:: ਕਸ਼ਮੀਰ ਦੇ ਵਿਕਾਸ ’ਚ ਨੌਜਵਾਨ ਸ਼ਾਮਲ ਹੋਣ ਤਾਂ ਅੱਤਵਾਦੀਆਂ ਦੇ ਨਾਪਾਕ ਮਨਸੂਬੇ ਹੋਣਗੇ ਫੇਲ੍ਹ: ਸ਼ਾਹ   :: ਲਖਨਊ: ਮੋਦੀ ਨੇ 9 ਮੈਡੀਕਲ ਕਾਲਜਾਂ ਦਾ ਕੀਤਾ ਉਦਘਾਟਨ, ਜਨਤਾ ਨੂੰ ਪੁੱਛਿਆ- ‘ਦੱਸੋ ਪਹਿਲਾਂ ਕਦੇ ਅਜਿਹਾ ਹੋਇਆ?’   :: UP ਚੋਣਾਂ: ਕਾਂਗਰਸ ਨੇ 10 ਲੱਖ ਰੁਪਏ ਤਕ ਦਾ ਮੁਫ਼ਤ ਸਰਕਾਰੀ ਇਲਾਜ ਕਰਾਉਣ ਦਾ ਕੀਤਾ ਵਾਅਦਾ   :: ਪ੍ਰਿਯੰਕਾ ਗਾਂਧੀ ਨੇ ਖੇਤ 'ਚ ਔਰਤਾਂ ਨਾਲ ਖਾਣਾ ਖਾਧਾ, ਜਨਤਾ ਨੂੰ ਦੱਸੇ ਕਾਂਗਰਸ ਦੇ 7 'ਵਾਅਦੇ'   :: PM ਮੋਦੀ ਨੇ ‘ਚਾਹ ਵਾਲਾ’ ਦੇ ਤੌਰ ’ਤੇ ਆਪਣਾ ਅਤੀਤ ਕੀਤਾ ਯਾਦ   :: 15 ਦਿਨਾਂ ਤੋਂ ਮੰਡੀ 'ਚ ਰੁਲ਼ ਰਹੇ ਕਿਸਾਨ ਨੇ ਝੋਨੇ ਨੂੰ ਲਾਈ ਅੱਗ, ਵਰੁਣ ਗਾਂਧੀ ਨੇ ਸਾਂਝੀ ਕੀਤੀ ਵੀਡੀਓ   :: ਬਿਨਾਂ ਲਾੜੀ ਤੋਂ ਪਰਤੀ ਬਰਾਤ, ਕਾਰਨ ਜਾਣ ਕੇ ਤੁਸੀਂ ਵੀ ਹੋ ਜਾਓਗੇ ਹੈਰਾਨ   :: ‘ਮੇਡ ਇਨ ਇੰਡੀਆ’ ਨੂੰ ਲੈ ਕੇ ਸਰਕਾਰ ਦੋਹਰੀ ਜ਼ੁਬਾਨ ’ਚ ਕਰ ਰਹੀ ਹੈ ਗੱਲ : ਰਾਹੁਲ ਗਾਂਧੀ   :: ਸੰਸਦ ਦਾ ਸਰਦ ਰੁੱਤ ਸੈਸ਼ਨ ਨਵੰਬਰ ਦੇ ਚੌਥੇ ਹਫ਼ਤੇ ਤੋਂ ਸ਼ੁਰੂ ਹੋਣ ਦੀ ਸੰਭਾਵਨਾ   :: ਕਿਸਾਨ ਅੰਦੋਲਨ: ਸੁਪਰੀਮ ਕੋਰਟ ਦੀ ਟਿੱਪਣੀ ਮਗਰੋਂ ਰਾਕੇਸ਼ ਟਿਕੈਤ ਬੋਲੇ, ''ਗਾਜ਼ੀਪੁਰ ਬਾਰਡਰ ਖਾਲੀ ਕਰ ਰਹੇ ਹਾਂ ਦਿੱਲੀ   :: ਤਰੁਣ ਚੁੱਘ ਦੇ ਬੇਟੇ ਦੇ ਵਿਆਹ 'ਚ ਪੁੱਜੇ ਪੀ.ਐੱਮ. ਮੋਦੀ, ਲਾੜੇ ਅਤੇ ਲਾੜੀ ਨੂੰ ਦਿੱਤਾ ਅਸ਼ੀਰਵਾਦ   :: ਰਾਹੁਲ ਦਾ ਸਰਕਾਰ ’ਤੇ ਤੰਜ਼- ‘ਇਹ ਲੋਕ ਜਿੰਨਾ ਦੇਸ਼ ਨੂੰ ਤੋੜਨਗੇ, ਓਨਾਂ ਹੀ ਅਸੀਂ ਜੋੜਾਂਗੇ’   :: ਭਾਰਤ-ਪਾਕਿ ਕ੍ਰਿਕਟ 'ਤੇ ਓਵੈਸੀ ਨੇ ਘੇਰੀ ਕੇਂਦਰ ਸਰਕਾਰ , PM ਮੋਦੀ 'ਤੇ ਉਠਾਏ ਵੱਡੇ ਸਵਾਲ   :: ਕਸ਼ਮੀਰ ਦੇ ਹਾਲਾਤ ਨੂੰ ਲੈ ਕੇ ਗ੍ਰਹਿ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ   :: ਕਸ਼ਮੀਰ ’ਚ ਹਿੰਸਾ ਰੋਕਣ ’ਚ ਅਸਫ਼ਲ ਹੋ ਰਹੀ ਹੈ ਮੋਦੀ ਸਰਕਾਰ : ਰਾਹੁਲ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਕੈਨੇਡਾ ਨੇ ਭਾਰਤ ਤੋਂ ਆਉਣ ਵਾਲੇ ਯਾਤਰੀਆਂ ‘ਤੇ ਲੱਗੀ ਪਾਬੰਦੀ ਹਟਾਈ, ਭਲਕੇ ਤੋਂ ਮੁੜ ਸ਼ੁਰੂ ਹੋਣਗੀਆਂ ਉਡਾਣਾਂ PRINT ਈ ਮੇਲ
11-59.jpg--26ਸਤੰਬਰ21-(ਮੀਡੀਦੇਪੰਜਾਬ)-- ਕੈਨੇਡਾ ਨੇ ਭਾਰਤ ਤੋਂ ਆਉਣ ਵਾਲੀਆਂ ਸਿੱਧੀਆਂ ਉਡਾਣਾਂ ‘ਤੇ ਲੱਗੀ ਪਾਬੰਦੀ ਨੂੰ ਹਟਾ ਦਿੱਤਾ ਹੈ। ਹੁਣ 27 ਸਤੰਬਰ ਤੋਂ ਮੁੜ ਤੋਂ ਕੈਨੇਡਾ ਲਈ ਭਾਰਤੀ ਉਡਾਣਾਂ ਉਡਾਣ ਭਰ  ਸਕਣਗੀਆਂ। ਜ਼ਿਕਰਯੋਗ ਹੈ ਕਿ ਕੋਰੋਨਾ ਸੰਕ੍ਰਮਣ ਕਾਰਨ ਕਈ ਮਹੀਨਿਆਂ ਤੋਂ ਇਹ ਰੋਕ ਲੱਗੀ ਹੋਈ ਸੀ। ਆਖਰੀ ਵਾਰ ਉਡਾਣਾਂ ‘ਤੇ ਇਸ ਪਾਬੰਦੀ ਨੂੰ 26 ਸਤੰਬਰ ਲਈ ਵਧਾ ਦਿੱਤਾ ਗਿਆ ਸੀ,

 ਪਰ ਹੁਣ ਉੱਥੋਂ ਦੀ ਸਰਕਾਰ ਨੇ ਪਾਬੰਦੀਆਂ ਵਿੱਚ ਢਿੱਲ ਦੇ ਦਿੱਤੀ ਹੈ,ਹਾਲਾਂਕਿ ਇਸ ਵਿਚਾਲੇ ਕੈਨੇਡਾ ਜਾਣ ਵਾਲੇ ਭਾਰਤੀ ਯਾਤਰੀਆਂ ਲਈ ਕੁਝ ਸ਼ਰਤਾਂ ਵੀ ਰੱਖੀਆਂ ਗਈਆਂ ਹਨ। ਕੈਨੇਡਾ ਸਰਕਾਰ ਅਨੁਸਾਰ ਜੇਕਰ ਕੋਈ ਯਾਤਰੀ ਇਨ੍ਹਾਂ ਸ਼ਰਤਾਂ ‘ਤੇ ਖਰਾ ਨਹੀਂ ਉਤਰਦਾ ਤਾਂ ਉਸ ਨੂੰ ਏਅਰਲਾਈਨ ਕੰਪਨੀ ਮਨ੍ਹਾਂ ਕਰ ਸਕਦੀ ਹੈ।

Canada lifts ban on passengers

ਇਸ ਤੋਂ ਇਲਾਵਾ ਕੈਨੇਡਾ ਆਉਣ ਵਾਲੇ ਭਾਰਤੀ ਯਾਤਰੀਆਂ ਨੂੰ ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਸਥਿਤ ਲੈਬ ਤੋਂ ਕੋਰੋਨਾ ਦੀ ਨੈਗੇਟਿਵ ਰਿਪੋਰਟ ਲਿਆਉਣੀ ਪਵੇਗੀ। ਇਹ ਟੈਸਟ ਉਡਾਣ ਤੋਂ 18 ਘੰਟੇ ਪਹਿਲਾਂ ਕਰਵਾਉਣਾ ਪਵੇਗਾ।

ਬੋਰਡਿੰਗ ਤੋਂ ਪਹਿਲਾਂ ਏਅਰ ਆਪ੍ਰੇਟਰ ਵੱਲੋਂ ਇਸ ਟੈਸਟ ਰਿਪੋਰਟ ਦੀ ਜਾਂਚ ਕੀਤੀ ਜਾਵੇਗੀ, ਤਾਂ ਜੋ ਤੈਅ ਕੀਤਾ ਜਾ ਸਕੇ ਕਿ ਇਹ ਯਾਤਰੀ ਕੈਨੇਡਾ ਜਾਣ ਦੇ ਯੋਗ ਹੈ ਜਾਂ ਨਹੀਂ। ਉੱਥੇ ਹੀ ਦੂਜੇ ਪਾਸੇ ਜੇਕਰ ਕੋਈ ਯਾਤਰੀ ਭਾਰਤ ਤੋਂ ਬਾਹਰ ਕਿਸੇ ਦੂਜੇ ਦੇਸ਼ ਵਿੱਚ ਰਹਿ ਰਿਹਾ ਹੈ ਤੇ ਉਹ ਉੱਥੋਂ ਕੈਨੇਡਾ ਜਾਣਾ ਚਾਹੁੰਦਾ ਹੈ ਤਾਂ ਉਸਦੇ ਲਈ ਵੀ ਕੁਝ ਨਿਯਮ ਬਣਾਏ ਗਏ ਹਨ। ਅਜਿਹੇ ਵਿੱਚ ਉਨ੍ਹਾਂ ਯਾਤਰੀਆਂ ਨੂੰ ਵੀ ਕੈਨੇਡਾ ਆਉਣ ਤੋਂ ਪਹਿਲਾਂ ਕੋਰੋਨਾ ਦੀ ਨੈਗੇਟਿਵ ਰਿਪੋਰਟ ਲਿਆਉਣੀ ਪਵੇਗੀ।  ਇਸ ਤਰ੍ਹਾਂ ਜੇਕਰ ਕੋਈ ਯਾਤਰੀ ਦੂਜੇ ਕਿਸੇ ਦੇਸ਼ ਤੋਂ ਕੈਨੇਡਾ ਆਉਣ ਦੌਰਾਨ ਕੋਰੋਨਾ ਪੀੜਤ ਹੋ ਜਾਂਦਾ ਹੈ ਤਾਂ ਉਸਨੂੰ ,ਕੁਆਰੰਟੀਨ ਨਿਯਮਾਂ ਦੀ ਪਾਲਣਾ ਕਰਨੀ ਪਵੇਗੀ।

 
< Prev   Next >

Advertisements

Advertisement
Advertisement
Advertisement
Advertisement
Advertisement