:: ਵੱਡੀ ਖ਼ਬਰ: ਸ਼ਾਹਰੁਖ ਖ਼ਾਨ ਦੇ ਪੁੱਤਰ ਆਰੀਅਨ ਨੂੰ ਨਹੀਂ ਮਿਲੀ ਜ਼ਮਾਨਤ, 20 ਅਕਤੂਬਰ ਨੂੰ ਆਵੇਗਾ ਫੈ਼ਸਲਾ   :: ਸਰਕਾਰ ਨੂੰ ਪਾਕਿਸਤਾਨ, ਚੀਨ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ : ਸ਼ਿਵ ਸੈਨਾ   :: ਕਸ਼ਮੀਰ ਕਦੇ ਵੀ ਪਾਕਿਸਤਾਨ ਦਾ ਹਿੱਸਾ ਨਹੀਂ ਹੋਵੇਗਾ: ਫਾਰੂਕ ਅਬਦੁੱਲਾ   :: ਸਾਬਕਾ ਪੀ.ਐੱਮ. ਮਨਮੋਹਨ ਸਿੰਘ ਦੀ ਵਿਗੜੀ ਸਿਹਤ, ਏਮਜ਼ ਚ ਦਾਖਲ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਦੇ ਸਾਬਕਾ ਸਲਾਹਕਾਰ ਦੇ ਘਰ CBI ਨੇ ਮਾਰੇ ਛਾਪੇ   :: ਅਲਮਾਰੀ ’ਚ 142 ਕਰੋੜ ਰੁਪਏ ਦੇਖ ਇਨਕਮ ਟੈਕਸ ਅਫ਼ਸਰਾਂ ਦੇ ਉੱਡੇ ਹੋਸ਼   :: ਗੁਰਮੀਤ ਰਾਮ ਰਹੀਮ ਨੂੰ 18 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ, ਅਦਾਲਤ ਨੇ ਸੁਰੱਖਿਅਤ ਰੱਖਿਆ ਫ਼ੈਸਲਾ   :: ਦਿੱਲੀ ਹਾਈ ਕੋਰਟ ’ਚ 2 ਜੱਜਾਂ ਨੇ ਚੁਕੀ ਸਹੁੰ   :: ਲਖੀਮਪੁਰ ਹਿੰਸਾ ਮਾਮਲਾ: ਕੇਂਦਰੀ ਮੰਤਰੀ ਦੀ ਬਰਖ਼ਾਸਤਗੀ ਨੂੰ ਲੈ ਕੇ ‘ਮੌਨ ਧਰਨੇ ’ਤੇ ਬੈਠੀ ਪਿ੍ਰਯੰਕਾ   :: ਆਰੀਅਨ ਖਾਨ ਨੂੰ ਸਿਰਫ਼ ਉਨ੍ਹਾਂ ਦੇ ਸਰਨੇਮ ਕਾਰਨ ਬਣਾਇਆ ਜਾ ਰਿਹੈ ਨਿਸ਼ਾਨਾ : ਮਹਿਬੂਬਾ ਮੁਫ਼ਤੀ   :: ਕਸ਼ਮੀਰ ਚ ਘੱਟ ਗਿਣਤੀਆਂ ਦੇ ਕਤਲਾਂ ’ਤੇ ਅਮਿਤ ਸ਼ਾਹ ਨੇ ਅਪਣਾਇਆ ਸਖ਼ਤ ਰੁਖ, ਲਿਆ ਵੱਡਾ ਫ਼ੈਸਲਾ   :: ਦੇਸ਼ ਦੇ ਕਾਨੂੰਨ ਨੂੰ ਪੈਰਾਂ ਹੇਠਾਂ ਕੁਚਲਿਆ ਜਾ ਰਿਹੈ: ਅਖਿਲੇਸ਼   :: ਦੋਸ਼ੀਆਂ ਸੁਰੱਖਿਆ ਨਹੀਂ, ਸਜ਼ਾ ਦਿਵਾਉਣ ’ਤੇ ਕੰਮ ਕਰੇ ਸਰਕਾਰ: ਪਿ੍ਰਯੰਕਾ   :: ਰਾਹੁਲ ਦਾ ਤੰਜ : ਤਿਉਹਾਰ ਦਾ ਮੌਸਮ ਫਿੱਕਾ ਕਰਨ ਲਈ ਮੋਦੀ ਜੀ ਦਾ ਧੰਨਵਾਦ   :: ਲਖੀਮਪੁਰ ਘਟਾਨਾ ’ਚ ਮੰਤਰੀ ਦੇ ਬੇਟੇ ਦੀ ਗ੍ਰਿਫਤਾਰੀ ਨਾ ਹੋਣ ’ਤੇ SC ਨੇ ਯੋਗੀ ਸਰਕਾਰ ਨੂੰ ਪਾਈ ਝਾੜ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸਜਾਏ ਗਏ ਸੁੰਦਰ ਅਤੇ ਅਲੌਕਿਕ ਜਲੌਅ PRINT ਈ ਮੇਲ
ramdas.jpgਅੰਮ੍ਰਿਤਸਰ --08ਸਤੰਬਰ21-(ਮੀਡੀਦੇਪੰਜਾਬ)-- ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੜੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਵਿਖੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁੰਦਰ ਜਲੌਅ ਸਜਾਏ ਗਏ, ਜਿਸ ਦੇ ਸੰਗਤਾਂ ਵਲੋਂ ਦਰਸ਼ਨ ਕੀਤੇ ਗਏ।

PunjabKesari

ਸ੍ਰੀ ਹਰਿਮੰਦਰ ਸਾਹਿਬ ਅੰਦਰ ਸਜਾਏ ਗਏ ਜਲੌਅ ਵਿੱਚ ਹੀਰੇ-ਮੋਤੀ, ਜਵਾਹਰਾਤ, ਸੋਨੇ ਅਤੇ ਚਾਂਦੀ ਦਾ ਸਾਮਾਨ, ਸੋਨੇ ਦੇ ਦਰਵਾਜ਼ੇ, ਚਾਂਦੀ ਦੇ ਪੰਜ ਤਸਲੇ ਆਦਿ ਸੀ। ਇਸ ਤੋਂ ਇਲਾਵਾ ਮਹਾਰਾਜਾ ਰਣਜੀਤ ਸਿੰਘ ਦੁਆਰਾ ਦਿੱਤਾ ਗਿਆ ਨੌ ਲੱਖਾ ਹਾਰ, ਨੀਲਮ ਦਾ ਮੋਰ, ਸੋਨੇ ਦੇ ਛੱਬੇ, ਚੰਦਨ ਦਾ ਚੌਰ ਸਾਹਿਬ, ਚਾਂਦੀ ਦੀਆਂ ਕਹੀਆਂ-ਬਾਟੇ ਅਤੇ ਹੋਰ ਬੇਸ਼ੁਮਾਰ ਕੀਮਤੀ ਖਜਾਨਾ ਸ਼ਾਮਲ ਹੈ। 

PunjabKesari

ਜਲੌਅ ਦੇਖਣ ਲਈ ਵੱਡੀ ਗਿਣਤੀ ’ਚ ਸ਼ਰਧਾਲੂ ਦੇਸ਼ ਭਰ ਤੋਂ ਗੁਰਦੁਆਰਾ ਸਾਹਿਬ ਵਿਖੇ ਪਹੁੰਚੇ ਹੋਏ ਸਨ। ਇਸ ਮੌਕੇ ਪਹੁੰਚੀਆਂ ਸੰਗਤਾਂ ਨੇ ਪਵਿੱਤਰ ਸਰੋਵਰ ’ਚ ਇਸ਼ਨਾਨ ਕੀਤੇ ਅਤੇ ਫਿਰ ਗੁਰੂ ਮਹਾਰਾਜ ਦੇ ਚਰਨਾਂ ’ਚ ਹਾਜ਼ਰੀ ਲਗਾਈ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੇ ਨਾਲ ਹੀ ਲੰਬੀਆਂ ਕਤਾਰਾਂ ਵਿੱਚ ਲੱਗ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਜਲੋਅ ਦੇ ਦਰਸ਼ਨ ਵੀ ਕੀਤੇ। ਰਾਗੀ ਜੱਥਿਆਂ ਨੇ ਕੀਰਤਨ ਦੀ ਹਾਜ਼ਰੀ ਭਰੀ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਹੋਰਨਾਂ ਸਥਾਨਾਂ ਤੇ ਫੁੱਲਾਂ ਦੀ ਸਜਾਵਟ ਵੀ ਕੀਤੀ ਗਈ। ਰਾਤ ਨੂੰ ਦੀਪਮਾਲਾ ਅਤੇ ਆਤਿਸ਼ਬਾਜ਼ੀ ਵੀ ਹੋਵੇਗੀ।

PunjabKesari

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement