:: ‘ਕਾਸ਼! ਪ੍ਰਧਾਨ ਮੰਤਰੀ ਨੇ ਕੋਰੋਨਾ ਦੀ ਦੂਜੀ ਲਹਿਰ ਦੌਰਾਨ ਕਿਸੇ ਹਸਪਤਾਲ ਦਾ ਦੌਰਾ ਕੀਤਾ ਹੁੰਦਾ’   :: ਯੋਗੀ ਸਰਕਾਰ ਵਲੋਂ ਗੰਨੇ ਦੀ ਖਰੀਦ ਮੁੱਲ ’ਚ ਵਾਧਾ, ਟਿਕੈਤ ਬੋਲੇ- ‘ਇਹ ਕਿਸਾਨਾਂ ਨਾਲ ਮਜ਼ਾਕ ਹੈ’   :: ਦਿੱਲੀ ਹਾਈ ਕੋਰਟ ਨੇ 22 ਹਫਤਿਆਂ ਦੀ ਗਰਭਵਤੀ ਔਰਤ ਨੂੰ ਦਿੱਤੀ ਗਰਭਪਾਤ ਦੀ ਇਜਾਜ਼ਤ   :: ਅਮਰੀਕਾ ਦੌਰੇ ਤੋਂ ਦਿੱਲੀ ਪਰਤੇ PM ਮੋਦੀ, ਏਅਰਪੋਰਟ ‘ਤੇ ਢੋਲ-ਨਗਾੜਿਆਂ ਨਾਲ ਕੀਤਾ ਗਿਆ ਸਵਾਗਤ   :: ਇਨੈਲੋ ਰੈਲੀ ’ਚ ਪ੍ਰਕਾਸ਼ ਸਿੰਘ ਬਾਦਲ ਨੇ ਖੇਤਰੀ ਪਾਰਟੀਆਂ ਨੂੰ ਇਕਜੁਟ ਹੋਣ ਦੀ ਕੀਤੀ ਅਪੀਲ   :: PM ਮੋਦੀ ਕੋਵੈਕਸੀਨ ਲੈ ਕੇ US ਜਾ ਸਕਦੇ ਹਨ ਤਾਂ ਮੈਂ ਕਿਉਂ ਨਹੀਂ: ਮਮਤਾ ਬੈਨਰਜੀ   :: UPSC ਨੇ ਸਿਵਲ ਸੇਵਾ ਪ੍ਰੀਖਿਆ 2020 ਦੇ ਨਤੀਜੇ ਐਲਾਨੇ, ਸ਼ੁਭਮ ਕੁਮਾਰ ਨੇ ਕੀਤਾ ਟਾਪ   :: ਸਿਰਸਾ ਗੁਰਮੁਖੀ ਟੈਸਟ ’ਚੋਂ ਫੇਲ੍ਹ, ਜੀ. ਕੇ. ਬੋਲੇ- ਸਾਰੇ ਮੈਂਬਰਾਂ ਦੇ ਕਰਵਾਏ ਜਾਣ ਗੁਰਮੁਖੀ ਟੈਸਟ   :: SC ਦੇ ਕੋਲੇਜੀਅਮ ਨੇ ਕੇਂਦਰ ਨੂੰ ਭੇਜੇ ਨਾਂ, 13 ਹਾਈ ਕੋਰਟਾਂ ਨੂੰ ਮਿਲਣਗੇ ਮੁੱਖ ਜੱਜ   :: ਦਲਿਤ ਦੇ ਬੇਟੇ ਦੇ ਮੁੱਖ ਮੰਤਰੀ ਬਣਨ ਨਾਲ ਭਾਜਪਾ ਦੇ ਢਿੱਡ ’ਚ ਹੋ ਰਿਹਾ ਹੈ ਦਰਦ : ਰਣਦੀਪ ਸੁਰਜੇਵਾਲਾ   :: ਰੂਸੀ ਯੂਨੀਵਰਸਿਟੀ ’ਚ ਹੋਏ ਭਿਆਨਕ ਹਮਲੇ ਤੋਂ ਭਾਰਤ ਹੈਰਾਨ : ਵਿਦੇਸ਼ ਮੰਤਰੀ ਜੈਸ਼ੰਕਰ   :: ਚਰਨਜੀਤ ਚੰਨੀ ਦੇ ਮੁੱਖ ਮੰਤਰੀ ਬਣਨ ਤੇ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ, ਟਵੀਟ ਕਰਕੇ ਆਖੀ ਇਹ ਗੱਲ   :: ਸਰਕਾਰ ਵੱਲੋਂ 23 ਕਰੋੜ ਤੋਂ ਵੱਧ ਰਾਸ਼ਨ ਕਾਰਡਧਾਰਕਾਂ ਲਈ ਵੱਡੀ ਸਹੂਲਤ ਕੀਤੀ ਸ਼ੁਰੂ   :: ਰਾਮਨਾਥ ਕੋਵਿੰਦ ਨੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਕੀਤਾ ਸੰਬੋਧਨ   :: ਅੱਤਵਾਦ ਤੇ ਕੱਟੜਵਾਦ ਦਾ ਮੁਕਾਬਲਾ ਕਰਨ ਲਈ ਸਾਂਝੀ ਰਣਨੀਤੀ ਬਣਾਵੇ SCO : ਮੋਦੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਕੈਪਟਨ ਵੱਲੋਂ ਬਟਾਲਾ,ਮੋਹਾਲੀ ਤੋਂ ਰਾਜ-ਵਿਆਪੀ ਰੇਡੀਓਲੌਜੀ ਤੇ ਡਾਇਗਨੋਸਟਿਕ ਪ੍ਰਾਜੈਕਟਾਂ ਦੀ ਡਿਜੀਟਲ ਸ਼ੁਰੂਆਤ PRINT ਈ ਮੇਲ
13921_cm.jpgਚੰਡੀਗੜ੍ਹ --13ਸਤੰਬਰ21-(ਮੀਡੀਦੇਪੰਜਾਬ)-- ਵਧੀਆ ਤੇ ਕਿਫ਼ਾਇਤੀ ਸਿਹਤ ਸੇਵਾਵਾਂ ਮੁਹੱਈਆ ਕਰਾਉਣ ਵੱਲ ਕ੍ਰਾਂਤੀਕਾਰੀ ਕਦਮ ਪੁੱਟਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ 125 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟ ‘ਰਾਜ-ਵਿਆਪੀ ਰੇਡੀਓ ਡਾਇਗਨੋਸਟਿਕ ਤੇ ਲੈਬਾਰਟਰੀ ਸੇਵਾ’ ਅਤੇ ‘ਨਵੇਂ-ਮੁਹਾਂਦਰੇ ਵਾਲੀ 108 ਐਂਬੂਲੈਂਸ ਐਮਰਜੈਂਸੀ ਰਿਸਪੌਂਸ ਸੇਵਾ’ ਵਰਚੁਅਲ ਢੰਗ ਨਾਲ ਸੂਬਾ ਵਾਸੀਆਂ ਨੂੰ ਸਮਰਪਿਤ ਕੀਤੀ। ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ 534ਵੇਂ ਵਿਆਹ ਪੁਰਬ ਦੇ ਪਾਵਨ ਮੌਕੇ ਮੁੱਖ ਮੰਤਰੀ ਨੇ ਸਿਵਲ ਹਸਪਤਾਲ ਬਟਾਲਾ ਵਿਖੇ ਨਿਵੇਕਲੀ 'ਮੁੱਖ ਮੰਤਰੀ ਈ-ਕਲੀਨਿਕ ਸੇਵਾ' ਦੀ ਸ਼ੁਰੂਆਤ ਵੀ ਕੀਤੀ, ਜਿਸ ਨਾਲ ਪੇਂਡੂ ਖੇਤਰ 'ਚ ਵਸਦੇ ਲੋਕਾਂ ਨੂੰ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਆਸਾਨੀ ਨਾਲ ਮਿਲ ਸਕਣਗੀਆਂ।

ਸਮੂਹ ਲੋਕਾਂ ਨੂੰ ਵਿਆਹ ਪੁਰਬ ਦੀ ਵਧਾਈ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਨ੍ਹਾਂ ਸੇਵਾਵਾਂ ਨੂੰ ਸ਼ੁਰੂ ਕਰਨ ਲਈ ਇਸ ਤੋਂ ਵਧੀਆ ਦਿਨ ਕੋਈ ਹੋਰ ਨਹੀਂ ਸੀ ਹੋ ਸਕਦਾ। ਉਨ੍ਹਾਂ ਕਿਹਾ ਕਿ ਨਵੰਬਰ ਦੇ ਅਖ਼ੀਰ ਤੱਕ ਸੂਬੇ ਭਰ ’ਚ ਸ਼ੁਰੂ ਹੋਣ ਵਾਲੀਆਂ ਇਹ ਵਿਸ਼ੇਸ਼ੀਕ੍ਰਿਤ ਮੈਡੀਕਲ ਸਹੂਲਤਾਂ ਨਾਲ ਗ਼ਰੀਬ ਤੇ ਲੋੜਵੰਦਾਂ ਨੂੰ ਵੀ ਨਿੱਜੀ ਖੇਤਰ 'ਚ ਸਿਹਤ ਸੇਵਾਵਾਂ ਦੇ ਰਹੇ ਸੁਪਰ-ਸਪੈਸ਼ਲਿਟੀ ਡਾਕਟਰਾਂ ਦੀਆਂ ਸੇਵਾਵਾਂ ਵੀ ਮਿਲ ਸਕਣਗੀਆਂ, ਜੋ ਪਹਿਲਾਂ ਉਨ੍ਹਾਂ ਦੀ ਪਹੁੰਚ ਤੋਂ ਬਾਹਰ ਸਨ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਪੰਜਾਬ ਨੂੰ ਛੇ ਭਾਗਾਂ 'ਚ ਵੰਡਿਆ ਗਿਆ ਹੈ ਜਿਸ ਤਹਿਤ 80 ਕਰੋੜ ਰੁਪਏ ਦੀ ਲਾਗਤ ਨਾਲ ਹਰੇਕ ਜ਼ਿਲ੍ਹਾ ਹਸਪਤਾਲ ਲਈ ਇੱਕ ਐੱਮ.ਆਰ.ਆਈ. ਅਤੇ 25 ਸੀ.ਟੀ. ਸਕੈਨ ਸਹੂਲਤਾਂ ਤੋਂ ਇਲਾਵਾ 23 ਜ਼ਿਲ੍ਹਿਆ 'ਚ 25 ਕਰੋੜ ਦੀ ਲਾਗਤ ਨਾਲ ਸਾਡੇ ਲੋਕਾਂ ਨੂੰ 24 ਘੰਟੇ ਡਾਕਟਰੀ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਰੈਫਰੈਂਸ ਲੈਬ, 30 ਜ਼ਿਲ੍ਹਾ ਲੈਬਾਰਟਰੀਆਂ ਅਤੇ 95 ਕੁਲੈਕਸ਼ਨ ਕੇਂਦਰ ਸ਼ਾਮਲ ਹੋਣਗੇ, ਜੋ ਸਾਰੇ ਜ਼ਿਲ੍ਹਿਆਂ ਨੂੰ ਕਵਰ ਕਰਨਗੇ। ਉਨ੍ਹਾਂ ਕਿਹਾ ਕਿ ਲੈਬ ਟੈਸਟ ਬੜੀਆਂ ਕਿਫ਼ਾਇਤੀ ਦਰਾਂ 'ਤੇ ਮੁਹੱਈਆ ਕੀਤੇ ਜਾਣਗੇ ਤੇ ਕੁਲ ਮਰੀਜ਼ਾਂ ਵਿਚੋਂ 5 ਫੀਸਦੀ ਗਰੀਬ ਤੇ ਲੋੜਵੰਦ ਮਰੀਜ਼ਾਂ ਨੂੰ ਇਹ ਸਹੂਲਤ ਬਿਲਕੁਲ ਮੁਫ਼ਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੇ ਇਸ ਪ੍ਰੋਗਰਾਮ ਜ਼ਰੀਏ 750 ਨੌਜਵਾਨਾਂ ਲਈ ਨੌਕਰੀ ਦੇ ਰਾਹ ਖੁੱਲ੍ਹੇ ਹਨ, ਜਿਨ੍ਹਾਂ ਨੂੰ ਤਕਨੀਸ਼ੀਅਨ ਦੇ ਤੌਰ 'ਤੇ ਟਰੇਂਡ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਆਪਣੀਆਂ ਸਿਹਤ ਸੇਵਾਵਾਂ ਨੂੰ ਅੱਪਗਰੇਡ ਕੀਤਾ ਹੈ, ਜੋ ਕੋਵਿਡ ਮਹਾਮਾਰੀ ਸਮੇਂ ਬਹੁਤ ਜ਼ਰੂਰੀ ਸੀ। ਉਨ੍ਹਾਂ ਕਿਹਾ ਕਿ ਮੈਡੀਕਲ ਡਿਲੀਵਰੀ ਪ੍ਰਣਾਲੀ 'ਚ ਵਾਧੇ ਨਾਲ ਲਾਭਪਾਤਰੀਆਂ ਲਈ ਮੈਡੀਕਲ ਟੈਸਟਿੰਗ ਦਾ ਖ਼ਰਚ 65 ਤੋਂ 70 ਫ਼ੀਸਦੀ ਘਟੇਗਾ।
 ਮੁੱਖ ਮੰਤਰੀ ਨੇ ਦੱਸਿਆ ਕਿ ਬਟਾਲਾ ਤੋਂ ਸ਼ੁਰੂ ਕੀਤੇ ਗਏ ਈ-ਕਲੀਨਿਕ ਪਾਇਲਟ ਪ੍ਰਾਜੈਕਟ ਤਹਿਤ ਪਿੰਡਾਂ ਅਤੇ ਦੂਰ-ਦੁਰਾੜੇ ਇਲਾਕੇ ਦੇ ਮਰੀਜ਼ ਟੈਲੀ-ਕੰਸਲਟੈਂਸੀ ਰਾਹੀਂ ਮਾਹਿਰਾਂ ਡਾਕਟਰਾਂ ਦੀਆਂ ਸੇਵਾਵਾਂ ਲੈ ਸਕਣਗੇ ਤੇ ਇਸ ਦੀ ਸਫ਼ਲਤਾ ਪਿੱਛੋਂ ਇਸ ਨੂੰ ਨੇੜ ਭਵਿੱਖ 'ਚ ਪੰਜਾਬ ਭਰ ਵਿਚ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਪੰਜਾਬ ਸਰਕਾਰ ਵੱਲੋਂ ਪੀ. ਪੀ. ਪੀ. ਮੋਡ ਰਾਹੀਂ 'ਕਰਸਨਾ ਡਾਇਗਨੌਸਿਟਕ ਲਿਮਟਿਡ' ਦੇ ਸਹਿਯੋਗ ਨਾਲ ਸ਼ੁਰੂ ਕੀਤਾ ਗਿਆ ਹੈ।
 ਇਸ ਮੌਕੇ ਮੁੱਖ ਮੰਤਰੀ ਨੇ ਬਟਾਲਾ ਦੀਆਂ 13 ਪੇਂਡੂ ਡਿਸਪੈਂਸਰੀਆਂ ਦੀ ਬਾਰਡਰ ਏਰੀਆ ਵਿਕਾਸ ਫੰਡ ਰਾਹੀਂ ਮੁਰੰਮਤ ਕਰਨ ਨੂੰ ਪ੍ਰਵਾਨਗੀ ਦਿੱਤੀ ਤਾਂ ਜੋ ਇਲਾਕੇ ਵਿਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਤੇ ਬਿਹਤਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਨਵੇਂ-ਮੁਹਾਂਦਰੇ ਵਾਲੀ 108 ਐਂਬੂਲੈਂਸ ਐਮਰਜੈਂਸੀ ਰਿਸਪਾਂਸ ਸਿਸਟਮ ਸਰਵਿਸ ਨੂੰ ਹੋਰ ਬਿਹਤਰ ਬਣਾਇਆ ਗਿਆ ਹੈ ਅਤੇ 104 ਅਤੇ 112 ਮੈਡੀਕਲ ਹੈਲਪ ਲਾਈਨਾਂ ਹੁਣ ਐਮਰਜੈਂਸੀ ਸਮੇਂ ਹੋਰ ਵੀ ਤੇਜ਼ ਰਿਸਪਾਂਸ ਦੇਣਗੀਆਂ। ਹੁਣ ਮਰੀਜ਼ ਦੇ ਰਿਸ਼ਤੇਦਾਰ ਐਂਬੂਲੈਂਸ ਦੀ ਲੋਕੇਸ਼ਨ ਆਨ-ਲਾਈਨ ਟਰੇਸ ਕਰ ਸਕਣਗੇ।
ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਪਹਿਲਾਂ ਹੀ ਐਂਬੂਲੈਂਸਾਂ ਦੀ ਗਿਣਤੀ ਵਧਾ ਕੇ 325 ਕੀਤੀ ਗਈ ਸੀ, ਜੋ ਅਗਲੇ ਦਿਨਾਂ ਦੌਰਾਨ ਹੋਰ ਵਧਾ ਕੇ 400 ਕੀਤੀ ਜਾ ਰਹੀ ਹੈ ਅਤੇ 23 ਐਡਵਾਂਸ ਲਾਈਫ ਸਪੋਰਟ ਐਂਬੂਲੈਂਸਾਂ ਨੂੰ ਵੀ ਬੇੜੇ 'ਚ ਸ਼ਾਮਲ ਕੀਤਾ ਗਿਆ ਹੈ।  ਇਸ ਤੋਂ ਪਹਿਲਾਂ ਆਪਣੇ ਸੰਬੋਧਨ ਦੌਰਾਨ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸ਼ੁਭ ਮੌਕੇ ਮੋਹਾਲੀ ਨੂੰ ਇਹ ਕੀਮਤੀ ਤੋਹਫ਼ਾ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਪੰਜਾਬ ਨੂੰ ਵਧੀਆ ਮੈਡੀਕਲ ਬੁਨਿਆਦੀ ਢਾਂਚੇ ਵਾਲਾ ਪਹਿਲੇ ਨੰਬਰ ਦਾ ਸੂਬੇ ਬਣਾਉਣ ਦੇ ਮੁੱਖ ਮੰਤਰੀ ਦੇ ਦ੍ਰਿਸ਼ਟੀਕੋਣ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਬੀਤੇ ਸਾਢੇ ਚਾਰ ਸਾਲਾਂ ਵਿਚ ਸਿਹਤ ਦੇ ਖੇਤਰ ਵਿੱਚ ਬਹੁਤ ਵੱਡੇ ਸੁਧਾਰ ਕੀਤੇ ਹਨ ਅਤੇ ਜਿਹੜਾ ਪ੍ਰੋਗਰਾਮ ਅੱਜ ਸ਼ੁਰੂ ਕੀਤਾ ਗਿਆ ਹੈ ਇਸ ਨਾਲ ਹਰ ਬਿਮਾਰ ਵਿਅਕਤੀ ਨੂੰ ਸੁਪਰਸਪੈਸ਼ਲਿਟੀ ਡਾਕਟਰਾਂ ਦੀਆਂ ਸੇਵਾਵਾਂ ਮਿਲਣ ਦੇ ਨਾਲ-ਨਾਲ ਬਹੁਤ ਹੀ ਸਸਤੀਆਂ ਦਰਾਂ 'ਤੇ ਟੈਸਟਾਂ ਦੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਈ-ਕਲੀਨਿਕ ਸੇਵਾ ਸ਼ੁਰੂ ਹੋਣ ਨਾਲ ਪਿੰਡਾਂ ਅਤੇ ਦੂਰ-ਦੁਰਾਡੇ ਦੇ ਇਲਾਕਿਆਂ ਦੇ ਵਸਨੀਕਾਂ ਨੂੰ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਆਸਾਨੀ ਨਾਲ ਮਿਲ ਸਕਣਗੀਆਂ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement