:: ‘ਕਾਸ਼! ਪ੍ਰਧਾਨ ਮੰਤਰੀ ਨੇ ਕੋਰੋਨਾ ਦੀ ਦੂਜੀ ਲਹਿਰ ਦੌਰਾਨ ਕਿਸੇ ਹਸਪਤਾਲ ਦਾ ਦੌਰਾ ਕੀਤਾ ਹੁੰਦਾ’   :: ਯੋਗੀ ਸਰਕਾਰ ਵਲੋਂ ਗੰਨੇ ਦੀ ਖਰੀਦ ਮੁੱਲ ’ਚ ਵਾਧਾ, ਟਿਕੈਤ ਬੋਲੇ- ‘ਇਹ ਕਿਸਾਨਾਂ ਨਾਲ ਮਜ਼ਾਕ ਹੈ’   :: ਦਿੱਲੀ ਹਾਈ ਕੋਰਟ ਨੇ 22 ਹਫਤਿਆਂ ਦੀ ਗਰਭਵਤੀ ਔਰਤ ਨੂੰ ਦਿੱਤੀ ਗਰਭਪਾਤ ਦੀ ਇਜਾਜ਼ਤ   :: ਅਮਰੀਕਾ ਦੌਰੇ ਤੋਂ ਦਿੱਲੀ ਪਰਤੇ PM ਮੋਦੀ, ਏਅਰਪੋਰਟ ‘ਤੇ ਢੋਲ-ਨਗਾੜਿਆਂ ਨਾਲ ਕੀਤਾ ਗਿਆ ਸਵਾਗਤ   :: ਇਨੈਲੋ ਰੈਲੀ ’ਚ ਪ੍ਰਕਾਸ਼ ਸਿੰਘ ਬਾਦਲ ਨੇ ਖੇਤਰੀ ਪਾਰਟੀਆਂ ਨੂੰ ਇਕਜੁਟ ਹੋਣ ਦੀ ਕੀਤੀ ਅਪੀਲ   :: PM ਮੋਦੀ ਕੋਵੈਕਸੀਨ ਲੈ ਕੇ US ਜਾ ਸਕਦੇ ਹਨ ਤਾਂ ਮੈਂ ਕਿਉਂ ਨਹੀਂ: ਮਮਤਾ ਬੈਨਰਜੀ   :: UPSC ਨੇ ਸਿਵਲ ਸੇਵਾ ਪ੍ਰੀਖਿਆ 2020 ਦੇ ਨਤੀਜੇ ਐਲਾਨੇ, ਸ਼ੁਭਮ ਕੁਮਾਰ ਨੇ ਕੀਤਾ ਟਾਪ   :: ਸਿਰਸਾ ਗੁਰਮੁਖੀ ਟੈਸਟ ’ਚੋਂ ਫੇਲ੍ਹ, ਜੀ. ਕੇ. ਬੋਲੇ- ਸਾਰੇ ਮੈਂਬਰਾਂ ਦੇ ਕਰਵਾਏ ਜਾਣ ਗੁਰਮੁਖੀ ਟੈਸਟ   :: SC ਦੇ ਕੋਲੇਜੀਅਮ ਨੇ ਕੇਂਦਰ ਨੂੰ ਭੇਜੇ ਨਾਂ, 13 ਹਾਈ ਕੋਰਟਾਂ ਨੂੰ ਮਿਲਣਗੇ ਮੁੱਖ ਜੱਜ   :: ਦਲਿਤ ਦੇ ਬੇਟੇ ਦੇ ਮੁੱਖ ਮੰਤਰੀ ਬਣਨ ਨਾਲ ਭਾਜਪਾ ਦੇ ਢਿੱਡ ’ਚ ਹੋ ਰਿਹਾ ਹੈ ਦਰਦ : ਰਣਦੀਪ ਸੁਰਜੇਵਾਲਾ   :: ਰੂਸੀ ਯੂਨੀਵਰਸਿਟੀ ’ਚ ਹੋਏ ਭਿਆਨਕ ਹਮਲੇ ਤੋਂ ਭਾਰਤ ਹੈਰਾਨ : ਵਿਦੇਸ਼ ਮੰਤਰੀ ਜੈਸ਼ੰਕਰ   :: ਚਰਨਜੀਤ ਚੰਨੀ ਦੇ ਮੁੱਖ ਮੰਤਰੀ ਬਣਨ ਤੇ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ, ਟਵੀਟ ਕਰਕੇ ਆਖੀ ਇਹ ਗੱਲ   :: ਸਰਕਾਰ ਵੱਲੋਂ 23 ਕਰੋੜ ਤੋਂ ਵੱਧ ਰਾਸ਼ਨ ਕਾਰਡਧਾਰਕਾਂ ਲਈ ਵੱਡੀ ਸਹੂਲਤ ਕੀਤੀ ਸ਼ੁਰੂ   :: ਰਾਮਨਾਥ ਕੋਵਿੰਦ ਨੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਕੀਤਾ ਸੰਬੋਧਨ   :: ਅੱਤਵਾਦ ਤੇ ਕੱਟੜਵਾਦ ਦਾ ਮੁਕਾਬਲਾ ਕਰਨ ਲਈ ਸਾਂਝੀ ਰਣਨੀਤੀ ਬਣਾਵੇ SCO : ਮੋਦੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਪੰਜਾਬ ਚ ਵਧ ਰਹੇ ਅਪਰਾਧਾਂ ਲਈ ਕੈਪਟਨ ਅਮਰਿੰਦਰ ਸਿੱਧੇ ਤੌਰ ਤੇ ਜ਼ਿੰਮੇਵਾਰ: ਹਰਪਾਲ ਸਿੰਘ ਚੀਮਾ PRINT ਈ ਮੇਲ
11921_chi.jpgਚੰਡੀਗੜ੍ਹ --11ਸਤੰਬਰ21-(ਮੀਡੀਦੇਪੰਜਾਬ)-- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ, 'ਸੂਬੇ ਵਿੱਚ ਕਾਨੂੰਨ ਅਤੇ ਨਿਆਂ ਦੀ ਵਿਵਸਥਾ ਦਿਨੋਂ ਦਿਨ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਹਰ ਰੋਜ਼ ਲੁੱਟਾਂ ਖੋਹਾਂ ਅਤੇ ਕਤਲ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ।' ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ 'ਚ ਵਧ ਰਹੇ ਅਪਰਾਧਾਂ ਲਈ ਕਾਂਗਰਸ ਸਰਕਾਰ ਸਿੱਧੇ ਤੌਰ 'ਤੇ ਜ਼ਿੰਮੇਵਾਰ ਹੈ, ਜਿਸ ਨੇ ਅਦਾਲਤਾਂ ਵੱਲੋਂ ਭਗੌੜਾ ਕਰਾਰ ਦਿੱਤੇ ਅਪਰਾਧੀਆਂ ਖ਼ਿਲਾਫ਼ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ।

ਸ਼ਨੀਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ, ''ਪੰਜਾਬ ਵਿੱਚ ਅਗਵਾ ਕਰਨ ਅਤੇ ਉਸ ਤੋਂ ਬਾਅਦ ਫਿਰੌਤੀ ਮੰਗਣ ਦੀਆਂ ਘਟਨਾਵਾਂ ਵਿੱਚ ਦਿਨੋਂ ਦਿਨ ਵਾਧਾ ਹੁੰਦਾ ਜਾ ਰਿਹਾ ਹੈ। ਗੈਂਗਾਂ ਦੇ ਨਾਮ ਅਤੇ ਦਿਨ ਦਿਹਾੜੇ ਸਰੇ ਬਾਜ਼ਾਰ ਵਿਚ ਨੌਜਵਾਨਾਂ ਦੇ ਕਤਲ ਹੋ ਰਹੇ ਹਨ ਪਰ ਕਾਂਗਰਸ ਸਰਕਾਰ ਇਸ ਗੱਲ ਨੂੰ ਮੰਨਣ ਤੋਂ ਵੀ ਇਨਕਾਰੀ ਹੈ।'' ਉਨ੍ਹਾਂ ਕਿਹਾ ਕਿ ਇਹੋ ਹਾਲਾਤ ਪਿਛਲੀ ਅਕਾਲੀ ਸਰਕਾਰ ਦੌਰਾਨ ਵੀ ਸਨ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਆਉਣ ਤੋਂ ਬਾਅਦ ਇਨਾਂ ਅਪਰਾਧੀਆਂ ਨੂੰ ਫੜ੍ਹ ਕੇ ਜੇਲ੍ਹਾਂ ਵਿੱਚ ਡੱਕਿਆ ਜਾਵੇਗਾ ਪਰ ਕੈਪਟਨ ਅਮਰਿੰਦਰ ਸਿੰਘ ਇਸ ਵੇਲੇ ਆਪਣੇ ਸਾਰੇ ਵਾਅਦੇ ਭੁਲਾ ਚੁੱਕੇ ਹਨ।

ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸਰਕਾਰੀ ਅੰਕੜਿਆਂ ਦੇ ਅਨੁਸਾਰ ਹੀ ਸੂਬੇ ਵਿੱਚ ਇਸ ਸਮੇਂ 25 ਹਜ਼ਾਰ ਦੇ ਕਰੀਬ ਭਗੌੜੇ ਪੁਲਸ ਦੀ ਗ੍ਰਿਫਤ ਵਿਚੋਂ ਬਾਹਰ ਹਨ। ਜਿਨ੍ਹਾਂ ਖ਼ਿਲਾਫ਼ ਨਸ਼ਾ ਤਸਕਰੀ, ਅਗਵਾ ਕਰਨ, ਫ਼ਿਰੌਤੀਆਂ ਲੈਣ ਅਤੇ ਭਾੜੇ ਦੇ ਕਤਲ ਕਰਨ ਵਰਗੇ ਗੰਭੀਰ ਮਾਮਲੇ ਅਦਾਲਤਾਂ ਵਿੱਚ ਪਏ ਹਨ ਅਤੇ ਇਨ੍ਹਾਂ ਅਪਰਾਧੀਆਂ ਖ਼ਿਲਾਫ਼ ਪੁਲਸ ਪ੍ਰਸ਼ਾਸਨ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਅਪਰਾਧੀਆਂ ਖ਼ਿਲਾਫ਼ ਥਾਣਿਆਂ ਵਿੱਚ ਕੇਸ ਦਰਜ ਕਰਕੇ ਦਿਖਾਵੇ ਦੇ ਤੌਰ 'ਤੇ ਗਿਣਤੀ ਹੀ ਵਧਾਈ ਜਾ ਰਹੀ ਹੈ ਪਰ ਕਾਨੂੰਨੀ ਅਮਲ ਪੂਰਾ ਨਹੀਂ ਕੀਤਾ ਜਾ ਰਿਹਾ ਹੈ ਸਗੋਂ ਭਗੌੜਿਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ।

ਰਾਜਸੀ ਆਗੂਆਂ ਅਤੇ ਅਪਰਾਧੀਆਂ ਵਿਚਕਾਰ ਗਠਜੋੜ ਬਾਰੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਨ੍ਹਾਂ ਭਗੌੜਿਆਂ ਨੂੰ ਰਾਜਸੀ ਆਗੂਆਂ ਦੀ ਸ਼ਹਿ ਹੈ ਅਤੇ ਰਾਜਸੀ ਆਗੂ ਅਪਰਾਧੀਆਂ ਨੂੰ ਆਪਣੇ ਰਾਜਸੀ ਮੁਫਾਦਾਂ ਲਈ ਵਰਤਦੇ ਹਨ। ਉਨ੍ਹਾਂ ਕਿਹਾ ਭਾਵੇਂ ਰਾਜ ਕਰਨ ਵਾਲੀਆਂ ਪਾਰਟੀਆਂ ਜ਼ਰੂਰ ਬਦਲ ਗਈਆਂ ਪਰ ਅਪਰਾਧੀਆਂ ਅਤੇ ਰਾਜਸੀ ਆਗੂਆਂ ਦੇ ਗਠਜੋੜ ਪਹਿਲਾਂ ਦੀ ਤਰ੍ਹਾਂ ਹੀ ਕਾਇਮ ਹਨ। ਚੀਮਾ ਨੇ ਸ਼ੱਕ ਜਾਹਿਰ ਕਰਦਿਆਂ ਕਿਹਾ ਕਿ ਅਗਲੇ ਵਰੇ ਪੰਜਾਬ ਵਿਧਾਨ ਦੀਆਂ ਚੋਣਾਂ ਹਨ ਅਤੇ ਰਾਜਸੀ ਆਗੂ ਇਨ੍ਹਾਂ ਅਪਰਾਧੀਆਂ ਦਾ ਰਾਜਨੀਤਿਕ ਲਾਭ ਲੈਣ ਲਈ ਲਾਜ਼ਮੀ ਤੌਰ 'ਤੇ ਵਰਤੋਂ ਕਰਨਗੀਆਂ।

ਹਰਪਾਲ ਸਿੰਘ ਚੀਮਾ ਨੇ ਕਿਹਾ ਭਗੌੜੇ ਅਪਰਾਧੀਆਂ ਅਤੇ ਸੂਬੇ 'ਚ ਵਧ ਰਹੀਆਂ ਅਪਰਾਧਿਕ ਕਾਰਵਾਈਆਂ ਆਦਿ ਸਾਰੇ ਮਾਮਲਿਆਂ ਬਾਰੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਪੁਲਸ ਦੇ ਮੁਖੀ ਦਿਨਕਰ ਗੁਪਤਾ ਨੂੰ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement