹੀ ਰਿਹਾ ਹੈ ਨਾਲ ਹੀ ਲੋੜ ਪੈਣ 'ਤੇ ਸਰਹੱਦ ਪਾਰ ਅੱਤਵਾਦੀ ਟਿਕਾਣੀਆਂ ਨੂੰ ਤਬਾਹ ਕਰਨ ਵਿੱਚ ਵੀ ਸਫਲਤਾ ਪ੍ਰਾਪਤ ਕਰ ਰਿਹਾ ਹੈ। ਇਹ ਗੱਲ ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪੰਜਾਬ ਯੁਨਿਵਰਸਿਟੀ ਦੁਆਰਾ ਆਯੋਜਿਤ ਤੀਸਰੇ ਬਲਰਾਮਜੀ ਦਾਸ ਟੰਡਨ ਮੈਮੋਰੀਅਲ ਲੈਕਚਰ ਦੇ ਤਹਿਤ ‘ਨੈਸ਼ਨਲ ਸਕਿਊਰਿਟੀ’ ਵਿਸ਼ਾ 'ਤੇ ਆਪਣੇ ਵਿਚਾਰ ਰੱਖਦੇ ਹੋਏ ਕਹੀ।

ਰਾਜਨਾਥ ਸਿੰਘ ਨੇ ਆਪਣੇ ਸੰਬੋਧਨ ਵਿੱਚ ਜ਼ੋਰ ਦਿੰਦੇ ਹੋਏ ਕਿਹਾ ਕਿ ਭਾਰਤ ਦੀ ਤਾਕਤ ਦੇ ਪੈਮਾਨੇ ਤੋਂ ਹੁਣ ਪੂਰਾ ਵਿਸ਼ਵ ਜਾਣੂ ਹੋ ਚੁੱਕਾ ਹੈ। ਪਿਛਲੇ ਸਾਲਾਂ ਵਿੱਚ ਭਾਰਤੀ ਫੌਜ ਦੀ ਕਾਰਵਾਈ ਵਿੱਚ ਬਹੁਤ ਬਦਲਾਅ ਦੇਖਣ ਨੂੰ ਮਿਲਿਆ ਹੈ। ਉਨ੍ਹਾਂ ਕਿਹਾ ਕਿ ਫੌਜ ਦਾ ‍ਆਤਮਵਿਸ਼ਵਾਸ ਅਤੇ ਮਨੋਬਲ ਉੱਚਾ ਹੋਇਆ ਹੈ, ਜਿਸ ਦਾ ਅੰਦਾਜਾ ਇਸ ਤੋਂ ਲਗਾਇਆ ਜਾ ਸਕਦਾ ਹੈ ਪਿਛਲੇ ਸੱਤ ਸਾਲਾਂ ਵਿੱਚ ‘ਹਿੰਟਰਲੈਂਡ’ ਵਿੱਚ ਉਨ੍ਹਾਂ ਨੇ ਇੱਕ ਵੀ ਵੱਡੀ ਅੱਤਵਾਦੀ ਗਤੀਵਿਧੀ ਨਹੀਂ ਹੋਣ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਮਰਥਿਤ ਅੱਤਵਾਦ ਹੌਲੀ-ਹੌਲੀ ਭਾਰਤ ਵਿੱਚ ਖ਼ਤਮ ਹੋ ਰਿਹਾ ਹੈ। ਹਾਲ ਹੀ ਦੇ ਕੁੱਝ ਸਾਲਾਂ ਵਿੱਚ ਪਾਕਿਸਤਾਨ ਨੇ ਸਰਹੱਦ 'ਤੇ ‘ਸੀਜ਼ ਫਾਇਰ ਵਾਇਲੇਸ਼ਨ’ ਵਧਾ ਦਿੱਤੇ ਸਨ ਪਰ ਭਾਰਤੀ ਫੌਜ ਵਲੋਂ ਉਨ੍ਹਾਂ ਨੂੰ ਹਮੇਸ਼ਾ ਮੂੰਹ ਤੋੜ ਜਵਾਬ ਮਿਲਿਆ ਹੈ। ਚੀਨ ਦਾ ਹਵਾਲਾ ਦਿੰਦੇ ਹੋਏ ਰਾਜਨਾਥ ਸਿੰਘ ਨੇ ਕਿਹਾ ਕਿ ਚੀਨ ਦੇ ਨਾਲ ਲੰਬੇ ਸਮੇਂ ਤੋਂ ਸਾਡੇ ਚੀਨ ਦੇ ਨਾਲ ‘ਅਨੁਭਵੀ ਅੰਤਰ’ ਰਿਹਾ ਹੈ। ਉਨ੍ਹਾਂ ਕਿਹਾ ਕਿ ਚੀਨ ਦੁਆਰਾ ਦੋਨਾਂ ਦੇਸ਼ਾਂ ਦੇ ਵਿੱਚ ‘ਐਗਰੀਡ ਪ੍ਰੋਟੋਕਾਲ’ ਨੂੰ ਨਜ਼ਰਅੰਦਾਜ ਕੀਤਾ ਗਿਆ ਜਿਸ ਤੋਂ ਬਾਅਦ ਭਾਰਤੀ ਫੌਜ ਨੇ ਚੀਨ ਦੀ ਪੀ.ਐੱਲ.ਏ. ਫੌਜ ਨੂੰ ਕਦਮ ਵਾਪਸੀ ਕਰ ਇੱਕ ਵਾਰ ਫਿਰ ਪੂਰੇ ਵਿਸ਼ਵ ਨੂੰ ਆਪਣੀ ਬਹਾਦਰੀ ਦਿਖਾਈ।   

ਉਨ੍ਹਾਂ ਕਿਹਾ ਭਾਰਤ ਨੂੰ ਰਾਸ਼ਟਰੀ ਸੁਰੱਖਿਆ ਨੂੰ ਮਜ਼ਬੂਤੀ ਦੇਣ 'ਤੇ ਕੰਮ ਚੱਲ ਰਿਹਾ ਹੈ ਉਹ ਆਪਣੇ ਆਪ ਵਿੱਚ ਬੇਮਿਸਾਲ ਹੈ। ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਦੇਸ਼ ਨੂੰ ਰਾਸ਼ਟਰੀ ਸੁਰੱਖਿਆ ਦੀਆਂ ਚੁਣੌਤੀਆਂ ਦੇ ਚੱਲਦੇ ਖੁਦ ਨੂੰ ਅਪਡੇਟ ਅਤੇ ਅਪਗਰੇਡ ਕਰਨਾ ਹੈ। ਨਾਲ ਹੀ ਮੌਜੂਦਾ ਸਰਕਾਰ ਦੇਸ਼ ਦੀ ਸੁਰੱਖਿਆ ਨਾਲ ਕੋਈ ਸਮੱਝੌਤਾ ਨਹੀਂ ਕਰੇਗੀ। ਹਵਾ, ਪਾਣੀ ਅਤੇ ਜ਼ਮੀਨ ਦੇ ਨਾਲ ਸਰਕਾਰ ਦੇਸ਼ ਦੀ ਸੁਰੱਖਿਆ ਲਈ ਹਮੇਸ਼ਾਂ ਤਿਆਰ ਹੈ। 

ਇਸ ਮੌਕੇ ਗੈਸਟ ਆਫ ਆਨਰ ਵਜੋਂ ਭਾਜਪਾ ਦੇ ਸਾਬਕਾ ਰਾਸ਼ਟਰੀ ਉਪ-ਪ੍ਰਧਾਨ ਅਵਿਨਾਸ਼ ਰਾਏ ਖੰਨਾ ਨੇ ਆਪਣੇ ਸੰਬੋਧਨ ਵਿੱਚ ਸਵਰਗੀ ਬਲਰਾਮਜੀ ਦਾਸ ਟੰਡਨ ਦੀ ਕਾਰਜਸ਼ੈਲੀ 'ਤੇ ਚਾਨਣਾ ਪਾਉਂਦੇ ਹੋਏ ਕਿਹਾ ਕਿ ਉਨ੍ਹਾਂ ਦਾ ਸਾਰਾ ਜੀਵਨ ਲੋਕਾਂ ਲਈ ਪ੍ਰੇਰਣਾਦਾਈ ਰਹੇਗਾ। 

ਇਸ ਤੋਂ ਪਹਿਲਾ ਪੰਜਾਬ ਯੁਨਿਵਰਸਿਟੀ ਦੇ ਉਪ ਕੁਲਪਤੀ ਪ੍ਰੋਫੈਸਰ ਰਾਜਕੁਮਾਰ ਨੇ ਪਤਵੰਤਿਆਂ ਅਤੇ ਮਹਿਮਾਨ ਦਾ ਸਵਾਗਤ ਕਰਦੇ ਹੋਏ ਯੂਨੀਵਰਸਿਟੀ ਦੀਆਂ ਪ੍ਰਪਾਤੀਆਂ 'ਤੇ ਚਾਨਣਾ ਪਾਇਆ। ਪ੍ਰੋਗਰਾਮ ਦੌਰਾਨ ਸਵਰਗੀ ਟੰਡਨ ਦੇ ਪੁੱਤ ਸੰਜੇ ਟੰਡਨ ਨੇ ਆਪਣੇ ਪਿਤਾ ਦੇ ਅਛੂਤੇ ਪਹਿਲੂਆਂ ਤੋਂ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਪਿਤਾ ਨੇ ਸੰਘ ਅਤੇ ਪਾਰਟੀ ਤੋਂ ਪ੍ਰੇਰਿਤ ਜਨਕਲਿਆਣ ਵਿੱਚ ਆਪਣਾ ਯੋਗਦਾਨ ਦਿੱਤਾ ਅਤੇ ਉਨ੍ਹਾਂ ਵਲੋਂ ਪ੍ਰੇਰਿਤ ਉਹ ਸਮਰੱਥ ਫਾਉਂਡੇਸ਼ਨ ਅਤੇ ਬਲਰਾਮਜੀ ਦਾਸ ਟੰਡਨ ਚੈਰੀਟੇਬਲ ਫਾਉਂਡੇਸ਼ਨ ਰਾਹੀਂ ਸਮਾਜ ਦੀ ਉੱਨਤੀ ਦੀ ਕੋਸ਼ਿਸ਼ 'ਚ ਲੱਗੇ ਹੋਏ ਹਨ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement