:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸਿੰਘੂ ਬਾਰਡਰ ’ਤੇ ਵਾਪਰੀ ਘਟਨਾ ਤੋਂ ਬਾਅਦ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ PRINT ਈ ਮੇਲ
jthe_171021.jpg

ਅੰਮ੍ਰਿਤਸਰ --17ਅਕਤੂਬਰ21-(ਮੀਡੀਆਦੇਸਪੰਜਾਬ)-- à¨¸à©à¨°à©€ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਬੀਤੇ ਦਿਨੀਂ ਸਿੰਘੂ ਬਾਰਡਰ ’ਤੇ ਵਾਪਰੀ ਘਟਨਾ ਨੂੰ ਕਾਨੂੰਨ ਦੇ ਰਾਜ ਦੀ ਅਸਫ਼ਲਤਾ ਦਾ ਸਿੱਟਾ ਕਰਾਰ ਦਿੱਤਾ ਹੈ। ਉਨ੍ਹਾਂ ਇਸ ਘਟਨਾ ਦੇ ਵਿਸਤ੍ਰਿਤ ਪਹਿਲੂਆਂ ’ਤੇ ਪਿਛੋਕੜ ਦੀ ਗੰਭੀਰਤਾ ਨਾਲ ਜਾਂਚ ਕਰਕੇ ਸਾਰੀ ਸੱਚਾਈ ਸਾਹਮਣੇ ਲਿਆਉਣ ਦੀ ਮੰਗ ਕੀਤੀ ਹੈ ਤਾਂ ਜੋ ਦੁਨੀਆਂ ਸਾਹਮਣੇ ਸਿੱਖ ਕੌਮ ਦਾ ਸਹੀ ਪੱਖ ਪੇਸ਼ ਕੀਤਾ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਸਰਕਾਰ ਤੇ ਪੁਲਸ ਨੂੰ ਕਿਹਾ ਹੈ ਕਿ ਸਿੰਘੂ ਬਾਰਡਰ ਘਟਨਾ ਦੀ ਧਾਰਮਿਕ ਸੰਵੇਦਨਸ਼ੀਲਤਾ ਅਤੇ ਭਾਵਨਾਤਮਿਕ ਗੰਭੀਰਤਾ ਨੂੰ ਵੇਖਦਿਆਂ ਇਸਨੂੰ ਸਿਰਫ਼ ਅਮਨ ਅਤੇ ਕਾਨੂੰਨ ਦੇ ਮਸਲੇ ਵਜੋਂ ਨਾ ਲਿਆ ਜਾਵੇ।


ਉਨ੍ਹਾਂ ਮੀਡੀਆ ਨੂੰ ਵੀ ਸਿੰਘੂ ਬਾਰਡਰ ਦੀ ਘਟਨਾ ਦੇ ਅਧੂਰੇ ਪੱਖ ਦਿਖਾ ਕੇ ਸਿੱਖਾਂ ਦਾ ਅਕਸ ਖਰਾਬ ਕਰਨ ਤੋਂ ਗੁਰੇਜ਼ ਕਰਨ ਦੀ ਨਸੀਹਤ ਦਿੰਦਿਆਂ ਆਖਿਆ ਕਿ ਮੀਡੀਆ ਦਾ ਕੰਮ ਹਰੇਕ ਪੱਖ ਨੂੰ ਪੇਸ਼ ਕਰਕੇ ਸਿੱਟਾ ਕੱਢਣ ਦਾ ਫੈਂਸਲਾ ਪਾਠਕਾਂ ’ਤੇ ਛੱਡਣਾ ਹੁੰਦਾ ਹੈ ਨਾ ਕਿ ਖੁਦ ਹੀ ਜੱਜ ਬਣ ਕੇ ਫੈਸਲਾ ਸੁਨਾਉਣਾ। ਉਨ੍ਹਾਂ ਕਿਹਾ ਕਿ ਸਿੰਘੂ ਬਾਰਡਰ ’ਤੇ 15 ਅਕਤੂਬਰ ਨੂੰ ਤੜਕੇ ਵਾਪਰੀ ਘਟਨਾ ਦੇ ਪਿਛੋਕੜ ਵਿਚ ਪਿਛਲੇ ਪੰਜ ਛੇ ਸਾਲਾਂ ਦੌਰਾਨ ਪੰਜਾਬ ਵਿਚ 400 ਤੋਂ ਵੱਧ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ ਜਿਨ੍ਹਾਂ ਦੇ ਕਿਸੇ ਵੀ ਦੋਸ਼ੀ ਨੂੰ ਕਾਨੂੰਨ ਮਿਸਾਲੀ ਸਜ਼ਾ ਨਹੀਂ ਦੇ ਸਕਿਆ ਜੋ ਸਿੱਖਾਂ ਦੇ ਜ਼ਖ਼ਮਾਂ ’ਤੇ ਮਲ੍ਹਮ ਲਗਾਉਣ ਦਾ ਕੰਮ ਕਰਦੀ। ਬਲਕਿ ਦੋਸ਼ੀਆਂ ਨੂੰ ਮਾਨਸਿਕ ਰੋਗੀ ਕਹਿ ਕੇ ਪੂਰੀ ਸਾਜ਼ਿਸ਼ ਨੂੰ ਨੰਗਾ ਕਰਨ ਤੋਂ ਕਾਨੂੰਨ ਵਿਵਸਥਾ ਅਸਮਰੱਥਾ ਜਤਾਉਂਦੀ ਆ ਰਹੀ ਹੈ, ਜਿਸ ਨਾਲ ਸਿੱਖਾਂ ਦੀ ਕਾਨੂੰਨ ਪ੍ਰਤੀ ਭਰੋਸੇ ਦੀ ਭਾਵਨਾ ਨੂੰ ਭਾਰੀ ਠੇਸ ਪਹੁੰਚੀ ਹੈ

ਉਨ੍ਹਾਂ ਕਿਹਾ ਕਿ ਸੰਯੁਕਤ ਰਾਸ਼ਟਰ ਸੰਘ ਵੱਲੋਂ ਬਣਾਏ ਮਨੁੱਖੀ ਹੱਕਾਂ ਦੇ ਆਲਮੀ ਐਲਾਨਨਾਮੇ ਦੀ ਮੁੱਢਲੀ ਭੂਮਿਕਾ ਵਿਚ ਵੀ ਲਿਖਿਆ ਹੈ ਕਿ ਕੋਈ ਵੀ ਮਨੁੱਖ ਹਿੰਸਕ ਰਸਤੇ ’ਤੇ ਉਦੋਂ ਹੀ ਤੁਰਦਾ ਹੈ, ਜੇਕਰ ਕਾਨੂੰਨ ਦਾ ਰਾਜ ਉਸ ਦੇ ਮਨੁੱਖੀ ਹੱਕਾਂ ਨੂੰ ਸੁਰੱਖਿਅਤ ਰੱਖਣ ’ਚ ਅਸਫਲ ਹੋ ਜਾਂਦਾ ਹੈ। ਉਨ੍ਹਾਂ ਹਰਿਆਣਾ ਤੇ ਪੰਜਾਬ ਪੁਲਸ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਨਿਰਪੱਖਤਾ ਨਾਲ ਇਸ ਘਟਨਾ ਦੀ ਜਾਂਚ ਜ਼ਰੂਰ ਕਰੇ ਪਰ ਕਿਸੇ ਵੀ ਬੇਕਸੂਰ ਸਿੱਖ ਨੂੰ ਤੰਗ ਪ੍ਰੇਸ਼ਾਨ ਕਰਨ ਤੋਂ ਗੁਰੇਜ਼ ਕੀਤਾ ਜਾਵੇ।

 
< Prev   Next >

Advertisements