:: ਵੱਡੀ ਖ਼ਬਰ: ਸ਼ਾਹਰੁਖ ਖ਼ਾਨ ਦੇ ਪੁੱਤਰ ਆਰੀਅਨ ਨੂੰ ਨਹੀਂ ਮਿਲੀ ਜ਼ਮਾਨਤ, 20 ਅਕਤੂਬਰ ਨੂੰ ਆਵੇਗਾ ਫੈ਼ਸਲਾ   :: ਸਰਕਾਰ ਨੂੰ ਪਾਕਿਸਤਾਨ, ਚੀਨ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ : ਸ਼ਿਵ ਸੈਨਾ   :: ਕਸ਼ਮੀਰ ਕਦੇ ਵੀ ਪਾਕਿਸਤਾਨ ਦਾ ਹਿੱਸਾ ਨਹੀਂ ਹੋਵੇਗਾ: ਫਾਰੂਕ ਅਬਦੁੱਲਾ   :: ਸਾਬਕਾ ਪੀ.ਐੱਮ. ਮਨਮੋਹਨ ਸਿੰਘ ਦੀ ਵਿਗੜੀ ਸਿਹਤ, ਏਮਜ਼ ਚ ਦਾਖਲ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਦੇ ਸਾਬਕਾ ਸਲਾਹਕਾਰ ਦੇ ਘਰ CBI ਨੇ ਮਾਰੇ ਛਾਪੇ   :: ਅਲਮਾਰੀ ’ਚ 142 ਕਰੋੜ ਰੁਪਏ ਦੇਖ ਇਨਕਮ ਟੈਕਸ ਅਫ਼ਸਰਾਂ ਦੇ ਉੱਡੇ ਹੋਸ਼   :: ਗੁਰਮੀਤ ਰਾਮ ਰਹੀਮ ਨੂੰ 18 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ, ਅਦਾਲਤ ਨੇ ਸੁਰੱਖਿਅਤ ਰੱਖਿਆ ਫ਼ੈਸਲਾ   :: ਦਿੱਲੀ ਹਾਈ ਕੋਰਟ ’ਚ 2 ਜੱਜਾਂ ਨੇ ਚੁਕੀ ਸਹੁੰ   :: ਲਖੀਮਪੁਰ ਹਿੰਸਾ ਮਾਮਲਾ: ਕੇਂਦਰੀ ਮੰਤਰੀ ਦੀ ਬਰਖ਼ਾਸਤਗੀ ਨੂੰ ਲੈ ਕੇ ‘ਮੌਨ ਧਰਨੇ ’ਤੇ ਬੈਠੀ ਪਿ੍ਰਯੰਕਾ   :: ਆਰੀਅਨ ਖਾਨ ਨੂੰ ਸਿਰਫ਼ ਉਨ੍ਹਾਂ ਦੇ ਸਰਨੇਮ ਕਾਰਨ ਬਣਾਇਆ ਜਾ ਰਿਹੈ ਨਿਸ਼ਾਨਾ : ਮਹਿਬੂਬਾ ਮੁਫ਼ਤੀ   :: ਕਸ਼ਮੀਰ ਚ ਘੱਟ ਗਿਣਤੀਆਂ ਦੇ ਕਤਲਾਂ ’ਤੇ ਅਮਿਤ ਸ਼ਾਹ ਨੇ ਅਪਣਾਇਆ ਸਖ਼ਤ ਰੁਖ, ਲਿਆ ਵੱਡਾ ਫ਼ੈਸਲਾ   :: ਦੇਸ਼ ਦੇ ਕਾਨੂੰਨ ਨੂੰ ਪੈਰਾਂ ਹੇਠਾਂ ਕੁਚਲਿਆ ਜਾ ਰਿਹੈ: ਅਖਿਲੇਸ਼   :: ਦੋਸ਼ੀਆਂ ਸੁਰੱਖਿਆ ਨਹੀਂ, ਸਜ਼ਾ ਦਿਵਾਉਣ ’ਤੇ ਕੰਮ ਕਰੇ ਸਰਕਾਰ: ਪਿ੍ਰਯੰਕਾ   :: ਰਾਹੁਲ ਦਾ ਤੰਜ : ਤਿਉਹਾਰ ਦਾ ਮੌਸਮ ਫਿੱਕਾ ਕਰਨ ਲਈ ਮੋਦੀ ਜੀ ਦਾ ਧੰਨਵਾਦ   :: ਲਖੀਮਪੁਰ ਘਟਾਨਾ ’ਚ ਮੰਤਰੀ ਦੇ ਬੇਟੇ ਦੀ ਗ੍ਰਿਫਤਾਰੀ ਨਾ ਹੋਣ ’ਤੇ SC ਨੇ ਯੋਗੀ ਸਰਕਾਰ ਨੂੰ ਪਾਈ ਝਾੜ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਮੁੱਖ ਮੰਤਰੀ ਵਲੋਂ ਵਿਧਾਨ ਸਭਾ ਹਲਕਿਆਂ ਦੇ ਮਸਲੇ ਸੁਲਝਾਉਣ ਲਈ ਇਕੱਲੇ-ਇਕੱਲੇ ਵਿਧਾਇਕ ਨਾਲ ਵਿਚਾਰ-ਵਟਾਂਦਰਾ PRINT ਈ ਮੇਲ
cm_131021.jpgਚੰਡੀਗੜ੍ਹ  --13ਅਕਤੂਬਰ21-(ਮੀਡੀਦੇਪੰਜਾਬ)-- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਤੇਜ਼ੀ ਨਾਲ ਨਿਪਟਾਰਾ ਕਰਨ ਲਈ ਵਿਧਾਇਕਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੀ ਸਹਾਇਤਾ ਨਾਲ ਸੁਵਿਧਾ ਕੈਂਪ ਲਾਉਣ ਲਈ ਆਖਿਆ ਤਾਂ ਕਿ ਸੂਬਾਈ ਸ਼ਾਸਨ ਵਿਚ ਲੋਕਾਂ ਦਾ ਭਰੋਸਾ ਦਿ੍ਰੜ ਹੋ ਸਕੇ।

ਹਾਲਾਂਕਿ, ਚੰਨੀ ਨੇ ਕਿਹਾ ਕਿ ਸਾਫ-ਸੁਥਰਾ, ਪਾਰਦਰਸ਼ੀ ਅਤੇ ਭਿ੍ਰਸ਼ਟਾਚਾਰ ਮੁਕਤ ਪ੍ਰਸ਼ਾਸਨ ਉਨ੍ਹਾਂ ਦੀ ਸਰਕਾਰ ਦੀ ਪਛਾਣ ਹੈ ਅਤੇ ਸੂਬੇ ਦੇ ਕਿਸੇ ਵੀ ਵਿਅਕਤੀ ਨੂੰ ਰੋਜ਼ਮੱਰਾ ਦੀਆਂ ਸਮੱਸਿਆਵਾਂ ਦੇ ਸੰਦਰਭ ਵਿਚ ਅਣਗੌਲਿਆ ਮਹਿਸੂਸ ਨਹੀਂ ਹੋਣਾ ਚਾਹੀਦਾ।

PunjabKesari

ਇਹ ਵੀ ਪੜ੍ਹੋ- ਵੱਡੀ ਖ਼ਬਰ : ਪੰਜਾਬ ਸਰਕਾਰ ਨੇ 50 ਪੁਲਸ ਅਧਿਕਾਰੀਆਂ ਦੇ ਕੀਤੇ ਤਬਾਦਲੇ

ਇਸੇ ਦੌਰਾਨ ਮੁੱਖ ਮੰਤਰੀ ਨੇ ਦੋ ਦਿਨਾ ਲੰਮੀ-ਚੌੜੀ ਵਿਚਾਰ-ਚਰਚਾ ਦੌਰਾਨ ਲਗਪਗ 60 ਵਿਧਾਇਕਾਂ ਨਾਲ ਵੱਖੋ-ਵੱਖ ਤੌਰ ’ਤੇ ਗੱਲਬਾਤ ਕੀਤੀ ਤਾਂ ਕਿ ਉਨ੍ਹਾਂ ਪਾਸੋਂ ਵਿਧਾਨ ਸਭਾ ਹਲਕਿਆਂ ਵਿਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਅਤੇ ਲਾਗੂ ਕੀਤੀਆਂ ਜਾ ਰਹੀਆਂ ਭਲਾਈ ਸਕੀਮਾਂ ਬਾਰੇ ਫੀਡਬੈਕ ਹਾਸਿਲ ਕੀਤੀ ਜਾ ਸਕੇ।

ਗੱਲਬਾਤ ਦੌਰਾਨ ਵਿਧਾਇਕਾਂ ਵਲੋਂ ਉਠਾਏ ਗਏ ਵੱਖ-ਵੱਖ ਮੁੱਦਿਆਂ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ’ਤੇ ਤੁਰੰਤ ਨਿਪਟਾਰਾ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਹੋਣ ਤੋਂ ਇਲਾਵਾ ਭਲਾਈ ਸਕੀਮਾਂ ਨੂੰ ਸਹੀ ਅਰਥਾਂ ਵਿਚ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਸਮਾਜ ਦੇ ਸਾਰੇ ਵਰਗਾਂ ਖਾਸ ਕਰਕੇ ਜ਼ਮੀਨੀ ਪੱਧਰ ’ਤੇ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਇਆ ਜਾ ਸਕੇ। ਚੰਨੀ ਨੇ ਵਿਧਾਇਕਾਂ ਨੂੰ ਇਹ ਵੀ ਬੇਨਤੀ ਕੀਤੀ ਕਿ ਉਹ ਆਪਣੇ-ਆਪਣੇ ਹਲਕਿਆਂ ਦੇ ਵਿਕਾਸ ਪ੍ਰਾਜੈਕਟਾਂ ਦੀ ਪ੍ਰਗਤੀ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਤਾਂ ਜੋ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ।

PunjabKesari

ਇਹ ਵੀ ਪੜ੍ਹੋ- BSF ਨੂੰ ਵਾਧੂ ਸ਼ਕਤੀਆਂ ਦੇਣ ਦਾ ਫੈਸਲਾ ਗ੍ਰਹਿ ਮੰਤਰੀ ਤੁਰੰਤ ਲੈਣ ਵਾਪਸ : CM ਚੰਨੀ

ਮੁੱਖ ਮੰਤਰੀ ਨੇ ਵਿਧਾਇਕਾਂ ਨੂੰ ਕਿਹਾ ਕਿ ਉਹ ਆਪਣੇ ਹਲਕਿਆਂ ਅੰਦਰ ਵੱਖ-ਵੱਖ ਭਲਾਈ ਸਕੀਮਾਂ ਦੀ ਪ੍ਰਗਤੀ ਦੀ ਸਮੀਖਿਆ ਕਰਨ ਤਾਂ ਜੋ ਸਰਕਾਰ ਵਲੋਂ ਕੀਤੀਆਂ ਇਨ੍ਹਾਂ ਲੋਕ ਪੱਖੀ ਪਹਿਲਕਦਮੀਆਂ ਦਾ ਲਾਭ ਹਰੇਕ ਵਿਅਕਤੀ ਤੱਕ ਪਹੁੰਚ ਸਕੇ।

 
Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement