:: ਲੋਕਤੰਤਰ ਦੀ ਰੱਖਿਆ ਕਰਨਾ ਹੀ ਸਰਦਾਰ ਪਟੇਲ ਨੂੰ ਸੱਚੀ ਸ਼ਰਧਾਂਜਲੀ: ਰਾਹੁਲ ਗਾਂਧੀ   :: ਰਾਜਨੀਤੀ ਨੂੰ ਲੈ ਕੇ ਕਾਂਗਰਸ ਦੇ ਗੰਭੀਰ ਨਾ ਹੋਣ ਕਾਰਨ ਮੋਦੀ ਹੋਰ ਸ਼ਕਤੀਸ਼ਾਲੀ ਬਣਨਗੇ : ਮਮਤਾ   :: ਕਾਂਗਰਸ ਸੱਤਾ ਦਾ ਹਮੇਸ਼ਾ ਹੀ ਦੁਰਵਰਤੋਂ ਕਰਦੀ ਰਹੀ : ਅਮਿਤ ਸ਼ਾਹ   :: ਪੰਜਾਬ ਦੀਆਂ ਰਿਵਾਇਤੀ ਸਿਆਸੀ ਪਾਰਟੀਆਂ ਖ਼ਿਲਾਫ਼ ਚਢੂਨੀ ਨੇ ਖੋਲ੍ਹਿਆ ਮੋਰਚਾ, ਆਖੀ ਵੱਡੀ ਗੱਲ   :: ਜੀ-20 ਦੀ ਬੈਠਕ ’ਚ ਮਹਾਮਾਰੀ ਨਾਲ ਨਜਿੱਠਣ ’ਚ ਠੋਸ ਨਤੀਜੇ ਨਿਕਲਣ ਦੀ ਉਮੀਦ : ਵਿਦੇਸ਼ ਸਕੱਤਰ   :: ਦਿੱਲੀ-NCR ’ਚ ਵਧੇ ਡੇਂਗੂ ਮਾਮਲੇ, ਬੈੱਡਾਂ ਦੀ ਸਮੱਸਿਆ ਨਾਲ ਜੂਝ ਰਹੇ ਹਸਪਤਾਲ   :: TMC ਦਾ ਅਰਥ ‘ਟੈਂਪਲ’, ‘ਮਾਸਕ’ ਅਤੇ ‘ਚਰਚ’ ਹੈ : ਮਮਤਾ ਬੈਨਰਜੀ   :: ਕਸ਼ਮੀਰ ਦੇ ਵਿਕਾਸ ’ਚ ਨੌਜਵਾਨ ਸ਼ਾਮਲ ਹੋਣ ਤਾਂ ਅੱਤਵਾਦੀਆਂ ਦੇ ਨਾਪਾਕ ਮਨਸੂਬੇ ਹੋਣਗੇ ਫੇਲ੍ਹ: ਸ਼ਾਹ   :: ਲਖਨਊ: ਮੋਦੀ ਨੇ 9 ਮੈਡੀਕਲ ਕਾਲਜਾਂ ਦਾ ਕੀਤਾ ਉਦਘਾਟਨ, ਜਨਤਾ ਨੂੰ ਪੁੱਛਿਆ- ‘ਦੱਸੋ ਪਹਿਲਾਂ ਕਦੇ ਅਜਿਹਾ ਹੋਇਆ?’   :: UP ਚੋਣਾਂ: ਕਾਂਗਰਸ ਨੇ 10 ਲੱਖ ਰੁਪਏ ਤਕ ਦਾ ਮੁਫ਼ਤ ਸਰਕਾਰੀ ਇਲਾਜ ਕਰਾਉਣ ਦਾ ਕੀਤਾ ਵਾਅਦਾ   :: ਪ੍ਰਿਯੰਕਾ ਗਾਂਧੀ ਨੇ ਖੇਤ 'ਚ ਔਰਤਾਂ ਨਾਲ ਖਾਣਾ ਖਾਧਾ, ਜਨਤਾ ਨੂੰ ਦੱਸੇ ਕਾਂਗਰਸ ਦੇ 7 'ਵਾਅਦੇ'   :: PM ਮੋਦੀ ਨੇ ‘ਚਾਹ ਵਾਲਾ’ ਦੇ ਤੌਰ ’ਤੇ ਆਪਣਾ ਅਤੀਤ ਕੀਤਾ ਯਾਦ   :: 15 ਦਿਨਾਂ ਤੋਂ ਮੰਡੀ 'ਚ ਰੁਲ਼ ਰਹੇ ਕਿਸਾਨ ਨੇ ਝੋਨੇ ਨੂੰ ਲਾਈ ਅੱਗ, ਵਰੁਣ ਗਾਂਧੀ ਨੇ ਸਾਂਝੀ ਕੀਤੀ ਵੀਡੀਓ   :: ਬਿਨਾਂ ਲਾੜੀ ਤੋਂ ਪਰਤੀ ਬਰਾਤ, ਕਾਰਨ ਜਾਣ ਕੇ ਤੁਸੀਂ ਵੀ ਹੋ ਜਾਓਗੇ ਹੈਰਾਨ   :: ‘ਮੇਡ ਇਨ ਇੰਡੀਆ’ ਨੂੰ ਲੈ ਕੇ ਸਰਕਾਰ ਦੋਹਰੀ ਜ਼ੁਬਾਨ ’ਚ ਕਰ ਰਹੀ ਹੈ ਗੱਲ : ਰਾਹੁਲ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਕਸ਼ਮੀਰ ਦੇ ਹਾਲਾਤ ਨੂੰ ਲੈ ਕੇ ਗ੍ਰਹਿ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ PRINT ਈ ਮੇਲ
mod_191021.jpg
ਨਵੀਂ ਦਿੱਲੀ--19ਅਕਤੂਬਰ21-(ਮੀਡੀਦੇਪੰਜਾਬ)-- ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੰਮੂ-ਕਸ਼ਮੀਰ ਵਿਚ ਅੱਤਵਾਦੀ ਹਮਲਿਆਂ ਦੀਆਂ ਵੱਧਦੀਆਂ ਘਟਨਾਵਾਂ ਨੂੰ ਲੈ ਕੇ ਅੱਜ ਯਾਨੀ ਕਿ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਇਕ

 ਬੇਹੱਦ ਮਹੱਤਵਪੂਰਨ ਬੈਠਕ ਕੀਤੀ। ਜੰਮੂ-ਕਸ਼ਮੀਰ ਦੇ ਪੁੰਛ ’ਚ 9 ਦਿਨਾਂ ਤੋਂ ਜਾਰੀ ਮੁਕਾਬਲੇ ’ਚ ਫ਼ੌਜ ਦੇ ਦੋ ਜੂਨੀਅਰ ਕਮਿਸ਼ਨ ਅਧਿਕਾਰੀਆਂ ਸਮੇਤ 9 ਫ਼ੌਜੀ ਸ਼ਹੀਦ ਹੋ ਚੁੱਕੇ ਹਨ ਅਤੇ ਫ਼ੌਜ ਪ੍ਰਧਾਨ ਜਨਰਲ ਐੱਮ. ਐੱਮ. ਨਰਵਾਣੇ ਵੀ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਦੋ ਦਿਨ ਦੇ ਦੌਰੇ ’ਤੇ ਗਏ ਹਨ। ਇਸ ਤੋਂ ਇਲਾਵਾ ਕੇਂਦਰ ਸ਼ਾਸਿਤ ਪ੍ਰਦੇਸ਼ ਵਿਚ ਅੱਤਵਾਦੀਆਂ ਨੇ ਨਾਗਰਿਕਾਂ ਦੇ ਕਤਲ ਕਰ ਕੇ ਵੀ ਸੁਰੱਖਿਆ ਲਈ ਚੁਣੌਤੀ ਖੜ੍ਹੀ ਕਰ ਦਿੱਤੀ ਹੈ। ਹੁਣ ਤੱਕ ਕਰੀਬ 11 ਨਾਗਰਿਕਾਂ ਦੀ ਜਾਨ ਜਾ ਚੁੱਕੀ ਹੈ। ਸ਼ਾਹ 23 ਅਤੇ 24 ਅਕਤੂਬਰ ਨੂੰ ਜੰਮੂ-ਕਸ਼ਮੀਰ ਦੇ ਦੌਰੇ ’ਤੇ ਜਾ ਰਹੇ ਹਨ। ਇਸ ਦੌਰੇ ਦੇ ਪਹਿਲਾਂ ਸਰਕਾਰ ਅੱਤਵਾਦੀਆਂ ਅਤੇ ਉਨ੍ਹਾਂ ਨੂੰ ਸਰਹੱਦ ਪਾਰ ਤੋਂ ਸ਼ਹਿ ਦੇਣ ਵਾਲੀਆਂ ਤਾਕਤਾਂ ਨੂੰ ਸਾਫ਼ ਅਤੇ ਸਖ਼ਤ ਸੰਦੇਸ਼ ਦੇਣਾ ਚਾਹੁੰਦੀ ਹੈ। ਹਾਲ ਹੀ ਵਿਚ ਸ਼ਾਹ ਨੇ ਕਿਹਾ ਸੀ ਕਿ ਜੰਮੂ-ਕਸ਼ਮੀਰ ’ਚ ਅੱਤਵਾਦ ਫੈਲਾਉਣ ਵਾਲੀਆਂ ਤਾਕਤਾਂ ਦੇ ਟਿਕਾਣਿਆਂ ’ਤੇ ਮੁੜ ਸਰਜੀਕਲ ਸਟਰਾਈਕ ਦਾ ਬਦਲ ਖੁੱਲ੍ਹਾ ਹੋਇਆ ਹੈ। ਸ਼ਾਹ ਨੇ ਸੋਮਵਾਰ ਨੂੰ ਰਾਸ਼ਟਰੀ ਸੁਰੱਖਿਆ ਰਣਨੀਤੀ ਸੰਮੇਲਨ ਦੀ ਪ੍ਰਧਾਨਗੀ ਕੀਤੀ, ਜਿਸ ਵਿਚ ਸੀਨੀਅਰ ਪੁਲਸ ਅਧਿਕਾਰੀ ਅਤੇ ਨੀਮ ਫ਼ੌਜੀ ਬਲ ਦੇ ਜਨਰਲ ਡਾਇਰੈਕਟਰ ਸ਼ਾਮਲ ਹੋਏ ਸਨ।

 
< Prev   Next >

Advertisements

Advertisement
Advertisement
Advertisement
Advertisement
Advertisement