:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
.....ਕਵਿਤਾ/ਪਾਂਡੀ ਪਾਤਸ਼ਾਹ ...... PRINT ਈ ਮੇਲ
mahaaja.jpg ਕੋਈ ਰੋਕੇ ਬਲਾ ਕਿਵੇਂ, ਸਾਹਿਬ ਦੇ ਭਾਣੇ ਨੂੰ ।
ਇਕ ਵੇਲਾ ਐਸਾ ਵੀ, ਆਇਆ ਇਸ ਧਰਤੀ ਤੇ,
ਦਾਤਾ ਵੀ ਸਹਿਕ ਗਿਆ, ਜਦ ਇੱਕ ਇੱਕ ਦਾਣੇ ਨੂੰ ।
ਭੁੱਖੇ ਬਘਿਆੜ ਜਿਉਂ, ਆ ਭੁੱਖਾ ਕਾਲ਼ ਪਿਆ।
ਧਰਤ ਇਹ ਭਾਗ ਭਰੀ, ਪੰਜਾਂ ਦਰਿਆਵਾਂ ਦੀ,
ਮੂੰਹ ਆਈ ਆਫ਼ਤ ਦੇ, ਕੋਈ ਉਲਟਾ ਫਾਲ ਪਿਆ ।
ਮੁਟਿਆਰਾਂ ਕੁੜੀਆਂ ਸਭ, ਪੂਣੀ ਰੰਗ ਹੋ ਗਈਆਂ ।
ਪਿਤ ਪੈ ਗਏ ਭੋਖੇ ਦੇ, ਸਭ ਛੈਲ ਜਵਾਨਾਂ ਨੂੰ ,
ਰੱਤਾਂ ਵਿੱਚ ਨਾੜਾਂ ਦੇ, ਸੁੱਕੀਆਂ ਤੇ ਖਲੋ ਗਈਆਂ ।
ਬੁੱਢਿਆਂ ਦਾ ਹਾਲ ਬੁਰਾ, ਗਭਰੂ ਵੀ ਝੁਕ ਗਏ ਸਨ ।
ਨਾ ਪੇਟ ਪਿਆ ਝੁਲਕਾ, ਨਾ ਭੁੱਖ ਦੀ ਅੱਗ ਬੁੱਝੀ,
ਮਾਵਾਂ ਦੀ ਛਾਤੀ ਚੋਂ, ਦੁੱਧ ਸੜ ਸੜ ਸੁੱਕ ਗਏ ਸਨ ।
ਕਈ ਹੀਰੇ ਮਾਵਾਂ ਦੇ, ਲੱਖ ਤਰਲੇ ਕਰਨ ਲੱਗੇ ।
ਚੁੰਘ ਚੁੰਘ ਕੇ ਥਣ ਸੁੱਕੇ, ਲੈ ਲੈ ਕੇ ਵਿਲਕਣੀਆਂ,
ਜਦ ਜੀਵਣ ਜੋਗੇ ਵੀ, ਲੁਛ ਲੁਛ ਕੇ ਮਰਨ ਲੱਗੇ ।
ਪੰਜਾਬ ਦੇ ਰਾਜੇ ਤੋਂ, 'ਰਣਜੀਤ' ਪਿਆਰੇ ਤੋਂ ।
ਇਹ ਝਾਕੀ ਦਰਦਾਂ ਦੀ, ਤਦ ਗਈ ਸਹਾਰੀ ਨਾ,
ਦੁਖੀਆਂ ਦੇ ਦਰਦੀ ਤੋਂ, ਲਿੱਸਿਆਂ ਦੇ ਸਹਾਰੇ ਤੋਂ ।
ਢੰਢੋਰਾ ਦੇ ਦਿੱਤਾ, ਹੋਕਾ ਫਿਰਵਾ ਦਿੱਤਾ ।
ਪੱਤਣਾਂ, ਚੌਰਾਹਿਆਂ ਤੇ, ਸ਼ਾਹੀ ਦਰਵਾਜ਼ੇ ਤੇ,
ਇਹ ਮੋਟੇ ਅੱਖਰਾਂ ਵਿੱਚ, ਲਿਖ ਕੇ ਲਗਵਾ ਦਿੱਤਾ ।
"ਰਾਜਾ ਤਾਂ 'ਰਾਖਾ ਹੈ', 'ਭੰਡਾਰਾ ਪਰਜਾ ਦਾ' ।
ਤੜਕੇ ਤੋਂ ਸ਼ਾਮਾਂ ਤੱਕ, ਦਰਵਾਜ਼ੇ ਖੁਲ੍ਹੇ ਹਨ,
ਅੰਨ ਹਰ ਕੋਈ ਲੈ ਜਾਵੇ, ਹੈ ਸਾਰਾ ਪਰਜਾ ਦਾ ।
ਇਕ ਵਾਰੀ ਜਿਤਨੇ ਵੀ, ਕੋਈ ਚਾ ਕੇ ਲੈ ਜਾਵੇ ।
ਹਿੰਦੂ ਸਿੱਖ ਮੁਸਲਮ ਦਾ, ਕੋਈ ਖਾਸ ਮੁਲਾਹਜ਼ਾ ਨਹੀਂ,
ਹੈ ਜਿਸ ਨੂੰ ਲੋੜ ਬਣੀ, ਉਹ ਆ ਕੇ ਲੈ ਜਾਵੇ ।
ਸੁੰਞੇ ਜਿਹੇ ਕੂਚੇ ਵਿੱਚ, ਲਾਹੌਰ ਦੀ ਵਾਸੀ ਵਿੱਚ ।
ਇਕ ਮੋਚੀ-ਬੱਚੜੇ ਦੀ, ਕੰਨੀਂ ਇਹ ਭਿਣਕ ਪਈ,
ਇਕ 'ਆਸਾ' ਚਮਕ ਪਈ ਝਟ ਆਣ 'ਉਦਾਸੀ' ਵਿੱਚ ।


ਝਟ ਬੂਹਿਓਂ ਅੰਦਰ ਹੋ, ਦਾਦੇ ਦੁਖਿਆਰੇ ਨੂੰ ।
ਇਉਂ ਪੋਤਾ ਕਹਿਣ ਲੱਗਾ, ਢਿਡ ਉੱਤੇ ਹਥ ਧਰ ਕੇ,
ਭੁੱਖਾਂ ਦੇ ਰੁਲਾਏ ਨੂੰ, ਵਖਤਾਂ ਦੇ ਮਾਰੇ ਨੂੰ ।
"ਬਾਬਾ ਦੀ 'ਲਾਦੇ' ਦਾ, ਤਹਿ ਦਿਆ 'ਪਛਾਈ' ਏ ।
ਲਾਦੇ ਦੇ ਮਹਿਲਾਂ ਤੋਂ, ਛਬ ਦਾਣੇ ਲੈ ਆਵੋ ,
ਉਥੇ ਤੋਈ ਧਾਟਾ ਨਹੀਂ, ਅਦ ਬੇ ਪਲਵਾਹੀ ਏ ।
ਜੇ ਮੇਲੇ ਨਾਲ ਤਲੋ, ਦਾਣੇ ਲੈ ਆਵਾਂ ਦੇ ।
ਦੰਦੋਰੀ ਉਲ੍ਹੇ ਕਲੋ, ਮੈਂ ਫਲਕੇ ਤੁਲਦਾ ਹਾਂ ,
ਜੇ ਤਲ ਤੇ ਲੈ ਆਈਏ, ਲਜ ਲਜ ਤੇ ਥਾਵਾਂ ਦੇ ।"
ਸੁਣ ਬੁੱਢੜੇ ਮੋਚੀ ਨੂੰ ਲਗ ਸੀਨੇ ਤੀਰ ਗਿਆ ।
ਪੋਤੇ ਦੀਆਂ ਲਾਡਲੀਆਂ, ਥਥੀਆਂ ਤੇ ਤੋਤਲੀਆਂ,
ਘਾ ਦਿਲ ਤੇ ਕਰ ਗਈਆਂ, ਨੈਣਾਂ ਚੋਂ ਨੀਰ ਗਿਆ ।
ਤੱਕ ਹਿੰਮਤ ਅਪਣੀ ਨੂੰ, ਪਹਿਲੇ ਤਾਂ ਝੁਰਿਆ ਉਹ,
ਪਰ ਆਜਿਜ਼ ਪੋਤੇ ਦੀ, ਭੁੱਖ ਜਿੰਦ ਨੂੰ ਖਾਂਦੀ ਸੀ ,
ਹੱਥਾਂ ‘ਚ ਡੰਗੋਰੀ ਲੈ, ਲੱਕ ਬੰਨ੍ਹ ਕੇ ਟੁਰਿਆ ਉਹ ।
ਹਿਚਕੋਲੇ ਖਾਂਦਾ ਉਹ, ਇਉਂ ਜੀਉਂਦਾ ਮਰਦਾ ਉਹ ।
ਪੋਤੇ ਨੂੰ ਨਾਲ ਲਈ, ਡੰਗੋਰੀ ਫੜੀ ਹੋਈ,
ਪੁੱਜ ਪਿਆ ਭੰਡਾਰੇ ਤੇ, ਲੱਖ ਤਰਲੇ ਕਰਦਾ ਉਹ ।
ਘਿਗਿਆਈ ਬੋਲੀ ਵਿੱਚ, ਉਸ ਅਰਜ਼ ਸੁਣਾ ਦਿੱਤੀ ।
ਜਾ ਕੋਲ ਭੰਡਾਰੀ ਦੇ, ਮਾਰੇ ਲਾਚਾਰੀ ਦੇ,
ਮੈਲੀ ਜਿਹੀ ਚਾਦਰ ਇੱਕ, ਚੁਪ ਚਾਪ ਵਿਛਾ ਦਿੱਤੀ ।
ਦਰਦੀ ਭੰਡਾਰੀ ਨੇ, ਝਟ ਚਾਦਰ ਭਰ ਦਿੱਤੀ ।
ਉਸ ਦਰਦ ਰੰਞਾਣੇ ਦੀ, ਉਸ ਭੁੱਖਣ ਭਾਣੇ ਦੀ,
ਆਸਾ ਜੋ ਦਿਲ ਦੀ ਸੀ, ਝੱਟ ਪੂਰੀ ਕਰ ਦਿੱਤੀ ।
ਪਰ ਪੰਡ ਜੋ ਬੰਨ੍ਹ ਧਰੀ, ਸੀ ਦੋ ਮਣ ਭਾਰੀ ਉਹ ।
ਇੱਕ ਬਾਲ ਅੰਞਾਣਾ ਸੀ, ਇੱਕ ਬਾਬਾ ਬੁੱਢੜਾ ਸੀ,
ਪੰਡ ਚੁੱਕਦਾ ਕੌਣ ਭਲਾ, ਟੁਰਨੋਂ ਸੀ ਆਹਰੀ ਉਹ ।
ਆਖਰ ਇਉਂ ਕੁਦਰਤ ਨੇ, ਇਕ ਢੋ ਢੁਕਾਇਆ ਏ ।
ਇਕ ਸਿੱਖ ਚਿਟ-ਕਾਪੜੀਆ, ਦਾੜ੍ਹੀ ਸੂ ਦੁੱਧ ਜਿਹੀ,
ਉਸ ਬੁੱਢੜੇ ਬਾਬੇ ਵਲ, ਉਹ ਭੱਜਿਆ ਆਇਆ ਏ ।
ਕੀਤੀ ਹਮਦਰਦੀ ਆ, "ਐਵੇਂ ਨਾ ਝੁਰ ਬਾਬਾ ।
ਮੈਂ ਤੇਰਾ ਪੁੱਤਰ ਹਾਂ," ਕਹਿ ਪੰਡ ਉਠਾ ਲੀਤੀ,
ਫਿਰ ਬੋਲਿਆ ਬਾਬੇ ਨੂੰ, "ਚਲ ਘਰ ਨੂੰ ਟੁਰ ਬਾਬਾ ।"
ਤੱਕ ਬੁੱਢੜੇ ਮੋਚੀ ਨੇ, ਲੱਖ ਸ਼ੁਕਰ ਮਨਾਇਆ ਏ ।
ਦਿਲ ਦੇ ਵਿੱਚ ਕਹਿੰਦਾ ਏ, "ਇਹ ਬੰਦਾ ਬੰਦਾ ਨਹੀਂ,
ਇਸ ਆਜ਼ਿਜ਼ ਬੰਦੇ ਲਈ, ਇਹ ਅੱਲ੍ਹਾ ਆਇਆ ਏ ।"
ਔਹ ! ਪਾਂਡੀ ਜਾਂਦਾ ਜੇ, ਕਿਹਾ ਸੋਹਣਾ ਲੱਗਦਾ ਏ ।
ਭਾਰੀ ਏ ਪੰਡ ਬੜੀ, ਪੈਂਡਾ ਵੀ ਚੋਖਾ ਏ ,
ਪਾਂਡੀ ਦੇ ਪਿੰਡੇ ਚੋਂ, ਪਿਆ ਮੁੜ੍ਹਕਾ ਵਗਦਾ ਏ ।
ਪੁੱਜ ਪਿਆ ਟਿਕਾਣੇ ਤੇ, ਮੋਚੀ ਦੇ ਘਰ ਆਇਆ ।
ਪੰਡ ਸੁਟਕੇ ਮੁੜਿਆ ਜਾਂ, ਜਾਂ ਓੱਥੋਂ ਤੁਰਨ ਲੱਗਾ ,
ਉਸ ਬੁੱਢੜੇ ਮੋਚੀ ਦਾ, ਦਿਲ ਡਾਢਾ ਭਰ ਆਇਆ ।
ਉਸ ਪਿਆਰੇ ਪਾਂਡੀ ਦੀ, ਉਸ ਸੋਹਣੇ ਪਾਂਡੀ ਦੀ ।
ਉਸ ਕੰਨੀ ਪਕੜ ਲਈ, ਮਨਮੋਹਣੇ ਪਾਂਡੀ ਦੀ,
ਦਿਲਦਾਰੀ ਇਉਂ ਕੀਤੀ, ਦਿਲ-ਖੋਹਣੇ ਪਾਂਡੀ ਦੀ ।
"ਸਰਦਾਰਾ ! ਜੀਉਂਦਾ ਰਹੁ, ਕੀ ਨਾਂ ਹੈ ਦੱਸ ਤੇਰਾ ।
ਤੂੰ ਮੁੱਲ ਲੈ ਲੀਤਾ ਏ, ਇਸ ਬੁੱਢੜੇ ਮੋਚੀ ਨੂੰ,
ਕਬਰਾਂ ਵਿੱਚ ਪੈ ਕੇ ਵੀ, ਗਾਵੇਗਾ ਜੱਸ ਤੇਰਾ ।"
ਉਸ ਹੀਰੇ ਪਾਂਡੀ ਨੇ, ਝਟ ਚਾਦਰ ਲਾਹ ਦਿੱਤੀ ।
ਵਰਦੀ ਵੀ ਸ਼ਾਹੀ ਏ, ਸਿਰ ਤੇ ਵੀ ਕਲਗੀ ਏ,
ਬੁੱਢੜੇ ਦੇ ਦਿਲ ਅੰਦਰ, ਇਕ ਹਲਚਲ ਪਾ ਦਿੱਤੀ ।
"ਬਾਬਾ ਮੈਂ ਰਾਜਾ ਹਾਂ, ਨਾਂ ਹੈ 'ਰਣਜੀਤ' ਮੇਰਾ ।
ਨੇਕੀ ਹੈ ਕਾਰ ਮੇਰੀ, ਸਾਂਝਾ ਹੈ ਧਰਮ ਮੇਰਾ ,
ਪਰਜਾ ਲਈ ਜਾਨ ਦਿਆਂ, ਪੇਸ਼ਾ ਹੈ 'ਪ੍ਰੀਤ' ਮੇਰਾ ।
ਕਾਬਲ ਦੀਆਂ ਕੰਧਾਂ ਤਕ, ਮੈਂ ਪਾਉਂਦਾ ਘੂਕਰ ਹਾਂ ।
ਪਰ ਪਿਆਰੇ ਬਾਬਾ ਜੀ, ਪਰਜਾ ਦਾ ਕੂਕਰ ਹਾਂ ।
         - ਵਿਧਾਤਾ ਸਿੰਘ ਤੀਰ ।

ਅੱਜ ਦੇ ਦਿਨ ਸ਼ੇਰੇ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੀ 182ਵੀਂ ਬਰਸੀ 'ਤੇ ਆਉ ਉਹਨਾਂ ਨੂੰ  ਦਿਲੋਂ ਸ਼ਰਧਾਂਜਲੀ ਦੇਈਏ । 🙏🏿
ਅੱਜ ਦੇ ਦਿਨ ਸ਼ੇਰੇ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੀ 182ਵੀਂ ਬਰਸੀ 'ਤੇ ਆਉ ਉਹਨਾਂ ਨੂੰ ਦਿਲੋਂ ਸ਼ਰਧਾਂਜਲੀ ਦੇਈਏ । 🙏🏿
 
< Prev   Next >

Advertisements