:: ਵੱਡੀ ਖ਼ਬਰ: ਸ਼ਾਹਰੁਖ ਖ਼ਾਨ ਦੇ ਪੁੱਤਰ ਆਰੀਅਨ ਨੂੰ ਨਹੀਂ ਮਿਲੀ ਜ਼ਮਾਨਤ, 20 ਅਕਤੂਬਰ ਨੂੰ ਆਵੇਗਾ ਫੈ਼ਸਲਾ   :: ਸਰਕਾਰ ਨੂੰ ਪਾਕਿਸਤਾਨ, ਚੀਨ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ : ਸ਼ਿਵ ਸੈਨਾ   :: ਕਸ਼ਮੀਰ ਕਦੇ ਵੀ ਪਾਕਿਸਤਾਨ ਦਾ ਹਿੱਸਾ ਨਹੀਂ ਹੋਵੇਗਾ: ਫਾਰੂਕ ਅਬਦੁੱਲਾ   :: ਸਾਬਕਾ ਪੀ.ਐੱਮ. ਮਨਮੋਹਨ ਸਿੰਘ ਦੀ ਵਿਗੜੀ ਸਿਹਤ, ਏਮਜ਼ ਚ ਦਾਖਲ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਦੇ ਸਾਬਕਾ ਸਲਾਹਕਾਰ ਦੇ ਘਰ CBI ਨੇ ਮਾਰੇ ਛਾਪੇ   :: ਅਲਮਾਰੀ ’ਚ 142 ਕਰੋੜ ਰੁਪਏ ਦੇਖ ਇਨਕਮ ਟੈਕਸ ਅਫ਼ਸਰਾਂ ਦੇ ਉੱਡੇ ਹੋਸ਼   :: ਗੁਰਮੀਤ ਰਾਮ ਰਹੀਮ ਨੂੰ 18 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ, ਅਦਾਲਤ ਨੇ ਸੁਰੱਖਿਅਤ ਰੱਖਿਆ ਫ਼ੈਸਲਾ   :: ਦਿੱਲੀ ਹਾਈ ਕੋਰਟ ’ਚ 2 ਜੱਜਾਂ ਨੇ ਚੁਕੀ ਸਹੁੰ   :: ਲਖੀਮਪੁਰ ਹਿੰਸਾ ਮਾਮਲਾ: ਕੇਂਦਰੀ ਮੰਤਰੀ ਦੀ ਬਰਖ਼ਾਸਤਗੀ ਨੂੰ ਲੈ ਕੇ ‘ਮੌਨ ਧਰਨੇ ’ਤੇ ਬੈਠੀ ਪਿ੍ਰਯੰਕਾ   :: ਆਰੀਅਨ ਖਾਨ ਨੂੰ ਸਿਰਫ਼ ਉਨ੍ਹਾਂ ਦੇ ਸਰਨੇਮ ਕਾਰਨ ਬਣਾਇਆ ਜਾ ਰਿਹੈ ਨਿਸ਼ਾਨਾ : ਮਹਿਬੂਬਾ ਮੁਫ਼ਤੀ   :: ਕਸ਼ਮੀਰ ਚ ਘੱਟ ਗਿਣਤੀਆਂ ਦੇ ਕਤਲਾਂ ’ਤੇ ਅਮਿਤ ਸ਼ਾਹ ਨੇ ਅਪਣਾਇਆ ਸਖ਼ਤ ਰੁਖ, ਲਿਆ ਵੱਡਾ ਫ਼ੈਸਲਾ   :: ਦੇਸ਼ ਦੇ ਕਾਨੂੰਨ ਨੂੰ ਪੈਰਾਂ ਹੇਠਾਂ ਕੁਚਲਿਆ ਜਾ ਰਿਹੈ: ਅਖਿਲੇਸ਼   :: ਦੋਸ਼ੀਆਂ ਸੁਰੱਖਿਆ ਨਹੀਂ, ਸਜ਼ਾ ਦਿਵਾਉਣ ’ਤੇ ਕੰਮ ਕਰੇ ਸਰਕਾਰ: ਪਿ੍ਰਯੰਕਾ   :: ਰਾਹੁਲ ਦਾ ਤੰਜ : ਤਿਉਹਾਰ ਦਾ ਮੌਸਮ ਫਿੱਕਾ ਕਰਨ ਲਈ ਮੋਦੀ ਜੀ ਦਾ ਧੰਨਵਾਦ   :: ਲਖੀਮਪੁਰ ਘਟਾਨਾ ’ਚ ਮੰਤਰੀ ਦੇ ਬੇਟੇ ਦੀ ਗ੍ਰਿਫਤਾਰੀ ਨਾ ਹੋਣ ’ਤੇ SC ਨੇ ਯੋਗੀ ਸਰਕਾਰ ਨੂੰ ਪਾਈ ਝਾੜ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਚਰਨਜੀਤ ਚੰਨੀ ਦੇ ਮੁੱਖ ਮੰਤਰੀ ਬਣਨ ਤੇ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ, ਟਵੀਟ ਕਰਕੇ ਆਖੀ ਇਹ ਗੱਲ PRINT ਈ ਮੇਲ
mod_20921.jpgਨਵੀਂ ਦਿੱਲੀ/ਚੰਡੀਗੜ੍ਹ --20ਸਤੰਬਰ21-(ਮੀਡੀਦੇਪੰਜਾਬ)-- ਪੰਜਾਬ ਕਾਂਗਰਸ 'ਚ ਵੱਡੇ ਉਲਟਫੇਰ ਮਗਰੋਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਇਆ ਗਿਆ ਹੈ। ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਵੱਜੋਂ ਸਹੁੰ ਚੁੱਕਣ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵਧਾਈ ਦਿੱਤੀ ਗਈ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਉਹ ਪੰਜਾਬ ਦੇ ਲੋਕਾਂ ਦੀ ਬਿਹਤਰੀ ਲਈ ਪੰਜਾਬ ਸਰਕਾਰ ਦੇ ਨਾਲ

 ਕੰਮ ਕਰਨਾ ਜਾਰੀ ਰੱਖਣਗੇ,ਦੱਸਣਯੋਗ ਹੈ ਕਿ ਸੋਮਵਾਰ ਸਵੇਰੇ ਚਰਨਜੀਤ ਸਿੰਘ ਵੱਲੋਂ ਜਿੱਥੇ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਲਈ ਸਹੁੰ ਚੁੱਕੀ ਗਈ, ਉੱਥੇ ਹੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਓ. ਪੀ. ਸੋਨੀ ਨੇ ਸੂਬੇ ਦੇ ਉਪ ਮੁੱਖ ਮੰਤਰੀ ਵੱਜੋਂ ਸਹੁੰ ਚੁੱਕੀ,ਮੌਕੇ ਰਾਹੁਲ ਗਾਂਧੀ ਵੀ ਮੌਜੂਦ ਰਹੇ। ਪੰਜਾਬ 'ਚ ਮੁੱਖ ਮੰਤਰੀ ਦੀ ਕੁਰਸੀ 'ਤੇ ਪਹਿਲੀ ਵਾਰ ਕਿਸੇ ਦਲਿਤ ਚਿਹਰੇ ਨੂੰ ਬਿਠਾਉਣ ਦਾ ਇਤਿਹਾਸ ਰਚ ਦਿੱਤਾ ਗਿਆ ਹੈ। ਇਸ ਤਰ੍ਹਾਂ ਹੁਣ ਪੰਜਾਬ 'ਚ ਚੰਨੀ ਉੱਤਰ ਭਾਰਤ ਦੇ ਪਹਿਲੇ ਦਲਿਤ ਮੁੱਖ ਮੰਤਰੀ ਹੋਣਗੇ। ਚਰਨਜੀਤ ਸਿੰਘ ਚੰਨੀ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ, ਸੁਖਜਿੰਦਰ ਸਿੰਘ ਰੰਧਾਵਾ, ਅੰਬਿਕਾ ਸੋਨੀ ਅਤੇ ਸੁਨੀਲ ਜਾਖੜ ਮੁੱਖ ਮੰਤਰੀ ਦੇ ਅਹੁਦੇ ਲਈ ਰੇਸ 'ਚ ਸਨ ਪਰ ਬੀਤੀ ਸ਼ਾਮ ਕਾਂਗਰਸ ਹਾਈਕਮਾਨ ਵੱਲੋਂ ਚਰਨਜੀਤ ਸਿੰਘ ਚੰਨੀ ਦਾ ਨਾਂ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਲਈ ਐਲਾਨ ਦਿੱਤਾ ਗਿਆ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement