:: ਵੱਡੀ ਖ਼ਬਰ: ਸ਼ਾਹਰੁਖ ਖ਼ਾਨ ਦੇ ਪੁੱਤਰ ਆਰੀਅਨ ਨੂੰ ਨਹੀਂ ਮਿਲੀ ਜ਼ਮਾਨਤ, 20 ਅਕਤੂਬਰ ਨੂੰ ਆਵੇਗਾ ਫੈ਼ਸਲਾ   :: ਸਰਕਾਰ ਨੂੰ ਪਾਕਿਸਤਾਨ, ਚੀਨ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ : ਸ਼ਿਵ ਸੈਨਾ   :: ਕਸ਼ਮੀਰ ਕਦੇ ਵੀ ਪਾਕਿਸਤਾਨ ਦਾ ਹਿੱਸਾ ਨਹੀਂ ਹੋਵੇਗਾ: ਫਾਰੂਕ ਅਬਦੁੱਲਾ   :: ਸਾਬਕਾ ਪੀ.ਐੱਮ. ਮਨਮੋਹਨ ਸਿੰਘ ਦੀ ਵਿਗੜੀ ਸਿਹਤ, ਏਮਜ਼ ਚ ਦਾਖਲ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਦੇ ਸਾਬਕਾ ਸਲਾਹਕਾਰ ਦੇ ਘਰ CBI ਨੇ ਮਾਰੇ ਛਾਪੇ   :: ਅਲਮਾਰੀ ’ਚ 142 ਕਰੋੜ ਰੁਪਏ ਦੇਖ ਇਨਕਮ ਟੈਕਸ ਅਫ਼ਸਰਾਂ ਦੇ ਉੱਡੇ ਹੋਸ਼   :: ਗੁਰਮੀਤ ਰਾਮ ਰਹੀਮ ਨੂੰ 18 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ, ਅਦਾਲਤ ਨੇ ਸੁਰੱਖਿਅਤ ਰੱਖਿਆ ਫ਼ੈਸਲਾ   :: ਦਿੱਲੀ ਹਾਈ ਕੋਰਟ ’ਚ 2 ਜੱਜਾਂ ਨੇ ਚੁਕੀ ਸਹੁੰ   :: ਲਖੀਮਪੁਰ ਹਿੰਸਾ ਮਾਮਲਾ: ਕੇਂਦਰੀ ਮੰਤਰੀ ਦੀ ਬਰਖ਼ਾਸਤਗੀ ਨੂੰ ਲੈ ਕੇ ‘ਮੌਨ ਧਰਨੇ ’ਤੇ ਬੈਠੀ ਪਿ੍ਰਯੰਕਾ   :: ਆਰੀਅਨ ਖਾਨ ਨੂੰ ਸਿਰਫ਼ ਉਨ੍ਹਾਂ ਦੇ ਸਰਨੇਮ ਕਾਰਨ ਬਣਾਇਆ ਜਾ ਰਿਹੈ ਨਿਸ਼ਾਨਾ : ਮਹਿਬੂਬਾ ਮੁਫ਼ਤੀ   :: ਕਸ਼ਮੀਰ ਚ ਘੱਟ ਗਿਣਤੀਆਂ ਦੇ ਕਤਲਾਂ ’ਤੇ ਅਮਿਤ ਸ਼ਾਹ ਨੇ ਅਪਣਾਇਆ ਸਖ਼ਤ ਰੁਖ, ਲਿਆ ਵੱਡਾ ਫ਼ੈਸਲਾ   :: ਦੇਸ਼ ਦੇ ਕਾਨੂੰਨ ਨੂੰ ਪੈਰਾਂ ਹੇਠਾਂ ਕੁਚਲਿਆ ਜਾ ਰਿਹੈ: ਅਖਿਲੇਸ਼   :: ਦੋਸ਼ੀਆਂ ਸੁਰੱਖਿਆ ਨਹੀਂ, ਸਜ਼ਾ ਦਿਵਾਉਣ ’ਤੇ ਕੰਮ ਕਰੇ ਸਰਕਾਰ: ਪਿ੍ਰਯੰਕਾ   :: ਰਾਹੁਲ ਦਾ ਤੰਜ : ਤਿਉਹਾਰ ਦਾ ਮੌਸਮ ਫਿੱਕਾ ਕਰਨ ਲਈ ਮੋਦੀ ਜੀ ਦਾ ਧੰਨਵਾਦ   :: ਲਖੀਮਪੁਰ ਘਟਾਨਾ ’ਚ ਮੰਤਰੀ ਦੇ ਬੇਟੇ ਦੀ ਗ੍ਰਿਫਤਾਰੀ ਨਾ ਹੋਣ ’ਤੇ SC ਨੇ ਯੋਗੀ ਸਰਕਾਰ ਨੂੰ ਪਾਈ ਝਾੜ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਰੂਸੀ ਯੂਨੀਵਰਸਿਟੀ ’ਚ ਹੋਏ ਭਿਆਨਕ ਹਮਲੇ ਤੋਂ ਭਾਰਤ ਹੈਰਾਨ : ਵਿਦੇਸ਼ ਮੰਤਰੀ ਜੈਸ਼ੰਕਰ PRINT ਈ ਮੇਲ
20921_for.jpgਨਵੀਂ ਦਿੱਲੀ --20ਸਤੰਬਰ21-(ਮੀਡੀਦੇਪੰਜਾਬ)--  ਭਾਰਤ ਨੇ ਰੂਸ ’ਚ ਇਕ ਸਰਕਾਰੀ ਯੂਨੀਵਰਸਿਟੀ ’ਚ ‘ਭਿਆਨਕ ਹਮਲੇ’ ’ਚ ਮਾਰੇ ਗਏ ਲੋਕਾਂ ਦੇ ਪ੍ਰਤੀ ਡੂੰਘੀ ਹਮਦਰਦੀ ਜ਼ਾਹਰ ਕੀਤੀ ਅਤੇ ਜ਼ਖਮੀਆਂ ਦੇ ਜਲਦ ਸਿਹਤਮੰਦ ਹੋਣ ਦੀ ਕਾਮਨਾ ਕੀਤੀ ਹੈ। ਮਾਸਕੋ ’ਚ ਭਾਰਤੀ ਦੂਤਘਰ ਅਨੁਸਾਰ ਉੱਥੇ ਪੜ੍ਹਨ ਵਾਲੇ ਸਾਰੇ

ਭਾਰਤੀ ਵਿਦਿਆਰਥੀ ਸੁਰੱਖਿਅਤ ਹਨ। ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਪਰਮ ਸਟੇਟ ਮੈਡੀਕਲ ਯੂਨੀਵਰਸਿਟੀ ’ਚ ਸਵੇਰ ਦੀ ਘਟਨਾ ’ਤੇ ਮਾਸਕੋ ’ਚ ਭਾਰਤ ਦੇ ਦੂਤਘਰ ਦੇ ਟਵਿੱਟਰ ਸੰਦੇਸ਼ ਨੂੰ ਆਪਣੇ ਵੱਲੋਂ ਵੀ ਜਾਰੀ ਕੀਤਾ, ਜਿਸ ’ਚ ਕਿਹਾ ਹੈ ਕਿ ਉੱਥੇ ਸਾਰੇ ਭਾਰਤੀ ਵਿਦਿਆਰਥੀ ਸੁਰੱਖਿਅਤ ਹਨ। ਦੂਤਘਰ ਨੇ ਕਿਹਾ ਹੈ ਕਿ ਉਹ ਸਥਾਨਕ ਅਧਿਕਾਰੀਆਂ ਅਤੇ ਉੱਥੇ ਪੜ੍ਹ ਰਹੇ ਵਿਦਿਆਰਥੀਆਂ ਨਾਲ ਸੰਪਰਕ ’ਚ ਹੈ,ਟਵੀਟ ’ਚ ਕਿਹਾ ਗਿਆ ਹੈ,‘‘ਅਸੀਂ ਰੂਸ ’ਚ ਪਰਮ ਸਟੇਟ ਯੂਨੀਵਰਸਿਟੀ ’ਚ ਭਿਆਨਕ ਹਮਲੇ ਤੋਂ ਹੈਰਾਨ ਹਾਂ। ਲੋਕਾਂ ਦੀ ਮੌਤ ’ਤੇ ਅਸੀਂ ਡੂੰਘੀ ਹਮਦਰਦੀ ਜ਼ਾਹਰ ਕਰਦੇ ਹਾਂ ਅਤੇ ਜ਼ਖਮੀਆਂ ਦੇ ਜਲਦ ਸਿਹਤਮੰਦ ਹੋਣ ਦੀ ਕਾਮਨਾ ਕਰਦੇ ਹਾਂ।’’ ਟਵੀਟ ’ਚ ਕਿਹਾ ਗਿਆ ਹੈ ਕਿ ਭਾਰਤੀ ਦੂਤਘਰ ਸਥਾਨਕ ਅਧਿਕਾਰੀਆਂ ਅਤੇ ਉੱਥੇ ਭਾਰਤੀ ਵਿਦਿਆਰਥੀਆਂ ਦੇ ਪ੍ਰਤੀਨਿਧੀਆਂ ਨਾਲ ਬਰਾਬਰ ਸੰਪਰਕ ’ਚ ਹੈ। ਦੂਤਘਰ ਨੇ ਕਿਹਾ ਹੈ,‘‘ਪਰਮ ਸਟੇਟ ਮੈਡੀਕਲ ਯੂਨੀਵਰਸਿਟੀ ’ਚ ਪੜ੍ਹਨ ਵਾਲੇ ਸਾਰੇ ਵਿਦਿਆਰਥੀ ਸੁਰੱਖਿਅਤ ਹਨ।’’ ਰੂਸ ਤੋਂ ਆ ਰਹੀ ਰਿਪੋਰਟ ’ਚ ਪਰਮ ਸ਼ਹਿਰ ਦੇ ਅਧਿਕਾਰੀਆਂ ਦੇ ਹਵਾਲੇ ਤੋਂ ਕਿਹਾ ਗਿਆ ਹੈ ਕਿ ਇਕ ਬੰਦੂਕਧਾਰੀ ਨੇ ਸੋਮਵਾਰ ਸਵੇਰੇ ਉੱਥੇ ਯੂਨੀਵਰਸਿਟੀ ’ਚ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਹਮਲੇ ’ਚ ਘੱਟੋ-ਘੱਟ 8 ਲੋਕਾਂ ਦੇ ਮਾਰੇ ਜਾਣ ਦੀ ਜਾਣਕਾਰੀ ਹੈ। ਸਥਾਨਕ ਅਧਿਕਾਰੀਆਂ ਦੇ ਹਵਾਲੇ ਤੋਂ ਕਿਹਾ ਗਿਆ ਹੈ ਕਿ ਹਮਲਾਵਰ ਨੂੰ ਕਾਬੂ ਕਰ ਲਿਆ ਗਿਆ ਹੈ। ਘਟਨਾ ਦੇ ਵੀਡੀਓ ਫੁਟੇਜ ’ਚ ਹਮਲੇ ਦੇ ਸਮੇਂ ਕੁਝ ਲੋਕਾਂ ਨੂੰ ਜਾਨ ਬਚਾਉਣ ਲਈ ਯੂਨੀਵਰਸਿਟੀ ਭਵਨ ਦੀਆਂ ਖਿੜਕੀਆਂ ਤੋਂ ਛਾਲ ਮਾਰਦੇ ਦੇਖਿਆ ਜਾ ਸਕਦਾ ਹੈ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement