:: ‘ਕਾਸ਼! ਪ੍ਰਧਾਨ ਮੰਤਰੀ ਨੇ ਕੋਰੋਨਾ ਦੀ ਦੂਜੀ ਲਹਿਰ ਦੌਰਾਨ ਕਿਸੇ ਹਸਪਤਾਲ ਦਾ ਦੌਰਾ ਕੀਤਾ ਹੁੰਦਾ’   :: ਯੋਗੀ ਸਰਕਾਰ ਵਲੋਂ ਗੰਨੇ ਦੀ ਖਰੀਦ ਮੁੱਲ ’ਚ ਵਾਧਾ, ਟਿਕੈਤ ਬੋਲੇ- ‘ਇਹ ਕਿਸਾਨਾਂ ਨਾਲ ਮਜ਼ਾਕ ਹੈ’   :: ਦਿੱਲੀ ਹਾਈ ਕੋਰਟ ਨੇ 22 ਹਫਤਿਆਂ ਦੀ ਗਰਭਵਤੀ ਔਰਤ ਨੂੰ ਦਿੱਤੀ ਗਰਭਪਾਤ ਦੀ ਇਜਾਜ਼ਤ   :: ਅਮਰੀਕਾ ਦੌਰੇ ਤੋਂ ਦਿੱਲੀ ਪਰਤੇ PM ਮੋਦੀ, ਏਅਰਪੋਰਟ ‘ਤੇ ਢੋਲ-ਨਗਾੜਿਆਂ ਨਾਲ ਕੀਤਾ ਗਿਆ ਸਵਾਗਤ   :: ਇਨੈਲੋ ਰੈਲੀ ’ਚ ਪ੍ਰਕਾਸ਼ ਸਿੰਘ ਬਾਦਲ ਨੇ ਖੇਤਰੀ ਪਾਰਟੀਆਂ ਨੂੰ ਇਕਜੁਟ ਹੋਣ ਦੀ ਕੀਤੀ ਅਪੀਲ   :: PM ਮੋਦੀ ਕੋਵੈਕਸੀਨ ਲੈ ਕੇ US ਜਾ ਸਕਦੇ ਹਨ ਤਾਂ ਮੈਂ ਕਿਉਂ ਨਹੀਂ: ਮਮਤਾ ਬੈਨਰਜੀ   :: UPSC ਨੇ ਸਿਵਲ ਸੇਵਾ ਪ੍ਰੀਖਿਆ 2020 ਦੇ ਨਤੀਜੇ ਐਲਾਨੇ, ਸ਼ੁਭਮ ਕੁਮਾਰ ਨੇ ਕੀਤਾ ਟਾਪ   :: ਸਿਰਸਾ ਗੁਰਮੁਖੀ ਟੈਸਟ ’ਚੋਂ ਫੇਲ੍ਹ, ਜੀ. ਕੇ. ਬੋਲੇ- ਸਾਰੇ ਮੈਂਬਰਾਂ ਦੇ ਕਰਵਾਏ ਜਾਣ ਗੁਰਮੁਖੀ ਟੈਸਟ   :: SC ਦੇ ਕੋਲੇਜੀਅਮ ਨੇ ਕੇਂਦਰ ਨੂੰ ਭੇਜੇ ਨਾਂ, 13 ਹਾਈ ਕੋਰਟਾਂ ਨੂੰ ਮਿਲਣਗੇ ਮੁੱਖ ਜੱਜ   :: ਦਲਿਤ ਦੇ ਬੇਟੇ ਦੇ ਮੁੱਖ ਮੰਤਰੀ ਬਣਨ ਨਾਲ ਭਾਜਪਾ ਦੇ ਢਿੱਡ ’ਚ ਹੋ ਰਿਹਾ ਹੈ ਦਰਦ : ਰਣਦੀਪ ਸੁਰਜੇਵਾਲਾ   :: ਰੂਸੀ ਯੂਨੀਵਰਸਿਟੀ ’ਚ ਹੋਏ ਭਿਆਨਕ ਹਮਲੇ ਤੋਂ ਭਾਰਤ ਹੈਰਾਨ : ਵਿਦੇਸ਼ ਮੰਤਰੀ ਜੈਸ਼ੰਕਰ   :: ਚਰਨਜੀਤ ਚੰਨੀ ਦੇ ਮੁੱਖ ਮੰਤਰੀ ਬਣਨ ਤੇ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ, ਟਵੀਟ ਕਰਕੇ ਆਖੀ ਇਹ ਗੱਲ   :: ਸਰਕਾਰ ਵੱਲੋਂ 23 ਕਰੋੜ ਤੋਂ ਵੱਧ ਰਾਸ਼ਨ ਕਾਰਡਧਾਰਕਾਂ ਲਈ ਵੱਡੀ ਸਹੂਲਤ ਕੀਤੀ ਸ਼ੁਰੂ   :: ਰਾਮਨਾਥ ਕੋਵਿੰਦ ਨੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਕੀਤਾ ਸੰਬੋਧਨ   :: ਅੱਤਵਾਦ ਤੇ ਕੱਟੜਵਾਦ ਦਾ ਮੁਕਾਬਲਾ ਕਰਨ ਲਈ ਸਾਂਝੀ ਰਣਨੀਤੀ ਬਣਾਵੇ SCO : ਮੋਦੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਜੰਮੂ-ਕਸ਼ਮੀਰ ’ਚ ਜਦੋਂ ਵੀ ਚੋਣਾਂ ਹੋਣਗੀਆਂ, ਨੈਸ਼ਨਲ ਕਾਨਫਰੰਸ ਮੈਦਾਨ ’ਚ ਉਤਰੇਗੀ: ਫਾਰੂਕ PRINT ਈ ਮੇਲ
far_08921.jpgਸ਼੍ਰੀਨਗਰ --08ਸਤੰਬਰ21-(ਮੀਡੀਦੇਪੰਜਾਬ)-- ਨੈਸ਼ਨਲ ਕਾਨਫਰੰਸ (ਨੇਕਾਂ) ਦੇ ਪ੍ਰਧਾਨ ਫਾਰੂਕ ਅਬਦੁੱਲਾ ਨੇ ਬੁੱਧਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਪਾਰਟੀ ਜੰਮੂ-ਕਸ਼ਮੀਰ ਨੂੰ ਸੂਬੇ ਦਾ ਦਰਜਾ ਅਤੇ ਵਿਸ਼ੇਸ਼ ਦਰਜਾ ਬਹਾਲ ਕਰਨ ਲਈ ਸੰਘਰਸ਼ ਖ਼ਾਤਰ ਵਚਨਬੱਧ ਹੈ। ਕੇਂਦਰ ਸ਼ਾਸਿਤ ਪ੍ਰਦੇਸ਼ ਵਿਚ ਜਦੋਂ ਵੀ ਚੋਣਾਂ ਹੋਣਗੀਆਂ, ਉਨ੍ਹਾਂ ਦੀ ਪਾਰਟੀ ਮੈਦਾਨ ’ਚ ਉਤਰੇਗੀ।

ਅਬਦੁੱਲਾ ਇੱਥੇ ਪਾਰਟੀ ਦੇ ਸੰਸਥਾਪਕ ਅਤੇ ਆਪਣੇ ਪਿਤਾ ਸ਼ੇਖ ਮੁਹੰਮਦ ਅਬਦੁੱਲਾ ਦੀ 39ਵੀਂ ਬਰਸੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਦੱਸ ਦੇਈਏ ਕਿ ਕੇਂਦਰ ਨੇ 5 ਅਗਸਤ, 2019 ਨੂੰ ਸੰਵਿਧਾਨ ਦੀ ਧਾਰਾ-370 ਨੂੰ ਰੱਦ ਕਰ ਦਿੱਤਾ ਸੀ ਅਤੇ ਜੰਮੂ-ਕਸ਼ਮੀਰ ਨੂੰ ਦੋ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿਚ ਵੰਡ ਦਿੱਤਾ ਸੀ। ਧਾਰਾ-370 ਤਹਿਤ ਉਸ ਵੇਲੇ ਦੇ ਸੂਬੇ ਨੂੰ ਵਿਸ਼ੇਸ਼ ਦਰਜਾ ਪ੍ਰਾਪਤ ਸੀ,ਅਬਦੁੱਲਾ ਨੇ ਕਿਹਾ ਕਿ ਸਾਨੂੰ ਨਹੀਂ ਪਤਾ ਕਿ ਚੋਣਾਂ ਕਦੋਂ ਹੋਣਗੀਆਂ ਪਰ ਇਸ ਸੰਬੰਧ ਵਿਚ ਸਾਡੀ ਰਾਏ ਸਪੱਸ਼ਟ ਹੈ। ਜੰਮੂ-ਕਸ਼ਮੀਰ ਵਿਚ ਜਦੋਂ ਚੋਣਾਂ ਹੋਣਗੀਆਂ, ਅਸੀਂ ਚੋਣਾਂ ਲੜਾਂਗੇ। ਤਾਲਿਬਾਨ ਵਲੋਂ ਅਫ਼ਗਾਨਿਸਤਾਨ ’ਤੇ ਕਬਜ਼ਾ ਕੀਤੇ ਜਾਣ ਦੇ ਸਬੰਧ ’ਚ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਉਹ (ਤਾਲਿਬਾਨ) ਮਨੁੱਖੀ ਅਧਿਕਾਰਾਂ ਦਾ ਸਨਮਾਨ ਕਰਨਗੇ ਅਤੇ ਸਾਰੇ ਦੇਸ਼ਾਂ ਨਾਲ ਮਿੱਤਰਤਾਪੂਰਨ ਸੰਬੰਧਾਂ ’ਤੇ ਜ਼ੋਰ ਦੇਣਗੇ। ਅਬਦੁੱਲਾ ਨੇ ਕਿਹਾ ਕਿ ਤਾਲਿਬਾਨ ਨੇ ਕਬਜ਼ਾ ਕਰ ਲਿਆ ਹੈ ਅਤੇ ਉਨ੍ਹਾਂ ਨੂੰ ਹੁਣ ਦੇਸ਼ ਦੀ ਦੇਖਭਾਲ ਕਰਨੀ ਹੈ। ਮੈਨੂੰ ਉਮੀਦ ਹੈ ਕਿ ਉਹ ਸਾਰਿਆਂ ਨਾਲ ਨਿਆਂ ਕਰਨਗੇ। ਉਨ੍ਹਾਂ ਨੂੰ ਸਾਰੇ ਦੇਸ਼ਾਂ ਨਾਲ ਮਿੱਤਰਤਾਪੂਰਨ ਸੰਬੰਧਾਂ ’ਤੇ ਜ਼ੋਰ ਦੇਣਾ ਚਾਹੀਦਾ ਹੈ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement