:: ਵੱਡੀ ਖ਼ਬਰ: ਸ਼ਾਹਰੁਖ ਖ਼ਾਨ ਦੇ ਪੁੱਤਰ ਆਰੀਅਨ ਨੂੰ ਨਹੀਂ ਮਿਲੀ ਜ਼ਮਾਨਤ, 20 ਅਕਤੂਬਰ ਨੂੰ ਆਵੇਗਾ ਫੈ਼ਸਲਾ   :: ਸਰਕਾਰ ਨੂੰ ਪਾਕਿਸਤਾਨ, ਚੀਨ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ : ਸ਼ਿਵ ਸੈਨਾ   :: ਕਸ਼ਮੀਰ ਕਦੇ ਵੀ ਪਾਕਿਸਤਾਨ ਦਾ ਹਿੱਸਾ ਨਹੀਂ ਹੋਵੇਗਾ: ਫਾਰੂਕ ਅਬਦੁੱਲਾ   :: ਸਾਬਕਾ ਪੀ.ਐੱਮ. ਮਨਮੋਹਨ ਸਿੰਘ ਦੀ ਵਿਗੜੀ ਸਿਹਤ, ਏਮਜ਼ ਚ ਦਾਖਲ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਦੇ ਸਾਬਕਾ ਸਲਾਹਕਾਰ ਦੇ ਘਰ CBI ਨੇ ਮਾਰੇ ਛਾਪੇ   :: ਅਲਮਾਰੀ ’ਚ 142 ਕਰੋੜ ਰੁਪਏ ਦੇਖ ਇਨਕਮ ਟੈਕਸ ਅਫ਼ਸਰਾਂ ਦੇ ਉੱਡੇ ਹੋਸ਼   :: ਗੁਰਮੀਤ ਰਾਮ ਰਹੀਮ ਨੂੰ 18 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ, ਅਦਾਲਤ ਨੇ ਸੁਰੱਖਿਅਤ ਰੱਖਿਆ ਫ਼ੈਸਲਾ   :: ਦਿੱਲੀ ਹਾਈ ਕੋਰਟ ’ਚ 2 ਜੱਜਾਂ ਨੇ ਚੁਕੀ ਸਹੁੰ   :: ਲਖੀਮਪੁਰ ਹਿੰਸਾ ਮਾਮਲਾ: ਕੇਂਦਰੀ ਮੰਤਰੀ ਦੀ ਬਰਖ਼ਾਸਤਗੀ ਨੂੰ ਲੈ ਕੇ ‘ਮੌਨ ਧਰਨੇ ’ਤੇ ਬੈਠੀ ਪਿ੍ਰਯੰਕਾ   :: ਆਰੀਅਨ ਖਾਨ ਨੂੰ ਸਿਰਫ਼ ਉਨ੍ਹਾਂ ਦੇ ਸਰਨੇਮ ਕਾਰਨ ਬਣਾਇਆ ਜਾ ਰਿਹੈ ਨਿਸ਼ਾਨਾ : ਮਹਿਬੂਬਾ ਮੁਫ਼ਤੀ   :: ਕਸ਼ਮੀਰ ਚ ਘੱਟ ਗਿਣਤੀਆਂ ਦੇ ਕਤਲਾਂ ’ਤੇ ਅਮਿਤ ਸ਼ਾਹ ਨੇ ਅਪਣਾਇਆ ਸਖ਼ਤ ਰੁਖ, ਲਿਆ ਵੱਡਾ ਫ਼ੈਸਲਾ   :: ਦੇਸ਼ ਦੇ ਕਾਨੂੰਨ ਨੂੰ ਪੈਰਾਂ ਹੇਠਾਂ ਕੁਚਲਿਆ ਜਾ ਰਿਹੈ: ਅਖਿਲੇਸ਼   :: ਦੋਸ਼ੀਆਂ ਸੁਰੱਖਿਆ ਨਹੀਂ, ਸਜ਼ਾ ਦਿਵਾਉਣ ’ਤੇ ਕੰਮ ਕਰੇ ਸਰਕਾਰ: ਪਿ੍ਰਯੰਕਾ   :: ਰਾਹੁਲ ਦਾ ਤੰਜ : ਤਿਉਹਾਰ ਦਾ ਮੌਸਮ ਫਿੱਕਾ ਕਰਨ ਲਈ ਮੋਦੀ ਜੀ ਦਾ ਧੰਨਵਾਦ   :: ਲਖੀਮਪੁਰ ਘਟਾਨਾ ’ਚ ਮੰਤਰੀ ਦੇ ਬੇਟੇ ਦੀ ਗ੍ਰਿਫਤਾਰੀ ਨਾ ਹੋਣ ’ਤੇ SC ਨੇ ਯੋਗੀ ਸਰਕਾਰ ਨੂੰ ਪਾਈ ਝਾੜ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

SC ਦੇ ਕੋਲੇਜੀਅਮ ਨੇ ਕੇਂਦਰ ਨੂੰ ਭੇਜੇ ਨਾਂ, 13 ਹਾਈ ਕੋਰਟਾਂ ਨੂੰ ਮਿਲਣਗੇ ਮੁੱਖ ਜੱਜ PRINT ਈ ਮੇਲ
hig_21921.jpgਨਵੀਂ ਦਿੱਲੀ --21ਸਤੰਬਰ21-(ਮੀਡੀਦੇਪੰਜਾਬ)--  ਦੇਸ਼ ਦੀਆਂ 13 ਹਾਈ ਕੋਰਟ ਨੂੰ ਨਵੇਂ ਮੁੱਖ ਜੱਜ ਮਿਲਣਗੇ, ਕਿਉਂਕਿ ਚੀਫ਼ ਜਸਟਿਸ ਐੱਨ. ਵੀ. ਰਮਨਾ ਦੀ ਪ੍ਰਧਾਨਗੀ ਵਾਲੀ ਸੁਪਰੀਮ ਕੋਰਟ ਦੇ ਕੋਲੇਜੀਅਮ ਨੇ ਕੇਂਦਰ ਨੂੰ ਤਰੱਕੀ ਲਈ 8 ਨਾਵਾਂ ਦੀ ਸਿਫਾਰਸ਼ ਭੇਜੀ ਹੈ। ਇਸ ਲਿਸਟ ’ਚ ਕੱਲਕਤਾ ਹਾਈ ਕੋਰਟ ਦੇ ਕਾਰਜਵਾਹਕ ਮੁੱਖ ਜੱਜ ਰਾਜੇਸ਼ ਬਿੰਦਲ ਵੀ ਸ਼ਾਮਲ ਹਨ। ਕੋਲੇਜੀਅਮ ਨੇ 5 ਮੁੱਖ ਜੱਜਾਂ ਨੂੰ ਵੱਖ-ਵੱਖ ਹਾਈ ਕੋਰਟ ਵਿਚ

ਟਰਾਂਸਫਰ ਕਰਨ ਦੀ ਸਿਫਾਰਸ਼ ਵੀ ਕੀਤੀ ਹੈ। ਕੋਲੇਜੀਅਮ ਦੇ ਇਸ ਫ਼ੈਸਲੇ ਨੂੰ ਅਦਾਲਤ ਦੀ ਵੈੱਬਸਾਈਟ ’ਤੇ ਅਪਲੋਡ ਕੀਤਾ ਗਿਆ ਹੈ। ਜਸਟਿਸ ਯੂ. ਯੂ. ਲਲਿਤ ਅਤੇ ਜਸਟਿਸ ਏ. ਐੱਮ. ਖਾਨਵਿਲਕਰ ਵੀ ਕੋਲੇਜੀਅਮ ਦਾ ਹਿੱਸਾ ਹਨ। ਕੇਂਦਰ ਕੋਲੇਜੀਅਮ ਦੀਆਂ ਸਿਫਾਰਸ਼ਾਂ ਨੂੰ ਮਨਜ਼ੂਰ ਕਰ ਲੈਂਦਾ ਹੈ ਤਾਂ ਜਸਟਿਸ ਬਿੰਦਲ ਇਲਾਹਾਬਾਦ ਹਾਈ ਕੋਰਟ ਦੇ ਮੁੱਖ ਜੱਜ ਬਣ ਜਾਣਗੇ। 

ਸੁਪਰੀਮ ਕੋਰਟ ਵਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਕਿ ਸੁਪਰੀਮ ਕੋਰਟ ਦੇ ਕੋਲੇਜੀਅਮ ਦੀ 16 ਸਤੰਬਰ 2021 ਨੂੰ ਹੋਈ ਬੈਠਕ ਵਿਚ ਜੱਜਾਂ ਨੂੰ ਹਾਈ ਕੋਰਟ ਦੇ ਜੱਜ ਅਹੁਦੇ ’ਤੇ ਤਰੱਕੀ ਦੇਣ ਲਈ ਸਿਫਾਰਸ਼ ਕੀਤੀ ਗਈ। ਕੋਲੇਜੀਅਮ ਨੇ ਜਸਟਿਸ ਬਿੰਦਲ ਤੋਂ ਇਲਾਵਾ ਜਸਟਿਸ ਰੰਜੀਤ ਵੀ. ਮੋਰੇ, ਸਤੀਸ਼ ਚੰਦਰ ਸ਼ਰਮਾ, ਪ੍ਰਕਾਸ਼ ਸ਼੍ਰੀਵਾਸਤਵ, ਆਰ. ਵੀ. ਮਲੀਮਥ, ਰਿਤੂ ਰਾਜ ਅਵਸਥੀ, ਅਰਵਿੰਦ ਕੁਮਾਰ ਅਤੇ ਪ੍ਰਸ਼ਾਂਤ ਕੁਮਾਰ ਮਿਸ਼ਰਾ ਦੇ ਨਾਵਾਂ ਦੀ ਸਿਫਾਰਸ਼ ਕ੍ਰਮਵਾਰ- ਮੇਘਾਲਿਆ, ਤੇਲੰਗਾਨਾ, ਕੱਲਕਤਾ, ਮੱਧ ਪ੍ਰਦੇਸ਼, ਕਰਨਾਟਕ, ਗੁਜਰਾਤ ਅਤੇ ਆਂਧਰਾ ਪ੍ਰਦੇਸ਼ ਦੇ ਹਾਈ ਕੋਰਟ ਦੇ ਮੁੱਖ ਜੱਜ ਦੇ ਰੂਪ ’ਚ ਕੀਤੀ ਹੈ।

ਓਧਰ ਚੀਫ ਜਸਟਿਸ ਰਮਨਾ ਦੀ ਪ੍ਰਧਾਨਗੀ ਵਾਲਾ ਕੋਲੇਜੀਅਮ ਦੇਸ਼ ਵਿਚ ਉੱਚ ਨਿਆਪਾਲਿਕਾ ਵਿਚ ਵੱਡੀ ਗਿਣਤੀ ’ਚ ਖਾਲੀ ਪਏ ਅਹੁਦਿਆਂ ਨੂੰ ਭਰਨ ਲਈ ਕਦਮ ਚੁੱਕ ਰਿਹਾ ਹੈ ਅਤੇ ਇਸੇ ਕ੍ਰਮ ਵਿਚ ਉਸ ਨੇ ਇਨ੍ਹਾਂ ਨਾਵਾਂ ਦੀ ਸਿਫਾਰਸ਼ ਕੀਤੀ ਹੈ। ਦੇਸ਼ ’ਚ ਮੌਜੂਦ 25 ਹਾਈ ਕੋਰਟ ’ਚ ਜੱਜਾਂ ਦੇ ਕੁੱਲ 1080 ਅਹੁਦੇ ਹਨ, ਜਿਨ੍ਹਾਂ ’ਚੋਂ 1 ਮਈ 2021 ਤਕ 420 ਅਹੁਦੇ ਖਾਲੀ ਸਨ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement