:: ਵੱਡੀ ਖ਼ਬਰ: ਸ਼ਾਹਰੁਖ ਖ਼ਾਨ ਦੇ ਪੁੱਤਰ ਆਰੀਅਨ ਨੂੰ ਨਹੀਂ ਮਿਲੀ ਜ਼ਮਾਨਤ, 20 ਅਕਤੂਬਰ ਨੂੰ ਆਵੇਗਾ ਫੈ਼ਸਲਾ   :: ਸਰਕਾਰ ਨੂੰ ਪਾਕਿਸਤਾਨ, ਚੀਨ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ : ਸ਼ਿਵ ਸੈਨਾ   :: ਕਸ਼ਮੀਰ ਕਦੇ ਵੀ ਪਾਕਿਸਤਾਨ ਦਾ ਹਿੱਸਾ ਨਹੀਂ ਹੋਵੇਗਾ: ਫਾਰੂਕ ਅਬਦੁੱਲਾ   :: ਸਾਬਕਾ ਪੀ.ਐੱਮ. ਮਨਮੋਹਨ ਸਿੰਘ ਦੀ ਵਿਗੜੀ ਸਿਹਤ, ਏਮਜ਼ ਚ ਦਾਖਲ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਦੇ ਸਾਬਕਾ ਸਲਾਹਕਾਰ ਦੇ ਘਰ CBI ਨੇ ਮਾਰੇ ਛਾਪੇ   :: ਅਲਮਾਰੀ ’ਚ 142 ਕਰੋੜ ਰੁਪਏ ਦੇਖ ਇਨਕਮ ਟੈਕਸ ਅਫ਼ਸਰਾਂ ਦੇ ਉੱਡੇ ਹੋਸ਼   :: ਗੁਰਮੀਤ ਰਾਮ ਰਹੀਮ ਨੂੰ 18 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ, ਅਦਾਲਤ ਨੇ ਸੁਰੱਖਿਅਤ ਰੱਖਿਆ ਫ਼ੈਸਲਾ   :: ਦਿੱਲੀ ਹਾਈ ਕੋਰਟ ’ਚ 2 ਜੱਜਾਂ ਨੇ ਚੁਕੀ ਸਹੁੰ   :: ਲਖੀਮਪੁਰ ਹਿੰਸਾ ਮਾਮਲਾ: ਕੇਂਦਰੀ ਮੰਤਰੀ ਦੀ ਬਰਖ਼ਾਸਤਗੀ ਨੂੰ ਲੈ ਕੇ ‘ਮੌਨ ਧਰਨੇ ’ਤੇ ਬੈਠੀ ਪਿ੍ਰਯੰਕਾ   :: ਆਰੀਅਨ ਖਾਨ ਨੂੰ ਸਿਰਫ਼ ਉਨ੍ਹਾਂ ਦੇ ਸਰਨੇਮ ਕਾਰਨ ਬਣਾਇਆ ਜਾ ਰਿਹੈ ਨਿਸ਼ਾਨਾ : ਮਹਿਬੂਬਾ ਮੁਫ਼ਤੀ   :: ਕਸ਼ਮੀਰ ਚ ਘੱਟ ਗਿਣਤੀਆਂ ਦੇ ਕਤਲਾਂ ’ਤੇ ਅਮਿਤ ਸ਼ਾਹ ਨੇ ਅਪਣਾਇਆ ਸਖ਼ਤ ਰੁਖ, ਲਿਆ ਵੱਡਾ ਫ਼ੈਸਲਾ   :: ਦੇਸ਼ ਦੇ ਕਾਨੂੰਨ ਨੂੰ ਪੈਰਾਂ ਹੇਠਾਂ ਕੁਚਲਿਆ ਜਾ ਰਿਹੈ: ਅਖਿਲੇਸ਼   :: ਦੋਸ਼ੀਆਂ ਸੁਰੱਖਿਆ ਨਹੀਂ, ਸਜ਼ਾ ਦਿਵਾਉਣ ’ਤੇ ਕੰਮ ਕਰੇ ਸਰਕਾਰ: ਪਿ੍ਰਯੰਕਾ   :: ਰਾਹੁਲ ਦਾ ਤੰਜ : ਤਿਉਹਾਰ ਦਾ ਮੌਸਮ ਫਿੱਕਾ ਕਰਨ ਲਈ ਮੋਦੀ ਜੀ ਦਾ ਧੰਨਵਾਦ   :: ਲਖੀਮਪੁਰ ਘਟਾਨਾ ’ਚ ਮੰਤਰੀ ਦੇ ਬੇਟੇ ਦੀ ਗ੍ਰਿਫਤਾਰੀ ਨਾ ਹੋਣ ’ਤੇ SC ਨੇ ਯੋਗੀ ਸਰਕਾਰ ਨੂੰ ਪਾਈ ਝਾੜ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਗੁਰਮੀਤ ਰਾਮ ਰਹੀਮ ਨੂੰ 18 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ, ਅਦਾਲਤ ਨੇ ਸੁਰੱਖਿਅਤ ਰੱਖਿਆ ਫ਼ੈਸਲਾ PRINT ਈ ਮੇਲ
gur_121021.jpgਨੈਸ਼ਨਲ ਡੈਸਕ --12ਅਕਤੂਬਰ21-(ਮੀਡੀਦੇਪੰਜਾਬ)-- ਪੰਚਕੂਲਾ ਦੀ ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਕਤਲ ਦੇ ਇਕ ਮਾਮਲੇ ’ਚ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਅਤੇ ਚਾਰ ਹੋਰਾਂ ਦੀ ਸਜ਼ਾ ’ਤੇ ਫ਼ੈਸਲਾ 18 ਅਕਤੂਬਰ ਲਈ ਟਾਲ ਦਿੱਤਾ ਹੈ। ਵਿਸ਼ੇਸ਼ ਅਦਾਲਤ ਨੇ ਡੇਰਾ ਪ੍ਰਬੰਧਕ ਰਣਜੀਤ ਸਿੰਘ ਦੇ ਕਤਲ ਕੇਸ ’ਚ ਸ਼ੁੱਕਰਵਾਰ ਇਨ੍ਹਾਂ ਨੂੰ ਦੋਸ਼ੀ ਕਰਾਰ ਦਿੱਤਾ ਸੀ।

 ਹੋਰ ਦੋਸ਼ੀ ਕ੍ਰਿਸ਼ਨ ਲਾਲ, ਜਸਬੀਰ ਸਿੰਘ, ਅਵਤਾਰ ਸਿੰਘ ਅਤੇ ਸਬਦਿਲ ਹਨ। ਸੀ.ਬੀ.ਆਈ. ਦੇ ਵਿਸ਼ੇਸ਼ ਸਰਕਾਰੀ ਵਕੀਲ ਐੱਚ.ਪੀ.ਐੱਸ. ਵਰਮਾ ਨੇ ਪੰਚਕੂਲਾ ਦੀ ਅਦਾਲਤ ਦੇ ਬਾਹਰ ਪੱਤਰਕਾਰਾਂ ਨੂੰ ਦੱਸਿਆ ਕਿ ਸਜ਼ਾ ਉੱਤੇ ਬਹਿਸ ਸੀ.ਬੀ.ਆਈ. ਅਤੇ ਬਚਾਅ ਪੱਖ ਦੇ ਵਕੀਲਾਂ ਵੱਲੋਂ ਪੂਰੀ ਕਰ ਲਈ ਗਈ ਹੈ। ਕੁਝ ਦੋਸ਼ੀਆਂ ਦੇ ਵਕੀਲ ਨੇ ਸਮਾਂ ਮੰਗਦਿਆਂ ਕਿਹਾ ਕਿ ਉਹ ਇਸਤਗਾਸਾ ਪੱਖ ਵੱਲੋਂ ਦੱਸੇ ਗਏ ਕੁਝ ਨੁਕਤਿਆਂ ’ਤੇ ਗੌਰ ਕਰਨਾ ਚਾਹੁੰਦੇ ਹਨ।

ਉਨ੍ਹਾਂ ਦੀ ਬੇਨਤੀ ’ਤੇ ਅਦਾਲਤ ਨੇ ਮਾਮਲੇ ਦੀ ਸੁਣਵਾਈ 18 ਅਕਤੂਬਰ ਤੱਕ ਲਈ ਮੁਲਤਵੀ ਕਰ ਦਿੱਤੀ। ਅਦਾਲਤ ਦੇ ਆਲੇ-ਦੁਆਲੇ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਸਨ। ਅਦਾਲਤ ਵੱਲੋਂ ਮੰਗਲਵਾਰ ਸੰਭਾਵਿਤ ਸਜ਼ਾ ਦੇ ਮੱਦੇਨਜ਼ਰ ਪੁਲਸ ਨੇ ਪੰਚਕੂਲਾ ਅਤੇ ਸਿਰਸਾ, ਜਿੱਥੇ ਡੇਰਾ ਸੱਚਾ ਸੌਦਾ ਦਾ ਮੁੱਖ ਦਫਤਰ ਸਥਿਤ ਹੈ, ’ਚ ਸੁਰੱਖਿਆ ਵਧਾ ਦਿੱਤੀ ਹੈ। ਡੇਰਾ ਮੁਖੀ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ’ਚ ਪੇਸ਼ ਹੋਏ, ਜਦਕਿ ਬਾਕੀ ਚਾਰ ਦੋਸ਼ੀ ਅਦਾਲਤ ’ਚ ਮੌਜੂਦ ਸਨ। ਗੁਰਮੀਤ ਰਾਮ ਰਹੀਮ ਦੋ ਪੈਰੋਕਾਰਾਂ ਨਾਲ ਬਲਾਤਕਾਰ ਦੇ ਮਾਮਲੇ ’ਚ 2017 ’ਚ  ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਜੇਲ੍ਹ ’ਚ ਹੈ। ਕਤਲ ਕੇਸ ਦੇ ਇਕ ਹੋਰ ਮੁਲਜ਼ਮ ਦੀ ਇਕ ਸਾਲ ਪਹਿਲਾਂ ਮੌਤ ਹੋ ਗਈ ਸੀ। ਡੇਰੇ ਦੇ ਸਾਬਕਾ ਮੈਨੇਜਰ ਰਣਜੀਤ ਸਿੰਘ ਦੀ 2002 ’ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਕ ਗੁੰਮਨਾਮ ਚਿੱਠੀ ’ਚ ਉਸ ਦੀ ਸ਼ੱਕੀ ਭੂਮਿਕਾ ਲਈ ਉਸ ਦੀ ਹੱਤਿਆ ਕੀਤੀ ਗਈ ਸੀ। 

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement