:: ‘ਕਾਸ਼! ਪ੍ਰਧਾਨ ਮੰਤਰੀ ਨੇ ਕੋਰੋਨਾ ਦੀ ਦੂਜੀ ਲਹਿਰ ਦੌਰਾਨ ਕਿਸੇ ਹਸਪਤਾਲ ਦਾ ਦੌਰਾ ਕੀਤਾ ਹੁੰਦਾ’   :: ਯੋਗੀ ਸਰਕਾਰ ਵਲੋਂ ਗੰਨੇ ਦੀ ਖਰੀਦ ਮੁੱਲ ’ਚ ਵਾਧਾ, ਟਿਕੈਤ ਬੋਲੇ- ‘ਇਹ ਕਿਸਾਨਾਂ ਨਾਲ ਮਜ਼ਾਕ ਹੈ’   :: ਦਿੱਲੀ ਹਾਈ ਕੋਰਟ ਨੇ 22 ਹਫਤਿਆਂ ਦੀ ਗਰਭਵਤੀ ਔਰਤ ਨੂੰ ਦਿੱਤੀ ਗਰਭਪਾਤ ਦੀ ਇਜਾਜ਼ਤ   :: ਅਮਰੀਕਾ ਦੌਰੇ ਤੋਂ ਦਿੱਲੀ ਪਰਤੇ PM ਮੋਦੀ, ਏਅਰਪੋਰਟ ‘ਤੇ ਢੋਲ-ਨਗਾੜਿਆਂ ਨਾਲ ਕੀਤਾ ਗਿਆ ਸਵਾਗਤ   :: ਇਨੈਲੋ ਰੈਲੀ ’ਚ ਪ੍ਰਕਾਸ਼ ਸਿੰਘ ਬਾਦਲ ਨੇ ਖੇਤਰੀ ਪਾਰਟੀਆਂ ਨੂੰ ਇਕਜੁਟ ਹੋਣ ਦੀ ਕੀਤੀ ਅਪੀਲ   :: PM ਮੋਦੀ ਕੋਵੈਕਸੀਨ ਲੈ ਕੇ US ਜਾ ਸਕਦੇ ਹਨ ਤਾਂ ਮੈਂ ਕਿਉਂ ਨਹੀਂ: ਮਮਤਾ ਬੈਨਰਜੀ   :: UPSC ਨੇ ਸਿਵਲ ਸੇਵਾ ਪ੍ਰੀਖਿਆ 2020 ਦੇ ਨਤੀਜੇ ਐਲਾਨੇ, ਸ਼ੁਭਮ ਕੁਮਾਰ ਨੇ ਕੀਤਾ ਟਾਪ   :: ਸਿਰਸਾ ਗੁਰਮੁਖੀ ਟੈਸਟ ’ਚੋਂ ਫੇਲ੍ਹ, ਜੀ. ਕੇ. ਬੋਲੇ- ਸਾਰੇ ਮੈਂਬਰਾਂ ਦੇ ਕਰਵਾਏ ਜਾਣ ਗੁਰਮੁਖੀ ਟੈਸਟ   :: SC ਦੇ ਕੋਲੇਜੀਅਮ ਨੇ ਕੇਂਦਰ ਨੂੰ ਭੇਜੇ ਨਾਂ, 13 ਹਾਈ ਕੋਰਟਾਂ ਨੂੰ ਮਿਲਣਗੇ ਮੁੱਖ ਜੱਜ   :: ਦਲਿਤ ਦੇ ਬੇਟੇ ਦੇ ਮੁੱਖ ਮੰਤਰੀ ਬਣਨ ਨਾਲ ਭਾਜਪਾ ਦੇ ਢਿੱਡ ’ਚ ਹੋ ਰਿਹਾ ਹੈ ਦਰਦ : ਰਣਦੀਪ ਸੁਰਜੇਵਾਲਾ   :: ਰੂਸੀ ਯੂਨੀਵਰਸਿਟੀ ’ਚ ਹੋਏ ਭਿਆਨਕ ਹਮਲੇ ਤੋਂ ਭਾਰਤ ਹੈਰਾਨ : ਵਿਦੇਸ਼ ਮੰਤਰੀ ਜੈਸ਼ੰਕਰ   :: ਚਰਨਜੀਤ ਚੰਨੀ ਦੇ ਮੁੱਖ ਮੰਤਰੀ ਬਣਨ ਤੇ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ, ਟਵੀਟ ਕਰਕੇ ਆਖੀ ਇਹ ਗੱਲ   :: ਸਰਕਾਰ ਵੱਲੋਂ 23 ਕਰੋੜ ਤੋਂ ਵੱਧ ਰਾਸ਼ਨ ਕਾਰਡਧਾਰਕਾਂ ਲਈ ਵੱਡੀ ਸਹੂਲਤ ਕੀਤੀ ਸ਼ੁਰੂ   :: ਰਾਮਨਾਥ ਕੋਵਿੰਦ ਨੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਕੀਤਾ ਸੰਬੋਧਨ   :: ਅੱਤਵਾਦ ਤੇ ਕੱਟੜਵਾਦ ਦਾ ਮੁਕਾਬਲਾ ਕਰਨ ਲਈ ਸਾਂਝੀ ਰਣਨੀਤੀ ਬਣਾਵੇ SCO : ਮੋਦੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

9/11 ਬਰਸੀ ’ਤੇ ਬੋਲੇ ਬਾਈਡੇਨ, ਕਿਹਾ-ਏਕਤਾ ਸਾਡੀ ਸਭ ਤੋਂ ਵੱਡੀ ਤਾਕਤ PRINT ਈ ਮੇਲ
11921_jo.jpgਨਿਊਯਾਰਕ --11ਸਤੰਬਰ21-(ਮੀਡੀਦੇਪੰਜਾਬ)-- ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨੇ 20 ਸਾਲ ਪਹਿਲਾਂ 11 ਸਤੰਬਰ 2001 ਨੂੰ ਅਮਰੀਕਾ ਦੇ ਇਤਿਹਾਸ ’ਚ ਹੋਏ ਹੁਣ ਤਕ ਦੇ ਸਭ ਤੋਂ ਭਿਆਨਕ ਅੱਤਵਾਦੀ ਹਮਲੇ ’ਚ ਮਾਰੇ ਗਏ ਲੋਕਾਂ ਨੂੰ ਯਾਦ ਕਰਦਿਆਂ ਰਾਸ਼ਟਰ ਤੋਂ ਇਕਜੁੱਟਤਾ ਤੇ ਸਹਿਯੋਗ ਦੀ ਉਸ ਭਾਵਨਾ ਨੂੰ ਮੁੜ ਹਾਸਲ ਕਰਨ ਦੀ ਅਪੀਲ ਕੀਤੀ, ਜੋ ਅੱਤਵਾਦੀ ਹਮਲਿਆਂ ਤੋਂ ਬਾਅਦ ਦੇ ਦਿਨਾਂ ’ਚ ਉੱਭਰੀ ਸੀ,

 ਜਦੋਂ ਅਗਵਾਕਾਰਾਂ ਨੇ ਚਾਰ ਜਹਾਜ਼ਾਂ ਨੂੰ ਹਾਈਜੈਕ ਕਰ ਕੇ ਦੇਸ਼ ਦੇ ਸਭ ਤੋਂ ਭਿਆਨਕ ਅੱਤਵਾਦੀ ਹਮਲੇ ਨੂੰ ਅੰਜਾਮ ਦਿੱਤਾ। ਉਸ ਸਮੇਂ ਬਾਈਡੇਨ ਸੀਨੇਟਰ ਸਨ ਤੇ ਹੁਣ ਉਹ ਕਮਾਂਡਰ ਇਕ ਚੀਫ ਦੇ ਤੌਰ ’ਤੇ ਪਹਿਲੀ ਵਾਰ 9/11 ਦੀ ਬਰਸੀ ਮਨਾ ਰਹੇ ਹਨ। ਰਾਸ਼ਟਰਪਤੀ ਦਾ ਉਨ੍ਹਾਂ ਤਿੰਨਾਂ ਘਟਨਾ ਸਥਾਨਾਂ ’ਤੇ ਸ਼ਰਧਾਂਜਲੀ ਭੇਟ ਕਰਨ ਦਾ ਪ੍ਰੋਗਰਾਮ ਹੈ, ਜਿਥੇ ਜਹਾਜ਼ ਹਮਲੇ ਹੋਏ ਸਨ। ਉਹ ਨਿਊਯਾਰਕ ਦੇ ਵਰਲਡ ਟਰੇਡ ਸੈਂਟਰ, ਪੈਂਟਾਗਨ ਤੇ ਸ਼ੈਂਕਸਵਿਲੇ ਦੇ ਨੇੜੇ ਇਕ ਖੇਤ ’ਚ ਜਾਣਗੇ,ਇਸ ਦੌਰਾਨ ਉਹ ਭਾਸ਼ਣ ਨਹੀਂ ਦੇਣਗੇ ਬਲਕਿ ਵ੍ਹਾਈਟ ਹਾਊਸ ਨੇ ਸ਼ੁੱਕਰਵਾਰ ਨੂੰ ਬਾਈਡੇਨ ਦਾ ਪਹਿਲਾਂ ਹੀ ਰਿਕਾਰਡ ਕੀਤਾ ਗਿਆ ਸੰਬੋਧਨ ਜਾਰੀ ਕੀਤਾ ਸੀ, ਜਿਸ ’ਚ ਰਾਸ਼ਟਰਪਤੀ ‘ਰਾਸ਼ਟਰੀ ਏਕਤਾ ਦੀ ਸੱਚੀ ਭਾਵਨਾ’ ਬਾਰੇ ਗੱਲ ਕਰ ਰਹੇ ਹਨ, ਜੋ ਹਮਲਿਆਂ ਤੋਂ ਬਾਅਦ ਪੈਦਾ ਹੋਈ ਸੀ ਤੇ ਉਮੀਦ ਕੀਤੀ ਗਈ ਤੇ ਅਚਾਨਕ ਥਾਵਾਂ ’ਤੇ ਬਹਾਦਰੀ ਦੇ ਰੂਪ ’ਚ ਦੇਖੀ ਗਈ। ਅਮਰੀਕਾ 11 ਸਤੰਬਰ 2001 ਨੂੰ ਅੱਤਵਾਦੀਆਂ ਨੇ ਜਹਾਜ਼ ਹਾਈਜੈਕ ਕਰ ਲਏ ਸਨ ਤੇ ਅਮਰੀਕੀ ਧਰਤੀ ’ਤੇ ਹੁਣ ਤਕ ਦਾ ਸਭ ਤੋਂ ਵੱਡਾ ਹਮਲਾ ਕਰਕੇ ਟਵਿਨ ਟਾਵਰ ਡੇਗ ਦਿੱਤੇ ਸਨ। ਇਨ੍ਹਾਂ ਹਮਲਿਆਂ ’ਚ 3000 ਲੋਕ ਮਾਰੇ ਗਏ ਸਨ। ਬਾਈਡੇਨ ਨੇ ਕਿਹਾ ਕਿ ਮੇਰੇ ਖਿਆਲ ਨਾਲ 11 ਸਤੰਬਰ ਨੂੰ ਲੈ ਕੇ ਮੁੱਖ ਸਬਕ ਇਹੀ ਹੈ, ਏਕਤਾ ਸਾਡੀ ਸਭ ਤੋਂ ਵੱਡੀ ਤਾਕਤ।’’ ਬਾਈਡੇਨ ਸ਼ੁੱਕਰਵਾਰ ਰਾਤ ਨੂੰ ਨਿਊਯਾਰਕ ਪਹੁੰਚੇ ਜਿਥੇ ਆਸਮਾਨ ’ਚ ‘ਟ੍ਰਿਬਿਊਟ ਇਨ ਲਾਈਟ’ ਜਗਮਗ ਹੋ ਰਹੀ ਸੀ। ਇਸ ’ਚ ਉਨ੍ਹਾਂ ਥਾਵਾਂ ’ਤੇ ਸਿੱਧੀ ਰੌਸ਼ਨੀ ਕੀਤੀ ਜਾਂਦੀ ਹੈ, ਜਿਥੇ ਕਦੀ ਟਾਵਰ ਹੁੰਦੇ ਸਨ। ਉਹ ਸ਼ਨੀਵਾਰ ਨੂੰ ਸਭ ਤੋਂ ਪਹਿਲਾਂ ‘ਨੈਸ਼ਨਲ ਸਤੰਬਰ 11 ਮੈਮੋਰੀਅਲ’ ਜਾਣਗੇ, ਜਿਥੇ ਵਰਲਡ ਟਰੇਡ ਸੈਂਟਰ ਦੇ ਟਵਿਨ ਟਾਵਰ ਅੱਤਵਾਦੀਆਂ ਨੇ ਜਹਾਜ਼ਾਂ ਨਾਲ ਹਮਲਾ ਕਰ ਕੇ ਡੇਗ ਦਿੱਤੇ ਸਨ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement