:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅੱਤਵਾਦੀਆਂ ਦੇ ਨਿਸ਼ਾਨੇ ’ਤੇ ਪੰਜਾਬ, ਸੋਢਲ ਮੇਲੇ ’ਤੇ ਜਲੰਧਰ ਦੇ ਸੀ. ਪੀ. ਵੱਲੋਂ ਸੁਰੱਖਿਆ ਵਧਾਉਣ ਦੇ ਨਿਰਦੇਸ਼ PRINT ਈ ਮੇਲ
17921_sod.jpgਜਲੰਧਰ --17ਸਤੰਬਰ21-(ਮੀਡੀਆਦੇਸਪੰਜਾਬ)-- ਪੰਜਾਬ ’ਚ ਅੱਤਵਾਦੀਆਂ ਦੀ ਗ੍ਰਿਫ਼ਤਾਰੀ ਅਤੇ ਜਲਾਲਾਬਾਦ ਵਿਚ ਹੋਏ ਧਮਾਕੇ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚ ਫੈਸਟੀਵਲ ਸੀਜ਼ਨ ਨੂੰ ਵੇਖਦਿਆਂ ਹਾਈ ਅਲਰਟ ਐਲਾਨ ਕੇ ਸੂਬੇ ਵਿਚ ਸਾਰੇ ਪੁਲਸ ਅਧਿਕਾਰੀਆਂ ਨੂੰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਖ਼ੁਫ਼ੀਆ ਏਜੰਸੀਆਂ ਤੋਂ ਮਿਲੇ ਇਨਪੁਟ ਮੁਤਾਬਕ ਪੂਰੇ ਸੂਬੇ ਵਿਚ ਭੀੜ-ਭਾੜ ਵਾਲੇ ਇਲਾਕਿਆਂ ਵਿਚ ਵਿਸ਼ੇਸ਼ ਰੂਪ ਵਿਚ ਸੁਰੱਖਿਆ ਵਧਾਉਣ ਅਤੇ ਸ਼ੱਕੀ ਲੋਕਾਂ ’ਤੇ ਨਜ਼ਰ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਹੀ ਪੁਲਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨੇ ਕਮਿਸ਼ਨਰੇਟ ਪੁਲਸ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਸ਼ਹਿਰ ਵਿਚ ਸੁਰੱਖਿਆ ਪ੍ਰਬੰਧ ਸਖ਼ਤ ਕਰਨ ਲਈ ਕਿਹਾ।

PunjabKesari

ਉਨ੍ਹਾਂ ਦੱਸਿਆ ਕਿ ਸ਼ਹਿਰ ਵਿਚ ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਸਾਰੇ ਐਂਟਰੀ ਪੁਆਇੰਟਾਂ ’ਤੇ ਵਿਸ਼ੇਸ਼ ਨਾਕਾਬੰਦੀ ਦੌਰਾਨ ਦੂਜੇ ਸੂਬਿਆਂ ਤੋਂ ਆਉਣ ਵਾਲੇ ਵਾਹਨਾਂ ਅਤੇ ਵਾਹਨ ਚਾਲਕਾਂ ਕੋਲੋਂ ਪੁੱਛਗਿੱਛ ਤੋਂ ਬਾਅਦ ਹੀ ਉਨ੍ਹਾਂ ਨੂੰ ਸ਼ਹਿਰ ਵਿਚ ਦਾਖ਼ਲੇ ਦੀ ਇਜਾਜ਼ਤ ਦੇ ਨਿਰਦੇਸ਼ ਜਾਰੀ ਕੀਤੇ ਗਏ। ਉਨ੍ਹਾਂ ਦੱਸਿਆ ਕਿ ਖ਼ੁਫ਼ੀਆ ਏਜੰਸੀਆਂ ਵੱਲੋਂ ਦਿੱਤੇ ਗਏ ਇਨਪੁਟ ਸਾਰੇ ਅਧਿਕਾਰੀਆਂ ਨਾਲ ਸ਼ੇਅਰ ਕੀਤੇ ਜਾ ਰਹੇ ਹਨ। ਪੀ. ਸੀ. ਆਰ. ਦਸਤੇ ਇਕ ਵਾਰ ਫਿਰ ਐਕਟਿਵ ਕਰ ਕੇ ਸ਼ਹਿਰ ਵਿਚ 24 ਘੰਟੇ ਹੂਟਰ ਮਾਰ ਕੇ ਪੈਟਰੋਲਿੰਗ ਕਰਨ ਦੇ ਨਾਲ-ਨਾਲ ਸ਼ੱਕੀ ਲੋਕਾਂ ’ਤੇ ਨਜ਼ਰ ਰੱਖਣ ਲਈ ਕਿਹਾ ਹੈ।

PunjabKesari

ਸੀ. ਪੀ. ਨੇ ਦੱਸਿਆ ਕਿ ਸ਼ਹਿਰ ਦੇ ਸਾਰੇ ਧਾਰਮਿਕ ਅਸਥਾਨਾਂ, ਸਿੱਖਿਆ ਸੰਸਥਾਵਾਂ, ਬਾਜ਼ਾਰਾਂ ਅਤੇ ਭੀੜ-ਭੜੱਕੇ ਵਾਲੇ ਸਾਰੇ ਇਲਾਕਿਆਂ ’ਚ ਚੌਕਸੀ ਵਧਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਸੋਢਲ ਮੇਲੇ ਦੇ ਨਜ਼ਦੀਕ ਆਉਂਦੇ ਹੀ ਇਕ ਹਜ਼ਾਰ ਮੁਲਾਜ਼ਮਾਂ ਤੋਂ ਇਲਾਵਾ ਹੋਰ ਸੁਰੱਖਿਆ ਵਧਾਈ ਜਾ ਰਹੀ ਹੈ। ਏ. ਆਰ. ਪੀ. ਸਮੇਤ ਹੋਰ ਕਈ ਟੀਮਾਂ ਨੂੰ ਸੁਰੱਖਿਆ ਲਈ ਮੇਲੇ ਵਿਚ ਤਾਇਨਾਤ ਕੀਤਾ ਜਾ ਰਿਹਾ ਹੈ। ਸੋਢਲ ਮੰਦਿਰ ਦੇ ਬਾਹਰ ਬਣ ਰਹੇ ਪੁਲਸ ਕੰਟਰੋਲ ਰੂਮ ਵਿਚ ਹਰ ਮੁਲਾਜ਼ਮ ਨੂੰ ਹੱਥ ਵਿਚ ਵਾਇਰਲੈਸ ਸੈੱਟ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਕਿ ਕੰਟਰੋਲ ਰੂਮ ਤੋਂ ਕਿਸੇ ਵੀ ਤਰ੍ਹਾਂ ਮੈਸੇਜ ਆਉਣ ’ਤੇ ਪੁਲਸ ਫੋਰਸ ਐਕਟਿਵ ਰਹੇ। ਮੇਲਾ ਮਾਰਗ ’ਤੇ ਵੀ ਉਕਤ ਕੈਮਰੇ ਲੁਆਏ ਜਾ ਰਹੇ ਹਨ। ਇਸ ਤੋਂ ਇਲਾਵਾ ਸਿਵਲ ਕੱਪੜਿਆਂ ਵਿਚ ਵੀ ਪੁਲਸ ਮੁਲਾਜ਼ਮਾਂ ਨੂੰ ਵਿਸ਼ੇਸ਼ ਰੂਪ ਵਿਚ ਤਾਇਨਾਤ ਕਰ ਕੇ ਸ਼ੱਕੀ ਲੋਕਾਂ ’ਤੇ ਨਜ਼ਰ ਰੱਖਣ ਲਈ ਕਿਹਾ ਗਿਆ ਹੈ।

PunjabKesari

ਡਾ. ਗਿੱਲ ਨੇ ਦੱਸਿਆ ਕਿ ਸ਼ਹਿਰ ਵਿਚ ਨਾਈਟ ਡੋਮੀਨੇਸ਼ਨ ਵਿਚ ਸੁਰੱਖਿਆ ਵਧਾਈ ਜਾ ਰਹੀ ਹੈ। ਕਮਿਸ਼ਨਰੇਟ ਪੁਲਸ ਦੇ ਸਾਰੇ ਅਧਿਕਾਰੀਆਂ ਨੂੰ ਰਾਤ ਵਿਚ ਫੀਲਡ ਵਿਚ ਨਿਕਲ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕਿਹਾ ਗਿਆ ਹੈ। ਵੀਰਵਾਰ ਦੇਰ ਸ਼ਾਮ ਪੁਲਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨੇ ਖ਼ੁਦ ਫੀਲਡ ਵਿਚ ਨਿਕਲ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਸ਼ਹਿਰ ਦੇ ਕਈ ਥਾਣਿਆਂ ਦਾ ਦੌਰਾ ਕਰਕੇ ਥਾਣਾ ਇੰਚਾਰਜਾਂ ਨਾਲ ਵਿਸ਼ੇਸ਼ ਮੀਟਿੰਗ ਦੌਰਾਨ ਰਿਕਾਰਡ ਨੂੰ ਮੇਨਟੇਨ ਰੱਖਣ ਅਤੇ ਥਾਣਾ ਪੱਧਰ ’ਤੇ ਆਉਣ ਵਾਲੀ ਹਰ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਲੋਕਾਂ ਨੂੰ ਇਨਸਾਫ਼ à¨¦à¨¿à¨µà¨¾à¨‰à¨£ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਥਾਣਾ ਇੰਚਾਰਜਾਂ ਨੂੰ ਆਪਣੇ-ਆਪਣੇ ਇਲਾਕਿਆਂ ਵਿਚ ਸੰਵੇਦਨਸ਼ੀਲ ਥਾਵਾਂ ’ਤੇ ਨਾਕਾਬੰਦੀ ਦੌਰਾਨ ਸ਼ੱਕੀ ਲੋਕਾਂ ਦੀ ਨਕੇਲ ਕੱਸਣ ਲਈ ਕਿਹਾ। ਸੀ. ਪੀ. ਨੇ ਸਾਰੇ ਮੁਲਾਜ਼ਮਾਂ ਨੂੰ ਸਾਫ਼ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਡਿਊਟੀ ਵਿਚ ਕੋਈ ਲਾਪਰਵਾਹੀ ਪਾਈ ਗਈ ਤਾਂ ਉਨ੍ਹਾਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।

 
< Prev   Next >

Advertisements