:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸ਼ਾਹ ਨਾਲ ਆਪਣੀ ਅਣ ਨਿਰਧਾਰਿਤ ਮੀਟਿੰਗ ਦੌਰਾਨ ਹੋਈ ਗੱਲਬਾਤ ਦਾ ਵੇਰਵੇ ਜਨਤਕ ਕਰਨ ਚੰਨੀ : ਸੁਖਬੀਰ PRINT ਈ ਮੇਲ
suk_131021.jpgਚੰਡੀਗੜ੍ਹ --13ਅਕਤੂਬਰ21-(ਮੀਡੀਆਦੇਸਪੰਜਾਬ)-- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰ ਤੇ ਪੰਜਾਬ ਸਰਕਾਰਾਂ ਵੱਲੋਂ ਅਸਿੱਧੇ ਤੌਰ ’ਤੇ ਕੇਂਦਰੀ ਰਾਜ ਲਾਗੂ ਕਰਨ ’ਤੇ ਦੋਹਾਂ ਦੀ ਜ਼ੋਰਦਾਰ ਨਿਖੇਧੀ ਕੀਤੀ ਤੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪਿਛਲੇ ਹਫਤੇ ਗ੍ਰਹਿ ਮੰਤਰੀ ਨਾਲ ਮੀਟਿੰਗ ਅਣ ਨਿਰਧਾਰਿਤ ਮੀਟਿੰਗ ਵਿਚ ਹੀ ਇਸ ਬਹੁਤ ਹੀ ਭੜਕਾਊ

ਤੇ ਖਤਰਨਾਕ ਕਦਮ ਲਈ ਆਧਾਰ ਤਿਆਰ ਹੋ ਗਿਆ ਸੀ। ਉਨ੍ਹਾਂ ਨੇ ਮੁੱਖ ਮੰਤਰੀ ਨੁੰ ਕਿਹਾ ਕਿ ਉਹ ਜਾਂ ਤਾਂ ਆਪਣਾ ਇਰਾਦਾ ਵਿਖਾਉਂਦਿਆਂ ਕਾਰਵਾਈ ਕਰਨ ਜਾਂ ਫਿਰ ਸਭ ਕੁਝ ਛੱਡ ਦੇਣ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਜਿਹਾ ਕਦੇ ਨਹੀਂ ਹੁੰਦਾ ਕਿ ਕੇਂਦਰ ਸਰਕਾਰ ਸੂਬਾ ਸਰਕਾਰ ਦੀ ਸਹਿਮਤੀ ਤੋਂ ਬਗੈਰ ਅਜਿਹੇ ਵੱਡੇ ਫੈਸਲੇ ਲਵੇ ਅਤੇ ਚੰਨੀ ਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਪਾਇਆ ਜਾ ਰਿਹਾ ਰੌਲਾ ਅਸਲ ਵਿਚ ਇਸ ਸਾਜ਼ਿਸ਼ ਵਿਚ ਉਨ੍ਹਾਂ ਦੀ ਸ਼ਮੂਲੀਅਤ ’ਤੇ ਪਰਦਾ ਪਾਉਣ ਦਾ ਯਤਨ ਹੈ। 

ਸਰਦਾਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਕੇਂਦਰ ਸਰਕਾਰ ਵੱਲੋਂ ਪੰਜਾਬ ਵਿਚ ਲੋਕਤੰਤਰੀ ਪ੍ਰਕਿਰਿਆ ਤੇ ਸੰਘੀ ਸਿਧਾਂਤ ਨੁੰ ਸਾਬੋਤਾਜ਼ ਕਰਨ ਖਿਲਾਫ ਉਨ੍ਹਾਂ ਦੀ ਸਰਕਾਰ ਵੱਲੋਂ ਚੁੱਕੇ ਜਾਣ ਵਾਲੇ ਕਦਮਾਂ ਬਾਰੇ ਸੂਬੇ ਦੇ ਲੋਕਾਂ ਨਾਲ ਕਦਮ ਸਾਂਝੇ ਕਰਨ। ਉਨ੍ਹਾਂ ਕਿਹਾ ਕਿ ਤੁਸੀਂ ਵਿਰੋਧੀ ਧਿਰ ਵਿਚ ਨਹੀਂ ਹੋ। ਚੰਨੀ ਜੀ ਤੁਸੀਂ ਸੂਬੇ ਦੇ ਮੁੱਖ ਮੰਤੀ ਹੋ। ਤੁਹਾਡਾ ਕੰਮ ਸਿਰਫ ਰਵਾਇਤੀ ਪ੍ਰੈਸ ਬਿਆਨ ਜਾਰੀ ਕਰਨਾ ਤੇ ਸਿਰਫ ਹਲਕੇ ਢੰਗ ਵਿਚ ਕੇਂਦਰ ਤੇ ਇਸ ਖਤਰਨਾਕ ਕਦਮ ਦੇ ਨਿਖੇਧੀ ਕਰਨਾ ਨਹੀਂ ਹੈ। ਉਨ੍ਹਾਂ ਕਿਹਾ ਕਿ ਤੁਹਾਨੂੰ ਲੋਕਾਂ ਨੂੰ ਇਹ ਦੱਸਣਾ ਪਵੇਗਾ ਕਿ ਤੁਸੀਂ ਕੇਂਦਰ ਸਰਕਾਰ ਵੱਲੋਂ ਕੀਤੇ ਜਾ ਰਹੇ ਇਸ ਨਮੋਸ਼ੀਜਨਕ ਕਾਰੇ ਦੇ ਖਿਲਾਫ ਕੀ ਕਰਨ ਦਾ ਇਰਾਦਾ ਰੱਖਦੇ ਹੋ। 

ਸਰਦਾਰ ਬਾਦਲ ਨੇ ਪੰਜਾਬ ਵਿਚ ਕਾਂਗਰਸ ਪਾਰਟੀ ਦੇ ਆਗੂਆਂ ਨੁੰ ਕਿਹਾ ਕਿ ਉਹ ਕੇਂਦਰ ਅੱਗੇ ਸਰੰਡਰ ਕਰਨ ਦੇ ਮਾਮਲੇ ਵਿਚ ਸੂਬਾ ਸਰਕਾਰ ਬਾਰੇ ਆਪਣਾ ਸਟੈਂਡ ਸਪਸ਼ਟ ਕਰਨ। ਉਨ੍ਹਾਂ ਕਿਹਾ ਕਿ ਕਾਨੁੰਨ ਤੇ ਵਿਵਸਥਾ ਸੂਬਾ ਸਰਕਾਰ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕੋਲ ਸੂਬਾ ਸਰਕਾਰ ਦੀ ਰਾਇ ਤੇ ਸਹਿਮਤੀ ਲਏ ਬਗੈਰ ਸੂਬੇ ਵਿਚ ਕੇਂਦਰੀ ਫੋਰਸਾਂ ਲਾਉਣ ਦਾ ਕੋਈ ਵੀ ਸੰਵਿਧਾਨਕ ਹੱਕ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਲਈ ਜੇਕਰ ਕਾਨੁੰਨ ਵਿਵਸਥਾ ਕੇਂਦਰ ਦੇ ਹਵਾਲੇ ਕਰ ਦਿੱਤੀ ਜਾਂਦੀ ਹੈ ਤਾਂ ਇਹ ਸੁਬਾ ਸਰਕਾਰ ’ਤੇ ਲੂਣ ਛਿੜਕਣ ਤੋਂ ਘੱਟ ਨਹੀਂ ਹੈ।

ਉਨ੍ਹਾਂ ਕਿਹਾ ਕਿ ਮੁੱਖਮਤਰੀ ਨੁੰ ਇਸ ਅਸਿੱਧੇ ਕੇਂਦਰੀ ਰਾਜ ਦੇ ਖਿਲਾਫ ਪੰਜਾਬ ਨੁੰ ਬਚਾਉਣ ਲਈ ਚੁੱਕੇ ਜਾਣ ਵਾਲੇ ਕਦਮਾਂ ਬਾਰੇ ਜਾਣਕਾਰੀ ਪੰਜਾਬ ਦੇ ਲੋਕਾਂ ਨਾਲ ਸਾਂਝੀ ਕਰਨੀ ਚਾਹੀਦੀ ਹੈ। \ਅਕਾਲੀ ਦਲ ਦੇ ਪ੍ਰਧਾਨ ਕੇਂਦਰ ਸਰਕਾਰ ਵੱਲੋਂ ਤਕਰੀਬਨ ਅੱਧਾ ਪੰਜਾਬ ਬੀ ਐਸ ਐਫ ਹਵਾਲੇ ਕਰ ਕੇ ਕੇਂਦਰੀ ਬਲਾਂ ਨੁੰ ਆਮ ਹਾਲਾਤ ਵਿਚ ਵੀ ਪੁਲਿਸ ਦੀ ਜ਼ਿੰਮੇਵਾਰੀ ਸੌਂਪਣ ਦੇ ਫੈਸਲੇ ’ਤੇ ਪ੍ਰਤੀਕਰਮ ਪ੍ਰਗਟ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤ ਵਿਚ ਪੰਜਾਬ ਪੁਲਿਸ ਤਾਂ ਸ਼ਕਤੀਵਿਹੂਣੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਅਸਲ ਵਿਚ ਪੰਜਾਬ ਪੁਲਿਸ ਆਪਣੀ ਮਹੱਤਤਾ ਹੀ ਗੁਆ ਲਵੇਗੀ। ਉਨ੍ਹਾਂ ਕਿਹਾ ਕਿ ਇਸ ਵੱਡੇ ਫੈਸਲੇ ਨੂੰ ਸੂਬਾ ਸਰਕਾਰ ਨੁੰ ਵਿਸ਼ਵਾਸ ਵਿਚ ਲਏ ਬਗੈਰ ਲਾਗੂ ਕਰਨਾ ਸੰਭਵ ਹੀ ਨਹੀਂ ਹੈ। 

ਸਰਦਾਰ ਬਾਦਲ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੋ ਕਿ ਹਾਲੇ ਵੀ ਕਾਂਗਰਸ ਪਾਰਟੀ ਦਾ ਹਿੱਸਾ ਹਨ, ਦਾ ਪ੍ਰਤੀਕਰਮ ਸਾਬਤ ਕਰਦਾ ਹੈ ਕਿ ਉਹ ਕੁਝ ਬਹੁਤ ਲੁਕਵਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਤੇ ਹੋਰ ਕਾਂਗਰਸੀ ਆਗੂਆਂ ਜਿਹਨਾਂ ਨੇ ਕਦੇ ਛੋਟੇ ਤੋਂ ਛੋਟੇ ਮਸਲੇ ’ਤੇ ਵੀ ਮੌਕਾ ਨਹੀਂ ਖੁੰਝਾਇਆ, ਉਹ ਵੀ ਇਸ ਵੱਡੇ ਮਾਮਲੇ ਵਿਚ ਰਸਮੀ ਬਿਆਨ ਜਾਰੀ ਕਰਕੇ ਸਿਰਫ ਆਪਣੀ ਸਹਿਮਤੀ ਪ੍ਰਗਟ ਕਰ ਰਹੇ ਹਨ।
 
< Prev   Next >

Advertisements