:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅਮਰੀਕਾ : ਬਾਈਡੇਨ ਪ੍ਰਸ਼ਾਸਨ ਨੇ ਦਿੱਤਾ ਸਾਫ ਸੰਕੇਤ, ਸਾਈਬਰ ਹਮਲਿਆਂ ਲਈ ਰੂਸ ਹੀ ਦੋਸ਼ੀ PRINT ਈ ਮੇਲ
job_141021.jpgਵਾਸ਼ਿੰਗਟਨ- --14ਅਕਤੂਬਰ21-(ਮੀਡੀਆਦੇਸਪੰਜਾਬ)--ਜੋਅ ਬਾਈਡੇਨ ਪ੍ਰਸ਼ਾਸਨ ਨੇ ਇਕ ਵਾਰ ਫਿਰ ਸਾਈਬਰ ਹਮਲਿਆਂ 'ਤੇ ਆਪਣੀ ਰਾਏ ਜ਼ਾਹਰ ਕੀਤੀ ਹੈ। ਰਾਏ ਜ਼ਾਹਰ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਸਾਈਬਰ ਹਮਲਿਆਂ ਲਈ ਸਭ ਤੋਂ ਵੱਡਾ ਦੋਸ਼ੀ ਰੂਸ ਹੀ ਹੈ। ਅਮਰੀਕਾ ਨੇ ਰੈਨਸਮਵੇਅਰ ਹਮਲਿਆਂ ਦਾ ਮੁਕਾਬਲਾ ਕਰਨ ਲਈ ਇਕ ਵਰਚੁਅਲ ਸੰਮੇਲਨ ਦਾ ਆਯੋਜਨ ਕੀਤਾ ਹੈ।

ਉਸ 'ਚ ਹਿੱਸਾ ਲੈਣ ਲਈ 30 ਦੇਸ਼ਾਂ ਨੂੰ ਸੱਦਾ ਦਿੱਤਾ ਗਿਆ। ਪਰ ਇਨ੍ਹਾਂ ਦੇਸ਼ਾਂ 'ਚ ਰੂਸ ਸ਼ਾਮਲ ਨਹੀਂ ਹੈ। ਰੈਨਸਮਵੇਅਰ ਹਮਲਾ ਉਨ੍ਹਾਂ ਸਾਈਬਰ ਹਮਲਿਆਂ ਨੂੰ ਕਿਹਾ ਜਾਂਦਾ ਹੈ ਕਿ ਜਿਸ ਦੇ ਪਿੱਛੇ ਮਕਸੱਦ ਫਿਰੌਤੀ ਵਸੂਲਾ ਹੁੰਦਾ ਹੈ। ਅਜਿਹੇ ਹਮਲਿਆਂ 'ਚ ਹੈਕਰ ਕਿਸੇ ਖਾਸ ਸਿਸਟਮ ਨੂੰ ਜਾਮ ਕਰ ਦਿੰਦੇ ਹਨ ਅਤੇ ਉਸ ਨੂੰ ਦੁਬਾਰਾ ਚਾਲੂ ਕਰਨ ਦੇ ਬਦਲੇ ਵੱਡੀ ਰਕਮ ਦੀ ਮੰਗ ਕਰਦੇ ਹਨ।

ਅਮਰੀਕਾ ਦੀ ਪਹਿਲ 'ਤੇ ਬੁੱਧਵਾਰ ਨੂੰ ਸ਼ੁਰੂ ਹੋਏ ਇਸ ਦੋ ਦਿਨ ਦੇ ਸੰਮੇਲਨ 'ਚ ਗਲੋਬਲ ਪੱਧਰ 'ਤੇ ਕੰਮ ਕਰਨ ਵਾਲੇ ਸਾਈਬਰ ਅਪਰਾਧੀਆਂ ਦੇ ਨੈੱਟਵਰਕ ਨੂੰ ਤੋੜਨ ਦੇ ਉਪਾਅ 'ਤੇ ਵਿਚਾਰ ਹੋ ਰਿਹਾ ਹੈ। ਸੰਮੇਲਨ ਦੇ ਬਾਰੇ 'ਚ ਜਾਣਕਾਰੀ ਬਾਈਡੇਨ ਪ੍ਰਸ਼ਾਸਨ ਦੇ ਇਕ ਅਧਿਕਾਰੀ ਨੇ ਦਿੱਤੀ। ਉਸ ਨੇ ਦੱਸਿਆ ਕਿ ਰੈਨਮਸਵੇਅਰ ਹਮਲਿਆਂ ਨੂੰ ਰੋਕਣ ਲਈ ਹੁਣ ਅਮਰੀਕਾ ਅੰਤਰਰਾਸ਼ਟਰੀ ਗਠਜੋੜ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਪਰ ਇਸ ਕੰਮ 'ਚ ਉਹ ਰੂਸ ਸਰਕਾਰ 'ਤੇ ਨਿਰਭਰ ਨਹੀਂ ਰਹਿਣਾ ਚਾਹੁੰਦਾ ਹੈ।

ਅਮਰੀਕਾ 'ਚ ਇਸ ਸਾਲ ਦੋ ਵੱਡੇ ਸਾਈਬਰ ਹਮਲੇ ਹੋ ਚੁੱਕੇ ਹਨ। ਇਨ੍ਹਾਂ 'ਚੋਂ ਇਕ ਹਮਲੇ ਰਾਹੀਂ ਅਮਰੀਕਾ ਦੀ ਇਕ ਵੱਡੀ ਗੈਸ ਅਤੇ ਪੈਟ੍ਰੋਲੀਅਮ ਪਾਈਪਲਾਈਨ ਦੇ ਕੰਪਿਉਟਰ ਸਿਸਟਮ ਨੂੰ ਜਾਮ ਕਰ ਦਿੱਤਾ ਗਿਆ, ਜਿਸ ਨਾਲ ਗੈਸ ਦੀ ਸਪਲਾਈ ਕਈ ਦਿਨਾਂ ਤੱਕ ਬੰਦ ਰਹੀ। ਦੂਜੇ ਹਮਲੇ 'ਚ ਅਮਰੀਕਾ 'ਚ ਮੀਟ (ਮਾਸ) ਦੇ ਇਕ ਵੱਡੇ ਸਪਲਾਇਰ ਦੇ ਕੰਪਿਉਟਰ ਨੈੱਟਵਰਕ ਨੂੰ ਤਬਾਹ ਕਰ ਦਿੱਤਾ ਗਿਆ। ਅਮਰੀਕੀ ਖੁਫੀਆ ਏਜੰਸੀ ਐੱਫ.ਬੀ.ਆਈ. ਨੇ ਇਨ੍ਹਾਂ ਹਮਲਿਆਂ ਲਈ ਡਾਰਕਸਾਈਡ ਅਤੇ ਰੇਵਿਲ ਨਾਂ ਦੇ ਹੈਕਰ ਧੜਿਆਂ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਐੱਫ.ਬੀ.ਆਈ. ਦਾ ਦੋਸ਼ ਹੈ ਕਿ ਇਨ੍ਹਾਂ ਦੋਵਾਂ ਧੜਿਆਂ ਦਾ ਸੰਬੰਧ ਰੂਸ ਨਾਲ ਹੈ।

 
< Prev   Next >

Advertisements