:: ਕਸ਼ਮੀਰ ਦੇ ਵਿਕਾਸ ’ਚ ਨੌਜਵਾਨ ਸ਼ਾਮਲ ਹੋਣ ਤਾਂ ਅੱਤਵਾਦੀਆਂ ਦੇ ਨਾਪਾਕ ਮਨਸੂਬੇ ਹੋਣਗੇ ਫੇਲ੍ਹ: ਸ਼ਾਹ   :: ਲਖਨਊ: ਮੋਦੀ ਨੇ 9 ਮੈਡੀਕਲ ਕਾਲਜਾਂ ਦਾ ਕੀਤਾ ਉਦਘਾਟਨ, ਜਨਤਾ ਨੂੰ ਪੁੱਛਿਆ- ‘ਦੱਸੋ ਪਹਿਲਾਂ ਕਦੇ ਅਜਿਹਾ ਹੋਇਆ?’   :: UP ਚੋਣਾਂ: ਕਾਂਗਰਸ ਨੇ 10 ਲੱਖ ਰੁਪਏ ਤਕ ਦਾ ਮੁਫ਼ਤ ਸਰਕਾਰੀ ਇਲਾਜ ਕਰਾਉਣ ਦਾ ਕੀਤਾ ਵਾਅਦਾ   :: ਪ੍ਰਿਯੰਕਾ ਗਾਂਧੀ ਨੇ ਖੇਤ 'ਚ ਔਰਤਾਂ ਨਾਲ ਖਾਣਾ ਖਾਧਾ, ਜਨਤਾ ਨੂੰ ਦੱਸੇ ਕਾਂਗਰਸ ਦੇ 7 'ਵਾਅਦੇ'   :: PM ਮੋਦੀ ਨੇ ‘ਚਾਹ ਵਾਲਾ’ ਦੇ ਤੌਰ ’ਤੇ ਆਪਣਾ ਅਤੀਤ ਕੀਤਾ ਯਾਦ   :: 15 ਦਿਨਾਂ ਤੋਂ ਮੰਡੀ 'ਚ ਰੁਲ਼ ਰਹੇ ਕਿਸਾਨ ਨੇ ਝੋਨੇ ਨੂੰ ਲਾਈ ਅੱਗ, ਵਰੁਣ ਗਾਂਧੀ ਨੇ ਸਾਂਝੀ ਕੀਤੀ ਵੀਡੀਓ   :: ਬਿਨਾਂ ਲਾੜੀ ਤੋਂ ਪਰਤੀ ਬਰਾਤ, ਕਾਰਨ ਜਾਣ ਕੇ ਤੁਸੀਂ ਵੀ ਹੋ ਜਾਓਗੇ ਹੈਰਾਨ   :: ‘ਮੇਡ ਇਨ ਇੰਡੀਆ’ ਨੂੰ ਲੈ ਕੇ ਸਰਕਾਰ ਦੋਹਰੀ ਜ਼ੁਬਾਨ ’ਚ ਕਰ ਰਹੀ ਹੈ ਗੱਲ : ਰਾਹੁਲ ਗਾਂਧੀ   :: ਸੰਸਦ ਦਾ ਸਰਦ ਰੁੱਤ ਸੈਸ਼ਨ ਨਵੰਬਰ ਦੇ ਚੌਥੇ ਹਫ਼ਤੇ ਤੋਂ ਸ਼ੁਰੂ ਹੋਣ ਦੀ ਸੰਭਾਵਨਾ   :: ਕਿਸਾਨ ਅੰਦੋਲਨ: ਸੁਪਰੀਮ ਕੋਰਟ ਦੀ ਟਿੱਪਣੀ ਮਗਰੋਂ ਰਾਕੇਸ਼ ਟਿਕੈਤ ਬੋਲੇ, ''ਗਾਜ਼ੀਪੁਰ ਬਾਰਡਰ ਖਾਲੀ ਕਰ ਰਹੇ ਹਾਂ ਦਿੱਲੀ   :: ਤਰੁਣ ਚੁੱਘ ਦੇ ਬੇਟੇ ਦੇ ਵਿਆਹ 'ਚ ਪੁੱਜੇ ਪੀ.ਐੱਮ. ਮੋਦੀ, ਲਾੜੇ ਅਤੇ ਲਾੜੀ ਨੂੰ ਦਿੱਤਾ ਅਸ਼ੀਰਵਾਦ   :: ਰਾਹੁਲ ਦਾ ਸਰਕਾਰ ’ਤੇ ਤੰਜ਼- ‘ਇਹ ਲੋਕ ਜਿੰਨਾ ਦੇਸ਼ ਨੂੰ ਤੋੜਨਗੇ, ਓਨਾਂ ਹੀ ਅਸੀਂ ਜੋੜਾਂਗੇ’   :: ਭਾਰਤ-ਪਾਕਿ ਕ੍ਰਿਕਟ 'ਤੇ ਓਵੈਸੀ ਨੇ ਘੇਰੀ ਕੇਂਦਰ ਸਰਕਾਰ , PM ਮੋਦੀ 'ਤੇ ਉਠਾਏ ਵੱਡੇ ਸਵਾਲ   :: ਕਸ਼ਮੀਰ ਦੇ ਹਾਲਾਤ ਨੂੰ ਲੈ ਕੇ ਗ੍ਰਹਿ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ   :: ਕਸ਼ਮੀਰ ’ਚ ਹਿੰਸਾ ਰੋਕਣ ’ਚ ਅਸਫ਼ਲ ਹੋ ਰਹੀ ਹੈ ਮੋਦੀ ਸਰਕਾਰ : ਰਾਹੁਲ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਪੰਜਾਬ ਦੇ ਲੋਕ ਕਾਂਗਰਸ ’ਤੇ ਹੁਣ ਨਹੀਂ ਕਰਨਗੇ ਭਰੋਸਾ : ਇਆਲੀ PRINT ਈ ਮੇਲ

kl28921.jpgਮੁੱਲਾਂਪੁਰ ਦਾਖਾ --28ਸਤੰਬਰ21-(ਮੀਡੀਦੇਪੰਜਾਬ)-- ਪੰਜਾਬ ਦੇ ਲੋਕ ਹੁਣ ਕਾਂਗਰਸ ’ਤੇ ਕਦੇ ਵੀ ਭਰੋਸਾ ਨਹੀਂ ਕਰਨਗੇ। ਸੂਬੇ ਵਿਚ ਹੁਣ ਸਥਿਰ ਅਤੇ ਜ਼ਿੰਮੇਵਾਰ ਲੀਡਰਸ਼ਿਪ ਦੀ ਲੋੜ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਅਸਤੀਫੇ ’ਤੇ ਕੁਮੈਂਟ ਕਸਦਿਆਂ ਕੀਤਾ,ਉਨ੍ਹਾਂ ਕਿਹਾ ਕਿ ਕਾਂਗਰਸ ਦੀ ਪਿਛਲੇ ਸਾਢੇ 4 ਸਾਲ ਤੋਂ ਸਰਕਾਰ ਚੱਲ ਰਹੀ ਹੈ।

ਪਹਿਲਾਂ ਕੈਪ. ਅਮਰਿੰਦਰ ਸਿੰਘ ਮੁੱਖ ਮੰਤਰੀ ਨੇ ਲੋਕਾਂ ਨਾਲ ਝੂਠੇ ਵਾਅਦੇ ਕੀਤੇ। ਜਦੋਂ ਵੇਖਿਆ ਕਿ ਹੁਣ ਕਾਂਗਰਸ ਦੀ ਕੋਈ ਵਧੀਆ ਕਾਰਗੁਜ਼ਾਰੀ ਨਹੀਂ ਰਹੀ ਅਤੇ ਲੋਕਾਂ ’ਚ ਉਹ ਜਵਾਬਦੇਹੀ ਕੀ ਕਰਨਗੇ ਤਾਂ ਨਵਾਂ ਮੁੱਖ ਮੰਤਰੀ ਅਤੇ ਮੰਤਰੀ ਕਾਂਗਰਸ ਨੇ ਚੁਣ ਲਏ। ਅੱਜ ਨਵਜੋਤ ਸਿੰਘ ਸਿੱਧੂ ਦਾ ਫਿਰ ਅਸਤੀਫਾ ਆ ਗਿਆ। ਕਾਂਗਰਸ ਦਾ ਮਤਲਬ ਹੁਣ ਸਿਰਫ ਕੁਰਸੀ ਤੱਕ ਸੀਮਤ ਹੈ। ਇਸ ਲਈ ਹੁਣ ਲੋਕਾਂ ਦਾ ਵਿਸ਼ਵਾਸ ਕਾਂਗਰਸ ਤੋਂ ਉੱਠ ਗਿਆ ਹੈ। ਕੋਈ ਵੀ ਕਾਂਗਰਸ ਦਾ ਲੀਡਰ ਲੋਕਾਂ ਪ੍ਰਤੀ ਸੰਜੀਦਾ ਨਹੀਂ। ਇਨ੍ਹਾਂ ਨੂੰ ਪੰਜਾਬ ਦੇ ਮਸਲਿਆਂ ਨਾਲ ਕੋਈ ਮਤਲਬ ਨਹੀਂ।
ਪੰਜਾਬ ਦੇ ਲੋਕਾਂ ਨੂੰ ਸਿਆਸਤਦਾਨਾਂ, ਪਾਰਟੀਆਂ ਤੋਂ ਬਹੁਤ ਵੱਡੀਆਂ ਆਸਾਂ ਹਨ ਪਰ ਜੋ ਇਹ ਹਾਲਾਤ ਪੈਦਾ ਹੋਏ ਹਨ ਕਾਂਗਰਸ ਨੇ ਬਹੁਤ ਹਾਸੋਹੀਣੀ ਸਥਿਤੀ ਬਣਾ ਕੇ ਰੱਖ ਦਿੱਤੀ ਹੈ। ਇਸ ਲਈ ਆਉਣ ਵਾਲੇ ਸਮੇਂ ਵਿਚ ਇਨ੍ਹਾਂ ’ਤੇ ਕੋਈ ਭਰੋਸਾ ਨਹੀਂ ਕਰੇਗਾ। ਅੱਜ ਕਿਸਾਨੀ ਦਾ ਮੁੱਦਾ ਸਾਡੇ ਸਾਹਮਣੇ ਬਹੁਤ ਵੱਡਾ ਮੁੱਦਾ ਬਣਿਆ ਹੋਇਆ ਹੈ। ਅੰਦੋਲਨ ਚੱਲ ਰਿਹਾ ਹੈ ਜਿਸ ਨੂੰ ਸਾਡੇ ਸਾਥ ਦੀ ਲੋੜ ਹੈ। ਨੌਜਵਾਨਾਂ ਨੂੰ ਸਾਡੇ ਤੋਂ ਬਹੁਤ ਵੱਡੀਆਂ ਲੀਡਰਸ਼ਿਪ ਤੋਂ ਆਸਾਂ ਹਨ। ਇਸ ਲਈ ਸਾਨੂੰ ਸੋਚ ਵਿਚਾਰ ਕੇ ਪਾਰਟੀ ਦੇ ਆਗੂਆਂ ਨੂੰ ਫੈਸਲੁ ਲੈਣੇ ਚਾਹੀਦੇ ਹਨ। ਪੰਜਾਬ ਦੇ ਹਾਲਤ ਜੋ ਬਣੇ ਹੋਏ ਹਨ ਆਗਾਂਹੂ ਸਮੇਂ ਵਿਚ ਬੜਾ ਸੋਚ ਸਮਝਕੇ ਹੁਣ ਲੋਕ ਫੈਸਲਾ ਲੈਣਗੇ ਅਤੇ ਸਹੀ ਲੀਡਰਸ਼ਿਪ ਅਤੇ ਨੁਮਾਇੰਦਿਆਂ ਨੂੰ ਚੁਨਣਗੇ।
 
< Prev   Next >

Advertisements

Advertisement
Advertisement
Advertisement
Advertisement
Advertisement