:: ਲੋਕਤੰਤਰ ਦੀ ਰੱਖਿਆ ਕਰਨਾ ਹੀ ਸਰਦਾਰ ਪਟੇਲ ਨੂੰ ਸੱਚੀ ਸ਼ਰਧਾਂਜਲੀ: ਰਾਹੁਲ ਗਾਂਧੀ   :: ਰਾਜਨੀਤੀ ਨੂੰ ਲੈ ਕੇ ਕਾਂਗਰਸ ਦੇ ਗੰਭੀਰ ਨਾ ਹੋਣ ਕਾਰਨ ਮੋਦੀ ਹੋਰ ਸ਼ਕਤੀਸ਼ਾਲੀ ਬਣਨਗੇ : ਮਮਤਾ   :: ਕਾਂਗਰਸ ਸੱਤਾ ਦਾ ਹਮੇਸ਼ਾ ਹੀ ਦੁਰਵਰਤੋਂ ਕਰਦੀ ਰਹੀ : ਅਮਿਤ ਸ਼ਾਹ   :: ਪੰਜਾਬ ਦੀਆਂ ਰਿਵਾਇਤੀ ਸਿਆਸੀ ਪਾਰਟੀਆਂ ਖ਼ਿਲਾਫ਼ ਚਢੂਨੀ ਨੇ ਖੋਲ੍ਹਿਆ ਮੋਰਚਾ, ਆਖੀ ਵੱਡੀ ਗੱਲ   :: ਜੀ-20 ਦੀ ਬੈਠਕ ’ਚ ਮਹਾਮਾਰੀ ਨਾਲ ਨਜਿੱਠਣ ’ਚ ਠੋਸ ਨਤੀਜੇ ਨਿਕਲਣ ਦੀ ਉਮੀਦ : ਵਿਦੇਸ਼ ਸਕੱਤਰ   :: ਦਿੱਲੀ-NCR ’ਚ ਵਧੇ ਡੇਂਗੂ ਮਾਮਲੇ, ਬੈੱਡਾਂ ਦੀ ਸਮੱਸਿਆ ਨਾਲ ਜੂਝ ਰਹੇ ਹਸਪਤਾਲ   :: TMC ਦਾ ਅਰਥ ‘ਟੈਂਪਲ’, ‘ਮਾਸਕ’ ਅਤੇ ‘ਚਰਚ’ ਹੈ : ਮਮਤਾ ਬੈਨਰਜੀ   :: ਕਸ਼ਮੀਰ ਦੇ ਵਿਕਾਸ ’ਚ ਨੌਜਵਾਨ ਸ਼ਾਮਲ ਹੋਣ ਤਾਂ ਅੱਤਵਾਦੀਆਂ ਦੇ ਨਾਪਾਕ ਮਨਸੂਬੇ ਹੋਣਗੇ ਫੇਲ੍ਹ: ਸ਼ਾਹ   :: ਲਖਨਊ: ਮੋਦੀ ਨੇ 9 ਮੈਡੀਕਲ ਕਾਲਜਾਂ ਦਾ ਕੀਤਾ ਉਦਘਾਟਨ, ਜਨਤਾ ਨੂੰ ਪੁੱਛਿਆ- ‘ਦੱਸੋ ਪਹਿਲਾਂ ਕਦੇ ਅਜਿਹਾ ਹੋਇਆ?’   :: UP ਚੋਣਾਂ: ਕਾਂਗਰਸ ਨੇ 10 ਲੱਖ ਰੁਪਏ ਤਕ ਦਾ ਮੁਫ਼ਤ ਸਰਕਾਰੀ ਇਲਾਜ ਕਰਾਉਣ ਦਾ ਕੀਤਾ ਵਾਅਦਾ   :: ਪ੍ਰਿਯੰਕਾ ਗਾਂਧੀ ਨੇ ਖੇਤ 'ਚ ਔਰਤਾਂ ਨਾਲ ਖਾਣਾ ਖਾਧਾ, ਜਨਤਾ ਨੂੰ ਦੱਸੇ ਕਾਂਗਰਸ ਦੇ 7 'ਵਾਅਦੇ'   :: PM ਮੋਦੀ ਨੇ ‘ਚਾਹ ਵਾਲਾ’ ਦੇ ਤੌਰ ’ਤੇ ਆਪਣਾ ਅਤੀਤ ਕੀਤਾ ਯਾਦ   :: 15 ਦਿਨਾਂ ਤੋਂ ਮੰਡੀ 'ਚ ਰੁਲ਼ ਰਹੇ ਕਿਸਾਨ ਨੇ ਝੋਨੇ ਨੂੰ ਲਾਈ ਅੱਗ, ਵਰੁਣ ਗਾਂਧੀ ਨੇ ਸਾਂਝੀ ਕੀਤੀ ਵੀਡੀਓ   :: ਬਿਨਾਂ ਲਾੜੀ ਤੋਂ ਪਰਤੀ ਬਰਾਤ, ਕਾਰਨ ਜਾਣ ਕੇ ਤੁਸੀਂ ਵੀ ਹੋ ਜਾਓਗੇ ਹੈਰਾਨ   :: ‘ਮੇਡ ਇਨ ਇੰਡੀਆ’ ਨੂੰ ਲੈ ਕੇ ਸਰਕਾਰ ਦੋਹਰੀ ਜ਼ੁਬਾਨ ’ਚ ਕਰ ਰਹੀ ਹੈ ਗੱਲ : ਰਾਹੁਲ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

UP ਚੋਣਾਂ: ਕਾਂਗਰਸ ਨੇ 10 ਲੱਖ ਰੁਪਏ ਤਕ ਦਾ ਮੁਫ਼ਤ ਸਰਕਾਰੀ ਇਲਾਜ ਕਰਾਉਣ ਦਾ ਕੀਤਾ ਵਾਅਦਾ PRINT ਈ ਮੇਲ
par_251021.jpg
ਲਖਨਊ --25ਅਕਤੂਬਰ21-(ਮੀਡੀਦੇਪੰਜਾਬ)-- ਕਾਂਗਰਸ ਜਨਰਲ ਸਕੱਤਰ ਪਿ੍ਰਯੰਕਾ ਗਾਂਧੀ ਵਾਡਰਾ ਨੇ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਨੂੰ ਵੇਖਦਿਆਂ ਆਪਣੇ 7 ਵਾਅਦੇ ਜਨਤਕ ਕਰਨ ਦੇ ਕੁਝ ਦਿਨ ਬਾਅਦ ਸੋਮਵਾਰ ਨੂੰ ਇਕ ਹੋਰ ਐਲਾਨ ਕੀਤਾ।

 ਉਨ੍ਹਾਂ ਨੇ ਕਿਹਾ ਕਿ ਸੂਬੇ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ’ਤੇ ਲੋਕਾਂ ਦਾ ਕਿਸੇ ਵੀ ਬੀਮਾਰੀ ਦਾ 10 ਲੱਖ ਰੁਪਏ ਤਕ ਦਾ ਇਲਾਜ ਮੁਫ਼ਤ ਕੀਤਾ ਜਾਵੇਗਾ।ਪਿ੍ਰਯੰਕਾ ਨੇ ਇਕ ਟਵੀਟ ਵਿਚ ਕਿਹਾ ਕਿ ਸਸਤੇ ਅਤੇ ਚੰਗੇ ਇਲਾਜ ਲਈ ਐਲਾਨ ਪੱਤਰ ਕਮੇਟੀ ਦੀ ਸਹਿਮਤੀ ਨਾਲ ਉੱਤਰ ਪ੍ਰਦੇਸ਼ ਕਾਂਗਰਸ ਨੇ ਫ਼ੈਸਲਾ ਲਿਆ ਹੈ ਕਿ ਸਰਕਾਰ ਬਣਨ ’ਤੇ ਕੋਈ ਵੀ ਬੀਮਾਰੀ ਹੋਵੇ, ਮੁਫ਼ਤ ਹੋਵੇਗਾ 10 ਲੱਖ ਰੁਪਏ ਤਕ ਦਾ ਸਰਕਾਰੀ ਇਲਾਜ। ਉਨ੍ਹਾਂ ਨੇ ਕੋਵਿਡ-19 ਮਹਾਮਾਰੀ ਦੌਰਾਨ ਅਤੇ ਇਸ ਸਮੇਂ ਸੂਬੇ ’ਚ ਬੁਖ਼ਾਰ ਫੈਲਣ ਦੀਆਂ ਖ਼ਬਰਾਂ ਨੂੰ ਲੈ ਕੇ ਸਰਕਾਰੀ ਵਿਵਸਥਾਵਾਂ ’ਤੇ ਨਿਸ਼ਾਨਾ ਵਿੰਨਿ੍ਹਆ। ਟਵੀਟ ’ਚ ਉਨ੍ਹਾਂ ਕਿਹਾ ਕਿ ਕੋਰੋਨਾ ਕਾਲ ਦੌਰਾਨ ਅਤੇ ਪ੍ਰਦੇਸ਼ ਵਿਚ ਫੈਲੇ ਬੁਖ਼ਾਰ ’ਚ ਸਰਕਾਰੀ ਉਮੀਦ ਦੇ ਚੱਲਦੇ ਸਿਹਤ ਵਿਵਸਥਾ ਦੀ ਖ਼ਸਤਾ ਹਾਲਤ ਸਭ ਨੇ ਵੇਖੀ। 

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਕਾਂਗਰਸ ਦੇ ਸੱਤਾ ’ਚ ਆਉਣ ’ਤੇ ਵਿਦਿਆਰਥਣਾਂ ਨੂੰ ਸਮਾਰਟਫੋਨ ਅਤੇ ਇਲੈਕਟ੍ਰਿਕ ਸਕੂਟੀ ਦੇਣ ਦਾ ਵਾਅਦਾ ਕੀਤਾ ਸੀ। ਪਿਛਲੀ 23 ਅਕਤੂਬਰ ਨੂੰ ਪਿ੍ਰਯੰਕਾ ਨੇ ਬਾਰਾਬੰਕੀ ਜ਼ਿਲ੍ਹੇ ਤੋਂ ਪ੍ਰਤਿਗਿਆ ਯਾਤਰਾਵਾਂ ਨੂੰ ਹਰੀ ਝੰਡੀ ਵਿਖਾਈ ਸੀ। ਇਸ ਮੌਕੇ ’ਤੇ ਪਾਰਟੀ ਨੇ 20 ਲੱਖ ਲੋਕਾਂ ਨੂੰ ਨੌਕਰੀ ਦੇਣ, ਬਿਜਲੀ ਦਾ ਬਿੱਲ ਅੱਧਾ ਕਰਨ ਅਤੇ ਕੋਵਿਡ-19 ਮਹਾਮਾਰੀ ਦੌਰਾਨ ਵਿੱਤੀ ਸੰਕਟ ’ਚੋਂ ਲੰਘ ਰਹੇ ਪਰਿਵਾਰਾਂ ਨੂੰ 25-25 ਹਜ਼ਾਰ ਰੁਪਏ ਦੀ ਮਦਦ ਦੇਣ ਦਾ ਐਲਾਨ ਕੀਤਾ ਸੀ। ਪਾਰਟੀ ਪ੍ਰਦੇਸ਼ ਦੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ 40 ਫ਼ੀਸਦੀ ਟਿਕਟਾਂ ਔਰਤਾਂ ਨੂੰ ਦੇਣ ਦਾ ਵੀ ਐਲਾਨ ਕਰ ਚੁੱਕੀ ਹੈ।

 
< Prev   Next >

Advertisements

Advertisement
Advertisement
Advertisement
Advertisement
Advertisement