:: ਕਸ਼ਮੀਰ ਦੇ ਵਿਕਾਸ ’ਚ ਨੌਜਵਾਨ ਸ਼ਾਮਲ ਹੋਣ ਤਾਂ ਅੱਤਵਾਦੀਆਂ ਦੇ ਨਾਪਾਕ ਮਨਸੂਬੇ ਹੋਣਗੇ ਫੇਲ੍ਹ: ਸ਼ਾਹ   :: ਲਖਨਊ: ਮੋਦੀ ਨੇ 9 ਮੈਡੀਕਲ ਕਾਲਜਾਂ ਦਾ ਕੀਤਾ ਉਦਘਾਟਨ, ਜਨਤਾ ਨੂੰ ਪੁੱਛਿਆ- ‘ਦੱਸੋ ਪਹਿਲਾਂ ਕਦੇ ਅਜਿਹਾ ਹੋਇਆ?’   :: UP ਚੋਣਾਂ: ਕਾਂਗਰਸ ਨੇ 10 ਲੱਖ ਰੁਪਏ ਤਕ ਦਾ ਮੁਫ਼ਤ ਸਰਕਾਰੀ ਇਲਾਜ ਕਰਾਉਣ ਦਾ ਕੀਤਾ ਵਾਅਦਾ   :: ਪ੍ਰਿਯੰਕਾ ਗਾਂਧੀ ਨੇ ਖੇਤ 'ਚ ਔਰਤਾਂ ਨਾਲ ਖਾਣਾ ਖਾਧਾ, ਜਨਤਾ ਨੂੰ ਦੱਸੇ ਕਾਂਗਰਸ ਦੇ 7 'ਵਾਅਦੇ'   :: PM ਮੋਦੀ ਨੇ ‘ਚਾਹ ਵਾਲਾ’ ਦੇ ਤੌਰ ’ਤੇ ਆਪਣਾ ਅਤੀਤ ਕੀਤਾ ਯਾਦ   :: 15 ਦਿਨਾਂ ਤੋਂ ਮੰਡੀ 'ਚ ਰੁਲ਼ ਰਹੇ ਕਿਸਾਨ ਨੇ ਝੋਨੇ ਨੂੰ ਲਾਈ ਅੱਗ, ਵਰੁਣ ਗਾਂਧੀ ਨੇ ਸਾਂਝੀ ਕੀਤੀ ਵੀਡੀਓ   :: ਬਿਨਾਂ ਲਾੜੀ ਤੋਂ ਪਰਤੀ ਬਰਾਤ, ਕਾਰਨ ਜਾਣ ਕੇ ਤੁਸੀਂ ਵੀ ਹੋ ਜਾਓਗੇ ਹੈਰਾਨ   :: ‘ਮੇਡ ਇਨ ਇੰਡੀਆ’ ਨੂੰ ਲੈ ਕੇ ਸਰਕਾਰ ਦੋਹਰੀ ਜ਼ੁਬਾਨ ’ਚ ਕਰ ਰਹੀ ਹੈ ਗੱਲ : ਰਾਹੁਲ ਗਾਂਧੀ   :: ਸੰਸਦ ਦਾ ਸਰਦ ਰੁੱਤ ਸੈਸ਼ਨ ਨਵੰਬਰ ਦੇ ਚੌਥੇ ਹਫ਼ਤੇ ਤੋਂ ਸ਼ੁਰੂ ਹੋਣ ਦੀ ਸੰਭਾਵਨਾ   :: ਕਿਸਾਨ ਅੰਦੋਲਨ: ਸੁਪਰੀਮ ਕੋਰਟ ਦੀ ਟਿੱਪਣੀ ਮਗਰੋਂ ਰਾਕੇਸ਼ ਟਿਕੈਤ ਬੋਲੇ, ''ਗਾਜ਼ੀਪੁਰ ਬਾਰਡਰ ਖਾਲੀ ਕਰ ਰਹੇ ਹਾਂ ਦਿੱਲੀ   :: ਤਰੁਣ ਚੁੱਘ ਦੇ ਬੇਟੇ ਦੇ ਵਿਆਹ 'ਚ ਪੁੱਜੇ ਪੀ.ਐੱਮ. ਮੋਦੀ, ਲਾੜੇ ਅਤੇ ਲਾੜੀ ਨੂੰ ਦਿੱਤਾ ਅਸ਼ੀਰਵਾਦ   :: ਰਾਹੁਲ ਦਾ ਸਰਕਾਰ ’ਤੇ ਤੰਜ਼- ‘ਇਹ ਲੋਕ ਜਿੰਨਾ ਦੇਸ਼ ਨੂੰ ਤੋੜਨਗੇ, ਓਨਾਂ ਹੀ ਅਸੀਂ ਜੋੜਾਂਗੇ’   :: ਭਾਰਤ-ਪਾਕਿ ਕ੍ਰਿਕਟ 'ਤੇ ਓਵੈਸੀ ਨੇ ਘੇਰੀ ਕੇਂਦਰ ਸਰਕਾਰ , PM ਮੋਦੀ 'ਤੇ ਉਠਾਏ ਵੱਡੇ ਸਵਾਲ   :: ਕਸ਼ਮੀਰ ਦੇ ਹਾਲਾਤ ਨੂੰ ਲੈ ਕੇ ਗ੍ਰਹਿ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ   :: ਕਸ਼ਮੀਰ ’ਚ ਹਿੰਸਾ ਰੋਕਣ ’ਚ ਅਸਫ਼ਲ ਹੋ ਰਹੀ ਹੈ ਮੋਦੀ ਸਰਕਾਰ : ਰਾਹੁਲ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਇਨੈਲੋ ਰੈਲੀ ’ਚ ਪ੍ਰਕਾਸ਼ ਸਿੰਘ ਬਾਦਲ ਨੇ ਖੇਤਰੀ ਪਾਰਟੀਆਂ ਨੂੰ ਇਕਜੁਟ ਹੋਣ ਦੀ ਕੀਤੀ ਅਪੀਲ PRINT ਈ ਮੇਲ
25921_bad.jpgਜੀਂਦ--25ਸਤੰਬਰ21-(ਮੀਡੀਦੇਪੰਜਾਬ)-- ਇਨੈਲੋ ਵਲੋਂ ਸਾਬਕਾ ਉੱਪ ਪ੍ਰਧਾਨ ਮੰਤਰੀ ਸਵ. ਚੌਧਰੀ ਦੇਵੀਲਾਲ ਦੀ 108ਵੀਂ ਜਯੰਤੀ ’ਤੇ ਨਵੀਂ ਅਨਾਜ ਮੰਡੀ ’ਚ ਸਨਮਾਨ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ’ਚ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ, ਅਕਾਲੀ ਦਲ ਸੁਪਰੀਮੋ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਭਾਜਪਾ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਬੀਰੇਂਦਰ ਸਿੰਘ ਵੀ ਉੱਚੇਚੇ ਤੌਰ ’ਤੇ ਪੁੱਜੇ।

ਮੰਚ ਤੋਂ ਸੰਬੋਧਨ ਕਰਦਿਆਂ ਚੌਧਰੀ ਦੇਵੀਲਾਲ ਦੀ ਤਾਰੀਫ਼ ਕੀਤੀ। ਉਨ੍ਹਾਂ ਕਿਹਾ ਕਿ ਚੌਧਰੀ ਦੇਵੀਲਾਲ ਦੀ ਜ਼ਿੰਦਗੀ ਅਜਿਹੀ ਸੀ, ਜਿਸ ’ਤੇ ਕਿਤਾਬਾਂ ਲਿਖੀਆਂ ਜਾ ਸਕਦੀਆਂ ਸਨ। ਉਨ੍ਹਾਂ ਅੰਦਰ ਕੁਰਬਾਨੀ ਦਾ ਜਜ਼ਬਾ ਸੀ। ਜਦੋਂ ਤਕ ਦੇਸ਼ ਆਜ਼ਾਦ ਨਹੀਂ ਹੋ ਗਿਆ, ਉਹ ਦੇਸ਼ ਖ਼ਾਤਰ ਸੰਘਰਸ਼ ਕਰਦੇ ਰਹੇ। 

PunjabKesari

ਪ੍ਰਕਾਸ਼ ਬਾਦਲ ਨੇ ਕਿਹਾ ਕਿ ਮੇਰੀ ਉਮਰ 93-94 ਸਾਲ ਦੀ ਹੈ ਪਰ 70 ਸਾਲ ਦਾ ਸਿਆਸੀ ਤਜ਼ੁਰਬਾ ਹੈ। ਉਨ੍ਹਾਂ ਨੇ ਰੀਜ਼ਨਲ ਪਾਰਟੀਆਂ ਦੀ ਆਪਣੇ-ਆਪਣੇ ਸੂਬਿਆਂ ’ਚ ਸਰਕਾਰ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਲੋਕਾਂ ਤੋਂ ਰੀਜ਼ਨਲ ਪਾਰਟੀਆਂ ਦੀ ਆਪਣੇ-ਆਪਣੇ ਸੂਬਿਆਂ ਵਿਚ ਸਰਕਾਰ ਬਣਾਉਣ ਦੀ ਅਪੀਲ ਕੀਤੀ। ਬਾਦਲ ਨੇ ਇਸ ਦੇ ਨਾਲ ਕਿਹਾ ਕਿ ਜੋ ਲੋਕ ਦਿੱਲੀ ਵਿਚ ਬੈਠੇ ਹਨ, ਉਨ੍ਹਾਂ ਦੀ ਸਰਕਾਰ ਬਣਾਉਣ ਦਾ ਕੀ ਫਾਇਦਾ ਕਿਉਂਕਿ ਉਹ ਪਿੰਡ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਕੀ ਜਾਣਨਗੇ? ਜਦੋਂ ਤੱਕ ਰੀਜ਼ਨਲ ਪਾਰਟੀ ਨੂੰ ਤਾਕਤ ਨਹੀਂ ਦੇਣਗੇ, ਉਦੋਂ ਤੱਕ ਭਲਾ ਨਹੀਂ ਹੋਵੇਗਾ।

ਪ੍ਰਕਾਸ਼ ਸਿੰਘ ਬਾਦਲ ਨੇ ਮੰਚ ’ਤੇ ਬੈਠੇ ਨੇਤਾਵਾਂ ਨੂੰ ਅਪੀਲ ਕੀਤੀ ਕਿ ਦੇਸ਼ ਦੀਆਂ ਰੀਜ਼ਨਲ ਪਾਰਟੀਆਂ ਨੂੰ ਇਕਜੁਟ ਹੋਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਜਦੋਂ ਤਕ ਇਕੱਠੇ ਨਹੀਂ ਹੋਣਗੇ, ਉਦੋਂ ਤੱਕ ਕੁਝ ਨਹੀਂ ਬਣੇਗਾ। ਪਹਿਲਾਂ ਵੀ ਇਸ ਮੁੱਦੇ ’ਤੇ ਚਰਚਾ ਹੋਈ ਸੀ, ਉਦੋਂ ਜਨਤਾ ਦਲ ਸਾਹਮਣੇ ਆਇਆ ਸੀ ਅਤੇ ਉਸ ਦੀ ਹਕੂਮਤ ਆਈ ਸੀ। ਬਾਦਲ ਸਾਬ੍ਹ ਨੇ ਕਿਹਾ ਕਿ ਓਮ ਪ੍ਰਕਾਸ਼ ਚੌਟਾਲਾ ਹਰ ਇਕ ਪਿੰਡ ਵਿਚ ਜਾਣ ਦੀ ਗੱਲ ਕਹਿੰਦੇ ਹਨ ਪਰ ਉਹ ਸਿਰਫ਼ ਪਿੰਡ ’ਚ ਨਹੀਂ ਸਗੋਂ ਹਰ ਸੂਬੇ ਵਿਚ ਜਾਣ ਅਤੇ ਸਾਰਿਆਂ ਨੂੰ ਇਕਜੁਟ ਕਰਨ। ਬਾਦਲ ਨੇ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਅਗਲੀ ਸਰਕਾਰ ਉਨ੍ਹਾਂ ਲੋਕਾਂ ਦੀ ਬਣੇ ਜਿਨ੍ਹਾਂ ਨੂੰ ਆਪਣੀ ਤਾਕਤ ਦਾ ਪਤਾ ਹੋਵੇ, ਜੋ ਜਨਤਾ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਚਾਹੁੰਦੇ ਹੋਣ।

 
< Prev   Next >

Advertisements

Advertisement
Advertisement
Advertisement
Advertisement
Advertisement