:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਜੰਮੂ ਕਸ਼ਮੀਰ ਅੰਦਰ ਘੱਟਗਿਣਤੀ ਭਾਈਚਾਰਿਆਂ ਦੀ ਸੁਰੱਖਿਆ ਯਕੀਨੀ ਬਣਾਏ ਭਾਰਤ ਸਰਕਾਰ : ਬੀਬੀ ਜਗੀਰ ਕੌਰ PRINT ਈ ਮੇਲ
91021_bibi.jpgਅੰਮ੍ਰਿਤਸਰ ---09ਅਕਤੂਬਰ21-(ਮੀਡੀਆਦੇਸਪੰਜਾਬ)-- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀਨਗਰ ’ਚ ਇਕ ਸਕੂਲ ਦੀ ਸਿੱਖ ਪ੍ਰਿੰਸੀਪਲ ਸਤਿੰਦਰ ਕੌਰ ਸਮੇਤ ਅਧਿਆਪਕ ਦੀਪਕ ਚੰਦ ਦੀ ਹੱਤਿਆ ਦੀ ਨਿਖੇਧੀ ਕਰਦਿਆਂ ਜੰਮੂ ਕਸ਼ਮੀਰ ਅੰਦਰ ਘੱਟਗਿਣਤੀ ਭਾਈਚਾਰਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਜਾਰੀ ਇਕ ਬਿਆਨ ’ਚ ਆਖਿਆ ਕਿ ਬੀਤੇ ਦਿਨ

ਸ਼੍ਰੀਨਗਰ ’ਚ ਵਾਪਰੀ ਇਸ ਘਟਨਾ ਨਾਲ ਸਿੱਖਾਂ ਅੰਦਰ ਰੋਸ ਦੀ ਲਹਿਰ ਹੈ ਕਿਉਂਕਿ ਇਸ ਘਟਨਾ ਸਮੇਂ ਸਿੱਖ ਪ੍ਰਿੰਸੀਪਲ ਅਤੇ ਇਕ ਹਿੰਦੂ ਅਧਿਆਪਕ ਨੂੰ ਵੱਖ ਕਰਕੇ ਨਿਸ਼ਾਨਾ ਬਣਾਇਆ ਗਿਆ ਹੈ। ਉਨ੍ਹਾਂ ਆਖਿਆ ਕਿ ਇਹ ਬੇਹੱਦ ਦੁਖਦਾਈ ਗੱਲ ਹੈ ਕਿ ਖਿੱਤੇ ਅੰਦਰ ਘਟਗਿਣਤੀਆਂ ਸੁਰੱਖਿਅਤ ਨਹੀਂ ਹਨ। ਭਾਰਤ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਦੇਸ਼ ਦੇ ਹਰ ਸੂਬੇ ਅੰਦਰ ਸਿੱਖਾਂ ਦੀ ਜਾਨ ਦੀ ਹਿਫ਼ਾਜ਼ਤ ਕਰੇ। ਉਨ੍ਹਾਂ ਕਿਹਾ ਕਿ ਜੰਮੂ ਕਸ਼ਮੀਰ ਖਿੱਤੇ ’ਚ ਸਿੱਖ ਭੈ-ਭੀਤ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪ੍ਰਿੰਸੀਪਲ ਸਤਿੰਦਰ ਕੌਰ ਅਤੇ ਅਧਿਆਪਕ ਦੀ ਹੱਤਿਆ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਉਨ੍ਹਾਂ ਦੇ ਪਰਿਵਾਰਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਇਹ ਵੀ ਆਖਿਆ ਕਿ ਜੰਮੂ ਕਸ਼ਮੀਰ ਦੇ ਸਿੱਖਾਂ ਦੀਆਂ ਮੁਸ਼ਕਲਾਂ ਅਤੇ ਹੋ ਰਹੇ ਧੱਕੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਜਲਦ ਹੀ ਭਾਰਤ ਸਰਕਾਰ ਤੱਕ ਪਹੁੰਚ ਕਰੇਗੀ। ਇਸ ਦੇ ਨਾਲ ਹੀ ਜੰਮੂ ਕਸ਼ਮੀਰ ਵਿਖੇ ਜਾ ਕੇ ਵੀ ਸਿੱਖ ਆਗੂਆਂ ਨਾਲ ਮੁਲਾਕਾਤ ਕੀਤੀ ਜਾਵੇਗੀ। 

ਦੱਸਣਯੋਗ ਹੈ ਕਿ ਸ਼੍ਰੀਨਗਰ—ਜੰਮੂ-ਕਸ਼ਮੀਰ ’ਚ ਇਕ ਵਾਰ ਫਿਰ ਅੱਤਵਾਦੀਆਂ ਦੀ ਘਿਨੌਣੀ ਹਰਕਤ ਸਾਹਮਣੇ ਆਈ ਹੈ। ਅੱਤਵਾਦੀਆਂ ਨੇ ਇਕ ਸਕੂਲ ਨੂੰ ਨਿਸ਼ਾਨਾ ਬਣਾਇਆ, ਜਿੱਥੇ ਸਕੂਲ ਦੇ ਪ੍ਰਿੰਸੀਪਲ ਅਤੇ ਅਧਿਆਪਕ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ। ਦੋਹਾਂ ਨੂੰ ਹਸਪਤਾਲ ਲਿਜਾਇਆ ਗਿਆ ਪਰ ਉਨ੍ਹਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ ਸ਼੍ਰੀਨਗਰ ਦੇ ਈਦਗਾਹ ਸੰਗਮ ਇਲਾਕੇ ਦੇ ਇਕ ਸਰਕਾਰੀ ਸਕੂਲ ’ਚ ਵਾਪਰੀ ਸੀ, ਜਿੱਥੇ ਅੱਤਵਾਦੀਆਂ ਵਲੋਂ ਇਸ ਘਿਣੌਨੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ।

 
< Prev   Next >

Advertisements