:: ਵੱਡੀ ਖ਼ਬਰ: ਸ਼ਾਹਰੁਖ ਖ਼ਾਨ ਦੇ ਪੁੱਤਰ ਆਰੀਅਨ ਨੂੰ ਨਹੀਂ ਮਿਲੀ ਜ਼ਮਾਨਤ, 20 ਅਕਤੂਬਰ ਨੂੰ ਆਵੇਗਾ ਫੈ਼ਸਲਾ   :: ਸਰਕਾਰ ਨੂੰ ਪਾਕਿਸਤਾਨ, ਚੀਨ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ : ਸ਼ਿਵ ਸੈਨਾ   :: ਕਸ਼ਮੀਰ ਕਦੇ ਵੀ ਪਾਕਿਸਤਾਨ ਦਾ ਹਿੱਸਾ ਨਹੀਂ ਹੋਵੇਗਾ: ਫਾਰੂਕ ਅਬਦੁੱਲਾ   :: ਸਾਬਕਾ ਪੀ.ਐੱਮ. ਮਨਮੋਹਨ ਸਿੰਘ ਦੀ ਵਿਗੜੀ ਸਿਹਤ, ਏਮਜ਼ ਚ ਦਾਖਲ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਦੇ ਸਾਬਕਾ ਸਲਾਹਕਾਰ ਦੇ ਘਰ CBI ਨੇ ਮਾਰੇ ਛਾਪੇ   :: ਅਲਮਾਰੀ ’ਚ 142 ਕਰੋੜ ਰੁਪਏ ਦੇਖ ਇਨਕਮ ਟੈਕਸ ਅਫ਼ਸਰਾਂ ਦੇ ਉੱਡੇ ਹੋਸ਼   :: ਗੁਰਮੀਤ ਰਾਮ ਰਹੀਮ ਨੂੰ 18 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ, ਅਦਾਲਤ ਨੇ ਸੁਰੱਖਿਅਤ ਰੱਖਿਆ ਫ਼ੈਸਲਾ   :: ਦਿੱਲੀ ਹਾਈ ਕੋਰਟ ’ਚ 2 ਜੱਜਾਂ ਨੇ ਚੁਕੀ ਸਹੁੰ   :: ਲਖੀਮਪੁਰ ਹਿੰਸਾ ਮਾਮਲਾ: ਕੇਂਦਰੀ ਮੰਤਰੀ ਦੀ ਬਰਖ਼ਾਸਤਗੀ ਨੂੰ ਲੈ ਕੇ ‘ਮੌਨ ਧਰਨੇ ’ਤੇ ਬੈਠੀ ਪਿ੍ਰਯੰਕਾ   :: ਆਰੀਅਨ ਖਾਨ ਨੂੰ ਸਿਰਫ਼ ਉਨ੍ਹਾਂ ਦੇ ਸਰਨੇਮ ਕਾਰਨ ਬਣਾਇਆ ਜਾ ਰਿਹੈ ਨਿਸ਼ਾਨਾ : ਮਹਿਬੂਬਾ ਮੁਫ਼ਤੀ   :: ਕਸ਼ਮੀਰ ਚ ਘੱਟ ਗਿਣਤੀਆਂ ਦੇ ਕਤਲਾਂ ’ਤੇ ਅਮਿਤ ਸ਼ਾਹ ਨੇ ਅਪਣਾਇਆ ਸਖ਼ਤ ਰੁਖ, ਲਿਆ ਵੱਡਾ ਫ਼ੈਸਲਾ   :: ਦੇਸ਼ ਦੇ ਕਾਨੂੰਨ ਨੂੰ ਪੈਰਾਂ ਹੇਠਾਂ ਕੁਚਲਿਆ ਜਾ ਰਿਹੈ: ਅਖਿਲੇਸ਼   :: ਦੋਸ਼ੀਆਂ ਸੁਰੱਖਿਆ ਨਹੀਂ, ਸਜ਼ਾ ਦਿਵਾਉਣ ’ਤੇ ਕੰਮ ਕਰੇ ਸਰਕਾਰ: ਪਿ੍ਰਯੰਕਾ   :: ਰਾਹੁਲ ਦਾ ਤੰਜ : ਤਿਉਹਾਰ ਦਾ ਮੌਸਮ ਫਿੱਕਾ ਕਰਨ ਲਈ ਮੋਦੀ ਜੀ ਦਾ ਧੰਨਵਾਦ   :: ਲਖੀਮਪੁਰ ਘਟਾਨਾ ’ਚ ਮੰਤਰੀ ਦੇ ਬੇਟੇ ਦੀ ਗ੍ਰਿਫਤਾਰੀ ਨਾ ਹੋਣ ’ਤੇ SC ਨੇ ਯੋਗੀ ਸਰਕਾਰ ਨੂੰ ਪਾਈ ਝਾੜ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਸਿਰਸਾ ਗੁਰਮੁਖੀ ਟੈਸਟ ’ਚੋਂ ਫੇਲ੍ਹ, ਜੀ. ਕੇ. ਬੋਲੇ- ਸਾਰੇ ਮੈਂਬਰਾਂ ਦੇ ਕਰਵਾਏ ਜਾਣ ਗੁਰਮੁਖੀ ਟੈਸਟ PRINT ਈ ਮੇਲ
22921_gk.jpgਨਵੀਂ ਦਿੱਲੀ --22ਸਤੰਬਰ21-(ਮੀਡੀਦੇਪੰਜਾਬ)-- ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੇ ਦਿੱਲੀ ਕਮੇਟੀ ਮੈਂਬਰਸ਼ਿਪ ਲਈ ਅਯੋਗ ਐਲਾਨ ਹੋਣ ਦੇ ਮਾਮਲੇ ਵਿਚ ‘ਜਾਗੋ’ ਪਾਰਟੀ ਨੇ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਜਗੀਰ ਕੌਰ ਸਮੇਤ ਪੁਰੀ ਕਾਰਜਕਾਰਨੀ ਦਾ ਅਸਤੀਫ਼ਾ ਮੰਗਿਆ ਹੈ। ‘ਜਾਗੋ’ ਪਾਰਟੀ ਦੇ ਕੌਮਾਂਤਰੀ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ ਮੀਡੀਆ ਨੂੰ ਸੰਬੋਧਿਤ ਕਰਦੇ ਹੋਏ ਕਿਹਾ

ਕਿ ਸ਼੍ਰੋਮਣੀ ਕਮੇਟੀ ਦੇ ਪ੍ਰਤੀਨਿਧੀ ਸਿਰਸਾ ਦਾ ਗੁਰ ਸਿੱਖੀ ਅਤੇ ਗੁਰਮੁਖੀ ਟੈਸਟ ’ਚ ਫੇਲ੍ਹ ਹੋਣਾ ਸ਼੍ਰੋਮਣੀ ਕਮੇਟੀ ਦੀ ਬਾਦਲ ਸਪਾਂਸਰ ਪ੍ਰਬੰਧ ਦੀ ਵੱਡੀ ਹਾਰ ਹੈ। ਜੀ. ਕੇ. ਨੇ ਸਾਰੇ 46 ਮੈਂਬਰਾਂ ਦਾ ਗੁਰਮੁਖੀ ਟੈਸਟ ਕਰਾਉਣ ਦੀ ਵਕਾਲਤ ਕਰਦੇ ਹੋਏ ਸਿਰਸਾ ’ਤੇ ਤੰਜ ਕੱਸਿਆ ਕਿ ਜੇਕਰ ਡਾਇਰੈਕਟਰ ਦੀ ਥਾਂ ਸਿਰਸਾ ਨੇ ਖ਼ੁਦ ਪੇਪਰ ਸੈੱਟ ਕੀਤਾ ਹੁੰਦਾ ਤਾਂ ਸਿਰਸਾ ਫੇਲ੍ਹ ਨਾ ਹੁੰਦੇ। ਦਿੱਲੀ ਕਮੇਟੀ ਦੇ ਸਾਬਕਾ ਮੈਂਬਰ ਕੁਲਵੰਤ ਸਿੰਘ ਬਾਠ ਨੇ ਸਿਰਸਾ ਦੇ ਹੰਕਾਰ ਨੂੰ ਸਿਰਸਾ ਦੇ ਫੇਲ੍ਹ ਹੋਣ ਦੀ ਵਜ੍ਹਾ ਦੱਸਿਆ। ‘ਜਾਗੋ’ ਪਾਰਟੀ ਦੇ ਮੁੱਖ ਜਨਰਲ ਸਕੱਤਰ ਪਰਮਿੰਦਰ ਸਿੰਘ ਨੇ ਸਿਰਸਾ ਨੂੰ ਆਪਣੀ ਪੰਜਾਬੀ ਆਨਰਸ ਦੀ ਡਿਗਰੀ ਜਨਤਕ ਕਰਨ ਦੀ ਅਪੀਲ ਕੀਤੀ। 

ਸਿਰਸਾ 25 ਅਗਸਤ ਨੂੰ ਆਏ ਚੋਣ ਨਤੀਜਿਆਂ ਵਿਚ ‘ਪੰਜਾਬੀ ਬਾਗ ਵਾਰਡ’ ਤੋਂ ਚੋਣਾਂ ਹਾਰ ਜਾਂਦੇ ਹਨ ਪਰ ਉਸੇ ਦਿਨ ਸ਼ਾਮ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੀ ਪਾਰਟੀ ਦੇ ਨਵੇਂ ਚੁਣੇ ਕਮੇਟੀ ਮੈਂਬਰਾਂ ਸਾਹਮਣੇ ਸਿਰਸਾ ਨੂੰ ਸ਼੍ਰੋਮਣੀ ਕਮੇਟੀ ਕੋਟੇ ਦੀ ਇਕਮਾਤਰ ਸੀਟ ’ਤੇ ਮੈਂਬਰ ਨਾਮਜ਼ਦ ਕਰਨ ਦਾ ਐਲਾਨ ਕਰਦੇ ਹਨ। ਜਲਦਬਾਜ਼ੀ ਵਿਚ ਉਸ ਸਮੇਂ ਸ਼੍ਰੋਮਣੀ ਕਮੇਟੀ ਸਿਰਸਾ ਨੂੰ ਨਾਮਜ਼ਦ ਕਰਨ ਵਾਲਾ ਪੱਤਰ ਜਾਰੀ ਕਰ ਦਿੰਦੀ ਹੈ, ਜਿਸ ’ਚ 23 ਅਗਸਤ ਨੂੰ ਹੋਈ ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਬੈਠਕ ’ਚ ਸਿਰਸਾ ਨੂੰ ਦਿੱਲੀ ਕਮੇਟੀ ’ਚ ਨਾਮਜ਼ਦ ਕਰਨ ਦਾ ਮਤਾ ਪਾਸ ਹੋਣ ਦਾ ਹਵਾਲਾ ਹੁੰਦਾ ਹੈ। ਜੀ. ਕੇ. ਨੇ ਸਵਾਲ ਪੁੱਛਿਆ ਕਿ ਸਿਰਸਾ ਨੂੰ ਕੀ ਸੁਫ਼ਨਾ ਆਇਆ ਸੀ ਕਿ ਉਹ 25 ਅਗਸਤ ਨੂੰ ਚੋਣਾਂ ਹਾਰ ਰਹੇ ਹਨ, ਇਸ ਲਈ 23 ਅਗਸਤ ਨੂੰ ਤੁਹਾਨੂੰ ਮੈਂਬਰ ਨਾਮਜ਼ਦ ਕਰਵਾਉਣ ਦਾ ਫ਼ੈਸਲਾ ਕਰਵਾ ਲਿਆ ਸੀ? 

ਜੀ. ਕੇ. ਨੇ ਅੱਗੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਜਗੀਰ ਕੌਰ ਅਤੇ ਕਾਰਜਕਾਰਨੀ ਮੈਂਬਰਾਂ ਦੇ ਖ਼ਿਲਾਫ਼ ਧੋਖਾਧੜੀ ਦਾ ਕੇਸ ਅਦਾਲਤ ਵਿਚ ਦਰਜ ਕਰਾਉਣਗੇ ਕਿਉਂਕਿ ਉਹ ਗਲਤ ਕਾਗਜ਼ ਤਿਆਰ ਕਰਨ ਦੇ ਦੋਸ਼ੀ ਹਨ। ਇਸ ਮੌਕੇ ਕਮੇਟੀ ਮੈਂਬਰ ਪਰਮਜੀਤ ਸਿੰਘ ਰਾਣਾ, ਸਤਨਾਮ ਸਿੰਘ ਖੀਵਾ, ਸਾਬਕਾ ਕਮੇਟੀ ਮੈਂਬਰ ਚਮਨ ਸਿੰਘ, ਹਰਮਨਜੀਤ ਸਿੰਘ, ਹਰਿੰਦਰ ਪਾਲ ਸਿੰਘ ਆਦਿ ਮੌਜੂਦ ਸਨ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement