:: ਲੋਕਤੰਤਰ ਦੀ ਰੱਖਿਆ ਕਰਨਾ ਹੀ ਸਰਦਾਰ ਪਟੇਲ ਨੂੰ ਸੱਚੀ ਸ਼ਰਧਾਂਜਲੀ: ਰਾਹੁਲ ਗਾਂਧੀ   :: ਰਾਜਨੀਤੀ ਨੂੰ ਲੈ ਕੇ ਕਾਂਗਰਸ ਦੇ ਗੰਭੀਰ ਨਾ ਹੋਣ ਕਾਰਨ ਮੋਦੀ ਹੋਰ ਸ਼ਕਤੀਸ਼ਾਲੀ ਬਣਨਗੇ : ਮਮਤਾ   :: ਕਾਂਗਰਸ ਸੱਤਾ ਦਾ ਹਮੇਸ਼ਾ ਹੀ ਦੁਰਵਰਤੋਂ ਕਰਦੀ ਰਹੀ : ਅਮਿਤ ਸ਼ਾਹ   :: ਪੰਜਾਬ ਦੀਆਂ ਰਿਵਾਇਤੀ ਸਿਆਸੀ ਪਾਰਟੀਆਂ ਖ਼ਿਲਾਫ਼ ਚਢੂਨੀ ਨੇ ਖੋਲ੍ਹਿਆ ਮੋਰਚਾ, ਆਖੀ ਵੱਡੀ ਗੱਲ   :: ਜੀ-20 ਦੀ ਬੈਠਕ ’ਚ ਮਹਾਮਾਰੀ ਨਾਲ ਨਜਿੱਠਣ ’ਚ ਠੋਸ ਨਤੀਜੇ ਨਿਕਲਣ ਦੀ ਉਮੀਦ : ਵਿਦੇਸ਼ ਸਕੱਤਰ   :: ਦਿੱਲੀ-NCR ’ਚ ਵਧੇ ਡੇਂਗੂ ਮਾਮਲੇ, ਬੈੱਡਾਂ ਦੀ ਸਮੱਸਿਆ ਨਾਲ ਜੂਝ ਰਹੇ ਹਸਪਤਾਲ   :: TMC ਦਾ ਅਰਥ ‘ਟੈਂਪਲ’, ‘ਮਾਸਕ’ ਅਤੇ ‘ਚਰਚ’ ਹੈ : ਮਮਤਾ ਬੈਨਰਜੀ   :: ਕਸ਼ਮੀਰ ਦੇ ਵਿਕਾਸ ’ਚ ਨੌਜਵਾਨ ਸ਼ਾਮਲ ਹੋਣ ਤਾਂ ਅੱਤਵਾਦੀਆਂ ਦੇ ਨਾਪਾਕ ਮਨਸੂਬੇ ਹੋਣਗੇ ਫੇਲ੍ਹ: ਸ਼ਾਹ   :: ਲਖਨਊ: ਮੋਦੀ ਨੇ 9 ਮੈਡੀਕਲ ਕਾਲਜਾਂ ਦਾ ਕੀਤਾ ਉਦਘਾਟਨ, ਜਨਤਾ ਨੂੰ ਪੁੱਛਿਆ- ‘ਦੱਸੋ ਪਹਿਲਾਂ ਕਦੇ ਅਜਿਹਾ ਹੋਇਆ?’   :: UP ਚੋਣਾਂ: ਕਾਂਗਰਸ ਨੇ 10 ਲੱਖ ਰੁਪਏ ਤਕ ਦਾ ਮੁਫ਼ਤ ਸਰਕਾਰੀ ਇਲਾਜ ਕਰਾਉਣ ਦਾ ਕੀਤਾ ਵਾਅਦਾ   :: ਪ੍ਰਿਯੰਕਾ ਗਾਂਧੀ ਨੇ ਖੇਤ 'ਚ ਔਰਤਾਂ ਨਾਲ ਖਾਣਾ ਖਾਧਾ, ਜਨਤਾ ਨੂੰ ਦੱਸੇ ਕਾਂਗਰਸ ਦੇ 7 'ਵਾਅਦੇ'   :: PM ਮੋਦੀ ਨੇ ‘ਚਾਹ ਵਾਲਾ’ ਦੇ ਤੌਰ ’ਤੇ ਆਪਣਾ ਅਤੀਤ ਕੀਤਾ ਯਾਦ   :: 15 ਦਿਨਾਂ ਤੋਂ ਮੰਡੀ 'ਚ ਰੁਲ਼ ਰਹੇ ਕਿਸਾਨ ਨੇ ਝੋਨੇ ਨੂੰ ਲਾਈ ਅੱਗ, ਵਰੁਣ ਗਾਂਧੀ ਨੇ ਸਾਂਝੀ ਕੀਤੀ ਵੀਡੀਓ   :: ਬਿਨਾਂ ਲਾੜੀ ਤੋਂ ਪਰਤੀ ਬਰਾਤ, ਕਾਰਨ ਜਾਣ ਕੇ ਤੁਸੀਂ ਵੀ ਹੋ ਜਾਓਗੇ ਹੈਰਾਨ   :: ‘ਮੇਡ ਇਨ ਇੰਡੀਆ’ ਨੂੰ ਲੈ ਕੇ ਸਰਕਾਰ ਦੋਹਰੀ ਜ਼ੁਬਾਨ ’ਚ ਕਰ ਰਹੀ ਹੈ ਗੱਲ : ਰਾਹੁਲ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਸੰਸਦ ਦਾ ਸਰਦ ਰੁੱਤ ਸੈਸ਼ਨ ਨਵੰਬਰ ਦੇ ਚੌਥੇ ਹਫ਼ਤੇ ਤੋਂ ਸ਼ੁਰੂ ਹੋਣ ਦੀ ਸੰਭਾਵਨਾ PRINT ਈ ਮੇਲ
san_221021.jpg
ਨਵੀਂ ਦਿੱਲੀ---22ਅਕਤੂਬਰ21-(ਮੀਡੀਦੇਪੰਜਾਬ)-- ਸੰਸਦ ਦਾ ਲਗਭਗ ਇਕ ਮਹੀਨੇ ਤੱਕ ਚੱਲਣ ਵਾਲਾ ਸਰਦ ਰੁੱਤ ਸੈਸ਼ਨ ਨਵੰਬਰ ਦੇ ਚੌਥੇ ਹਫ਼ਤੇ ਤੋਂ ਸ਼ੁਰੂ ਹੋਣ ਦੀ ਸੰਭਾਵਨਾ ਹੈ। ਸੂਤਰਾਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। 

ਸੂਤਰਾਂ ਨੇ ਦੱਸਿਆ ਕਿ ਸੈਸ਼ਨ ਦੌਰਾਨ ਕੋਰੋਨਾ ਦੇ ਸਾਰੇ ਪ੍ਰੋਟੋਕਾਲ ਦਾ ਪਾਲਣ ਕੀਤਾ ਜਾਵੇਗਾ। ਸੈਸ਼ਨ ਦੀਆਂ ਲਗਭਗ 20 ਬੈਠਕਾਂ ਹੋਣ ਦੀ ਸੰਭਾਵਨਾ ਹੈ ਅਤੇ ਇਹ ਕ੍ਰਿਸਮਿਸ ਤੋਂ ਪਹਿਲਾਂ ਖ਼ਤਮ ਹੋ ਜਾਵੇਗਾ। ਮਹਾਮਾਰੀ ਦੇ ਮੱਦੇਨਜ਼ਰ, ਸੰਸਦ ਦਾ ਸਰਦ ਰੁੱਤ ਸੈਸ਼ਨ ਪਿਛਲੇ ਸਾਲ ਆਯੋਜਿਤ ਨਹੀਂ ਕੀਤਾ ਗਿਆ ਸੀ ਅਤੇ ਇਸ ਦੇ ਬਾਅਦ ਤੋਂ ਸਾਰੇ ਸੈਸ਼ਨਾਂ ‘ਬਜਟ ਅਤੇ ਮਾਨਸੂਨ ਸੈਸ਼ਨਾਂ’ ਦੀ ਮਿਆਦ ’ਚ ਵੀ ਕੋਰੋਨਾ ਕਾਰਨ ਕਟੌਤੀ ਕੀਤੀ ਗਈ ਸੀ। ਸੂਤਰਾਂ ਨੇ ਕਿਹਾ ਕਿ ਹਾਲਾਂਕਿ, ਹਾਲੇ ਤੱਕ ਕੋਈ ਅਧਿਕਾਰਤ ਫ਼ੈਸਲਾ ਨਹੀਂ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੈਸ਼ਨ 29 ਨਵੰਬਰ ਤੋਂ ਸ਼ੁਰੂ ਹੋ ਸਕਦਾ ਹੈ ਅਤੇ 23 ਦਸੰਬਰ ਦੇ ਨੇੜੇ-ਤੇੜੇ ਖ਼ਤਮ ਹੋਵੇਗਾ।

ਹਾਲਾਂਕਿ, ਲੋਕ ਸਭਾ ਅਤੇ ਰਾਜ ਸਭਾ ਦੋਹਾਂ ਦੀਆਂ ਬੈਠਕਾਂ ਇਕ ਹੀ ਸਮੇਂ ਹੋਣਗੀਆਂ ਅਤੇ ਮੈਂਬਰ ਸਰੀਰਕ ਦੂਰੀ ਦੇ ਮਾਪਦੰਡਾਂ ਦਾ ਪਾਲਣ ਕਰਨਗੇ। ਪਹਿਲੇ ਕੁਝ ਸੈਸ਼ਨਾਂ ’ਚ, ਦੋਹਾਂ ਸਦਨਾਂ ਦੀ ਕਾਰਵਾਈ ਵੱਖ-ਵੱਖ ਸਮੇਂ ਹੁੰਦੀ ਸੀ ਤਾਂ ਕਿ ਇਹ ਯਕੀਨੀ ਕੀਤਾ ਜਾ ਸਕੇ ਕਿ ਸੰਸਦ ਕੰਪਲੈਕਸ ਦੇ ਅੰਦਰ ਵੱਧ ਲੋਕ ਮੌਜੂਦ ਨਾ  ਹੋਣ। ਸਰਦ ਰੁੱਤ ਸੈਸ਼ਨ ’ਚ, ਕੰਪਲੈਕਸ ਅਤੇ ਮੁੱਖ ਸੰਸਦ ਭਵਨ ’ਚ ਪ੍ਰਵੇਸ਼ ਕਰਨ ਵਾਲਿਆਂ ਨੂੰ ਹਰ ਸਮੇਂ ਮਾਸਕ ਪਹਿਨਣਾ ਹੋਵੇਗਾ ਅਤੇ ਉਨ੍ਹਾਂ ਨੂੰ ਕੋਰੋਨਾ ਜਾਂਚ ’ਚੋਂ ਲੰਘਣਾ ਪੈ ਸਕਦਾ ਹੈ। ਇਸ ਵਾਰ ਸਰਦ ਰੁੱਤ ਸੈਸ਼ਨ ਦਾ ਕੁਝ ਖ਼ਾਸ ਮਹੱਤਵ ਹੈ, ਕਿਉਂਕਿ ਇਹ ਸਿਆਸੀ ਰੂਪ ਨਾਲ ਮਹੱਤਵਪੂਰਨ ਉੱਤਰ  ਪ੍ਰਦੇਸ਼ ਸਮੇਤ 5 ਸੂਬਿਆਂ ’ਚ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਹੋਵੇਗਾ। ਇਨ੍ਹਾਂ ਚੋਣਾਂ ਨੂੰ 2024 ਦੀਆਂ ਆਮ ਚੋਣਾਂ ਲਈ ‘ਸੈਮੀਫਾਈਨਲ’ ਦੇ ਰੂਪ ’ਚ ਦੇਖਿਆ ਜਾ ਰਿਹਾ ਹੈ।

 
< Prev   Next >

Advertisements

Advertisement
Advertisement
Advertisement
Advertisement
Advertisement