:: ਵੱਡੀ ਖ਼ਬਰ: ਸ਼ਾਹਰੁਖ ਖ਼ਾਨ ਦੇ ਪੁੱਤਰ ਆਰੀਅਨ ਨੂੰ ਨਹੀਂ ਮਿਲੀ ਜ਼ਮਾਨਤ, 20 ਅਕਤੂਬਰ ਨੂੰ ਆਵੇਗਾ ਫੈ਼ਸਲਾ   :: ਸਰਕਾਰ ਨੂੰ ਪਾਕਿਸਤਾਨ, ਚੀਨ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ : ਸ਼ਿਵ ਸੈਨਾ   :: ਕਸ਼ਮੀਰ ਕਦੇ ਵੀ ਪਾਕਿਸਤਾਨ ਦਾ ਹਿੱਸਾ ਨਹੀਂ ਹੋਵੇਗਾ: ਫਾਰੂਕ ਅਬਦੁੱਲਾ   :: ਸਾਬਕਾ ਪੀ.ਐੱਮ. ਮਨਮੋਹਨ ਸਿੰਘ ਦੀ ਵਿਗੜੀ ਸਿਹਤ, ਏਮਜ਼ ਚ ਦਾਖਲ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਦੇ ਸਾਬਕਾ ਸਲਾਹਕਾਰ ਦੇ ਘਰ CBI ਨੇ ਮਾਰੇ ਛਾਪੇ   :: ਅਲਮਾਰੀ ’ਚ 142 ਕਰੋੜ ਰੁਪਏ ਦੇਖ ਇਨਕਮ ਟੈਕਸ ਅਫ਼ਸਰਾਂ ਦੇ ਉੱਡੇ ਹੋਸ਼   :: ਗੁਰਮੀਤ ਰਾਮ ਰਹੀਮ ਨੂੰ 18 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ, ਅਦਾਲਤ ਨੇ ਸੁਰੱਖਿਅਤ ਰੱਖਿਆ ਫ਼ੈਸਲਾ   :: ਦਿੱਲੀ ਹਾਈ ਕੋਰਟ ’ਚ 2 ਜੱਜਾਂ ਨੇ ਚੁਕੀ ਸਹੁੰ   :: ਲਖੀਮਪੁਰ ਹਿੰਸਾ ਮਾਮਲਾ: ਕੇਂਦਰੀ ਮੰਤਰੀ ਦੀ ਬਰਖ਼ਾਸਤਗੀ ਨੂੰ ਲੈ ਕੇ ‘ਮੌਨ ਧਰਨੇ ’ਤੇ ਬੈਠੀ ਪਿ੍ਰਯੰਕਾ   :: ਆਰੀਅਨ ਖਾਨ ਨੂੰ ਸਿਰਫ਼ ਉਨ੍ਹਾਂ ਦੇ ਸਰਨੇਮ ਕਾਰਨ ਬਣਾਇਆ ਜਾ ਰਿਹੈ ਨਿਸ਼ਾਨਾ : ਮਹਿਬੂਬਾ ਮੁਫ਼ਤੀ   :: ਕਸ਼ਮੀਰ ਚ ਘੱਟ ਗਿਣਤੀਆਂ ਦੇ ਕਤਲਾਂ ’ਤੇ ਅਮਿਤ ਸ਼ਾਹ ਨੇ ਅਪਣਾਇਆ ਸਖ਼ਤ ਰੁਖ, ਲਿਆ ਵੱਡਾ ਫ਼ੈਸਲਾ   :: ਦੇਸ਼ ਦੇ ਕਾਨੂੰਨ ਨੂੰ ਪੈਰਾਂ ਹੇਠਾਂ ਕੁਚਲਿਆ ਜਾ ਰਿਹੈ: ਅਖਿਲੇਸ਼   :: ਦੋਸ਼ੀਆਂ ਸੁਰੱਖਿਆ ਨਹੀਂ, ਸਜ਼ਾ ਦਿਵਾਉਣ ’ਤੇ ਕੰਮ ਕਰੇ ਸਰਕਾਰ: ਪਿ੍ਰਯੰਕਾ   :: ਰਾਹੁਲ ਦਾ ਤੰਜ : ਤਿਉਹਾਰ ਦਾ ਮੌਸਮ ਫਿੱਕਾ ਕਰਨ ਲਈ ਮੋਦੀ ਜੀ ਦਾ ਧੰਨਵਾਦ   :: ਲਖੀਮਪੁਰ ਘਟਾਨਾ ’ਚ ਮੰਤਰੀ ਦੇ ਬੇਟੇ ਦੀ ਗ੍ਰਿਫਤਾਰੀ ਨਾ ਹੋਣ ’ਤੇ SC ਨੇ ਯੋਗੀ ਸਰਕਾਰ ਨੂੰ ਪਾਈ ਝਾੜ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਕਪਿਲ ਸ਼ਰਮਾ ਦੇ ਸ਼ੋਅ ’ਚ ਨਜ਼ਰ ਆਵੇਗੀ ਕੰਗਨਾ ਰਣੌਤ, ਕੀ ਵਿਵਾਦਾਂ ’ਤੇ ਪੁੱਛੇਗਾ ਸਵਾਲ? PRINT ਈ ਮੇਲ
kangana ranaut in kapil sharma show

ਮੁੰਬਈ --08ਸਤੰਬਰ21-(ਮੀਡੀਦੇਪੰਜਾਬ)--‘ਦਿ ਕਪਿਲ ਸ਼ਰਮਾ ਸ਼ੋਅ’ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕਰ ਰਿਹਾ ਹੈ। ਸ਼ੋਅ ’ਚ ਇਕ ਤੋਂ ਵੱਧ ਕੇ ਇਕ ਨਾਮੀ ਹਸਤੀਆਂ ਸ਼ਿਰਕਤ ਕਰ ਰਹੀਆਂ ਹਨ। ਹਾਲ ਹੀ ’ਚ ਸ਼ੋਅ ’ਚ ਕਿਆਰਾ ਅਡਵਾਨੀ ਤੇ ਸਿਧਾਰਥ ਮਲਹੋਤਰਾ ਨਜ਼ਰ ਆਏ। ਫ਼ਿਲਮ ਦੀ ਪ੍ਰਮੋਸ਼ਨ ਲਈ ਕਈ ਸਿਤਾਰੇ ਸ਼ੋਅ ਦਾ ਹਿੱਸਾ ਬਣਦੇ ਹਨ।

ਹੁਣ ਸੂਤਰਾਂ ਦੀ ਮੰਨੀਏ ਤਾਂ ਆਪਣੀ ਫ਼ਿਲਮ ‘ਥਲਾਇਵੀ’ ਦੀ ਪ੍ਰਮੋਸ਼ਨ ਲਈ ਕੰਗਨਾ ਰਣੌਤ ਤੇ ਅਰਵਿੰਦ ਸਵਾਮੀ ਕਪਿਲ ਸ਼ਰਮਾ ਦੇ ਸ਼ੋਅ ਦਾ ਹਿੱਸਾ ਬਣਨਗੇ। ਕਾਫੀ ਸਮੇਂ ਤੋਂ ਇਸ ਫ਼ਿਲਮ ਨੂੰ ਲੈ ਕੇ ਚਰਚਾ ਦੇਖੀ ਜਾ ਰਹੀ ਹੈ। ਹੁਣ ਜਦੋਂ ਫ਼ਿਲਮ ਦੀ ਰਿਲੀਜ਼ ਡੇਟ ਨਜ਼ਦੀਕ ਆ ਰਹੀ ਹੈ ਤਾਂ ਇਸ ਮੌਕੇ ’ਤੇ ਕੰਗਨਾ ਰਣੌਤ ਵੀ ਫ਼ਿਲਮ ਦੀ ਪ੍ਰਮੋਸ਼ਨ ’ਚ ਕੋਈ ਕਸਰ ਨਹੀਂ ਛੱਡਣਾ ਚਾਹੁੰਦੀ ਹੈ।

ਸੂਤਰਾਂ ਦੀ ਮੰਨੀਏ ਤਾਂ ਕੰਗਨਾ ਰਣੌਤ ਮੰਗਲਵਾਰ ਦੇ ਦਿਨ ਕਪਿਲ ਸ਼ਰਮਾ ਸ਼ੋਅ ਦੀ ਸ਼ੂਟਿੰਗ ਫ਼ਿਲਮ ਸਿਟੀ ’ਚ ਕਰੇਗੀ। ਇਸ ਦੌਰਾਨ ਉਸ ਨਾਲ ‘ਰੋਜ਼ਾ’ ਫ਼ਿਲਮ ਦੇ ਅਦਾਕਾਰ ਅਰਵਿੰਦ ਸਵਾਮੀ ਵੀ ਹੋਣਗੇ। ਦੱਸ ਦੇਈਏ ਕਿ ਕਪਿਲ ਸ਼ਰਮਾ ਦੇ ਸ਼ੋਅ ’ਚ ਕੰਗਨਾ ਰਣੌਤ ਪਹਿਲਾਂ ਵੀ ਸ਼ਿਰਕਤ ਕਰ ਚੁੱਕੀ ਹੈ। ‘ਜੈਲਲਿਤਾ’ ਦੇ ਕਿਰਦਾਰ ’ਚ ਖ਼ੁਦ ਨੂੰ ਢਾਲਣ ਲਈ ਕੰਗਨਾ ਨੇ ਕਾਫੀ ਮਿਹਨਤ ਕੀਤੀ ਹੈ। ਉਸ ਨੇ ਆਪਣਾ ਭਾਰ ਵਧਾਇਆ। ਇਸ ਤੋਂ ਇਲਾਵਾ ਉਸ ਨੇ ਕਿਰਦਾਰ ’ਚ ਢਲਣ ਲਈ ਕਈ ਸਾਰੇ ਬਦਲਾਅ ਕੀਤੇ।

ਦੱਸ ਦੇਈਏ ਕਿ ਹਾਲ ਹੀ ’ਚ ਕੰਗਨਾ ਰਣੌਤ ਨੇ ਮਹਾਰਾਸ਼ਟਰ ਸਰਕਾਰ ਨੂੰ ਇਹ ਅਪੀਲ ਕੀਤੀ ਹੈ ਕਿ ਉਹ ਸਿਨੇਮਾਘਰ ਖੋਲ੍ਹਣ ਤਾਂ ਕਿ ‘ਥਲਾਇਵੀ’ ਫ਼ਿਲਮ ਨੂੰ ਰਿਲੀਜ਼ ਕੀਤਾ ਜਾ ਸਕੇ। ਮਹਾਰਾਸ਼ਟਰ ’ਚ ਹੁਣ ਕੋਰੋਨਾ ਵਾਇਰਸ ਦੇ ਮਾਮਲੇ ਘੱਟ ਗਏ ਹਨ। ਅਜਿਹੇ ’ਚ ਸਰਕਾਰ ਨੂੰ ਸਿਨੇਮਾਘਰ ਖੋਲ੍ਹ ਦੇਣੇ ਚਾਹੀਦੇ ਹਨ। ਹੁਣ ਫ਼ਿਲਮ ਇੰਡਸਟਰੀ ਤੇ ਸਿਨੇਮਾਘਰਾਂ ਨੂੰ ਬਚਾਉਣ ਦਾ ਸਮਾਂ ਹੈ। ਇਸ ਤੋਂ ਇਲਾਵਾ ਕੰਗਨਾ ਹਾਲ ਹੀ ’ਚ ਚੇਨਈ ਸਥਿਤ ‘ਜੈਲਲਿਤਾ’ ਦੇ ਮੈਮੋਰੀਅਲ ’ਚ ਵੀ ਗਈ ਸੀ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement