:: ਵੱਡੀ ਖ਼ਬਰ: ਸ਼ਾਹਰੁਖ ਖ਼ਾਨ ਦੇ ਪੁੱਤਰ ਆਰੀਅਨ ਨੂੰ ਨਹੀਂ ਮਿਲੀ ਜ਼ਮਾਨਤ, 20 ਅਕਤੂਬਰ ਨੂੰ ਆਵੇਗਾ ਫੈ਼ਸਲਾ   :: ਸਰਕਾਰ ਨੂੰ ਪਾਕਿਸਤਾਨ, ਚੀਨ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ : ਸ਼ਿਵ ਸੈਨਾ   :: ਕਸ਼ਮੀਰ ਕਦੇ ਵੀ ਪਾਕਿਸਤਾਨ ਦਾ ਹਿੱਸਾ ਨਹੀਂ ਹੋਵੇਗਾ: ਫਾਰੂਕ ਅਬਦੁੱਲਾ   :: ਸਾਬਕਾ ਪੀ.ਐੱਮ. ਮਨਮੋਹਨ ਸਿੰਘ ਦੀ ਵਿਗੜੀ ਸਿਹਤ, ਏਮਜ਼ ਚ ਦਾਖਲ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਦੇ ਸਾਬਕਾ ਸਲਾਹਕਾਰ ਦੇ ਘਰ CBI ਨੇ ਮਾਰੇ ਛਾਪੇ   :: ਅਲਮਾਰੀ ’ਚ 142 ਕਰੋੜ ਰੁਪਏ ਦੇਖ ਇਨਕਮ ਟੈਕਸ ਅਫ਼ਸਰਾਂ ਦੇ ਉੱਡੇ ਹੋਸ਼   :: ਗੁਰਮੀਤ ਰਾਮ ਰਹੀਮ ਨੂੰ 18 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ, ਅਦਾਲਤ ਨੇ ਸੁਰੱਖਿਅਤ ਰੱਖਿਆ ਫ਼ੈਸਲਾ   :: ਦਿੱਲੀ ਹਾਈ ਕੋਰਟ ’ਚ 2 ਜੱਜਾਂ ਨੇ ਚੁਕੀ ਸਹੁੰ   :: ਲਖੀਮਪੁਰ ਹਿੰਸਾ ਮਾਮਲਾ: ਕੇਂਦਰੀ ਮੰਤਰੀ ਦੀ ਬਰਖ਼ਾਸਤਗੀ ਨੂੰ ਲੈ ਕੇ ‘ਮੌਨ ਧਰਨੇ ’ਤੇ ਬੈਠੀ ਪਿ੍ਰਯੰਕਾ   :: ਆਰੀਅਨ ਖਾਨ ਨੂੰ ਸਿਰਫ਼ ਉਨ੍ਹਾਂ ਦੇ ਸਰਨੇਮ ਕਾਰਨ ਬਣਾਇਆ ਜਾ ਰਿਹੈ ਨਿਸ਼ਾਨਾ : ਮਹਿਬੂਬਾ ਮੁਫ਼ਤੀ   :: ਕਸ਼ਮੀਰ ਚ ਘੱਟ ਗਿਣਤੀਆਂ ਦੇ ਕਤਲਾਂ ’ਤੇ ਅਮਿਤ ਸ਼ਾਹ ਨੇ ਅਪਣਾਇਆ ਸਖ਼ਤ ਰੁਖ, ਲਿਆ ਵੱਡਾ ਫ਼ੈਸਲਾ   :: ਦੇਸ਼ ਦੇ ਕਾਨੂੰਨ ਨੂੰ ਪੈਰਾਂ ਹੇਠਾਂ ਕੁਚਲਿਆ ਜਾ ਰਿਹੈ: ਅਖਿਲੇਸ਼   :: ਦੋਸ਼ੀਆਂ ਸੁਰੱਖਿਆ ਨਹੀਂ, ਸਜ਼ਾ ਦਿਵਾਉਣ ’ਤੇ ਕੰਮ ਕਰੇ ਸਰਕਾਰ: ਪਿ੍ਰਯੰਕਾ   :: ਰਾਹੁਲ ਦਾ ਤੰਜ : ਤਿਉਹਾਰ ਦਾ ਮੌਸਮ ਫਿੱਕਾ ਕਰਨ ਲਈ ਮੋਦੀ ਜੀ ਦਾ ਧੰਨਵਾਦ   :: ਲਖੀਮਪੁਰ ਘਟਾਨਾ ’ਚ ਮੰਤਰੀ ਦੇ ਬੇਟੇ ਦੀ ਗ੍ਰਿਫਤਾਰੀ ਨਾ ਹੋਣ ’ਤੇ SC ਨੇ ਯੋਗੀ ਸਰਕਾਰ ਨੂੰ ਪਾਈ ਝਾੜ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਦੇਸ਼ ਦੇ ਕਾਨੂੰਨ ਨੂੰ ਪੈਰਾਂ ਹੇਠਾਂ ਕੁਚਲਿਆ ਜਾ ਰਿਹੈ: ਅਖਿਲੇਸ਼ PRINT ਈ ਮੇਲ
91021_akh.jpgਲਖਨਊ --09ਅਕਤੂਬਰ21-(ਮੀਡੀਦੇਪੰਜਾਬ)-- ਲਖੀਮਪੁਰ ਹਿੰਸਾ ਨੂੰ ਲੈ ਕੇ ਉੱਤਰ ਪ੍ਰਦੇਸ਼ ਸਰਕਾਰ ’ਤੇ ਨਿਸ਼ਾਨਾ ਵਿੰਨ੍ਹਦੇ ਹੋਏ ਸਮਾਜਵਾਦੀ ਪਾਰਟੀ ਪ੍ਰਧਾਨ ਅਖਿਲੇਸ਼ ਯਾਦਵ ਨੇ ਕਿਹਾ ਕਿ ਪਹਿਲਾਂ ਕਿਸਾਨਾਂ ਨੂੰ ਜੀਪ ਹੇਠਾਂ ਕੁਚਲਿਆ ਗਿਆ ਅਤੇ ਹੁਣ ਕਾਨੂੰਨ ਨੂੰ ਪੈਰਾਂ ਹੇਠ ਕੁਚਲਿਆ ਜਾ ਰਿਹਾ ਹੈ। ਯਾਦਵ ਨੇ ਸ਼ਨੀਵਾਰ ਨੂੰ ਪੱਤਰਕਾਰ ਸੰਮੇਲਨ ਵਿਚ ਕਿਹਾ ਕਿ ਲਖੀਮਪੁਰ ਹਿੰਸਾ ਮਾਮਲੇ ਵਿਚ ਨਾਮਜ਼ਦ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਸੰਮਨ ਨਹੀਂ ਸਗੋਂ ਸਨਮਾਨ ਦਿੱਤਾ ਜਾ ਰਿਹਾ ਹੈ। ਇਸ ਮਾਮਲੇ ਦੀ ਜਾਂਚ ਵਿਚ ਜਾਣ-ਬੁੱਝ ਕੇ ਦੇਰੀ ਕੀਤੀ ਜਾ ਰਹੀ ਹੈ, ਤਾਂ ਕਿ ਕਿਸਾਨਾਂ ਨੂੰ ਇਨਸਾਫ਼ ਨਾ ਮਿਲ ਸਕੇ।

ਅਖਿਲੇਸ਼ ਨੇ ਕਿਹਾ ਕਿ ਯੋਗੀ ਸਰਕਾਰ ਅੰਨਦਾਤਾ ਨਾਲ ਲਗਾਤਾਰ ਭੇਦਭਾਵ ਕਰ ਰਹੀ ਹੈ। ਪਹਿਲਾਂ ਕਿਸਾਨਾਂ ਨੂੰ ਜੀਪ ਹੇਠਾਂ ਕੁਚਲਿਆ ਗਿਆ ਅਤੇ ਹੁਣ ਦੇਸ਼ ਦੇ ਕਾਨੂੰਨ ਅਤੇ ਸੰਵਿਧਾਨ ਨੂੰ ਕੁਚਲਿਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰੀ ਮੰਤਰੀ ਦੇ ਅਸਤੀਫ਼ੇ ਦੇ ਬਿਨਾਂ ਇਸ ਮਾਮਲੇ ਵਿਚ ਨਿਰਪੱਖ ਜਾਂਚ ਨਹੀਂ ਹੋ ਸਕਦੀ। ਸੁਪਰੀਮ ਕੋਰਟ ਤੋਂ ਜ਼ਰੂਰ ਦੇਸ਼ ਦੀ ਜਨਤਾ ਅਤੇ ਕਿਸਾਨਾਂ ਨੂੰ ਨਿਆਂ ਦੀ ਉਮੀਦ ਜਾਗੀ ਹੈ। ਉੱਤਰ ਪ੍ਰਦੇਸ਼ ਵਿਚ ਜੰਗਲਰਾਜ ਚੱਲ ਰਿਹਾ ਹੈ, ਜਿਸ ਦਾ ਅੰਤ 2022 ਦੀਆਂ ਚੋਣਾਂ ਵਿਚ ਨਿਸ਼ਚਿਤ ਹੈ। 

ਜ਼ਿਕਰਯੋਗ ਹੈ ਕਿ ਪਿਛਲੇ ਐਤਵਾਰ ਨੂੰ ਲਖੀਮਪੁਰ ਖੀਰੀ ਵਿਚ ਹੋਈ ਹਿੰਸਾ ’ਚ 4 ਕਿਸਾਨਾਂ ਸਮੇਤ 8 ਲੋਕਾਂ ਦੀ ਮੌਤ ਹੋ ਗਈ ਸੀ। ਇਸ ਮਾਮਲੇ ਵਿਚ ਆਸ਼ੀਸ਼ ਨੂੰ ਮੁੱਖ ਦੋਸ਼ੀ ਬਣਾਇਆ ਗਿਆ ਹੈ, ਜੋ ਕਿ ਸ਼ਨੀਵਾਰ ਯਾਨੀ ਕਿ ਅੱਜ ਲਖੀਮਪੁਰ ਪੁਲਸ ਦੀ ਅਪਰਾਧ ਸ਼ਾਖਾ ਦੇ ਸਾਹਮਣੇ ਪੇਸ਼ ਹੋਇਆ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement