:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਬੀਬੀ ਜਗੀਰ ਕੌਰ ਨੇ ਢਾਡੀ ਤੇ ਕਵੀਸ਼ਰ ਜਥਿਆਂ ਦੇ 26 ਸਹਾਇਕਾਂ ਨੂੰ ਦਿੱਤੇ ਨਿਯੁਕਤੀ ਪੱਤਰ ’ PRINT ਈ ਮੇਲ
bibi.jpgਅੰਮ੍ਰਿਤਸਰ --12ਅਕਤੂਬਰ21-(ਮੀਡੀਆਦੇਸਪੰਜਾਬ)-- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਧਰਮ ਪ੍ਰਚਾਰ ਕਮੇਟੀ ਦੇ ਢਾਡੀ ਅਤੇ ਕਵੀਸ਼ਰ ਜਥਿਆਂ ਦੇ 26 ਸਹਾਇਕ ਸਾਥੀਆਂ ਨੂੰ ਨਿਯੁਕਤੀ ਪੱਤਰ ਦੇ ਕੇ ਸਿੱਖ ਧਰਮ ਦੀਆਂ ਪ੍ਰਚਾਰ ਸੇਵਾਵਾਂ ਲਈ ਰਵਾਨਾ ਕੀਤਾ। ਇਸ ਮੌਕੇ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਜਿਹੜੇ ਜਥਿਆਂ ਦੇ ਮੈਂਬਰ ਬੀਤੇ ਸਮੇਂ ਵਿਚ ਸੇਵਾਮੁਕਤ ਹੋ ਚੁੱਕੇ ਸਨ,

 à¨‰à¨¨à©à¨¹à¨¾à¨‚ ਦੀ ਥਾਂ ਸਹਾਇਕ ਢਾਡੀ ਅਤੇ ਕਵੀਸ਼ਰ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਢਾਡੀ ਅਤੇ ਕਵੀਸ਼ਰ ਸਿੱਖ ਇਤਿਹਾਸ ਨੂੰ ਪ੍ਰਚਾਰਨ ਲਈ ਅਹਿਮ ਕੜੀ ਹਨ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਵਿਚ ਇਨ੍ਹਾਂ ਦਾ ਖਾਸ ਯੋਗਦਾਨ ਹੈ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਚੱਲ ਰਹੀ ‘ਘਰਿ ਘਰਿ ਅੰਦਰਿ ਧਰਮਸਾਲ’ ਲਹਿਰ ਵਿਚ ਵੀ ਪ੍ਰਚਾਰਕਾਂ ਦੇ ਨਾਲ-ਨਾਲ ਢਾਡੀ ਤੇ ਕਵੀਸ਼ਰ ਵੀ ਅਹਿਮ ਸੇਵਾਵਾਂ ਦੇ ਰਹੇ ਹਨ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖੀ ਦੇ ਪ੍ਰਚਾਰ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਚਨਬਧ ਹੈ ਅਤੇ ਮੌਜੂਦਾ ਧਰਮ ਪ੍ਰਚਾਰ ਲਹਿਰ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ‘ਘਰਿ ਘਰਿ ਅੰਦਰਿ ਧਰਮਸਾਲ’ ਅਧੀਨ 150 ਪ੍ਰਚਾਰਕ ਜਥੇ ਪਿੰਡਾਂ ਵਿਚ ਕਾਰਜਸ਼ੀਲ ਹਨ। ਹਰ ਜਥਾ ਇਕ ਪਿੰਡ ਵਿਚ ਇੱਕ ਹਫ਼ਤਾ ਸਿੱਖੀ ਦਾ ਪ੍ਰਚਾਰ ਕਰਦਾ ਹੈ। ਇਸ ਦੌਰਾਨ ਘਰਾਂ ਅੰਦਰ ਸੰਗਤਾਂ ਨੂੰ ਸੰਵਾਦ ਵਿਧੀ ਰਾਹੀਂ ਗੁਰਬਾਣੀ, ਸਿੱਖ ਇਤਿਹਾਸ ਅਤੇ ਸਿੱਖ ਰਹਿਤ ਮਰਯਾਦਾ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ ਅਤੇ ਸਕੂਲਾਂ ਕਾਲਜਾਂ ਵਿਚ ਵੀ ਵਿਦਿਆਰਥੀਆਂ ਨਾਲ ਰਾਬਤਾ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਬੱਚਿਆਂ ਅਤੇ ਨੌਜੁਆਨਾਂ ਨੂੰ ਖ਼ਾਸ ਤੌਰ ’ਤੇ ਗੁਰਬਾਣੀ ਕੰਠ ਕਰਵਾਉਣ ਦਾ ਯਤਨ ਕੀਤਾ ਜਾ ਰਿਹਾ ਹੈ, ਜਿਸ ਨੂੰ ਹਾਂ-ਪੱਖੀ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਧਰਮ ਪ੍ਰਚਾਰ ਲਹਿਰ ਦੇ ਕਾਰਜਾਂ ’ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਹੁਣ ਤਕ ਪੰਜ ਹਜ਼ਾਰ ਤੋਂ ਵੱਧ ਬੱਚੇ ਜਪੁਜੀ ਸਾਹਿਬ ਦਾ ਪਾਠ ਜ਼ਬਾਨੀ ਯਾਦ ਕਰ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਜਲਦ ਹੀ ਮਾਝਾ, ਮਾਲਵਾ ਤੇ ਦੁਆਬਾ ਜੋਨਾਂ ਵਿਚ ਇਕ-ਇਕ ਮੁੱਖ ਸਮਾਗਮ ਕਰਕੇ ਗੁਰਬਾਣੀ ਕੰਠ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਦੌਰਾਨ ਬੀਬੀ ਜਗੀਰ ਕੌਰ ਨੇ ਰੱਖੇ ਗਏ ਢਾਡੀ ਤੇ ਕਵੀਸ਼ਰਾਂ ਨੂੰ ਪੰਥ ਪ੍ਰਵਾਨਿਤ ਸਿੱਖ ਰਹਿਤ ਮਰਯਾਦਾ ਦਾ ਦਾਇਰੇ ਵਿਚ ਰਹਿ ਕੇ ਸਿੱਖੀ ਪ੍ਰਚਾਰ ਕਰਨ ਦੀ ਪ੍ਰੇਰਣਾ ਕੀਤੀ।

 
< Prev   Next >

Advertisements