:: ਲੋਕਤੰਤਰ ਦੀ ਰੱਖਿਆ ਕਰਨਾ ਹੀ ਸਰਦਾਰ ਪਟੇਲ ਨੂੰ ਸੱਚੀ ਸ਼ਰਧਾਂਜਲੀ: ਰਾਹੁਲ ਗਾਂਧੀ   :: ਰਾਜਨੀਤੀ ਨੂੰ ਲੈ ਕੇ ਕਾਂਗਰਸ ਦੇ ਗੰਭੀਰ ਨਾ ਹੋਣ ਕਾਰਨ ਮੋਦੀ ਹੋਰ ਸ਼ਕਤੀਸ਼ਾਲੀ ਬਣਨਗੇ : ਮਮਤਾ   :: ਕਾਂਗਰਸ ਸੱਤਾ ਦਾ ਹਮੇਸ਼ਾ ਹੀ ਦੁਰਵਰਤੋਂ ਕਰਦੀ ਰਹੀ : ਅਮਿਤ ਸ਼ਾਹ   :: ਪੰਜਾਬ ਦੀਆਂ ਰਿਵਾਇਤੀ ਸਿਆਸੀ ਪਾਰਟੀਆਂ ਖ਼ਿਲਾਫ਼ ਚਢੂਨੀ ਨੇ ਖੋਲ੍ਹਿਆ ਮੋਰਚਾ, ਆਖੀ ਵੱਡੀ ਗੱਲ   :: ਜੀ-20 ਦੀ ਬੈਠਕ ’ਚ ਮਹਾਮਾਰੀ ਨਾਲ ਨਜਿੱਠਣ ’ਚ ਠੋਸ ਨਤੀਜੇ ਨਿਕਲਣ ਦੀ ਉਮੀਦ : ਵਿਦੇਸ਼ ਸਕੱਤਰ   :: ਦਿੱਲੀ-NCR ’ਚ ਵਧੇ ਡੇਂਗੂ ਮਾਮਲੇ, ਬੈੱਡਾਂ ਦੀ ਸਮੱਸਿਆ ਨਾਲ ਜੂਝ ਰਹੇ ਹਸਪਤਾਲ   :: TMC ਦਾ ਅਰਥ ‘ਟੈਂਪਲ’, ‘ਮਾਸਕ’ ਅਤੇ ‘ਚਰਚ’ ਹੈ : ਮਮਤਾ ਬੈਨਰਜੀ   :: ਕਸ਼ਮੀਰ ਦੇ ਵਿਕਾਸ ’ਚ ਨੌਜਵਾਨ ਸ਼ਾਮਲ ਹੋਣ ਤਾਂ ਅੱਤਵਾਦੀਆਂ ਦੇ ਨਾਪਾਕ ਮਨਸੂਬੇ ਹੋਣਗੇ ਫੇਲ੍ਹ: ਸ਼ਾਹ   :: ਲਖਨਊ: ਮੋਦੀ ਨੇ 9 ਮੈਡੀਕਲ ਕਾਲਜਾਂ ਦਾ ਕੀਤਾ ਉਦਘਾਟਨ, ਜਨਤਾ ਨੂੰ ਪੁੱਛਿਆ- ‘ਦੱਸੋ ਪਹਿਲਾਂ ਕਦੇ ਅਜਿਹਾ ਹੋਇਆ?’   :: UP ਚੋਣਾਂ: ਕਾਂਗਰਸ ਨੇ 10 ਲੱਖ ਰੁਪਏ ਤਕ ਦਾ ਮੁਫ਼ਤ ਸਰਕਾਰੀ ਇਲਾਜ ਕਰਾਉਣ ਦਾ ਕੀਤਾ ਵਾਅਦਾ   :: ਪ੍ਰਿਯੰਕਾ ਗਾਂਧੀ ਨੇ ਖੇਤ 'ਚ ਔਰਤਾਂ ਨਾਲ ਖਾਣਾ ਖਾਧਾ, ਜਨਤਾ ਨੂੰ ਦੱਸੇ ਕਾਂਗਰਸ ਦੇ 7 'ਵਾਅਦੇ'   :: PM ਮੋਦੀ ਨੇ ‘ਚਾਹ ਵਾਲਾ’ ਦੇ ਤੌਰ ’ਤੇ ਆਪਣਾ ਅਤੀਤ ਕੀਤਾ ਯਾਦ   :: 15 ਦਿਨਾਂ ਤੋਂ ਮੰਡੀ 'ਚ ਰੁਲ਼ ਰਹੇ ਕਿਸਾਨ ਨੇ ਝੋਨੇ ਨੂੰ ਲਾਈ ਅੱਗ, ਵਰੁਣ ਗਾਂਧੀ ਨੇ ਸਾਂਝੀ ਕੀਤੀ ਵੀਡੀਓ   :: ਬਿਨਾਂ ਲਾੜੀ ਤੋਂ ਪਰਤੀ ਬਰਾਤ, ਕਾਰਨ ਜਾਣ ਕੇ ਤੁਸੀਂ ਵੀ ਹੋ ਜਾਓਗੇ ਹੈਰਾਨ   :: ‘ਮੇਡ ਇਨ ਇੰਡੀਆ’ ਨੂੰ ਲੈ ਕੇ ਸਰਕਾਰ ਦੋਹਰੀ ਜ਼ੁਬਾਨ ’ਚ ਕਰ ਰਹੀ ਹੈ ਗੱਲ : ਰਾਹੁਲ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

15 ਦਿਨਾਂ ਤੋਂ ਮੰਡੀ 'ਚ ਰੁਲ਼ ਰਹੇ ਕਿਸਾਨ ਨੇ ਝੋਨੇ ਨੂੰ ਲਾਈ ਅੱਗ, ਵਰੁਣ ਗਾਂਧੀ ਨੇ ਸਾਂਝੀ ਕੀਤੀ ਵੀਡੀਓ PRINT ਈ ਮੇਲ
var_231021.jpg
ਲਖਨਊ--23ਅਕਤੂਬਰ21-(ਮੀਡੀਦੇਪੰਜਾਬ)-- ਭਾਜਪਾ ਦੇ ਪੀਲੀਭੀਤ ਤੋਂ ਸੰਸਦ ਮੈਂਬਰ ਵਰੁਣ ਗਾਂਧੀ ਨੇ ਸ਼ਨੀਵਾਰ ਨੂੰ ਕਿਹਾ ਕਿ ਖੇਤੀਬਾੜੀ ਨੀਤੀ ’ਤੇ ਮੁੜ ਵਿਚਾਰ ਅੱਜ ਦੀ ਸਭ ਤੋਂ ਵੱਡੀ ਜ਼ਰੂਰਤ ਹੈ। ਉਹ ਪਹਿਲਾਂ ਵੀ ਕੇਂਦਰ ਸਰਕਾਰ ਦੇ ਤਿੰਨ ਨਵੇਂ

 ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰ ਰਹੇ ਕਿਸਾਨਾਂ ਦੇ ਸਮਰਥਨ ’ਚ ਕਈ ਟਵੀਟ ਕਰ ਚੁੱਕੇ ਹਨ। ਇਸ ਤੋਂ ਇਲਾਵਾ ਵਰੁਣ ਗਾਂਧੀ ਵੱਖ-ਵੱਖ ਮੁੱਦਿਆਂ ’ਤੇ ਪਾਰਟੀ ਦੇ ਰੁਖ਼ ਤੋਂ ਵੱਖਰੇ ਵਿਚਾਰ ਜ਼ਾਹਰ ਕਰ ਚੁੱਕੇ ਹਨ। 

ਵਰੁਣ ਗਾਂਧੀ ਨੇ ਸ਼ਨੀਵਾਰ ਨੂੰ ਟਵਿੱਟਰ ’ਤੇ ਇਕ ਕਿਸਾਨ ਵਲੋਂ ਆਪਣੀ ਫ਼ਸਲ ਸਾੜਨ ਦੀ ਵੀਡੀਓ ਸਾਂਝਾ ਕਰਦੇ ਹੋਏ ਲਿਖਿਆ ਕਿ ਉੱਤਰ ਪ੍ਰਦੇਸ਼ ਦੇ ਕਿਸਾਨ ਸਮੋਧ ਸਿੰਘ ਪਿਛਲੇ 15 ਦਿਨਾਂ ਤੋਂ ਆਪਣੀ ਝੋਨੇ ਦੀ ਫ਼ਸਲ ਵੇਚਣ ਲਈ ਮੰਡੀਆਂ ਦੇ ਚੱਕਰ ਕੱਢ ਰਹੇ ਸਨ, ਜਦੋਂ ਝੋਨਾ ਵਿਕਿਆ ਨਹੀਂ ਤਾਂ ਨਿਰਾਸ਼ ਹੋ ਕੇ ਇਸ ’ਚ ਖ਼ੁਦ ਅੱਗ ਲਾ ਦਿੱਤੀ। ਵਰੁਣ ਨੇ ਸਵਾਲ ਚੁੱਕਦੇ ਹੋਏ ਕਿਹਾ ਕਿ ਇਸ ਵਿਵਸਥਾ ਨੇ ਕਿਸਾਨਾਂ ਨੂੰ ਕਿੱਥੇ ਲਿਆ ਕੇ ਖੜ੍ਹਾ ਕਰ ਦਿੱਤਾ ਹੈ? ਖੇਤੀ ਨੀਤੀ ’ਤੇ ਮੁੜ ਵਿਚਾਰ ਅੱਜ ਦੀ ਸਭ ਤੋਂ ਵੱਡੀ ਜ਼ਰੂਰਤ ਹੈ। ਵਰੁਣ ਗਾਂਧੀ ਨੇ ਗੰਨਾ ਕੀਮਤਾਂ ’ਚ ਵਾਧੇ ਦੀ ਮੰਗ ਸਮੇਤ ਕਈ ਮੌਕਿਆਂ ’ਤੇ ਮੁੱਖ ਮੰਤਰੀ ਨੂੰ ਚਿੱਠੀ ਲਿਖ ਕੇ ਕਿਸਾਨਾਂ ਦੀਆਂ ਸਮੱਸਿਆਵਾਂ ਰੇਖਾਂਕਿਤ ਕੀਤੀਆਂ ਹਨ। ਉਨ੍ਹਾਂ ਨੇ ਲਖੀਮਪੁਰ ਖੀਰੀ ਵਿਚ 3 ਅਕਤੂਬਰ ਨੂੰ ਹੋਈ ਹਿੰਸਾ ’ਚ 4 ਕਿਸਾਨਾਂ ਸਮੇਤ 8 ਲੋਕਾਂ ਦੀ ਮੌਤ ਦੇ ਮਾਮਲੇ ’ਚ ਮੁੱਖ ਮੰਤਰੀ ਨੂੰ ਚਿੱਠੀ ਲਿਖੀ ਅਤੇ ਪਾਰਟੀ ਤੋਂ ਹਟ ਕੇ ਆਪਣੀ ਰਾਏ ਰੱਖੀ ਸੀ। 

 
< Prev   Next >

Advertisements

Advertisement
Advertisement
Advertisement
Advertisement
Advertisement