:: ਕਸ਼ਮੀਰ ਦੇ ਵਿਕਾਸ ’ਚ ਨੌਜਵਾਨ ਸ਼ਾਮਲ ਹੋਣ ਤਾਂ ਅੱਤਵਾਦੀਆਂ ਦੇ ਨਾਪਾਕ ਮਨਸੂਬੇ ਹੋਣਗੇ ਫੇਲ੍ਹ: ਸ਼ਾਹ   :: ਲਖਨਊ: ਮੋਦੀ ਨੇ 9 ਮੈਡੀਕਲ ਕਾਲਜਾਂ ਦਾ ਕੀਤਾ ਉਦਘਾਟਨ, ਜਨਤਾ ਨੂੰ ਪੁੱਛਿਆ- ‘ਦੱਸੋ ਪਹਿਲਾਂ ਕਦੇ ਅਜਿਹਾ ਹੋਇਆ?’   :: UP ਚੋਣਾਂ: ਕਾਂਗਰਸ ਨੇ 10 ਲੱਖ ਰੁਪਏ ਤਕ ਦਾ ਮੁਫ਼ਤ ਸਰਕਾਰੀ ਇਲਾਜ ਕਰਾਉਣ ਦਾ ਕੀਤਾ ਵਾਅਦਾ   :: ਪ੍ਰਿਯੰਕਾ ਗਾਂਧੀ ਨੇ ਖੇਤ 'ਚ ਔਰਤਾਂ ਨਾਲ ਖਾਣਾ ਖਾਧਾ, ਜਨਤਾ ਨੂੰ ਦੱਸੇ ਕਾਂਗਰਸ ਦੇ 7 'ਵਾਅਦੇ'   :: PM ਮੋਦੀ ਨੇ ‘ਚਾਹ ਵਾਲਾ’ ਦੇ ਤੌਰ ’ਤੇ ਆਪਣਾ ਅਤੀਤ ਕੀਤਾ ਯਾਦ   :: 15 ਦਿਨਾਂ ਤੋਂ ਮੰਡੀ 'ਚ ਰੁਲ਼ ਰਹੇ ਕਿਸਾਨ ਨੇ ਝੋਨੇ ਨੂੰ ਲਾਈ ਅੱਗ, ਵਰੁਣ ਗਾਂਧੀ ਨੇ ਸਾਂਝੀ ਕੀਤੀ ਵੀਡੀਓ   :: ਬਿਨਾਂ ਲਾੜੀ ਤੋਂ ਪਰਤੀ ਬਰਾਤ, ਕਾਰਨ ਜਾਣ ਕੇ ਤੁਸੀਂ ਵੀ ਹੋ ਜਾਓਗੇ ਹੈਰਾਨ   :: ‘ਮੇਡ ਇਨ ਇੰਡੀਆ’ ਨੂੰ ਲੈ ਕੇ ਸਰਕਾਰ ਦੋਹਰੀ ਜ਼ੁਬਾਨ ’ਚ ਕਰ ਰਹੀ ਹੈ ਗੱਲ : ਰਾਹੁਲ ਗਾਂਧੀ   :: ਸੰਸਦ ਦਾ ਸਰਦ ਰੁੱਤ ਸੈਸ਼ਨ ਨਵੰਬਰ ਦੇ ਚੌਥੇ ਹਫ਼ਤੇ ਤੋਂ ਸ਼ੁਰੂ ਹੋਣ ਦੀ ਸੰਭਾਵਨਾ   :: ਕਿਸਾਨ ਅੰਦੋਲਨ: ਸੁਪਰੀਮ ਕੋਰਟ ਦੀ ਟਿੱਪਣੀ ਮਗਰੋਂ ਰਾਕੇਸ਼ ਟਿਕੈਤ ਬੋਲੇ, ''ਗਾਜ਼ੀਪੁਰ ਬਾਰਡਰ ਖਾਲੀ ਕਰ ਰਹੇ ਹਾਂ ਦਿੱਲੀ   :: ਤਰੁਣ ਚੁੱਘ ਦੇ ਬੇਟੇ ਦੇ ਵਿਆਹ 'ਚ ਪੁੱਜੇ ਪੀ.ਐੱਮ. ਮੋਦੀ, ਲਾੜੇ ਅਤੇ ਲਾੜੀ ਨੂੰ ਦਿੱਤਾ ਅਸ਼ੀਰਵਾਦ   :: ਰਾਹੁਲ ਦਾ ਸਰਕਾਰ ’ਤੇ ਤੰਜ਼- ‘ਇਹ ਲੋਕ ਜਿੰਨਾ ਦੇਸ਼ ਨੂੰ ਤੋੜਨਗੇ, ਓਨਾਂ ਹੀ ਅਸੀਂ ਜੋੜਾਂਗੇ’   :: ਭਾਰਤ-ਪਾਕਿ ਕ੍ਰਿਕਟ 'ਤੇ ਓਵੈਸੀ ਨੇ ਘੇਰੀ ਕੇਂਦਰ ਸਰਕਾਰ , PM ਮੋਦੀ 'ਤੇ ਉਠਾਏ ਵੱਡੇ ਸਵਾਲ   :: ਕਸ਼ਮੀਰ ਦੇ ਹਾਲਾਤ ਨੂੰ ਲੈ ਕੇ ਗ੍ਰਹਿ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ   :: ਕਸ਼ਮੀਰ ’ਚ ਹਿੰਸਾ ਰੋਕਣ ’ਚ ਅਸਫ਼ਲ ਹੋ ਰਹੀ ਹੈ ਮੋਦੀ ਸਰਕਾਰ : ਰਾਹੁਲ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਇਟਲੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਭਾਰਤੀ ਖਿਡਾਰਨਾਂ ਦੀ ਹੋਈ ਖੱਜਲ ਖੁਆਰੀ, ਗੁਰਦੁਆਰਾ ਸਾਹਿਬ ਚ ਕੱਟੀ ਰਾਤ PRINT ਈ ਮੇਲ
17921_pal.jpgਮਿਲਾਨ/ਇਟਲੀ (--17ਸਤੰਬਰ21-(ਮੀਡੀਦੇਪੰਜਾਬ)-- ਇਟਲੀ ਦੇ ਰੋਮ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਮਾਮਲਾ ਉਸ ਵੇਲੇ ਗਰਮ ਹੋ ਗਿਆ ਜਦੋਂ ਅਨ ਲਾਇਨ ਵਰਲਡ ਹਾਕੀ ਚੈਂਪੀਅਨਸ਼ਿਪ 2021 ਵਿਚ ਹਿੱਸਾ ਲੈਣ ਆਈਆਂ ਭਾਰਤੀ ਖਿਡਾਰਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਜਦੋਂ ਵਰਲਡ ਚੈਂਪੀਅਨਸ਼ਿਪ ਵਿੱਚ ਹਿੱਸਾ ਲੈਣ ਆਈਆਂ ਭਾਰਤੀ ਖਿਡਾਰਨਾਂ ਫਲਾਇਟ ਲੈਣ ਲਈ ਏਅਰ ਪੋਰਟ 'ਤੇ ਪੁੱਜੀਆਂ ਅਤੇ ਸਮਾਨ ਤੱਕ ਜਮਾਂ ਕਰਾ ਲੈਣ ਤੋਂ ਬਾਅਦ ਵੈਟਿੰਗ ਰੂਮ ਵਿਚ ਬੈਠੀਆਂ ਤਾਂ ਉਦੋਂ ਖਿਡਾਰਨਾਂ ਨੂੰ ਜਹਾਜ ਵਿਚ ਬੈਠਣ ਤੋਂ ਮਨਾ ਕਰ ਦਿੱਤਾ ਗਿਆ।

PunjabKesari

PunjabKesari

ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਭਾਰਤੀ ਖਿਡਾਰਨਾਂ ਨੇ ਦੱਸਿਆ ਕਿ ਉਨ੍ਹਾਂ ਕੋਲ ਲੋੜੀਂਦੇ ਸਾਰੇ ਕਾਗਜ਼ਾਤ ਮੌਜੂਦ ਸੀ ਪਰ ਏਅਰ ਲਾਈਨ ਵੱਲੋਂ ਜਾਰੀ ਕੀਤਾ ਜਾਣ ਵਾਲਾ ਸੀਟ ਨੰਬਰ ਨਾ ਮਿਲਣ ਕਾਰਨ ਓੁਨਾ ਨੂੰ 8-9 ਘੰਟੇ ਖੱਜਲ ਹੋਣਾ ਪਿਆ। ਇੰਡੀਅਨ ਸਿੱਖ ਕਮਿਊਨਿਟੀ ਇਟਲੀ ਦੇ ਪ੍ਰਧਾਨ ਸੁਖਦੇਵ ਸਿੰਘ ਕੰਗ ਅਤੇ ਉੱਘੇ ਸਮਾਜ ਸੇਵੀ ਮਨਜੀਤ ਸਿੰਘ ਜੱਸੋਮਜਾਰਾ ਨੇ ਦੇਰ ਰਾਤ ਏਅਰਪੋਰਟ ਤੋਂ ਸਾਰੀਆਂ ਕੁੜੀਆਂ ਨੂੰ ਏਅਰ ਪੋਰਟ ਦੇ ਨੇੜਲੇ ਗੁਰਦੁਆਰਾ ਸਾਹਿਬ ਵਿਖੇ ਪਹੁੰਚਾਇਆ ਜਿੱਥੇ ਰਾਤ ਕੱਟਣ ਤੋ ਬਾਅਦ ਬੀਤੇ ਕੱਲ੍ਹ ਦੋਹਾ ਕਤਰ ਨੂੰ ਰਵਾਨਾ ਹੋਈਆਂ। 

PunjabKesari

PunjabKesari

ਪੜ੍ਹੋ ਇਹ ਅਹਿਮ ਖ਼ਬਰ- ਇਟਲੀ ਸਰਕਾਰ ਦਾ ਨਵਾਂ ਫਰਮਾਨ, ਕਾਮਿਆਂ ਲਈ ਗ੍ਰੀਨ ਪਾਸ ਕੀਤਾ ਜ਼ਰੂਰੀ

ਖਿਡਾਰਨਾਂ ਨੇ ਦੋਸ਼ ਲਾਉਂਦੇ ਹੋਏ ਆਖਿਆ ਕਿ ਏਅਰਲਾਈਨ ਦੇ ਸਟਾਫ ਵੱਲੋਂ ਓੁਨਾ ਨੂੰ ਜਾਣ ਬੁੱਝ ਕੇ ਖਰਾਬ ਕੀਤਾ ਗਿਆ ਜੇ ਸਟਾਫ਼ ਦਾ ਰਵੱਈਆ ਸਹੀ ਹੁੰਦਾ ਤਾਂ ਸ਼ਾਇਦ ਉਨ੍ਹਾਂ ਨੂੰ ਇੰਨਾ ਖੱਜਲ ਖੁਆਰ ਨਾ ਹੋਣਾ ਪੈਂਦਾ। ਇਸ ਟੀਮ ਵਿੱਚ ਪੰਜਾਬ ਤੋਂ ਇਲਾਵਾ ਦੇਸ਼ ਦੇ ਵੱਖ-ਵੱਖ ਹਿੱਸਿਆਂ ਨਾਲ ਸਬੰਧਤ ਖਿਡਾਰਨਾਂ ਸਨ ਜਿਨ੍ਹਾਂ ਵੱਲੋਂ ਇਸ ਮੁਸੀਬਤ ਭਰੀ ਘੜੀ ਵਿਚ ਮਦਦ ਲਈ ਸਿੱਖਾਂ ਦਾ ਧੰਨਵਾਦ ਕੀਤਾ ਗਿਆ।  ਦੱਸਣਯੋਗ ਹੈ ਕਿ ਇਹ ਭਾਰਤੀ ਖਿਡਾਰਨਾ ਆਬਰੂਸੋ ਇਟਲੀ ਵਿਖੇ ਹੋ ਰਹੀ ਅਨਲਾਈਅਨ ਵਰਲਡ ਚੈਂਪੀਅਨਸ਼ਿਪ 2021 ਵਿਚ ਹਿੱਸਾ ਲੈਣ ਆਈਆਂ ਸਨ।

 
< Prev   Next >

Advertisements

Advertisement
Advertisement
Advertisement
Advertisement
Advertisement