:: ‘ਕਾਸ਼! ਪ੍ਰਧਾਨ ਮੰਤਰੀ ਨੇ ਕੋਰੋਨਾ ਦੀ ਦੂਜੀ ਲਹਿਰ ਦੌਰਾਨ ਕਿਸੇ ਹਸਪਤਾਲ ਦਾ ਦੌਰਾ ਕੀਤਾ ਹੁੰਦਾ’   :: ਯੋਗੀ ਸਰਕਾਰ ਵਲੋਂ ਗੰਨੇ ਦੀ ਖਰੀਦ ਮੁੱਲ ’ਚ ਵਾਧਾ, ਟਿਕੈਤ ਬੋਲੇ- ‘ਇਹ ਕਿਸਾਨਾਂ ਨਾਲ ਮਜ਼ਾਕ ਹੈ’   :: ਦਿੱਲੀ ਹਾਈ ਕੋਰਟ ਨੇ 22 ਹਫਤਿਆਂ ਦੀ ਗਰਭਵਤੀ ਔਰਤ ਨੂੰ ਦਿੱਤੀ ਗਰਭਪਾਤ ਦੀ ਇਜਾਜ਼ਤ   :: ਅਮਰੀਕਾ ਦੌਰੇ ਤੋਂ ਦਿੱਲੀ ਪਰਤੇ PM ਮੋਦੀ, ਏਅਰਪੋਰਟ ‘ਤੇ ਢੋਲ-ਨਗਾੜਿਆਂ ਨਾਲ ਕੀਤਾ ਗਿਆ ਸਵਾਗਤ   :: ਇਨੈਲੋ ਰੈਲੀ ’ਚ ਪ੍ਰਕਾਸ਼ ਸਿੰਘ ਬਾਦਲ ਨੇ ਖੇਤਰੀ ਪਾਰਟੀਆਂ ਨੂੰ ਇਕਜੁਟ ਹੋਣ ਦੀ ਕੀਤੀ ਅਪੀਲ   :: PM ਮੋਦੀ ਕੋਵੈਕਸੀਨ ਲੈ ਕੇ US ਜਾ ਸਕਦੇ ਹਨ ਤਾਂ ਮੈਂ ਕਿਉਂ ਨਹੀਂ: ਮਮਤਾ ਬੈਨਰਜੀ   :: UPSC ਨੇ ਸਿਵਲ ਸੇਵਾ ਪ੍ਰੀਖਿਆ 2020 ਦੇ ਨਤੀਜੇ ਐਲਾਨੇ, ਸ਼ੁਭਮ ਕੁਮਾਰ ਨੇ ਕੀਤਾ ਟਾਪ   :: ਸਿਰਸਾ ਗੁਰਮੁਖੀ ਟੈਸਟ ’ਚੋਂ ਫੇਲ੍ਹ, ਜੀ. ਕੇ. ਬੋਲੇ- ਸਾਰੇ ਮੈਂਬਰਾਂ ਦੇ ਕਰਵਾਏ ਜਾਣ ਗੁਰਮੁਖੀ ਟੈਸਟ   :: SC ਦੇ ਕੋਲੇਜੀਅਮ ਨੇ ਕੇਂਦਰ ਨੂੰ ਭੇਜੇ ਨਾਂ, 13 ਹਾਈ ਕੋਰਟਾਂ ਨੂੰ ਮਿਲਣਗੇ ਮੁੱਖ ਜੱਜ   :: ਦਲਿਤ ਦੇ ਬੇਟੇ ਦੇ ਮੁੱਖ ਮੰਤਰੀ ਬਣਨ ਨਾਲ ਭਾਜਪਾ ਦੇ ਢਿੱਡ ’ਚ ਹੋ ਰਿਹਾ ਹੈ ਦਰਦ : ਰਣਦੀਪ ਸੁਰਜੇਵਾਲਾ   :: ਰੂਸੀ ਯੂਨੀਵਰਸਿਟੀ ’ਚ ਹੋਏ ਭਿਆਨਕ ਹਮਲੇ ਤੋਂ ਭਾਰਤ ਹੈਰਾਨ : ਵਿਦੇਸ਼ ਮੰਤਰੀ ਜੈਸ਼ੰਕਰ   :: ਚਰਨਜੀਤ ਚੰਨੀ ਦੇ ਮੁੱਖ ਮੰਤਰੀ ਬਣਨ ਤੇ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ, ਟਵੀਟ ਕਰਕੇ ਆਖੀ ਇਹ ਗੱਲ   :: ਸਰਕਾਰ ਵੱਲੋਂ 23 ਕਰੋੜ ਤੋਂ ਵੱਧ ਰਾਸ਼ਨ ਕਾਰਡਧਾਰਕਾਂ ਲਈ ਵੱਡੀ ਸਹੂਲਤ ਕੀਤੀ ਸ਼ੁਰੂ   :: ਰਾਮਨਾਥ ਕੋਵਿੰਦ ਨੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਕੀਤਾ ਸੰਬੋਧਨ   :: ਅੱਤਵਾਦ ਤੇ ਕੱਟੜਵਾਦ ਦਾ ਮੁਕਾਬਲਾ ਕਰਨ ਲਈ ਸਾਂਝੀ ਰਣਨੀਤੀ ਬਣਾਵੇ SCO : ਮੋਦੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਰਾਹੁਲ ਗਾਂਧੀ ਆਪਣੇ ਹਿੱਤ ਲਈ ਦੂਜਿਆਂ ਦੇ ਮੋਢੇ ’ਤੇ ਬੰਦੂਕ ਰੱਖ ਕੇ ਚਲਾਉਂਦੇ ਹਨ: ਸੰਬਿਤ ਪਾਤਰਾ PRINT ਈ ਮੇਲ
06921rah.jpgਨਵੀਂ ਦਿੱਲੀ --06ਸਤੰਬਰ21-(ਮੀਡੀਦੇਪੰਜਾਬ)-- ਭਾਜਪਾ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਕੇਂਦਰ ਸਰਕਾਰ ’ਤੇ ਹਮਲਾ ਕਰਨ ਲਈ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ’ਤੇ ਨਿਸ਼ਾਨਾ ਵਿੰਨਿ੍ਹਆ ਹੈ। ਭਾਜਪਾ ਨੇ ਕਿਹਾ ਕਿ ਉਹ ਖ਼ੁਦ ਤਾਂ ਜ਼ਮੀਨ ’ਤੇ ਕੰਮ ਨਹੀਂ ਕਰਨਾ ਚਾਹੁੰਦੇ ਪਰ ਆਪਣੇ ਹਿੱਤ ਲਈ ਦੂਜਿਆਂ ਦੇ ਮੋਢੇ ’ਤੇ ਬੰਦੂਕ ਰੱਖ ਕੇ ਚਲਾਉਂਦੇ ਹਨ। ਭਾਜਪਾ ਬੁਲਾਰੇ ਸੰਬਿਤ ਪਾਤਰਾ ਨੇ ਪਾਰਟੀ ਹੈੱਡਕੁਆਰਟਰ ਵਿਚ

ਆਯੋਜਿਤ ਇਕ ਪੱਤਰਕਾਰ ਸੰਮੇਲਨ ਵਿਚ ਰਾਹੁਲ ’ਤੇ ਦੋਸ਼ ਲਾਇਆ ਕਿ ਉਨ੍ਹਾਂ ਨੇ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਵਿਚ ਕਿਸਾਨਾਂ ਦੀ ‘ਮਹਾਪੰਚਾਇਤ’ ਵਿਚ ਉਮੜੀ ਭੀੜ ਨੂੰ ਦਰਸਾਉਣ ਲਈ ਜੋ ਤਸਵੀਰ ਸਾਂਝੀ ਕੀਤੀ ਹੈ, ਉਹ ਕਿਸਾਨਾਂ ਦੇ ਪ੍ਰਦਰਸ਼ਨ ਦੀ ਪੁਰਾਣੀ ਤਸਵੀਰ ਹੈ। ਉਨ੍ਹਾਂ ਨੇ ਕਿਹਾ ਕਿ ਰਾਹੁਲ ਗਾਂਧੀ ਜਾਣਦੇ ਹਨ ਕਿ ਕਾਂਗਰਸ ਪ੍ਰਧਾਨ ਰਹਿਤ ਹੈ, ਇਸ ਲਈ ਕਾਂਗਰਸ ਜ਼ਮੀਨ ’ਤੇ ਕਿਸੇ ਵੀ ਵਿਸ਼ੇ ਨੂੰ ਚੁੱਕਣ ਲਈ ਅਸਮਰਥ ਹੈ। ਇਸ ਲਈ ਕਦੇ ਸੋਨੀਆ ਗਾਂਧੀ ਹੋਰ ਦਲਾਂ ਦੇ ਨੇਤਾਵਾਂ ਨਾਲ ਵਰਚੂਅਲ ਬੈਠਕਾਂ ਕਰਦੀ ਹੈ ਤਾਂ ਕਦੇ ਰਾਹੁਲ ਗਾਂਧੀ ਝੂਠੀ ਤਸਵੀਰ ਜ਼ਰੀਏ ਰਾਜਨੀਤੀ ਕਰਨ ਦੀ ਕੋਸ਼ਿਸ਼ ਕਰਦੇ ਹਨ। 

ਪਾਤਰਾ ਨੇ ਦਾਅਵਾ ਕੀਤਾ ਕਿ ਆਪਣੇ ਸੰਗਠਨ (ਕਾਂਗਰਸ) ਨੂੰ ਅੱਗੇ ਵਧਾਉਣਾ, ਉਸ ਨੂੰ ਪ੍ਰਧਾਨ ਰਹਿਤ ਰੱਖਣਾ, ਖ਼ੁਦ ਮਿਹਨਤ ਨਾ ਕਰਨਾ ਅਤੇ ਦੂਜਿਆਂ ਦੇ ਮੋਢੇ ’ਤੇ ਬੰਦੂਕ ਰੱਖ ਕੇ ਚਲਾਉਣ ਦੀ ਕੋਸ਼ਿਸ਼ ਕਰਨਾ, ਇਹ ਰਾਹੁਲ ਗਾਂਧੀ ਦੀ ਆਦਤ ਬਣ ਚੁੱਕੀ ਹੈ। ਦੇਸ਼ ਵਿਚ ਜਦੋਂ ਵੀ ਭਰਮ ਦੀ, ਝੂਠ ਦੀ ਰਾਜਨੀਤੀ ਹੁੰਦੀ ਹੈ ਤਾਂ ਰਾਹੁਲ ਗਾਂਧੀ ਦਾ ਹੱਥ ਹੁੰਦਾ ਹੀ ਹੈ। ਅੱਜ ਰਾਹੁਲ ਗਾਂਧੀ ਨੇ ਕਿਸਾਨ ਅੰਦੋਲਨ ਦੀ ਪੁਰਾਣੀ ਤਸਵੀਰ ਨੂੰ ਟਵੀਟ ਕਰ ਕੇ ਉਸ ਨੂੰ ਮੌਜੂਦਾ ਸਮੇਂ ਦੀ ਤਸਵੀਰ ਦੱਸਿਆ ਹੈ। ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਨੇ ਮੁਜ਼ੱਫਰਨਗਰ ਵਿਚ ਕਿਸਾਨ ਦੀ ‘ਮਹਾਪੰਚਾਇਤ’ ਤੋਂ ਬਾਅਦ ਸੋਮਵਾਰ ਯਾਨੀ ਕਿ ਅੱਜ ਅੰਦੋਲਨਕਾਰੀ ਕਿਸਾਨਾਂ ਦਾ ਸਮਰਥਨ ਕਰਦੇ ਹੋਏ ਟਵੀਟ ਕੀਤਾ ਕਿ ਡਟਿਆ ਹੈ, ਨਿਡਰ ਹੈ, ਭਾਰਤ ਦਾ ਭਾਗਿਆ ਵਿਧਾਤਾ। ਰਾਹੁਲ ਨੇ ਇਸ ਦੇ ਨਾਲ ਹੀ ਕਿਸਾਨਾਂ ਦੀ ਭੀੜ ਵਾਲੀ ਇਕ ਤਸਵੀਰ ਵੀ ਸਾਂਝੀ ਕੀਤੀ। ਦੱਸ ਦੇਈਏ ਕਿ ਕਿਸਾਨ ਜਥੇਬੰਦੀਆਂ ਵੀ ਤਿੰਨੋਂ ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਲਗਾਤਾਰ ਕੇਂਦਰ ਸਰਕਾਰ ’ਤੇ ਹਮਲਾਵਰ ਹੈ ਅਤੇ ਉਹ ਦਿੱਲੀ ਦੀਆਂ ਸਰਹੱਦਾਂ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਪ੍ਰਦਰਸ਼ਨ ਕਰ ਰਹੇ ਹਨ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement