:: ਲੋਕਤੰਤਰ ਦੀ ਰੱਖਿਆ ਕਰਨਾ ਹੀ ਸਰਦਾਰ ਪਟੇਲ ਨੂੰ ਸੱਚੀ ਸ਼ਰਧਾਂਜਲੀ: ਰਾਹੁਲ ਗਾਂਧੀ   :: ਰਾਜਨੀਤੀ ਨੂੰ ਲੈ ਕੇ ਕਾਂਗਰਸ ਦੇ ਗੰਭੀਰ ਨਾ ਹੋਣ ਕਾਰਨ ਮੋਦੀ ਹੋਰ ਸ਼ਕਤੀਸ਼ਾਲੀ ਬਣਨਗੇ : ਮਮਤਾ   :: ਕਾਂਗਰਸ ਸੱਤਾ ਦਾ ਹਮੇਸ਼ਾ ਹੀ ਦੁਰਵਰਤੋਂ ਕਰਦੀ ਰਹੀ : ਅਮਿਤ ਸ਼ਾਹ   :: ਪੰਜਾਬ ਦੀਆਂ ਰਿਵਾਇਤੀ ਸਿਆਸੀ ਪਾਰਟੀਆਂ ਖ਼ਿਲਾਫ਼ ਚਢੂਨੀ ਨੇ ਖੋਲ੍ਹਿਆ ਮੋਰਚਾ, ਆਖੀ ਵੱਡੀ ਗੱਲ   :: ਜੀ-20 ਦੀ ਬੈਠਕ ’ਚ ਮਹਾਮਾਰੀ ਨਾਲ ਨਜਿੱਠਣ ’ਚ ਠੋਸ ਨਤੀਜੇ ਨਿਕਲਣ ਦੀ ਉਮੀਦ : ਵਿਦੇਸ਼ ਸਕੱਤਰ   :: ਦਿੱਲੀ-NCR ’ਚ ਵਧੇ ਡੇਂਗੂ ਮਾਮਲੇ, ਬੈੱਡਾਂ ਦੀ ਸਮੱਸਿਆ ਨਾਲ ਜੂਝ ਰਹੇ ਹਸਪਤਾਲ   :: TMC ਦਾ ਅਰਥ ‘ਟੈਂਪਲ’, ‘ਮਾਸਕ’ ਅਤੇ ‘ਚਰਚ’ ਹੈ : ਮਮਤਾ ਬੈਨਰਜੀ   :: ਕਸ਼ਮੀਰ ਦੇ ਵਿਕਾਸ ’ਚ ਨੌਜਵਾਨ ਸ਼ਾਮਲ ਹੋਣ ਤਾਂ ਅੱਤਵਾਦੀਆਂ ਦੇ ਨਾਪਾਕ ਮਨਸੂਬੇ ਹੋਣਗੇ ਫੇਲ੍ਹ: ਸ਼ਾਹ   :: ਲਖਨਊ: ਮੋਦੀ ਨੇ 9 ਮੈਡੀਕਲ ਕਾਲਜਾਂ ਦਾ ਕੀਤਾ ਉਦਘਾਟਨ, ਜਨਤਾ ਨੂੰ ਪੁੱਛਿਆ- ‘ਦੱਸੋ ਪਹਿਲਾਂ ਕਦੇ ਅਜਿਹਾ ਹੋਇਆ?’   :: UP ਚੋਣਾਂ: ਕਾਂਗਰਸ ਨੇ 10 ਲੱਖ ਰੁਪਏ ਤਕ ਦਾ ਮੁਫ਼ਤ ਸਰਕਾਰੀ ਇਲਾਜ ਕਰਾਉਣ ਦਾ ਕੀਤਾ ਵਾਅਦਾ   :: ਪ੍ਰਿਯੰਕਾ ਗਾਂਧੀ ਨੇ ਖੇਤ 'ਚ ਔਰਤਾਂ ਨਾਲ ਖਾਣਾ ਖਾਧਾ, ਜਨਤਾ ਨੂੰ ਦੱਸੇ ਕਾਂਗਰਸ ਦੇ 7 'ਵਾਅਦੇ'   :: PM ਮੋਦੀ ਨੇ ‘ਚਾਹ ਵਾਲਾ’ ਦੇ ਤੌਰ ’ਤੇ ਆਪਣਾ ਅਤੀਤ ਕੀਤਾ ਯਾਦ   :: 15 ਦਿਨਾਂ ਤੋਂ ਮੰਡੀ 'ਚ ਰੁਲ਼ ਰਹੇ ਕਿਸਾਨ ਨੇ ਝੋਨੇ ਨੂੰ ਲਾਈ ਅੱਗ, ਵਰੁਣ ਗਾਂਧੀ ਨੇ ਸਾਂਝੀ ਕੀਤੀ ਵੀਡੀਓ   :: ਬਿਨਾਂ ਲਾੜੀ ਤੋਂ ਪਰਤੀ ਬਰਾਤ, ਕਾਰਨ ਜਾਣ ਕੇ ਤੁਸੀਂ ਵੀ ਹੋ ਜਾਓਗੇ ਹੈਰਾਨ   :: ‘ਮੇਡ ਇਨ ਇੰਡੀਆ’ ਨੂੰ ਲੈ ਕੇ ਸਰਕਾਰ ਦੋਹਰੀ ਜ਼ੁਬਾਨ ’ਚ ਕਰ ਰਹੀ ਹੈ ਗੱਲ : ਰਾਹੁਲ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਲਖਨਊ: ਮੋਦੀ ਨੇ 9 ਮੈਡੀਕਲ ਕਾਲਜਾਂ ਦਾ ਕੀਤਾ ਉਦਘਾਟਨ, ਜਨਤਾ ਨੂੰ ਪੁੱਛਿਆ- ‘ਦੱਸੋ ਪਹਿਲਾਂ ਕਦੇ ਅਜਿਹਾ ਹੋਇਆ?’ PRINT ਈ ਮੇਲ
lak_251021.jpg
ਸਿਧਾਰਥਨਗਰ--25ਅਕਤੂਬਰ21-(ਮੀਡੀਦੇਪੰਜਾਬ)-- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਯਾਨੀ ਕਿ ਅੱਜ ਉੱਤਰ ਪ੍ਰਦੇਸ਼ ’ਚ ਸਿਧਾਰਥਨਗਰ ਸਮੇਤ 9 ਜ਼ਿਲ੍ਹਿਆਂ ਵਿਚ ਇਕ-ਇਕ ਮੈਡੀਕਲ ਕਾਲਜ ਦਾ ਉਦਘਾਟਨ ਕੀਤਾ।

 ਇਹ ਕਾਲਜ 2329 ਕਰੋੜ ਰੁਪਏ ਦੀ ਲਾਗਤ ਨਾਲ ਸਿਧਾਰਥਨਗਰ, ਏਟਾ, ਹਰਦੋਈ, ਪ੍ਰਤਾਪਗੜ੍ਹ, ਦੇਵਰੀਆ, ਗਾਜ਼ੀਪੁਰ, ਮਿਰਜ਼ਾਪੁਰ, ਫਤਿਹਪੁਰ ਅਤੇ ਜੌਨਪੁਰ ਜ਼ਿਲ੍ਹਿਆਂ ’ਚ ਬਣਾਏ ਗਏ ਹਨ। ਇਸ ਲਈ ਆਯੋਜਿਤ ਪ੍ਰੋਗਰਾਮ ਵਿਚ ਮੋਦੀ ਨੇ ਰਿਮੋਟ ਕੰਟਰੋਲ ਨਾਲ ਸਾਰੇ 9 ਜ਼ਿਲ੍ਹਿਆਂ ਵਿਚ ਮੈਡੀਕਲ ਕਾਲਜਾਂ ਦਾ ਉਦਘਾਟਨ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਜਨ ਸਭਾ ਨੂੰ ਸੰਬੋਧਿਤ ਕੀਤਾ। ਉਨ੍ਹਾਂ ਨੂੰ ਸੁਣਨ ਲਈ ਜਨ ਸੈਲਾਬ ਉਮੜ ਪਿਆ। ਸੂਤਰਾਂ ਮੁਤਾਬਕ ਪ੍ਰਧਾਨ ਮੰਤਰੀ ਮੋਦੀ ਦੀ ਜਨ ਸਭਾ ਵਿਚ ਸ਼ਾਮਲ ਹੋਣ ਲਈ ਲੋਕ ਦੂਰ-ਦੁਰਾਡੇ ਤੋਂ ਆਏ। ਸਭਾ ਵਾਲੀ ਥਾਂ ਲੋਕਾਂ ਦੀ ਭੀੜ ਨਾਲ ਭਰੀ ਨਜ਼ਰ ਆਈ। 

ਇਸ ਦੌਰਾਨ ਪ੍ਰਧਾਨ ਮੰਤਰੀ ਨੇ ਕਿਹਾ ਕਿ 9 ਨਵੇਂ ਮੈਡੀਕਲ ਕਾਲਜਾਂ ਦੇ ਨਿਰਮਾਣ ਲਈ ਕਰੀਬ 2500 ਨਵੇਂ ਬੈੱਡ ਤਿਆਰ ਹੋਏ ਹਨ। 5,000 ਤੋਂ ਵੱਧ ਡਾਕਟਰ ਅਤੇ ਪੈਰਾਮੈਡੀਕਲ ਲਈ ਰੁਜ਼ਗਾਰ ਦੇ ਨਵੇਂ ਮੌਕੇ ਬਣੇ ਹਨ। ਇਸ ਦੇ ਨਾਲ ਹੀ ਹਰ ਸਾਲ ਸੈਂਕੜੇ ਨੌਜਵਾਨਾਂ ਲਈ ਮੈਡੀਕਲ ਦੀ ਪੜ੍ਹਾਈ ਦਾ ਨਵਾਂ ਰਾਹ ਖੁੱਲ੍ਹਾ ਹੈ। ਪਹਿਲੇ ਦੀਆਂ ਸਰਕਾਰਾਂ ਨੇ ਬੀਮਾਰੀਆਂ ਨਾਲ ਜੂਝਣ ਲਈ ਛੱਡ ਦਿੱਤਾ ਸੀ, ਉਹ ਹੀ ਹੁਣ ਪੂਰਬੀ ਭਾਰਤ ਦਾ ਮੈਡੀਕਲ ਹੱਬ ਬਣੇਗਾ। ਜਿਸ ਪੂਰਵਾਂਚਲ ਦਾ ਅਕਸ ਪਿਛਲੀਆਂ ਸਰਕਾਰਾਂ ਨੇ ਖਰਾਬ ਕਰ ਦਿੱਤਾ ਸੀ, ਉਹ ਹੀ ਪੂਰਵਾਂਚਲ ਪੂਰਬੀ ਭਾਰਤ ਨੂੰ ਸਿਹਤ ਦਾ ਨਵਾਂ ਉਜਾਲਾ ਦੇਣ ਵਾਲਾ ਹੈ। ਇੱਥੇ ਉੱਤਰ ਪ੍ਰਦੇਸ਼ ਵਿਚ ਵੀ 2017 ਤੱਕ ਸਰਕਾਰੀ ਮੈਡੀਕਲ ਕਾਲਜਾਂ ’ਚ ਮੈਡੀਕਲ ਦੀ ਸਿਰਫ਼ 1900 ਸੀਟਾਂ ਸਨ। ਜਦਕਿ ਡਬਲ ਇੰਜਣ ਦੀ ਸਰਕਾਰ ’ਚ ਪਿਛਲੇ 4 ਸਾਲਾਂ ਵਿਚ ਹੀ 1900 ਸੀਟਾਂ ਤੋਂ ਵਧੇਰੇ ਮੈਡੀਕਲ ਸੀਟਾਂ ’ਚ ਵਾਧਾ ਕੀਤਾ ਗਿਆ ਹੈ।

ਪ੍ਰਧਾਨ ਮੰਤਰੀ ਨੇ ਪੁੱਛਿਆ ਕਿ ਕੀ ਕਿਸੇ ਨੂੰ ਯਾਦ ਹੈ ਕਿ ਉੱਤਰ ਪ੍ਰਦੇਸ਼ ਦੇ ਇਤਿਹਾਸ ਵਿਚ ਕਦੇ ਇਕੱਠੇ ਇੰਨੇ ਮੈਡੀਕਲ ਕਾਲਜ ਨੂੰ ਲੋਕਾਂ ’ਚ ਰਿਲੀਜ਼ ਕੀਤਾ ਗਿਆ ਹੋਵੇ? ਪਹਿਲਾਂ ਅਜਿਹਾ ਕਿਉਂ ਨਹੀਂ ਹੁੰਦਾ ਸੀ ਅਤੇ ਹੁਣ ਅਜਿਹਾ ਕਿਉਂ ਹੋ ਰਿਹਾ ਹੈ, ਇਸ ਦਾ ਇਕ ਹੀ ਕਾਰਨ ਹੈ- ਰਾਜਨੀਤਕ ਇੱਛਾ ਸ਼ਕਤੀ ਅਤੇ ਰਾਜਨੀਤਕ ਤਰਜੀਹ। ਯੋਗੀ ਜੀ ਦੀ ਸਰਕਾਰ ਤੋਂ ਪਹਿਲਾਂ ਜੋ ਸਰਕਾਰ ਸੀ, ਉਸ ਨੇ ਆਪਣੇ ਕਾਰਜਕਾਲ ’ਚ ਉੱਤਰ ਪ੍ਰਦੇਸ਼ ਵਿਚ ਸਿਰਫ਼ 6 ਮੈਡੀਕਲ ਕਾਲਜ ਬਣਵਾਏ ਸਨ। ਯੋਗੀ ਜੀ ਦੇ ਕਾਰਜਕਾਲ ’ਚ 16 ਮੈਡੀਕਲ ਕਾਲਜ ਸ਼ੁਰੂ ਹੋ ਚੁੱਕੇ ਹਨ ਅਤੇ 30 ਨਵੇਂ ਮੈਡੀਕਲ ਕਾਲਜਾਂ ’ਤੇ ਤੇਜ਼ੀ ਨਾਲ ਕੰਮ ਚੱਲ ਰਿਹਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ 2014 ਤੋਂ ਪਹਿਲਾਂ ਦੇਸ਼ ਵਿਚ ਮੈਡੀਕਲ ਦੀਆਂ ਸੀਟਾਂ 90,000 ਤੋਂ ਵੀ ਘੱਟ ਸਨ। ਦੇਸ਼ ਵਿਚ ਬੀਤੇ 7 ਸਾਲਾਂ ਵਿਚ ਮੈਡੀਕਲ ਦੀਆਂ 60,000 ਨਵੀਆਂ  ਸੀਟਾਂ ਜੋੜੀਆਂ ਗਈਆਂ ਹਨ। 

 
< Prev   Next >

Advertisements

Advertisement
Advertisement
Advertisement
Advertisement
Advertisement