:: ਕਸ਼ਮੀਰ ਦੇ ਵਿਕਾਸ ’ਚ ਨੌਜਵਾਨ ਸ਼ਾਮਲ ਹੋਣ ਤਾਂ ਅੱਤਵਾਦੀਆਂ ਦੇ ਨਾਪਾਕ ਮਨਸੂਬੇ ਹੋਣਗੇ ਫੇਲ੍ਹ: ਸ਼ਾਹ   :: ਲਖਨਊ: ਮੋਦੀ ਨੇ 9 ਮੈਡੀਕਲ ਕਾਲਜਾਂ ਦਾ ਕੀਤਾ ਉਦਘਾਟਨ, ਜਨਤਾ ਨੂੰ ਪੁੱਛਿਆ- ‘ਦੱਸੋ ਪਹਿਲਾਂ ਕਦੇ ਅਜਿਹਾ ਹੋਇਆ?’   :: UP ਚੋਣਾਂ: ਕਾਂਗਰਸ ਨੇ 10 ਲੱਖ ਰੁਪਏ ਤਕ ਦਾ ਮੁਫ਼ਤ ਸਰਕਾਰੀ ਇਲਾਜ ਕਰਾਉਣ ਦਾ ਕੀਤਾ ਵਾਅਦਾ   :: ਪ੍ਰਿਯੰਕਾ ਗਾਂਧੀ ਨੇ ਖੇਤ 'ਚ ਔਰਤਾਂ ਨਾਲ ਖਾਣਾ ਖਾਧਾ, ਜਨਤਾ ਨੂੰ ਦੱਸੇ ਕਾਂਗਰਸ ਦੇ 7 'ਵਾਅਦੇ'   :: PM ਮੋਦੀ ਨੇ ‘ਚਾਹ ਵਾਲਾ’ ਦੇ ਤੌਰ ’ਤੇ ਆਪਣਾ ਅਤੀਤ ਕੀਤਾ ਯਾਦ   :: 15 ਦਿਨਾਂ ਤੋਂ ਮੰਡੀ 'ਚ ਰੁਲ਼ ਰਹੇ ਕਿਸਾਨ ਨੇ ਝੋਨੇ ਨੂੰ ਲਾਈ ਅੱਗ, ਵਰੁਣ ਗਾਂਧੀ ਨੇ ਸਾਂਝੀ ਕੀਤੀ ਵੀਡੀਓ   :: ਬਿਨਾਂ ਲਾੜੀ ਤੋਂ ਪਰਤੀ ਬਰਾਤ, ਕਾਰਨ ਜਾਣ ਕੇ ਤੁਸੀਂ ਵੀ ਹੋ ਜਾਓਗੇ ਹੈਰਾਨ   :: ‘ਮੇਡ ਇਨ ਇੰਡੀਆ’ ਨੂੰ ਲੈ ਕੇ ਸਰਕਾਰ ਦੋਹਰੀ ਜ਼ੁਬਾਨ ’ਚ ਕਰ ਰਹੀ ਹੈ ਗੱਲ : ਰਾਹੁਲ ਗਾਂਧੀ   :: ਸੰਸਦ ਦਾ ਸਰਦ ਰੁੱਤ ਸੈਸ਼ਨ ਨਵੰਬਰ ਦੇ ਚੌਥੇ ਹਫ਼ਤੇ ਤੋਂ ਸ਼ੁਰੂ ਹੋਣ ਦੀ ਸੰਭਾਵਨਾ   :: ਕਿਸਾਨ ਅੰਦੋਲਨ: ਸੁਪਰੀਮ ਕੋਰਟ ਦੀ ਟਿੱਪਣੀ ਮਗਰੋਂ ਰਾਕੇਸ਼ ਟਿਕੈਤ ਬੋਲੇ, ''ਗਾਜ਼ੀਪੁਰ ਬਾਰਡਰ ਖਾਲੀ ਕਰ ਰਹੇ ਹਾਂ ਦਿੱਲੀ   :: ਤਰੁਣ ਚੁੱਘ ਦੇ ਬੇਟੇ ਦੇ ਵਿਆਹ 'ਚ ਪੁੱਜੇ ਪੀ.ਐੱਮ. ਮੋਦੀ, ਲਾੜੇ ਅਤੇ ਲਾੜੀ ਨੂੰ ਦਿੱਤਾ ਅਸ਼ੀਰਵਾਦ   :: ਰਾਹੁਲ ਦਾ ਸਰਕਾਰ ’ਤੇ ਤੰਜ਼- ‘ਇਹ ਲੋਕ ਜਿੰਨਾ ਦੇਸ਼ ਨੂੰ ਤੋੜਨਗੇ, ਓਨਾਂ ਹੀ ਅਸੀਂ ਜੋੜਾਂਗੇ’   :: ਭਾਰਤ-ਪਾਕਿ ਕ੍ਰਿਕਟ 'ਤੇ ਓਵੈਸੀ ਨੇ ਘੇਰੀ ਕੇਂਦਰ ਸਰਕਾਰ , PM ਮੋਦੀ 'ਤੇ ਉਠਾਏ ਵੱਡੇ ਸਵਾਲ   :: ਕਸ਼ਮੀਰ ਦੇ ਹਾਲਾਤ ਨੂੰ ਲੈ ਕੇ ਗ੍ਰਹਿ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ   :: ਕਸ਼ਮੀਰ ’ਚ ਹਿੰਸਾ ਰੋਕਣ ’ਚ ਅਸਫ਼ਲ ਹੋ ਰਹੀ ਹੈ ਮੋਦੀ ਸਰਕਾਰ : ਰਾਹੁਲ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਖੇਤੀ ਕਾਨੂੰਨਾਂ ਨੂੰ ਇਕ ਵਰ੍ਹਾ ਪੂਰਾ ਹੋਣ ’ਤੇ ਬੋਲੇ ਕੈਪਟਨ, ਕਿਹਾ ਪੂਰੇ ਦੇਸ਼ ਲਈ ਘਾਤਕ ਇਹ ਕਾਨੂੰਨ PRINT ਈ ਮੇਲ
17921_cm.jpgਚੰਡੀਗੜ੍ਹ --17ਸਤੰਬਰ21-(ਮੀਡੀਦੇਪੰਜਾਬ)-- ਦੇਸ਼ ਵਿਚ ਕਾਲੇ ਖੇਤੀ ਕਾਨੂੰਨ ਲਿਆਂਦੇ ਜਾਣ ਦਾ ਇਕ ਵਰ੍ਹਾ ਮੁਕੰਮਲ ਹੋਣ ’ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰ ਪਾਸੋਂ ਇਹ ਕਾਨੂੰਨ ਤੁਰੰਤ ਰੱਦ ਕਰਨ ਦੀ ਮੰਗ ਕਰਦੇ ਹੋਏ ਅੱਗੇ ਵਧਣ ਲਈ ਕਿਸਾਨਾਂ ਨਾਲ ਵਿਸਥਾਰ ਵਿਚ ਗੱਲਬਾਤ ਕਰਨ ਲਈ ਆਖਿਆ ਹੈ। ਕਿਸਾਨਾਂ ਦੇ ਪ੍ਰਦਰਸ਼ਨਾਂ ਵਿਚ ਬਹੁਤ ਸਾਰੇ ਕਿਸਾਨਾਂ ਦੀ ਮੌਤ ਹੋ ਜਾਣ ਦਾ ਜ਼ਿਕਰ ਕਰਦੇ ਹੋਏ ਮੁੱਖ

ਮੰਤਰੀ ਨੇ ਕਿਹਾ ਕਿ ਇਹ ਢੁਕਵਾਂ ਸਮਾਂ ਹੈ ਕਿ ਕੇਂਦਰ ਆਪਣੇ ਬੱਜਰ ਗੁਨਾਹ ਨੂੰ ਸਮਝੇ ਅਤੇ ਕਿਸਾਨਾਂ ਤੇ ਮੁਲਕ ਦੇ ਹਿੱਤ ਵਿਚ ਕਾਨੂੰਨ ਵਾਪਸ ਲਏ ਜਾਣ। ਮੁੱਖ ਮੰਤਰੀ ਨੇ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਕਰਵਾਏ ਤੀਜੇ ਰਾਜ ਪੱਧਰੀ ਵਰਚੁਅਲ ਕਿਸਾਨ ਮੇਲੇ ਦੇ ਉਦਘਾਟਨ ਮੌਕੇ ‘ਜੇਕਰ ਕਿਸਾਨ ਨਹੀਂ ਤਾਂ ਭੋਜਨ ਨਹੀਂ’ ਦਾ ਬੈਜ ਲਾਇਆ ਹੋਇਆ ਸੀ। ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜੇ ਜਾਣ ਦੇ ਰੁਝਾਨ ਨੂੰ ਖ਼ਤਮ ਕਰਨ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਤਰਜ਼ ’ਤੇ ਇਸ ਦੋ ਰੋਜ਼ਾ ਮੇਲੇ ਦਾ ਮੁੱਖ ਵਿਸ਼ਾ ਵੀ ‘ਕਰੀਏ ਪਰਾਲੀ ਦੀ ਸੰਭਾਲ, ਧਰਤੀ ਮਾਂ ਹੋਵੇ ਖੁਸ਼ਹਾਲ’ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ ਸੰਵਿਧਾਨ ਵਿਚ 127 ਵਾਰ ਸੋਧ ਕੀਤੀ ਜਾ ਚੁੱਕੀ ਹੈ ਤਾਂ ਫਿਰ ਖੇਤੀ ਕਾਨੂੰਨਾਂ ਰੱਦ ਕਰਨ ਲਈ ਇਕ ਵਾਰ ਫਿਰ ਸੋਧ ਕਿਉਂ ਨਹੀਂ ਕੀਤੀ ਜਾ ਸਕਦੀ ਅਤੇ ਇਨ੍ਹਾਂ ਕਾਨੂੰਨਾਂ ਨਾਲ ਪੈਦਾ ਹੋਈ ਪੇਚੀਦਾ ਸਥਿਤੀ ਨੂੰ ਹੱਲ ਕੀਤਾ ਜਾਵੇ। ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਵਿਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਜੋ ਕਿਸਾਨਾਂ ਨੂੰ ਤਬਾਹ ਕਰਨ ’ਤੇ ਤੁਲੀ ਹੋਈ ਹੈ, ਨੂੰ ਪੁੱਛਣਾ ਚਾਹੁੰਦੇ ਹਨ ਕਿ 128ਵੀਂ ਵਾਰ ਸੋਧ ਕਰਨ ਵਿਚ ਤਹਾਨੂੰ ਕੀ ਦਿੱਕਤ ਹੋ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੁਲਕ ਦੀ ਤਰੱਕੀ ਤੇ ਵਿਕਾਸ ਵਿਚ ਮਿਸਾਲੀ ਯੋਗਦਾਨ ਪਾਉਣ ਵਾਲੇ ਕਿਸਾਨ ਭਾਈਚਾਰੇ ਨਾਲ ਅੱਜ ਜੋ ਕੁਝ ਵੀ ਵਾਪਰ ਰਿਹਾ ਹੈ, ਉਹ ਬਹੁਤ ਹੀ ਦੁਖਦਾਇਕ ਹੈ। ਉਨ੍ਹਾਂ ਨੇ ਇਨ੍ਹਾਂ ਕਾਨੂੰਨਾਂ ਨੂੰ ਤੁਰੰਤ ਮਨਸੂਖ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਇਹ ਕਾਨੂੰਨ ਸਿਰਫ ਕਿਸਾਨ ਭਾਈਚਾਰੇ ਲਈ ਹੀ ਨਹੀਂ ਸਗੋਂ ਸਮੁੱਚੇ ਦੇਸ਼ ਲਈ ਘਾਤਕ ਹਨ।

ਮੁਲਕ ਦੀ ਤਰੱਕੀ ਵਿਚ ਪੰਜਾਬ ਅਤੇ ਇਸ ਦੇ ਕਿਸਾਨਾਂ ਦੇ ਯੋਗਦਾਨ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਦੇ ਕੁੱਲ ਭੂਗੋਲਿਕ ਖੇਤਰ ਦਾ ਮਹਿਜ਼ 1.53 ਫੀਸਦੀ ਹਿੱਸਾ ਹੋਣ ਦੇ ਬਾਵਜੂਦ ਪੰਜਾਬ, ਮੁਲਕ ਦੇ ਕੁੱਲ ਕਣਕ ਦੀ 18 ਫੀਸਦੀ ਪੈਦਾਵਾਰ, ਕਣਕ ਦੀ 11 ਫੀਸਦੀ ਪੈਦਾਵਾਰ, ਕਪਾਹ ਦੀ 4.4 ਫੀਸਦੀ ਪੈਦਾਵਾਰ ਅਤੇ ਦੁੱਧ ਦੀ 10 ਫੀਸਦੀ ਪੈਦਵਾਰ ਕਰਦਾ ਹੈ। ਸੂਬੇ ਦੇ ਕਿਸਾਨਾਂ ਦੀਆਂ ਪ੍ਰਾਪਤੀਆਂ ਉਤੇ ਮਾਣ ਮਹਿਸੂਸ ਕਰਦੇ ਹੋਏ ਪਿਛਲੇ ਕਈ ਦਹਾਕਿਆਂ ਤੋਂ ਪੰਜਾਬ ਕੇਂਦਰੀ ਭੰਡਾਰ ਵਿਚ ਕਣਕ ਦਾ 35-40 ਫੀਸਦੀ ਅਤੇ ਚਾਵਲ ਦਾ 25-30 ਫੀਸਦੀ ਯੋਗਦਾਨ ਪਾ ਰਿਹਾ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਸਾਲ 2018-19 ਦੌਰਾਨ ਸੂਬੇ ਨੇ ਕਣਕ ਦੇ ਉਤਪਾਦਨ (5188 ਕਿਲੋਗ੍ਰਾਮ ਪ੍ਰਤੀ ਹੈਕਟੇਅਰ) ਅਤੇ 182.6 ਲੱਖ ਟਨ ਦੇ ਉਤਪਾਦਨ ਦਾ ਰਿਕਾਰਡ ਕਾਇਮ ਕੀਤਾ ਹੈ। ਸੂਬੇ ਨੇ ਸਾਲ 2017-18 ਦੌਰਾਨ ਚੌਲ ਦੀ ਪੈਦਾਵਾਰ (4366 ਕਿਲੋਗ੍ਰਾਮ ਪ੍ਰਤੀ ਹੈਕਟੇਅਰ) ਅਤੇ ਉਤਪਾਦਨ 133.8 ਲੱਖ ਟਨ ਦੇ ਉਤਪਾਦਨ ਦਾ ਰਿਕਾਰਡ ਵੀ ਪ੍ਰਾਪਤ ਕੀਤਾ। ਇਸੇ ਤਰ੍ਹਾਂ ਸਾਲ 2019-20 ਦੌਰਾਨ ਵੀ ਕਪਾਹ ਦੀ ਪੈਦਾਵਾਰ (827 ਕਿਲੋਗ੍ਰਾਮ ਗੱਠ ਪ੍ਰਤੀ ਹੈਕਟੇਅਰ) ਵਿਚ ਰਿਕਾਰਡ ਬਣਾਇਆ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਪਤੀਆਂ ਦਾ ਸਿਹਰਾ ਪੰਜਾਬ ਦੇ ਕਿਸਾਨਾਂ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਵਿਕਸਤ ਕੀਤੀਆਂ ਸੁਧਰੀਆਂ ਹੋਈਆਂ ਖੇਤੀ ਤਕਨਾਲੋਜੀਆਂ ਦੇ ਸਿਰ ਬੱਝਦਾ ਹੈ।

 
< Prev   Next >

Advertisements

Advertisement
Advertisement
Advertisement
Advertisement
Advertisement