:: ‘ਕਾਸ਼! ਪ੍ਰਧਾਨ ਮੰਤਰੀ ਨੇ ਕੋਰੋਨਾ ਦੀ ਦੂਜੀ ਲਹਿਰ ਦੌਰਾਨ ਕਿਸੇ ਹਸਪਤਾਲ ਦਾ ਦੌਰਾ ਕੀਤਾ ਹੁੰਦਾ’   :: ਯੋਗੀ ਸਰਕਾਰ ਵਲੋਂ ਗੰਨੇ ਦੀ ਖਰੀਦ ਮੁੱਲ ’ਚ ਵਾਧਾ, ਟਿਕੈਤ ਬੋਲੇ- ‘ਇਹ ਕਿਸਾਨਾਂ ਨਾਲ ਮਜ਼ਾਕ ਹੈ’   :: ਦਿੱਲੀ ਹਾਈ ਕੋਰਟ ਨੇ 22 ਹਫਤਿਆਂ ਦੀ ਗਰਭਵਤੀ ਔਰਤ ਨੂੰ ਦਿੱਤੀ ਗਰਭਪਾਤ ਦੀ ਇਜਾਜ਼ਤ   :: ਅਮਰੀਕਾ ਦੌਰੇ ਤੋਂ ਦਿੱਲੀ ਪਰਤੇ PM ਮੋਦੀ, ਏਅਰਪੋਰਟ ‘ਤੇ ਢੋਲ-ਨਗਾੜਿਆਂ ਨਾਲ ਕੀਤਾ ਗਿਆ ਸਵਾਗਤ   :: ਇਨੈਲੋ ਰੈਲੀ ’ਚ ਪ੍ਰਕਾਸ਼ ਸਿੰਘ ਬਾਦਲ ਨੇ ਖੇਤਰੀ ਪਾਰਟੀਆਂ ਨੂੰ ਇਕਜੁਟ ਹੋਣ ਦੀ ਕੀਤੀ ਅਪੀਲ   :: PM ਮੋਦੀ ਕੋਵੈਕਸੀਨ ਲੈ ਕੇ US ਜਾ ਸਕਦੇ ਹਨ ਤਾਂ ਮੈਂ ਕਿਉਂ ਨਹੀਂ: ਮਮਤਾ ਬੈਨਰਜੀ   :: UPSC ਨੇ ਸਿਵਲ ਸੇਵਾ ਪ੍ਰੀਖਿਆ 2020 ਦੇ ਨਤੀਜੇ ਐਲਾਨੇ, ਸ਼ੁਭਮ ਕੁਮਾਰ ਨੇ ਕੀਤਾ ਟਾਪ   :: ਸਿਰਸਾ ਗੁਰਮੁਖੀ ਟੈਸਟ ’ਚੋਂ ਫੇਲ੍ਹ, ਜੀ. ਕੇ. ਬੋਲੇ- ਸਾਰੇ ਮੈਂਬਰਾਂ ਦੇ ਕਰਵਾਏ ਜਾਣ ਗੁਰਮੁਖੀ ਟੈਸਟ   :: SC ਦੇ ਕੋਲੇਜੀਅਮ ਨੇ ਕੇਂਦਰ ਨੂੰ ਭੇਜੇ ਨਾਂ, 13 ਹਾਈ ਕੋਰਟਾਂ ਨੂੰ ਮਿਲਣਗੇ ਮੁੱਖ ਜੱਜ   :: ਦਲਿਤ ਦੇ ਬੇਟੇ ਦੇ ਮੁੱਖ ਮੰਤਰੀ ਬਣਨ ਨਾਲ ਭਾਜਪਾ ਦੇ ਢਿੱਡ ’ਚ ਹੋ ਰਿਹਾ ਹੈ ਦਰਦ : ਰਣਦੀਪ ਸੁਰਜੇਵਾਲਾ   :: ਰੂਸੀ ਯੂਨੀਵਰਸਿਟੀ ’ਚ ਹੋਏ ਭਿਆਨਕ ਹਮਲੇ ਤੋਂ ਭਾਰਤ ਹੈਰਾਨ : ਵਿਦੇਸ਼ ਮੰਤਰੀ ਜੈਸ਼ੰਕਰ   :: ਚਰਨਜੀਤ ਚੰਨੀ ਦੇ ਮੁੱਖ ਮੰਤਰੀ ਬਣਨ ਤੇ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ, ਟਵੀਟ ਕਰਕੇ ਆਖੀ ਇਹ ਗੱਲ   :: ਸਰਕਾਰ ਵੱਲੋਂ 23 ਕਰੋੜ ਤੋਂ ਵੱਧ ਰਾਸ਼ਨ ਕਾਰਡਧਾਰਕਾਂ ਲਈ ਵੱਡੀ ਸਹੂਲਤ ਕੀਤੀ ਸ਼ੁਰੂ   :: ਰਾਮਨਾਥ ਕੋਵਿੰਦ ਨੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਕੀਤਾ ਸੰਬੋਧਨ   :: ਅੱਤਵਾਦ ਤੇ ਕੱਟੜਵਾਦ ਦਾ ਮੁਕਾਬਲਾ ਕਰਨ ਲਈ ਸਾਂਝੀ ਰਣਨੀਤੀ ਬਣਾਵੇ SCO : ਮੋਦੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਭਾਰਤ ਅਤੇ ਆਸਟ੍ਰੇਲੀਆ ਨੇ ਕੀਤੀ 2+2 ਵਾਰਤਾ, ਆਪਸੀ ਰਿਸ਼ਤਿਆਂ ਨੂੰ ਮਜ਼ਬੂਤ ਬਣਾਉਣ ’ਤੇ ਜ਼ੋਰ PRINT ਈ ਮੇਲ
11921_ind.jpgਨਵੀਂ ਦਿੱਲੀ --11ਸਤੰਬਰ21-(ਮੀਡੀਦੇਪੰਜਾਬ)-- ਭਾਰਤ ਅਤੇ ਆਸਟ੍ਰੇਲੀਆ ਨੇ ਸ਼ਨੀਵਾਰ ਨੂੰ ਰੱਖਿਆ ਅਤੇ ਵਿਦੇਸ਼ ਮੰਤਰਾਲਾ ਪੱਧਰ ਦੀ ਟੂ-ਪਲੱਸ-ਟੂ’ ਵਾਰਤਾ ਕੀਤੀ, ਜਿਸ ਦਾ ਮਕਸਦ ਸਿਆਸੀ ਉਥਲ-ਪੁਥਲ ਦਰਮਿਆਨ ਦੋਹਾਂ ਦੇਸ਼ਾਂ ਵਿਚਾਲੇ ਸੰਪੂਰਨ ਅਤੇ ਆਪਸੀ ਸਹਿਯੋਗ ਨੂੰ ਹੋਰ ਵਧਾਉਣਾ ਹੈ। ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਆਪਣੇ ਆਸਟ੍ਰੇਲੀਆਈ ਹਮਰੁਤਬਾ ਮਾਰੀਸ ਪਾਇਨੇ ਅਤੇ ਪੀਟਰ ਡਟਨ ਨਾਲ ਇੱਥੇ ਸ਼ੁਰੁੂਆਤੀ ‘ਟੂ-ਪਲੱਸ-ਟੂ’ ਵਾਰਤਾ ਕੀਤੀ। ਵਿਦੇਸ਼ ਮੰਤਰੀ ਜੈਸ਼ੰਕਰ ਨੇ ਆਪਣੀ ਗੱਲਬਾਤ ਨੂੰ ਸਾਰਥਕ ਦੱਸਿਆ।

PunjabKesari

ਜੈਸ਼ੰਕਰ ਨੇ ਟਵੀਟ ਕੀਤਾ ਕਿ ਆਸਟ੍ਰੇਲੀਆ ਨਾਲ ਟੂ-ਪਲੱਸ-ਟੂ’ ਵਾਰਤਾ ਸਾਰਥਕ ਰਹੀ। ਅਸੀਂ ਬਹੁਤ ਹੀ ਮਹੱਤਵਪੂਰਨ ਸਮੇਂ ’ਤੇ ਮਿਲ ਰਹੇ ਹਾਂ, ਜਦੋਂ ਇਕ ਮਹਾਮਾਰੀ ਦੇ ਨਾਲ-ਨਾਲ ਅਸੀਂ ਇਕ ਅਜਿਹੇ ਭੂ-ਸਿਆਸੀ ਮਾਹੌਲ ਦਾ ਸਾਹਮਣਾ ਕਰ ਰਹੇ ਹਨ, ਜਿਸ ’ਚ ਤੇਜ਼ੀ ਨਾਲ ਉਥਲ-ਪੁਥਲ ਹੋ ਰਹੀ ਹੈ। ਅਜਿਹੇ ਵਿਚ ਸਾਨੂੰ ਦੁੱਵਲੇ ਰੂਪ ਨਾਲ ਅਤੇ ਬਰਾਬਰ ਵਿਚਾਰਧਾਰਾ ਵਾਲੇ ਹੋਰ ਭਾਈਵਾਲਾਂ ਨਾਲ ਮਿਲ ਕੇ ਆਪਣੇ ਰਾਸ਼ਟਰੀ ਹਿੱਤਾਂ ਦੀ ਰੱਖਿਆ ਅਤੇ ਇਕ ਸ਼ਾਂਤੀਪੂਰਨ, ਸਥਿਰ ਅਤੇ ਖ਼ੁਸ਼ਹਾਲ ਹਿੰਦ-ਪ੍ਰਸ਼ਾਂਤ ਖੇਤਰ ਯਕੀਨੀ ਕਰਨ ਲਈ ਉੱਚਿਤ ਰੂਪ ਨਾਲ ਪ੍ਰਤੀਕਿਰਿਆ ਦੇਣੀ ਚਾਹੀਦੀ ਹੈ। ਵਿਦੇਸ਼ ਮੰਤਰੀ ਨੇ ਕਿਹਾ ਕਿ ਭਾਰਤ ਦਾ ਬੇਹੱਦ ਚੁਨਿੰਦਾ ਦੇਸ਼ਾਂ ਨਾਲ ਵਾਰਤਾ ਲਈ ਟੂ-ਪਲੱਸ-ਟੂ’ ਰੂਪ ਹੈ।

PunjabKesari

ਜੈਸ਼ੰਕਰ ਨੇ ਅੱਗੇ ਕਿਹਾ ਕਿ ਮੇਰਾ ਇਹ ਵੀ ਮੰਨਣਾ ਹੈ ਕਿ ਅਫਗਾਨਿਸਤਾਨ ਵਿਚ ਘਟਨਾਕ੍ਰਮ ਅੱਜ ਸਾਡੇ ਦਰਮਿਆਨ ਚਰਚਾ ਦਾ ਇਕ ਮਹੱਤਵਪੂਰਨ ਵਿਸ਼ਾ ਰਿਹਾ। ਉਨ੍ਹਾਂ ਨੇ ਕਿਹਾ ਕਿ ਬੇਸ਼ੱਕ ਇਹ ਬੈਠਕ ਸਾਨੂੰ ਵਿਆਪਕ ਰਣਨੀਤਕ ਸਾਂਝੇਦਾਰੀ ਦੀ ਸਮੀਖਿਆ ਕਰਨ ਅਤੇ ਅੱਗੇ ਵਧਣ ਦਾ ਮੌਕਾ ਦਿੰਦੀ ਹੈ। ਇਸ ਮਹੀਨੇ ਦੇ ਅਖ਼ੀਰ ਵਿਚ ਸੰਯੁਕਤ ਰਾਜ ਅਮਰੀਕਾ ਵਿਚ ਆਪਣੇ ਪ੍ਰਧਾਨ ਮੰਤਰੀਆਂ ਵਿਚਾਲੇ ਇਕ ਹੋਰ ਬੈਠਕ ਦੀ ਤਿਆਰੀ ਕਰ ਰਹੇ ਹਾਂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਦੇ ਅਖ਼ੀਰ ਵਿਚ ਕਵਾਡ ਨੇਤਾਵਾਂ ਦੇ ਇਕ ਸ਼ਿਖਰ ਸੰਮੇਲਨ ’ਚ ਹਿੱਸਾ ਲੈਣ ਲਈ ਅਮਰੀਕਾ ਦੀ ਯਾਤਰਾ ਕਰਨ ਵਾਲੇ ਹਨ। ਓਧਰ ਰੱਖਿਆ ਮੰਤਰੀ ਰਾਜਨਾਥ ਨੇ ਆਸਟ੍ਰੇਲੀਆ ਦੇ ਆਪਣੇ ਹਮਰੁਤਬਾ ਡਟਨ ਨਾਲ ਵੱਖ-ਵੱਖ ਮੁੱਦਿਆਂ ’ਤੇ ਚਰਚਾ ਕੀਤੀ। ਦੋਹਾਂ ਦੇਸ਼ਾਂ ਦੇ ਰੱਖਿਆ ਮੰਤਰੀ ਨੇ ਵਾਰਤਾ ਵਿਚ ਅਫਗਾਨਿਸਤਾਨ ਵਿਚ ਨਾਜ਼ੁਕ ਸੁਰੱਖਿਆ ਹਾਲਾਤ ’ਤੇ ਚਰਚਾ ਕੀਤੀ। ਉਨ੍ਹਾਂ ਨੇ ਤਾਲਿਬਾਨ ਸ਼ਾਸਿਤ ਅਫਗਾਨਿਸਤਾਨ ਤੋਂ ਅੱਤਵਾਦ ਫੈਲਣ ਦੀ ਸ਼ੰਕਾ ਨਾਲ ਸਬੰਧਤ ‘ਸਾਂਝੀਆਂ ਚਿੰਤਾਵਾਂ’ ਬਾਰੇ ਗੱਲ ਕੀਤੀ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement