:: ਕਸ਼ਮੀਰ ਦੇ ਵਿਕਾਸ ’ਚ ਨੌਜਵਾਨ ਸ਼ਾਮਲ ਹੋਣ ਤਾਂ ਅੱਤਵਾਦੀਆਂ ਦੇ ਨਾਪਾਕ ਮਨਸੂਬੇ ਹੋਣਗੇ ਫੇਲ੍ਹ: ਸ਼ਾਹ   :: ਲਖਨਊ: ਮੋਦੀ ਨੇ 9 ਮੈਡੀਕਲ ਕਾਲਜਾਂ ਦਾ ਕੀਤਾ ਉਦਘਾਟਨ, ਜਨਤਾ ਨੂੰ ਪੁੱਛਿਆ- ‘ਦੱਸੋ ਪਹਿਲਾਂ ਕਦੇ ਅਜਿਹਾ ਹੋਇਆ?’   :: UP ਚੋਣਾਂ: ਕਾਂਗਰਸ ਨੇ 10 ਲੱਖ ਰੁਪਏ ਤਕ ਦਾ ਮੁਫ਼ਤ ਸਰਕਾਰੀ ਇਲਾਜ ਕਰਾਉਣ ਦਾ ਕੀਤਾ ਵਾਅਦਾ   :: ਪ੍ਰਿਯੰਕਾ ਗਾਂਧੀ ਨੇ ਖੇਤ 'ਚ ਔਰਤਾਂ ਨਾਲ ਖਾਣਾ ਖਾਧਾ, ਜਨਤਾ ਨੂੰ ਦੱਸੇ ਕਾਂਗਰਸ ਦੇ 7 'ਵਾਅਦੇ'   :: PM ਮੋਦੀ ਨੇ ‘ਚਾਹ ਵਾਲਾ’ ਦੇ ਤੌਰ ’ਤੇ ਆਪਣਾ ਅਤੀਤ ਕੀਤਾ ਯਾਦ   :: 15 ਦਿਨਾਂ ਤੋਂ ਮੰਡੀ 'ਚ ਰੁਲ਼ ਰਹੇ ਕਿਸਾਨ ਨੇ ਝੋਨੇ ਨੂੰ ਲਾਈ ਅੱਗ, ਵਰੁਣ ਗਾਂਧੀ ਨੇ ਸਾਂਝੀ ਕੀਤੀ ਵੀਡੀਓ   :: ਬਿਨਾਂ ਲਾੜੀ ਤੋਂ ਪਰਤੀ ਬਰਾਤ, ਕਾਰਨ ਜਾਣ ਕੇ ਤੁਸੀਂ ਵੀ ਹੋ ਜਾਓਗੇ ਹੈਰਾਨ   :: ‘ਮੇਡ ਇਨ ਇੰਡੀਆ’ ਨੂੰ ਲੈ ਕੇ ਸਰਕਾਰ ਦੋਹਰੀ ਜ਼ੁਬਾਨ ’ਚ ਕਰ ਰਹੀ ਹੈ ਗੱਲ : ਰਾਹੁਲ ਗਾਂਧੀ   :: ਸੰਸਦ ਦਾ ਸਰਦ ਰੁੱਤ ਸੈਸ਼ਨ ਨਵੰਬਰ ਦੇ ਚੌਥੇ ਹਫ਼ਤੇ ਤੋਂ ਸ਼ੁਰੂ ਹੋਣ ਦੀ ਸੰਭਾਵਨਾ   :: ਕਿਸਾਨ ਅੰਦੋਲਨ: ਸੁਪਰੀਮ ਕੋਰਟ ਦੀ ਟਿੱਪਣੀ ਮਗਰੋਂ ਰਾਕੇਸ਼ ਟਿਕੈਤ ਬੋਲੇ, ''ਗਾਜ਼ੀਪੁਰ ਬਾਰਡਰ ਖਾਲੀ ਕਰ ਰਹੇ ਹਾਂ ਦਿੱਲੀ   :: ਤਰੁਣ ਚੁੱਘ ਦੇ ਬੇਟੇ ਦੇ ਵਿਆਹ 'ਚ ਪੁੱਜੇ ਪੀ.ਐੱਮ. ਮੋਦੀ, ਲਾੜੇ ਅਤੇ ਲਾੜੀ ਨੂੰ ਦਿੱਤਾ ਅਸ਼ੀਰਵਾਦ   :: ਰਾਹੁਲ ਦਾ ਸਰਕਾਰ ’ਤੇ ਤੰਜ਼- ‘ਇਹ ਲੋਕ ਜਿੰਨਾ ਦੇਸ਼ ਨੂੰ ਤੋੜਨਗੇ, ਓਨਾਂ ਹੀ ਅਸੀਂ ਜੋੜਾਂਗੇ’   :: ਭਾਰਤ-ਪਾਕਿ ਕ੍ਰਿਕਟ 'ਤੇ ਓਵੈਸੀ ਨੇ ਘੇਰੀ ਕੇਂਦਰ ਸਰਕਾਰ , PM ਮੋਦੀ 'ਤੇ ਉਠਾਏ ਵੱਡੇ ਸਵਾਲ   :: ਕਸ਼ਮੀਰ ਦੇ ਹਾਲਾਤ ਨੂੰ ਲੈ ਕੇ ਗ੍ਰਹਿ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ   :: ਕਸ਼ਮੀਰ ’ਚ ਹਿੰਸਾ ਰੋਕਣ ’ਚ ਅਸਫ਼ਲ ਹੋ ਰਹੀ ਹੈ ਮੋਦੀ ਸਰਕਾਰ : ਰਾਹੁਲ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼, ਮੋਹਾਲੀ ਛੇਤੀ ਕਾਰਜਸ਼ੀਲ ਹੋਵੇਗਾ : ਮੁੱਖ ਮੰਤਰੀ PRINT ਈ ਮੇਲ
26921_chni.pngਚੰਡੀਗੜ੍ਹ --26ਸਤੰਬਰ21-(ਮੀਡੀਦੇਪੰਜਾਬ)-- ਸੂਬਾ ਭਰ ਦੇ ਵਿਦਿਆਰਥੀਆਂ ਨੂੰ ਮਿਆਰੀ ਮੈਡੀਕਲ ਸਿੱਖਿਆ ਮੁਹੱਈਆ ਕਰਵਾਉਣ ਲਈ ਵੱਡੀ ਪਹਿਲਕਦਮੀ ਵਜੋਂ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪੰਜਾਬ ਸਰਕਾਰ ਡਾ. ਬੀ.ਆਰ. ਅੰਬੇਦਕਰ ਇੰਸਟਿਚਿਊਟ ਆਫ ਮੈਡੀਕਲ ਸਾਇੰਸਜ਼, ਮੋਹਾਲੀ ਨੂੰ ਛੇਤੀ ਕਾਰਜਸ਼ੀਲ ਕਰੇਗੀ।

ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਨੂੰ ਮੈਡੀਕਲ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰਨ ਲਈ ਉਪਰਾਲੇ ਨਿਰੰਤਰ ਜਾਰੀ ਰੱਖੇ ਹੋਏ ਹਨ। ਉਨ੍ਹਾਂ ਕਿਹਾ ਕਿ ਕੌਮੀ ਮੈਡੀਕਲ ਕਮਿਸ਼ਨ (ਐਨ.ਐਮ.ਸੀ.) ਦੀ ਮੈਡੀਕਲ ਅਸੈੱਸਮੈਂਟ ਐਂਡ ਰੇਟਿੰਗ ਬੋਰਡ (ਐਮ.ਏ.ਆਰ.ਬੀ.) ਨੇ ਕਮਿਸ਼ਨ ਦੇ ਨਿਰਧਾਰਕ ਦੀ ਰਿਪੋਰਟ ਤੋਂ ਬਾਅਦ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼, ਫਰੀਦਕੋਟ ਅਧੀਨ ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਵਿਖੇ ਰੈਗੂਲਰ ਕਲਾਸਾਂ ਸ਼ੁਰੂ ਕਰਨ ਲਈ ਪ੍ਰਵਾਨਗੀ ਪੱਤਰ ਜਾਰੀ ਕਰ ਦਿੱਤਾ ਹੈ।

Dr. Ambedkar Institute of Technology - Wikipedia

ਸ. ਚੰਨੀ ਨੇ ਅੱਗੇ ਦੱਸਿਆ ਕਿ ਐਨ.ਐਮ.ਸੀ. ਦੇ ਫੈਸਲੇ ਨਾਲ ਇਸ ਸੰਸਥਾ ਲਈ 100 ਸੀਟਾਂ ਅਲਾਟ ਕੀਤੀਆਂ ਗਈਆਂ ਹਨ, ਜਿਸ ਨਾਲ ਵਿਦਿਆਰਥੀਆਂ ਲਈ ਮਿਆਰੀ ਮੈਡੀਕਲ ਸਿੱਖਿਆ ਤੇ ਖੋਜ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਖਿੱਤੇ ਦੇ ਲੋਕਾਂ ਨੂੰ ਵਾਜਬ ਦਰਾਂ ਉਤੇ ਬਿਹਤਰ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਜਾ ਸਕਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਸੰਸਥਾ ਲਈ ਲੋੜੀਂਦੇ ਸਟਾਫ ਦੀ ਭਰਤੀ ਦੀ ਪ੍ਰਕਿਰਿਆ ਪਹਿਲਾਂ ਹੀ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਨੈਸ਼ਨਲ ਮੈਡੀਕਲ ਕਮਿਸ਼ਨ ਦੇ ਨਿਯਮਾਂ ਅਨੁਸਾਰ ਅਤਿ ਆਧੁਨਿਕ ਮੈਡੀਕਲ ਸੰਸਥਾ ਇਮਾਰਤਾਂ, ਉਪਕਰਨਾਂ ਅਤੇ ਹਸਪਤਾਲ ਸਹੂਲਤਾਂ ਦੇ ਮਾਮਲੇ ਵਿੱਚ ਪਹਿਲਾਂ ਹੀ ਸਾਰੀਆਂ ਬੁਨਿਆਦੀ ਢਾਂਚਾ ਸਹੂਲਤਾਂ ਨਾਲ ਲੈਸ ਹੈ। ਸ. ਚੰਨੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਮਿਸ਼ਨ ਦੀ ਲੋੜ ਅਨੁਸਾਰ ਇੰਸਟੀਚਿਊਟ ਲਈ ਬਜਟ ਵਿੱਚ ਢੁਕਵੀਂ ਵਿਵਸਥਾ ਵੀ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਪੰਜਾਬ ਦੇ ਇਤਿਹਾਸ ਵਿੱਚ ਇੱਕ ਮਹੱਤਵਪੂਰਨ ਦਿਨ ਹੈ, ਕਿਉਂਕਿ ਇਸ ਸੰਸਥਾ ਦੇ ਚਾਲੂ ਹੋਣ ਨਾਲ ਸੂਬੇ ਵਿੱਚ ਮੈਡੀਕਲ ਸਿੱਖਿਆ ਨੂੰ ਜਿੱਥੇ ਇੱਕ ਪਾਸੇ ਵੱਡਾ ਹੁਲਾਰਾ ਮਿਲੇਗਾ, ਓਥੇ ਹੀ ਦੂਜੇ ਪਾਸੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮਿਲਣਗੀਆਂ। ਉਨ੍ਹਾਂ ਨੇ ਪ੍ਰਵਾਨਗੀ ਪ੍ਰਦਾਨ ਕਰਨ ਲਈ ਕਮਿਸ਼ਨ ਦਾ ਧੰਨਵਾਦ ਵੀ ਕੀਤਾ। ਸ੍ਰੀ ਚੰਨੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸੰਸਥਾ ਵਿੱਚ ਅਕਾਦਮਿਕ ਸੈਸ਼ਨ ਨੂੰ ਛੇਤੀ ਤੋਂ ਛੇਤੀ ਸ਼ੁਰੂ ਕਰਨ ਲਈ ਲੋੜੀਂਦੀਆਂ ਪ੍ਰਬੰਧ ਮੁਕੰਮਲ ਕਰਨ।

 
< Prev   Next >

Advertisements

Advertisement
Advertisement
Advertisement
Advertisement
Advertisement