:: ਲੋਕਤੰਤਰ ਦੀ ਰੱਖਿਆ ਕਰਨਾ ਹੀ ਸਰਦਾਰ ਪਟੇਲ ਨੂੰ ਸੱਚੀ ਸ਼ਰਧਾਂਜਲੀ: ਰਾਹੁਲ ਗਾਂਧੀ   :: ਰਾਜਨੀਤੀ ਨੂੰ ਲੈ ਕੇ ਕਾਂਗਰਸ ਦੇ ਗੰਭੀਰ ਨਾ ਹੋਣ ਕਾਰਨ ਮੋਦੀ ਹੋਰ ਸ਼ਕਤੀਸ਼ਾਲੀ ਬਣਨਗੇ : ਮਮਤਾ   :: ਕਾਂਗਰਸ ਸੱਤਾ ਦਾ ਹਮੇਸ਼ਾ ਹੀ ਦੁਰਵਰਤੋਂ ਕਰਦੀ ਰਹੀ : ਅਮਿਤ ਸ਼ਾਹ   :: ਪੰਜਾਬ ਦੀਆਂ ਰਿਵਾਇਤੀ ਸਿਆਸੀ ਪਾਰਟੀਆਂ ਖ਼ਿਲਾਫ਼ ਚਢੂਨੀ ਨੇ ਖੋਲ੍ਹਿਆ ਮੋਰਚਾ, ਆਖੀ ਵੱਡੀ ਗੱਲ   :: ਜੀ-20 ਦੀ ਬੈਠਕ ’ਚ ਮਹਾਮਾਰੀ ਨਾਲ ਨਜਿੱਠਣ ’ਚ ਠੋਸ ਨਤੀਜੇ ਨਿਕਲਣ ਦੀ ਉਮੀਦ : ਵਿਦੇਸ਼ ਸਕੱਤਰ   :: ਦਿੱਲੀ-NCR ’ਚ ਵਧੇ ਡੇਂਗੂ ਮਾਮਲੇ, ਬੈੱਡਾਂ ਦੀ ਸਮੱਸਿਆ ਨਾਲ ਜੂਝ ਰਹੇ ਹਸਪਤਾਲ   :: TMC ਦਾ ਅਰਥ ‘ਟੈਂਪਲ’, ‘ਮਾਸਕ’ ਅਤੇ ‘ਚਰਚ’ ਹੈ : ਮਮਤਾ ਬੈਨਰਜੀ   :: ਕਸ਼ਮੀਰ ਦੇ ਵਿਕਾਸ ’ਚ ਨੌਜਵਾਨ ਸ਼ਾਮਲ ਹੋਣ ਤਾਂ ਅੱਤਵਾਦੀਆਂ ਦੇ ਨਾਪਾਕ ਮਨਸੂਬੇ ਹੋਣਗੇ ਫੇਲ੍ਹ: ਸ਼ਾਹ   :: ਲਖਨਊ: ਮੋਦੀ ਨੇ 9 ਮੈਡੀਕਲ ਕਾਲਜਾਂ ਦਾ ਕੀਤਾ ਉਦਘਾਟਨ, ਜਨਤਾ ਨੂੰ ਪੁੱਛਿਆ- ‘ਦੱਸੋ ਪਹਿਲਾਂ ਕਦੇ ਅਜਿਹਾ ਹੋਇਆ?’   :: UP ਚੋਣਾਂ: ਕਾਂਗਰਸ ਨੇ 10 ਲੱਖ ਰੁਪਏ ਤਕ ਦਾ ਮੁਫ਼ਤ ਸਰਕਾਰੀ ਇਲਾਜ ਕਰਾਉਣ ਦਾ ਕੀਤਾ ਵਾਅਦਾ   :: ਪ੍ਰਿਯੰਕਾ ਗਾਂਧੀ ਨੇ ਖੇਤ 'ਚ ਔਰਤਾਂ ਨਾਲ ਖਾਣਾ ਖਾਧਾ, ਜਨਤਾ ਨੂੰ ਦੱਸੇ ਕਾਂਗਰਸ ਦੇ 7 'ਵਾਅਦੇ'   :: PM ਮੋਦੀ ਨੇ ‘ਚਾਹ ਵਾਲਾ’ ਦੇ ਤੌਰ ’ਤੇ ਆਪਣਾ ਅਤੀਤ ਕੀਤਾ ਯਾਦ   :: 15 ਦਿਨਾਂ ਤੋਂ ਮੰਡੀ 'ਚ ਰੁਲ਼ ਰਹੇ ਕਿਸਾਨ ਨੇ ਝੋਨੇ ਨੂੰ ਲਾਈ ਅੱਗ, ਵਰੁਣ ਗਾਂਧੀ ਨੇ ਸਾਂਝੀ ਕੀਤੀ ਵੀਡੀਓ   :: ਬਿਨਾਂ ਲਾੜੀ ਤੋਂ ਪਰਤੀ ਬਰਾਤ, ਕਾਰਨ ਜਾਣ ਕੇ ਤੁਸੀਂ ਵੀ ਹੋ ਜਾਓਗੇ ਹੈਰਾਨ   :: ‘ਮੇਡ ਇਨ ਇੰਡੀਆ’ ਨੂੰ ਲੈ ਕੇ ਸਰਕਾਰ ਦੋਹਰੀ ਜ਼ੁਬਾਨ ’ਚ ਕਰ ਰਹੀ ਹੈ ਗੱਲ : ਰਾਹੁਲ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਪੰਜਾਬ ਦੀਆਂ ਰਿਵਾਇਤੀ ਸਿਆਸੀ ਪਾਰਟੀਆਂ ਖ਼ਿਲਾਫ਼ ਚਢੂਨੀ ਨੇ ਖੋਲ੍ਹਿਆ ਮੋਰਚਾ, ਆਖੀ ਵੱਡੀ ਗੱਲ PRINT ਈ ਮੇਲ
chd_291021.jpg
ਫਤਿਹਗੜ੍ਹ ਸਾਹਿਬ --29ਅਕਤੂਬਰ21-(ਮੀਡੀਦੇਪੰਜਾਬ)-- ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਗੁਰਨਾਮ ਸਿੰਘ ਚਢੂਨੀ ਦੇ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਪੰਜਾਬ ਦੀਆਂ ਰਿਵਾਇਤੀ ਪਾਰਟੀਆਂ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ।

 ਉਨ੍ਹਾਂ ਦਾ ਕਹਿਣਾ ਹੈ ਕਿ ਲੋਕ ਆਉਣ ਵਾਲੀਆਂ 2022 ਦੀਆਂ ਚੋਣਾਂ ਵਿਚ ਰਿਵਾਇਤੀ ਪਾਰਟੀਆਂ ਨੂੰ ਸੂਬੇ ਵਿਚੋਂ ਭਜਾ ਕੇ ਆਪਣੇ ਵਿਚੋਂ ਲੋਕਲ ਪੜ੍ਹੇ ਲਿਖੇ ਸੰਘਰਸ਼ੀ ਉਮੀਦਵਾਰ ਖੜ੍ਹੇ ਕਰਕੇ ਜਿਤਾਉਣ। ਕਿਉਂਕਿ ਅੱਜ ਪੰਜਾਬ ਦੇ ਜੋ ਹਾਲਾਤ ਹਨ ਅਤੇ ਕਿਸਾਨਾਂ ਨਾਲ ਜੋ ਵੀ ਧੱਕੇਸ਼ਾਹੀਆਂ ਹੋ ਰਹੀਆਂ ਹਨ, ਉਹ ਇਨ੍ਹਾਂ ਰਿਵਾਇਤੀ ਪਾਰਟੀਆਂ ਦੀ ਹੀ ਦੇਣ ਹੈ।

ਗੁਰਨਾਮ ਸਿੰਘ ਚੜੂਨੀ ਅੱਜ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪਿੰਡ ਮਲਕੋਮਾਜਰਾ ਦੀ ਸੱਥ ਵਿਚ ਸੀਨੀਅਰ ਕਿਸਾਨ ਆਗੂ ਸਰਬਜੀਤ ਸਿੰਘ ਮੱਖਣ ਵੱਲੋਂ ਕੀਤੇ ਇਕੱਠ ਦੌਰਾਨ ਕਿਸਾਨਾਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਦਿੱਲੀ ਬਾਰਡਰ ’ਤੇ ਪਹੁੰਚਣ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਚੰਗੇ ਸੰਘਰਸ਼ੀ ਉਮੀਦਵਾਰ ਚੁਨਣ ਲਈ ਜਾਗਰੂਕ ਕਰਨ ਪਹੁੰਚੇ ਸਨ। ਉਨ੍ਹਾਂ ਕਿਹਾ ਕਿ ਬੀਤੀ ਰਾਤ ਦਿੱਲੀ ਮੋਰਚੇ ਵਿਖੇ ਕਥਿਤ ਤੌਰ ’ਤੇ ਆਰ. ਐੱਸ. ਐੱਸ. ਦੇ 300-400 ਵਿਅਕਤੀਆਂ ਵੱਲੋਂ ਪਹੁੰਚ ਕੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਅਤੇ ਪੁਲਸ ਵੱਲੋਂ ਉਨ੍ਹਾਂ ਨੂੰ ਉਥੋਂ ਭਜਾਇਆ ਗਿਆ ਸੀ। ਉਨ੍ਹਾਂ ਕਿਹਾ ਵੱਧ ਤੋਂ ਵੱਧ ਕਿਸਾਨਾਂ ਨੂੰ ਦਿੱਲੀ ਮੋਰਚੇ ਵਿਚ ਪਹੁੰਚਣ ਦੀ ਅਪੀਲ ਕੀਤੀ। 

 

PunjabKesari

ਪੱਤਰਕਾਰਾਂ ਦੇ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿਚ ਕਿਸਾਨਾਂ ਅਤੇ ਲੋਕਾਂ ਨੂੰ ਅਪੀਲ ਕੀਤੀ ਜਾਵੇਗੀ ਕਿ ਪੰਜਾਬ ਦੀਆਂ ਸਾਰੀਆਂ ਹੀ ਵਿਧਾਨ ਸਭਾ ਸੀਟਾਂ ’ਤੇ ਆਪਣੇ ਵਿਚੋਂ ਹੀ ਲੋਕਲ ਪੜ੍ਹੇ-ਲਿਖੇ ਸੰਘਰਸ਼ੀ ਉਮੀਦਵਾਰ ਖੜ੍ਹੇ ਕਰਕੇ ਜਿਤਾਏ ਜਾਣ ਤਾਂ ਜੋ ਰਿਵਾਇਤੀ ਪਾਰਟੀਆਂ ਤੋਂ ਪੰਜਾਬ ਨੂੰ ਬਚਾਇਆ ਜਾ ਸਕੇ। 

ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਉਹ ਖ਼ੁਦ ਚੋਣਾਂ ਨਹੀਂ ਲੜਣਗੇ, ਉਹ ਸਿਰਫ਼ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ। ਇਸ ਮੌਕੇ ਸੀਨੀਅਰ ਕਿਸਾਨ ਆਗੂ ਸਰਬਜੀਤ ਸਿੰਘ ਮੱਖਣ ਨੇ ਕਿਹਾ ਕਿ ਜੇਕਰ ਪੰਜਾਬ ਨੂੰ ਬਚਾਉਣਾ ਹੈ ਤਾਂ ਆਪਣੇ ਵਿਚੋਂ ਹੀ ਉਮੀਦਵਾਰ ਚੁਣਕੇ ਵਿਧਾਨ ਸਭਾ ਭੇਜਣੇ ਪੈਣਗੇ। ਇਸ ਦੇ ਨਾਲ ਹੀ ਵੱਧ ਤੋਂ ਵੱਧ ਕਿਸਾਨਾਂ ਨੂੰ ਦਿੱਲੀ ਬਾਰਡਰਾਂ ’ਤੇ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।

 
< Prev   Next >

Advertisements

Advertisement
Advertisement
Advertisement
Advertisement
Advertisement