:: ਵੱਡੀ ਖ਼ਬਰ: ਸ਼ਾਹਰੁਖ ਖ਼ਾਨ ਦੇ ਪੁੱਤਰ ਆਰੀਅਨ ਨੂੰ ਨਹੀਂ ਮਿਲੀ ਜ਼ਮਾਨਤ, 20 ਅਕਤੂਬਰ ਨੂੰ ਆਵੇਗਾ ਫੈ਼ਸਲਾ   :: ਸਰਕਾਰ ਨੂੰ ਪਾਕਿਸਤਾਨ, ਚੀਨ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ : ਸ਼ਿਵ ਸੈਨਾ   :: ਕਸ਼ਮੀਰ ਕਦੇ ਵੀ ਪਾਕਿਸਤਾਨ ਦਾ ਹਿੱਸਾ ਨਹੀਂ ਹੋਵੇਗਾ: ਫਾਰੂਕ ਅਬਦੁੱਲਾ   :: ਸਾਬਕਾ ਪੀ.ਐੱਮ. ਮਨਮੋਹਨ ਸਿੰਘ ਦੀ ਵਿਗੜੀ ਸਿਹਤ, ਏਮਜ਼ ਚ ਦਾਖਲ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਦੇ ਸਾਬਕਾ ਸਲਾਹਕਾਰ ਦੇ ਘਰ CBI ਨੇ ਮਾਰੇ ਛਾਪੇ   :: ਅਲਮਾਰੀ ’ਚ 142 ਕਰੋੜ ਰੁਪਏ ਦੇਖ ਇਨਕਮ ਟੈਕਸ ਅਫ਼ਸਰਾਂ ਦੇ ਉੱਡੇ ਹੋਸ਼   :: ਗੁਰਮੀਤ ਰਾਮ ਰਹੀਮ ਨੂੰ 18 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ, ਅਦਾਲਤ ਨੇ ਸੁਰੱਖਿਅਤ ਰੱਖਿਆ ਫ਼ੈਸਲਾ   :: ਦਿੱਲੀ ਹਾਈ ਕੋਰਟ ’ਚ 2 ਜੱਜਾਂ ਨੇ ਚੁਕੀ ਸਹੁੰ   :: ਲਖੀਮਪੁਰ ਹਿੰਸਾ ਮਾਮਲਾ: ਕੇਂਦਰੀ ਮੰਤਰੀ ਦੀ ਬਰਖ਼ਾਸਤਗੀ ਨੂੰ ਲੈ ਕੇ ‘ਮੌਨ ਧਰਨੇ ’ਤੇ ਬੈਠੀ ਪਿ੍ਰਯੰਕਾ   :: ਆਰੀਅਨ ਖਾਨ ਨੂੰ ਸਿਰਫ਼ ਉਨ੍ਹਾਂ ਦੇ ਸਰਨੇਮ ਕਾਰਨ ਬਣਾਇਆ ਜਾ ਰਿਹੈ ਨਿਸ਼ਾਨਾ : ਮਹਿਬੂਬਾ ਮੁਫ਼ਤੀ   :: ਕਸ਼ਮੀਰ ਚ ਘੱਟ ਗਿਣਤੀਆਂ ਦੇ ਕਤਲਾਂ ’ਤੇ ਅਮਿਤ ਸ਼ਾਹ ਨੇ ਅਪਣਾਇਆ ਸਖ਼ਤ ਰੁਖ, ਲਿਆ ਵੱਡਾ ਫ਼ੈਸਲਾ   :: ਦੇਸ਼ ਦੇ ਕਾਨੂੰਨ ਨੂੰ ਪੈਰਾਂ ਹੇਠਾਂ ਕੁਚਲਿਆ ਜਾ ਰਿਹੈ: ਅਖਿਲੇਸ਼   :: ਦੋਸ਼ੀਆਂ ਸੁਰੱਖਿਆ ਨਹੀਂ, ਸਜ਼ਾ ਦਿਵਾਉਣ ’ਤੇ ਕੰਮ ਕਰੇ ਸਰਕਾਰ: ਪਿ੍ਰਯੰਕਾ   :: ਰਾਹੁਲ ਦਾ ਤੰਜ : ਤਿਉਹਾਰ ਦਾ ਮੌਸਮ ਫਿੱਕਾ ਕਰਨ ਲਈ ਮੋਦੀ ਜੀ ਦਾ ਧੰਨਵਾਦ   :: ਲਖੀਮਪੁਰ ਘਟਾਨਾ ’ਚ ਮੰਤਰੀ ਦੇ ਬੇਟੇ ਦੀ ਗ੍ਰਿਫਤਾਰੀ ਨਾ ਹੋਣ ’ਤੇ SC ਨੇ ਯੋਗੀ ਸਰਕਾਰ ਨੂੰ ਪਾਈ ਝਾੜ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

MSP ਘੱਟੋ-ਘੱਟ 150 ਰੁਪਏ ਪ੍ਰਤੀ ਕੁਇੰਟਲ ਵਧਾਈ ਜਾਵੇ : ਬਾਦਲ PRINT ਈ ਮੇਲ
08921_suk.jpgਚੰਡੀਗੜ੍ਹ --08ਸਤੰਬਰ21-(ਮੀਡੀਦੇਪੰਜਾਬ)--  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਅੱਜ ਕੇਂਦਰ ਸਰਕਾਰ ਵੱਲੋਂ ਕਣਕ ਦੇ ਘੱਟੋ ਘੱਟ ਸਮਰਥਨ ਮੁੱਲ ਵਿਚ 40 ਰੁਪਏ ਫੀ. ਕੁਇੰਟਲ ਦੇ ਕੀਤੇ ਵਾਧੇ ਨੂੰ ਰੱਦ ਕਰ ਦਿੱਤਾ ਹੈ ਅਤੇ ਮੰਗ ਕੀਤੀ ਹੈ ਕਿ ਕਿਸਾਨਾਂ ਨੁੰ ਉਨ੍ਹਾਂ ਦੀ ਜਿਣਸ ਦੀ ਵਾਜਬ ਕੀਮਤ ਦੇਣ ਵਾਸਤੇ ਕਣਕ ਦੀ ਐਮ. ਐਸ. ਪੀ. ਵਿਚ ਘੱਟੋ-ਘੱਟ 150 ਰੁਪਏ ਪ੍ਰਤੀ ਕੁਇੰਟਲ ਵਾਧਾ ਕੀਤਾ ਜਾਵੇ। ਉਨ੍ਹਾਂ ਨੇ ਮਾਮਲੇ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਖਲ ਦੀ ਵੀ ਮੰਗ ਕੀਤੀ ਤਾਂ ਜੋ ਇਸ ਨੂੰ ਯਕੀਨੀ ਬਣਾਇਆ ਜਾ ਸਕੇ ਤਾਂ ਕਿ ਕਿਸਾਨਾਂ ਦਾ ਵੱਡਾ ਨੁਕਸਾਨ ਨਾ ਹੋਵੇ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਸਮਾਂ ਜਦੋਂ ਦੇਸ਼ ਭਰ ਦੇ ਕਿਸਾਨ ਭਾਜਪਾ ਦੀ ਅਗਵਾਈ ਵਾਲੀ ਐਨ. ਡੀ. ਏ. ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨ ਰੱਦ ਕਰ ਕੇ ਕਿਸਾਨਾਂ ਦੀਆਂ ਭਾਵਨਾਵਾਂ ਦਾ ਸਨਮਾਨ ਕਰਨ ਤੋਂ ਔਖੇ ਹਨ, ਉਸ ਵੇਲੇ ਕੇਂਦਰ ਸਰਕਾਰ ਨੇ ਐਮ. ਐਸ. ਪੀ. ਵਿਚ ਅਜਿਹਾ ਵਾਧਾ ਕਰਨ ਦਾ ਐਲਾਨ ਕੀਤਾ ਹੈ ਜੋ ਪਿਛਲੇ ਸਾਲਾਂ ਦੌਰਾਨ ਸਭ ਤੋਂ ਘਟ ਹੈ। ਉਨ੍ਹਾਂ ਕਿਹਾ ਕਿ ਇਹ ਕਿਸਾਨਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਵਾਲੀ ਗੱਲ ਹੈ ਤੇ ਉਨ੍ਹਾਂ ਨਾਲ ਹੀ ਮੰਗ ਕੀਤੀ ਕਿ ਕਣਕ ਲਈ ਐਮ. ਐਸ. ਪੀ. ਵਿਚ ਘੱਟ ਤੋਂ ਘੱਟ 150 ਰੁਪਏ ਪ੍ਰਤੀ ਕੁਇੰਟਲ ਵਾਧਾ ਕੀਤਾ ਜਾਵੇ। 
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਸਰਕਾਰ ਪਿਛਲੇ ਇਕ ਸਾਲ ਦੌਰਾਨ ਡੀਜ਼ਲ ਦੀ ਕੀਮਤ ਵਿਚ ਅਣਕਿਆਸੇ ਵਾਧੇ ਅਤੇ ਖਾਦਾਂ ਦੀਆਂ ਕੀਮਤਾਂ ਵਿਚ ਹੋਏ ਵਾਧੇ ਨੂੰ ਗਿਣਤੀ ਵਿਚ ਨਹੀਂ ਲੈ ਰਹੀ। ਉਨ੍ਹਾਂ ਕਿਹਾ ਕਿ ਸਰਕਾਰ ਜ਼ਮੀਨ ਦੀ ਠੇਕੇ ਦੀ ਕੀਮਤ, ਵਿਆਜ਼ ਅਤੇ ਹੋਰ ਲਾਗਤਾਂ ਸਮੇਤ ਕਿਸਾਨਾਂ ਦੇ ਖਰਚ ਦਾ ਧਿਆਨ ਰੱਖਣ ਵਿਚ ਵੀ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਲਾਗਤ ਦਾ ਸਾਰਾ ਹਿਸਾਬ ਲਗਾ ਕੇ ਘੱਟ ਤੋਂ ਘੱਟ 50 ਫੀਸਦੀ ਬਚਤ ਹੋਣੀ ਯਕੀਨੀ ਬਣਾਈ ਜਾਣੀ ਚਾਹੀਦੀ ਹੈ।

ਸਰਦਾਰ ਬਾਦਲ ਨੇ ਕਿਹਾ ਕਿ ਕੇਂਦਰ ਵੱਲੋਂ ਐਲਾਨੀ ਘੱਟ ਐਮ. ਐਸ. ਪੀ. ਦੀ ਬਦੌਲਤ ਖੇਤੀਬਾੜੀ ਵਿਕਾਸ ਵਿਚ ਉਸ ਵੇਲੇ ਖੜੋਤ ਆਵੇਗੀ ਜਦੋਂ ਦੇਸ਼ ਨੂੰ ਖੇਤੀਬਾੜੀ ਅਰਥਚਾਰੇ ਵਾਸਤੇ ਹੁਲਾਰੇ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਇਸ ਤਰੀਕੇ ਕਿਸਾਨਾਂ ਲਈ ਐਮ. ਐਸ. ਪੀ. ਵਿਚ ਨਿਗੂਣੇ ਵਾਧੇ ਨਾਲ ਐਨ. ਡੀ. ਸਰਕਾਰ ਦੀ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੀ ਮਨਸ਼ਾ ਕਦੇ ਪੂਰੀ ਨਹੀਂ ਹੋ ਸਕਦੀ। ਉਨ੍ਹਾਂ ਕਿਹਾ ਕਿ ਜੇਕਰ ਐਮ. ਐਸ. ਪੀ. ਵਿਚ ਤੁਰੰਤ ਵਾਧਾ ਨਾ ਕੀਤਾ ਗਿਆ ਤਾਂ ਫਿਰ ਕਿਸਾਨਾਂ ਦੀ ਆਮਦਨ ਸਹੀ ਮਾਅਨਿਆਂ ਵਿਚ ਘੱਟ ਜਾਵੇਗੀ।
ਅਕਾਲੀ ਦਲ ਦੇ ਪ੍ਰਧਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੁੰ ਅਪੀਲ ਕੀਤੀ ਕਿ ਉਹ ਮਾਮਲੇ ਵਿਚ ਦਖਲ ਦੇਣ ਅਤੇ ਖੇਤੀਬਾੜੀ ਅਰਥਚਾਰੇ ਨੁੰ ਹੁਲਾਰਾ ਦੇਣ ਵਾਸਤੇ ਲੋੜੀਂਦੇ ਕਦਮ ਚੁੱਕਣੇ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਖੇਤੀਬਾੜੀ ਨਿਵੇਸ਼ ’ਤੇ ਟੈਕਸ ਖਤਮ ਕੀਤਾ ਜਾਵੇ ਅਤੇ ਮੰਡੀਕਰਣ ਅਤੇ ਖੇਤੀਬਾੜੀ ਜਿਣਸ ਦੀ ਬਰਾਮਦ ਲਈ ਲਾਭ ਦਿੱਤੇ ਜਾਣ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਮਦਦ ਵਾਸਤੇ ਵਿੱਤੀ ਪੈਕੇਜ ’ਤੇ ਕੰਮ ਕਰਨ ਦੀ ਜ਼ਰੂਰਤ ਹੈ ਤਾਂ ਜੋ ਜ਼ਮੀਨ ਹੇਠਲੇ ਤੱਤਾਂ ਦੀ ਘਾਟ ਰੋਕੀ ਜਾ ਸਕੇ ਅਤੇ ਧਰਤੀ ਹੇਠਲੇ ਪਾਣੀ ਦਾ ਪੱਧਰ ਘੱਟਣਾ ਰੋਕਣਾ ਬਣਾਇਆ ਜਾ ਸਕੇ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement