:: ਕਸ਼ਮੀਰ ਦੇ ਵਿਕਾਸ ’ਚ ਨੌਜਵਾਨ ਸ਼ਾਮਲ ਹੋਣ ਤਾਂ ਅੱਤਵਾਦੀਆਂ ਦੇ ਨਾਪਾਕ ਮਨਸੂਬੇ ਹੋਣਗੇ ਫੇਲ੍ਹ: ਸ਼ਾਹ   :: ਲਖਨਊ: ਮੋਦੀ ਨੇ 9 ਮੈਡੀਕਲ ਕਾਲਜਾਂ ਦਾ ਕੀਤਾ ਉਦਘਾਟਨ, ਜਨਤਾ ਨੂੰ ਪੁੱਛਿਆ- ‘ਦੱਸੋ ਪਹਿਲਾਂ ਕਦੇ ਅਜਿਹਾ ਹੋਇਆ?’   :: UP ਚੋਣਾਂ: ਕਾਂਗਰਸ ਨੇ 10 ਲੱਖ ਰੁਪਏ ਤਕ ਦਾ ਮੁਫ਼ਤ ਸਰਕਾਰੀ ਇਲਾਜ ਕਰਾਉਣ ਦਾ ਕੀਤਾ ਵਾਅਦਾ   :: ਪ੍ਰਿਯੰਕਾ ਗਾਂਧੀ ਨੇ ਖੇਤ 'ਚ ਔਰਤਾਂ ਨਾਲ ਖਾਣਾ ਖਾਧਾ, ਜਨਤਾ ਨੂੰ ਦੱਸੇ ਕਾਂਗਰਸ ਦੇ 7 'ਵਾਅਦੇ'   :: PM ਮੋਦੀ ਨੇ ‘ਚਾਹ ਵਾਲਾ’ ਦੇ ਤੌਰ ’ਤੇ ਆਪਣਾ ਅਤੀਤ ਕੀਤਾ ਯਾਦ   :: 15 ਦਿਨਾਂ ਤੋਂ ਮੰਡੀ 'ਚ ਰੁਲ਼ ਰਹੇ ਕਿਸਾਨ ਨੇ ਝੋਨੇ ਨੂੰ ਲਾਈ ਅੱਗ, ਵਰੁਣ ਗਾਂਧੀ ਨੇ ਸਾਂਝੀ ਕੀਤੀ ਵੀਡੀਓ   :: ਬਿਨਾਂ ਲਾੜੀ ਤੋਂ ਪਰਤੀ ਬਰਾਤ, ਕਾਰਨ ਜਾਣ ਕੇ ਤੁਸੀਂ ਵੀ ਹੋ ਜਾਓਗੇ ਹੈਰਾਨ   :: ‘ਮੇਡ ਇਨ ਇੰਡੀਆ’ ਨੂੰ ਲੈ ਕੇ ਸਰਕਾਰ ਦੋਹਰੀ ਜ਼ੁਬਾਨ ’ਚ ਕਰ ਰਹੀ ਹੈ ਗੱਲ : ਰਾਹੁਲ ਗਾਂਧੀ   :: ਸੰਸਦ ਦਾ ਸਰਦ ਰੁੱਤ ਸੈਸ਼ਨ ਨਵੰਬਰ ਦੇ ਚੌਥੇ ਹਫ਼ਤੇ ਤੋਂ ਸ਼ੁਰੂ ਹੋਣ ਦੀ ਸੰਭਾਵਨਾ   :: ਕਿਸਾਨ ਅੰਦੋਲਨ: ਸੁਪਰੀਮ ਕੋਰਟ ਦੀ ਟਿੱਪਣੀ ਮਗਰੋਂ ਰਾਕੇਸ਼ ਟਿਕੈਤ ਬੋਲੇ, ''ਗਾਜ਼ੀਪੁਰ ਬਾਰਡਰ ਖਾਲੀ ਕਰ ਰਹੇ ਹਾਂ ਦਿੱਲੀ   :: ਤਰੁਣ ਚੁੱਘ ਦੇ ਬੇਟੇ ਦੇ ਵਿਆਹ 'ਚ ਪੁੱਜੇ ਪੀ.ਐੱਮ. ਮੋਦੀ, ਲਾੜੇ ਅਤੇ ਲਾੜੀ ਨੂੰ ਦਿੱਤਾ ਅਸ਼ੀਰਵਾਦ   :: ਰਾਹੁਲ ਦਾ ਸਰਕਾਰ ’ਤੇ ਤੰਜ਼- ‘ਇਹ ਲੋਕ ਜਿੰਨਾ ਦੇਸ਼ ਨੂੰ ਤੋੜਨਗੇ, ਓਨਾਂ ਹੀ ਅਸੀਂ ਜੋੜਾਂਗੇ’   :: ਭਾਰਤ-ਪਾਕਿ ਕ੍ਰਿਕਟ 'ਤੇ ਓਵੈਸੀ ਨੇ ਘੇਰੀ ਕੇਂਦਰ ਸਰਕਾਰ , PM ਮੋਦੀ 'ਤੇ ਉਠਾਏ ਵੱਡੇ ਸਵਾਲ   :: ਕਸ਼ਮੀਰ ਦੇ ਹਾਲਾਤ ਨੂੰ ਲੈ ਕੇ ਗ੍ਰਹਿ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ   :: ਕਸ਼ਮੀਰ ’ਚ ਹਿੰਸਾ ਰੋਕਣ ’ਚ ਅਸਫ਼ਲ ਹੋ ਰਹੀ ਹੈ ਮੋਦੀ ਸਰਕਾਰ : ਰਾਹੁਲ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

‘ਕਾਸ਼! ਪ੍ਰਧਾਨ ਮੰਤਰੀ ਨੇ ਕੋਰੋਨਾ ਦੀ ਦੂਜੀ ਲਹਿਰ ਦੌਰਾਨ ਕਿਸੇ ਹਸਪਤਾਲ ਦਾ ਦੌਰਾ ਕੀਤਾ ਹੁੰਦਾ’ PRINT ਈ ਮੇਲ
27921_mod_d.jpgਨਵੀਂ ਦਿੱਲੀ --27ਸਤੰਬਰ21-(ਮੀਡੀਦੇਪੰਜਾਬ)-- ਕਾਂਗਰਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਵੇਂ ਸੰਸਦ ਭਵਨ ਦੇ ਨਿਰਮਾਣ ਵਾਲੀ ਥਾਂ ਦਾ ਦੌਰਾ ਕਰਨ ਨੂੰ ਲੈ ਕੇ ਤੰਜ ਕੱਸਿਆ ਹੈ। ਕਾਂਗਰਸ ਮੁਤਾਬਕ ਕਾਸ਼! ਪ੍ਰਧਾਨ ਮੰਤਰੀ ਕੋਰੋਨਾ ਮਹਾਮਾਰੀ ਦੀ ਦੂਜੀ ਲਹਿਰ ਦੌਰਾਨ ਕਿਸੇ ਹਸਪਤਾਲ ਦਾ ਦੌਰਾ ਕੀਤਾ ਹੁੰਦਾ, ਜਦੋਂ ਲੋਕ ਆਪਣੇ ਪਰਿਵਾਰਕ ਮੈਂਬਰਾਂ ਦੀ ਜਾਨ ਬਚਾਉਣ ਲਈ ਸੰਘਰਸ਼ ਕਰ ਰਹੇ ਸਨ। ਪਾਰਟੀ ਬੁਲਾਰੇ ਪਵਨ ਖੇੜਾ ਨੇ ਇਹ ਦੋਸ਼ ਵੀ ਲਾਇਆ ਕਿ ਪ੍ਰਧਾਨ ਮੰਤਰੀ ਦਾ ਨਵੇਂ ਸੰਸਦ ਭਵਨ ਦੇ ਨਿਰਮਾਣ ਵਾਲੀ ਥਾਂ ਦਾ ਦੌਰਾ ਕਰਨਾ ‘ਅਸੰਵੇਦਨਸ਼ੀਲ’ ਰਵੱਈਆ ਹੈ।

PunjabKesari

ਪਵਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਤਿੰਨ ਮਹੀਨੇ ਪਹਿਲਾਂ ਜਦੋਂ ਲੋਕ ਆਪਣੇ ਪਰਿਵਾਰਕ ਮੈਂਬਰਾਂ ਨੂੰ ਬਚਾਉਣ ਦੀ ਜਦੋ-ਜਹਿੱਦ ਕਰ ਰਹੇ ਸਨ, ਕਾਸ਼, ਉਸ ਸਮੇਂ ਪ੍ਰਧਾਨ ਮੰਤਰੀ ਕਿਸੇ ਹਸਪਤਾਲ ਜਾਂ ਕਿਸੇ ਨਿਰਮਾਣ ਅਧੀਨ ਹਸਪਤਾਲ ਦਾ ਦੌਰਾ ਕਰ ਲੈਂਦੇ ਪਰ ਸੰਸਦ ਦੇ ਨਿਰਮਾਣ ਵਾਲੀ ਥਾਂ ਦੇ ਦੌਰੇ ਦਾ ਅਸੀਂ ਸਮਰਥਨ ਨਹੀਂ ਕਰ ਸਕਦੇ। 

PunjabKesari

ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਤਵਾਰ ਨੂੰ ਨਵੇਂ ਸੰਸਦ ਭਵਨ ਦੇ ਨਿਰਮਾਣ ਵਾਲੀ ਥਾਂ ਦਾ ਦੌਰਾ ਕੀਤਾ ਅਤੇ ਉੱਥੋਂ ਚੱਲ ਰਹੇ ਨਿਰਮਾਣ ਕੰਮ ਦਾ ਜਾਇਜ਼ਾ ਲਿਆ। ਨਵੇਂ ਸੰਸਦ ਭਵਨ ਦਾ ਨਿਰਮਾਣ ਅਗਲੇ ਸਾਲ ਦੇ ਦੂਜੇ ਸਾਲ ਦੇ ਅੱਧ ਤਕ ਪੂਰਾ ਹੋਣ ਦੀ ਉਮੀਦ ਹੈ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਮੋਦੀ ਨੇ ਨਿਰਮਾਣ ਕੰਮ ਦਾ ਨਿਰੀਖਣ ਕੀਤਾ ਅਤੇ ਇਸ ਕੰਮ ’ਚ ਲੋਕਾਂ ਨਾਲ ਗੱਲਬਾਤ ਕੀਤੀ। ਇਹ ਇਮਾਰਤ ਸੈਂਟਰਲ ਵਿਸਟਾ ਪ੍ਰਾਜੈਕਟ ਦਾ ਹਿੱਸਾ ਹੈ, ਜਿਸ ਨੂੰ ਲੈ ਕੇ ਵਿਰੋਧੀ ਧਿਰ ਸਰਕਾਰ ’ਤੇ ਨਿਸ਼ਾਨਾ ਵਿੰਨ੍ਹਦੀ ਰਹੀ ਹੈ। ਸਰਕਾਰੀ ਅਧਿਕਾਰੀਆਂ ਮੁਤਾਬਕ 2022 ਵਿਚ ਸੰਸਦ ਦਾ ਸਰਦ ਰੁੱਤ ਸੈਸ਼ਨ ਨਵੇਂ ਸੰਸਦ ਭਵਨ ’ਚ ਹੋਵੇਗਾ। ਸੰਸਦ ਦੇ ਨਵੇਂ ਭਵਨ ਦਾ ਖੇਤਰਫ਼ਲ 64,500 ਵਰਗ ਫੁੱਟ ਹੋਵੇਗਾ।

 
< Prev   Next >

Advertisements

Advertisement
Advertisement
Advertisement
Advertisement
Advertisement