:: ਵੱਡੀ ਖ਼ਬਰ: ਸ਼ਾਹਰੁਖ ਖ਼ਾਨ ਦੇ ਪੁੱਤਰ ਆਰੀਅਨ ਨੂੰ ਨਹੀਂ ਮਿਲੀ ਜ਼ਮਾਨਤ, 20 ਅਕਤੂਬਰ ਨੂੰ ਆਵੇਗਾ ਫੈ਼ਸਲਾ   :: ਸਰਕਾਰ ਨੂੰ ਪਾਕਿਸਤਾਨ, ਚੀਨ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ : ਸ਼ਿਵ ਸੈਨਾ   :: ਕਸ਼ਮੀਰ ਕਦੇ ਵੀ ਪਾਕਿਸਤਾਨ ਦਾ ਹਿੱਸਾ ਨਹੀਂ ਹੋਵੇਗਾ: ਫਾਰੂਕ ਅਬਦੁੱਲਾ   :: ਸਾਬਕਾ ਪੀ.ਐੱਮ. ਮਨਮੋਹਨ ਸਿੰਘ ਦੀ ਵਿਗੜੀ ਸਿਹਤ, ਏਮਜ਼ ਚ ਦਾਖਲ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਦੇ ਸਾਬਕਾ ਸਲਾਹਕਾਰ ਦੇ ਘਰ CBI ਨੇ ਮਾਰੇ ਛਾਪੇ   :: ਅਲਮਾਰੀ ’ਚ 142 ਕਰੋੜ ਰੁਪਏ ਦੇਖ ਇਨਕਮ ਟੈਕਸ ਅਫ਼ਸਰਾਂ ਦੇ ਉੱਡੇ ਹੋਸ਼   :: ਗੁਰਮੀਤ ਰਾਮ ਰਹੀਮ ਨੂੰ 18 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ, ਅਦਾਲਤ ਨੇ ਸੁਰੱਖਿਅਤ ਰੱਖਿਆ ਫ਼ੈਸਲਾ   :: ਦਿੱਲੀ ਹਾਈ ਕੋਰਟ ’ਚ 2 ਜੱਜਾਂ ਨੇ ਚੁਕੀ ਸਹੁੰ   :: ਲਖੀਮਪੁਰ ਹਿੰਸਾ ਮਾਮਲਾ: ਕੇਂਦਰੀ ਮੰਤਰੀ ਦੀ ਬਰਖ਼ਾਸਤਗੀ ਨੂੰ ਲੈ ਕੇ ‘ਮੌਨ ਧਰਨੇ ’ਤੇ ਬੈਠੀ ਪਿ੍ਰਯੰਕਾ   :: ਆਰੀਅਨ ਖਾਨ ਨੂੰ ਸਿਰਫ਼ ਉਨ੍ਹਾਂ ਦੇ ਸਰਨੇਮ ਕਾਰਨ ਬਣਾਇਆ ਜਾ ਰਿਹੈ ਨਿਸ਼ਾਨਾ : ਮਹਿਬੂਬਾ ਮੁਫ਼ਤੀ   :: ਕਸ਼ਮੀਰ ਚ ਘੱਟ ਗਿਣਤੀਆਂ ਦੇ ਕਤਲਾਂ ’ਤੇ ਅਮਿਤ ਸ਼ਾਹ ਨੇ ਅਪਣਾਇਆ ਸਖ਼ਤ ਰੁਖ, ਲਿਆ ਵੱਡਾ ਫ਼ੈਸਲਾ   :: ਦੇਸ਼ ਦੇ ਕਾਨੂੰਨ ਨੂੰ ਪੈਰਾਂ ਹੇਠਾਂ ਕੁਚਲਿਆ ਜਾ ਰਿਹੈ: ਅਖਿਲੇਸ਼   :: ਦੋਸ਼ੀਆਂ ਸੁਰੱਖਿਆ ਨਹੀਂ, ਸਜ਼ਾ ਦਿਵਾਉਣ ’ਤੇ ਕੰਮ ਕਰੇ ਸਰਕਾਰ: ਪਿ੍ਰਯੰਕਾ   :: ਰਾਹੁਲ ਦਾ ਤੰਜ : ਤਿਉਹਾਰ ਦਾ ਮੌਸਮ ਫਿੱਕਾ ਕਰਨ ਲਈ ਮੋਦੀ ਜੀ ਦਾ ਧੰਨਵਾਦ   :: ਲਖੀਮਪੁਰ ਘਟਾਨਾ ’ਚ ਮੰਤਰੀ ਦੇ ਬੇਟੇ ਦੀ ਗ੍ਰਿਫਤਾਰੀ ਨਾ ਹੋਣ ’ਤੇ SC ਨੇ ਯੋਗੀ ਸਰਕਾਰ ਨੂੰ ਪਾਈ ਝਾੜ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਹਰਿਆਣਾ ਦੇ ਸਾਬਕਾ CM ਓਮ ਪ੍ਰਕਾਸ਼ ਚੌਟਾਲਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ PRINT ਈ ਮੇਲ
chotal_111021.jpgਅੰਮ੍ਰਿਤਸਰ --11ਅਕਤੂਬਰ21-(ਮੀਡੀਦੇਪੰਜਾਬ)-- ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਲਾਹੀ ਬਾਣੀ ਦਾ ਕੀਰਤਨ ਸੁਣਿਆ ਤੇ ਕੜਾਹ ਪ੍ਰਸ਼ਾਦਿ ਦੀ ਦੇਗ ਕਰਵਾਈ। ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਚੌਟਾਲਾ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ,

ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੈਨੇਜਰ ਇਕਬਾਲ ਸਿੰਘ ਮੁਖੀ ਤੇ ਸੂਚਨਾ ਅਧਿਕਾਰੀ ਜਤਿੰਦਰ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਚੌਟਾਲਾ ਨੇ ਕਿਹਾ ਕਿ ਮੈਂ 87 ਸਾਲਾਂ ਦਾ ਹੋ ਗਿਆ ਹਾਂ ਤੇ 115 ਸਾਲ ਜੀਵਾਂਗਾ। ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਮੈਂ ਜੇਲ੍ਹ ਤੋਂ ਰਿਹਾਅ ਹੋ ਕੇ ਸਭ ਤੋਂ ਪਹਿਲਾਂ ਕਿਸਾਨਾਂ ਨੂੰ ਵਧਾਈ ਦੇਣ ਲਈ ਗਿਆ, ਜੋ ਲੰਮੇ ਸਮੇਂ ਤੋਂ ਦਿੱਲੀ ਬਾਰਡਰ ’ਤੇ ਬੈਠੇ ਆਪਣੀਆਂ ਹੱਕੀ ਮੰਗਾਂ ਲਈ ਗਰਮੀ-ਸਰਦੀ ਦੀ ਮਾਰ ਝੱਲ ਰਹੇ ਨੇ।

ਖੁਸ਼ੀ ਇਸ ਗੱਲ ਇਹ ਹੈ ਕਿ ਉਥੇ ਹਿੰਦੂ, ਮੁਸਲਿਮ, ਸਿੱਖ, ਈਸਾਈ, ਕਾਰਖਾਨੇਦਾਰ, ਮਜ਼ਦੂਰ 36 ਬਰਾਦਰੀਆਂ ਜਾਤ-ਪਾਤ ਦਾ ਭੇਦਭਾਵ ਮਿਟਾ ਕੇ ਜੰਗ ਲੜ ਰਹੀਆਂ ਹਨ ਪਰ ਜੋ ਲੋਕ ਜਾਤ-ਪਾਤ ਦਾ ਭੇਦਭਾਵ ਫੈਲਾ ਰਹੇ ਨੇ ਉਨ੍ਹਾਂ ਨੂੰ ਕਰਾਰਾ ਸਬਕ ਸਿਖਾਇਆ ਜਾਵੇਗਾ। ਮੈਨੂੰ ਬਹੁਤ ਸਾਰੇ ਦੇਸ਼ਾਂ ’ਚ ਜਾਣ ਦਾ ਮੌਕਾ ਮਿਲਿਆ, ਕਿਤੇ ਵੀ ਜਾਤ-ਪਾਤ ਦਾ ਭੇਦਭਾਵ ਨਹੀਂ ਪਰ ਭਾਰਤ ’ਚ ਹੈ। ਜਿਸ ਦੇਸ਼ ਦਾ ਮੁੱਖ ਮੰਤਰੀ ਕਹੇ ਕਿ ਲਾਠੀਆਂ ਤੇ ਡੰਡੇ ਵਰ੍ਹਾਓ, ਉਸ ਦੇਸ਼ ਦਾ ਕੀ ਹਾਲ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਦੇਸ਼ ’ਚ ਬਦਲਾਅ ਆਵੇਗਾ ਤੇ ਮਿਹਨਤਕਸ਼ਾਂ ਦੀ ਸਰਕਾਰ ਹੋਵੇਗੀ।

ਚੌਧਰੀ ਦੇਵੀ ਲਾਲ, ਪ੍ਰਕਾਸ਼ ਸਿੰਘ ਬਾਦਲ ਤੇ ਓਮ ਪ੍ਰਕਾਸ਼ ਚੌਟਾਲਾ ਕਿਸਾਨਾਂ ਦੇ ਮਸੀਹਾ : ਜਗੀਰ ਕੌਰ
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਓਮ ਪ੍ਰਕਾਸ਼ ਚੌਟਾਲਾ ਨੇ ਸਾਰੀ ਜ਼ਿੰਦਗੀ ਦੇਸ਼, ਕੌਮ ਤੇ ਹਰਿਆਣਾ ਦੀ ਸੇਵਾ ਕੀਤੀ। ਭਾਵੇਂ ਸਰੀਰਕ ਪੱਖੋਂ ਕਮਜ਼ੋਰ ਹੋ ਗਏ ਨੇ ਪਰ ਅੱਜ ਵੀ ਇਨ੍ਹਾਂ ਦਾ ਜ਼ੱਰਾ ਜ਼ੱਰਾ ਦੇਸ਼ ਦੀ ਸੇਵਾ ’ਚ ਰਮਿਆ ਹੋਇਆ ਹੈ। ਅੱਜ ਤੱਕ ਲੋਕ ਚੌਧਰੀ ਦੇਵੀ ਲਾਲ, ਪ੍ਰਕਾਸ਼ ਸਿੰਘ ਬਾਦਲ ਤੇ ਓਮ ਪ੍ਰਕਾਸ਼ ਚੌਟਾਲਾ ਨੂੰ ਕਿਸਾਨਾਂ ਦਾ ਮਸੀਹਾ ਮੰਨਦੇ ਆਏ ਨੇ। ਜੇ ਕੋਈ ਦੇਸ਼ ਦੇ ਹਿੱਤਾਂ ਦੀ ਗੱਲ ਕਰਦਾ ਹੈ ਤਾਂ ਸਭ ਤੋਂ ਪਹਿਲਾਂ ਚੌਟਾਲਾ ਪਰਿਵਾਰ ਦਾ ਨਾਂ ਸਾਹਮਣੇ ਆਉਂਦਾ ਹੈ। ਅੱਜ ਲੋੜ ਹੈ ਇਨ੍ਹਾਂ ਸ਼ਖ਼ਸੀਅਤਾਂ ਤੋਂ ਸੇਧ ਲੈਣ ਦੀ, ਜਿਨ੍ਹਾਂ ਸਾਰੀ ਜ਼ਿੰਦਗੀ ਸਿਦਕ ਤੇ ਸਹਿਜ ਨਾਲ ਸੇਵਾ ਨਿਭਾਈ। ਭਾਵੇਂ ਚੌਟਾਲਾ ਨੂੰ ਵੱਡੀਆਂ ਮੁਸੀਬਤਾਂ ਦਾ ਸਾਹਮਣਾ ਕਰਨਾ ਪਿਆ ਕਿਉਂਕਿ ਇਨ੍ਹਾਂ ਲੋਕਾਂ ਨੂੰ ਰੋਜ਼ਗਾਰ ਦਿੱਤਾ ਸੀ ਪਰ ਸਰਕਾਰ ਨੇ ਆਪਣੀਆਂ ਚਾਲਾਂ ਚੱਲ ਕੇ ਚੌਟਾਲਾ ਨੂੰ ਲੰਮਾ ਸਮਾਂ ਤਸੀਹੇ ਦਿੱਤੇ। ਮੈਂ ਅਰਦਾਸ ਕਰਦੀ ਹਾਂ ਕਿ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਇਨ੍ਹਾਂ ਨੂੰ ਬਲ ਬਖਸ਼ਣ ਤੇ ਇਹ ਇਸੇ ਤਰ੍ਹਾਂ ਦੇਸ਼ ਦੀ ਅਗਵਾਈ ਕਰਦੇ ਰਹਿਣ। ਬਾਦਲ ਤੇ ਚੌਟਾਲਾ ਦੀ ਜੋੜੀ ਅੱਜ ਵੀ ਸਤਿਕਾਰ ਨਾਲ ਜਾਣੀ ਜਾਂਦੀ ਹੈ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement