:: ਲੋਕਤੰਤਰ ਦੀ ਰੱਖਿਆ ਕਰਨਾ ਹੀ ਸਰਦਾਰ ਪਟੇਲ ਨੂੰ ਸੱਚੀ ਸ਼ਰਧਾਂਜਲੀ: ਰਾਹੁਲ ਗਾਂਧੀ   :: ਰਾਜਨੀਤੀ ਨੂੰ ਲੈ ਕੇ ਕਾਂਗਰਸ ਦੇ ਗੰਭੀਰ ਨਾ ਹੋਣ ਕਾਰਨ ਮੋਦੀ ਹੋਰ ਸ਼ਕਤੀਸ਼ਾਲੀ ਬਣਨਗੇ : ਮਮਤਾ   :: ਕਾਂਗਰਸ ਸੱਤਾ ਦਾ ਹਮੇਸ਼ਾ ਹੀ ਦੁਰਵਰਤੋਂ ਕਰਦੀ ਰਹੀ : ਅਮਿਤ ਸ਼ਾਹ   :: ਪੰਜਾਬ ਦੀਆਂ ਰਿਵਾਇਤੀ ਸਿਆਸੀ ਪਾਰਟੀਆਂ ਖ਼ਿਲਾਫ਼ ਚਢੂਨੀ ਨੇ ਖੋਲ੍ਹਿਆ ਮੋਰਚਾ, ਆਖੀ ਵੱਡੀ ਗੱਲ   :: ਜੀ-20 ਦੀ ਬੈਠਕ ’ਚ ਮਹਾਮਾਰੀ ਨਾਲ ਨਜਿੱਠਣ ’ਚ ਠੋਸ ਨਤੀਜੇ ਨਿਕਲਣ ਦੀ ਉਮੀਦ : ਵਿਦੇਸ਼ ਸਕੱਤਰ   :: ਦਿੱਲੀ-NCR ’ਚ ਵਧੇ ਡੇਂਗੂ ਮਾਮਲੇ, ਬੈੱਡਾਂ ਦੀ ਸਮੱਸਿਆ ਨਾਲ ਜੂਝ ਰਹੇ ਹਸਪਤਾਲ   :: TMC ਦਾ ਅਰਥ ‘ਟੈਂਪਲ’, ‘ਮਾਸਕ’ ਅਤੇ ‘ਚਰਚ’ ਹੈ : ਮਮਤਾ ਬੈਨਰਜੀ   :: ਕਸ਼ਮੀਰ ਦੇ ਵਿਕਾਸ ’ਚ ਨੌਜਵਾਨ ਸ਼ਾਮਲ ਹੋਣ ਤਾਂ ਅੱਤਵਾਦੀਆਂ ਦੇ ਨਾਪਾਕ ਮਨਸੂਬੇ ਹੋਣਗੇ ਫੇਲ੍ਹ: ਸ਼ਾਹ   :: ਲਖਨਊ: ਮੋਦੀ ਨੇ 9 ਮੈਡੀਕਲ ਕਾਲਜਾਂ ਦਾ ਕੀਤਾ ਉਦਘਾਟਨ, ਜਨਤਾ ਨੂੰ ਪੁੱਛਿਆ- ‘ਦੱਸੋ ਪਹਿਲਾਂ ਕਦੇ ਅਜਿਹਾ ਹੋਇਆ?’   :: UP ਚੋਣਾਂ: ਕਾਂਗਰਸ ਨੇ 10 ਲੱਖ ਰੁਪਏ ਤਕ ਦਾ ਮੁਫ਼ਤ ਸਰਕਾਰੀ ਇਲਾਜ ਕਰਾਉਣ ਦਾ ਕੀਤਾ ਵਾਅਦਾ   :: ਪ੍ਰਿਯੰਕਾ ਗਾਂਧੀ ਨੇ ਖੇਤ 'ਚ ਔਰਤਾਂ ਨਾਲ ਖਾਣਾ ਖਾਧਾ, ਜਨਤਾ ਨੂੰ ਦੱਸੇ ਕਾਂਗਰਸ ਦੇ 7 'ਵਾਅਦੇ'   :: PM ਮੋਦੀ ਨੇ ‘ਚਾਹ ਵਾਲਾ’ ਦੇ ਤੌਰ ’ਤੇ ਆਪਣਾ ਅਤੀਤ ਕੀਤਾ ਯਾਦ   :: 15 ਦਿਨਾਂ ਤੋਂ ਮੰਡੀ 'ਚ ਰੁਲ਼ ਰਹੇ ਕਿਸਾਨ ਨੇ ਝੋਨੇ ਨੂੰ ਲਾਈ ਅੱਗ, ਵਰੁਣ ਗਾਂਧੀ ਨੇ ਸਾਂਝੀ ਕੀਤੀ ਵੀਡੀਓ   :: ਬਿਨਾਂ ਲਾੜੀ ਤੋਂ ਪਰਤੀ ਬਰਾਤ, ਕਾਰਨ ਜਾਣ ਕੇ ਤੁਸੀਂ ਵੀ ਹੋ ਜਾਓਗੇ ਹੈਰਾਨ   :: ‘ਮੇਡ ਇਨ ਇੰਡੀਆ’ ਨੂੰ ਲੈ ਕੇ ਸਰਕਾਰ ਦੋਹਰੀ ਜ਼ੁਬਾਨ ’ਚ ਕਰ ਰਹੀ ਹੈ ਗੱਲ : ਰਾਹੁਲ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਰਾਹੁਲ-ਪਿ੍ਰਯੰਕਾ ਨੇ ਘੇਰੀ ਮੋਦੀ ਸਰਕਾਰ PRINT ਈ ਮੇਲ
rah_181021.jpg

ਨਵੀਂ ਦਿੱਲੀ--18ਅਕਤੂਬਰ21-(ਮੀਡੀਦੇਪੰਜਾਬ)-- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਪਾਰਟੀ ਜਨਰਲ ਸਕੱਤਰ ਪਿ੍ਰਯੰਕਾ ਗਾਂਧੀ ਵਾਡਰਾ ਨੇ ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਮੋਦੀ ਸਰਕਾਰ ’ਤੇ ਤੰਜ ਕੱਸਿਆ ਹੈ। ਪਿ੍ਰਯੰਕਾ ਗਾਂਧੀ ਨੇ ਮੋਦੀ ਸਰਕਾਰ ’ਤੇ ਹਮਲਾ ਕਰਦੇ ਹੋਏ ਕਿਹਾ ਕਿ ਚੱਪਲ ਪਹਿਨਣ ਵਾਲਿਆਂ ਨੂੰ ਹਵਾਈ ਸਫ਼ਰ ਕਰਾਉਣ ਦੀ ਗੱਲ ਕਰਨ ਵਾਲੀ ਸਰਕਾਰ ਨੇ ਮਹਿੰਗਾਈ ਇੰਨੀ ਵਧਾ ਦਿੱਤੀ ਕਿ ਗਰੀਬਾਂ ਦਾ ਹਵਾਈ ਸਫ਼ਰ ਤਾਂ ਦੂਰ ਉਨ੍ਹਾਂ ਦਾ ਸੜਕ ’ਤੇ ਤੁਰਨਾ ਤਕ ਮੁਸ਼ਕਲ ਹੋ ਗਿਆ ਹੈ। 


ਪਿ੍ਰਯੰਕਾ ਨੇ ਜੋ ਖ਼ਬਰ ਸਾਂਝੀ ਕੀਤੀ ਹੈ, ਉਸ ਵਿਚ ਹੁਣ ਪੈਟਰੋਲ ਜਹਾਜ਼ ਦੇ ਤੇਲ ਤੋਂ 30 ਫ਼ੀਸਦੀ ਵਧੇਰੇ ਮਹਿੰਗਾ ਹੋ ਗਿਆ ਹੈ। ਪੈਟਰੋਲ ਮਾਰਕੀਟਿੰਗ ਕੰਪਨੀਆਂ ਵਲੋਂ ਜਾਰੀ ਕੀਮਤ ਨੋਟੀਫ਼ਿਕੇਸ਼ਨ ਮੁਤਾਬਕ ਪੈਟਰੋਲ ਅਤੇ ਡੀਜ਼ਲ ਦੋਹਾਂ ਦੀਆਂ ਕੀਮਤਾਂ ’ਚ 35 ਪੈਸੇ ਪ੍ਰਤੀ ਲਿਟਰ ਦਾ ਵਾਧਾ ਹੋਇਆ ਹੈ। ਦਿੱਲੀ ਵਿਚ ਹੁਣ ਪੈਟਰੋਲ 105.84 ਰੁਪਏ ਪ੍ਰਤੀ ਲਿਟਰ ਦੇ ਆਪਣੇ ਸਭ ਤੋਂ ਉੱਚੇ ਪੱਧਰ ’ਤੇ ਪਹੁੰਚ ਗਿਆ ਹੈ,ਓਧਰ ਰਾਹੁਲ ਗਾਂਧੀ ਨੇ ਟਵੀਟ ਕੀਤਾ ਕਿ ਇਹ ਬੇਹੱਦ ਗੰਭੀਰ ਮੁੱਦਾ ਹੈ- ਚੋਣ-ਵੋਟ-ਰਾਜਨੀਤੀ ਤੋਂ ਪਹਿਲਾਂ ਆਉਂਦੀਆਂ ਹਨ, ਜਨਤਾ ਦੀਆਂ ਮੁੱਢਲੀਆਂ ਲੋੜਾਂ ਵੀ ਅੱਜ ਪੂਰੀਆਂ ਨਹੀਂ ਹੋ ਰਹੀਆਂ ਹਨ। ਮੋਦੀ ਮਿੱਤਰਾਂ ਦੇ ਫਾਇਦੇ ਲਈ ਜਿਸ ਜਨਤਾ ਨੂੰ ਧੋਖਾ ਦਿੱਤਾ ਜਾ ਰਿਹਾ ਹੈ, ਮੈਂ ਉਸ ਜਨਤਾ ਨਾਲ ਹਾਂ ਅਤੇ ਉਨ੍ਹਾਂ ਦੀ ਆਵਾਜ਼ ਚੁੱਕਦਾ ਰਹਾਂਗਾ। 

 

ਕਾਂਗਰਸ ਨੇ ਵੀ ਆਪਣੇ ਅਧਿਕਾਰਤ ਪੇਜ਼ ’ਤੇ ਟਵੀਟ ਕਰ ਕੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਾਉਣ ਲਈ ਸਰਕਾਰ ਦਾ ਆਲੋਚਨਾ ਕਰਦੇ ਹੋਏ ਕਿਹਾ ਕਿ ਮੋਦੀ ਸਰਕਾਰ ਦੀ ਲੁੱਟ ਦਾ ਜਿਊਂਦਾ ਜਾਗਦਾ ਸਬੂਤ ਪੈਟਰੋਲ ਦਾ ਜਹਾਜ਼ ਦੇ ਈਂਧਨ ਤੋਂ ਮਹਿੰਗਾ ਹੋਣਾ ਹੈ। ਮੋਦੀ ਸਰਕਾਰ ਦੀ ਜਨ ਲੁੱਟ ਪ੍ਰੋਗਰਾਮ ਦੇਸ਼ ਦੀ ਜਨਤਾ ’ਤੇ ਭਾਰੀ ਪੈ ਰਹੀ ਹੈ। ਹੁਣ ਮੋਦੀ ਸਰਕਾਰ ਦੀ ਲੁੱਟ ’ਤੇ ਲਗਾਮ ਲਗਣਾ ਚਾਹੀਦਾ ਹੈ। 

 

 
< Prev   Next >

Advertisements

Advertisement
Advertisement
Advertisement
Advertisement
Advertisement