:: ਲੋਕਤੰਤਰ ਦੀ ਰੱਖਿਆ ਕਰਨਾ ਹੀ ਸਰਦਾਰ ਪਟੇਲ ਨੂੰ ਸੱਚੀ ਸ਼ਰਧਾਂਜਲੀ: ਰਾਹੁਲ ਗਾਂਧੀ   :: ਰਾਜਨੀਤੀ ਨੂੰ ਲੈ ਕੇ ਕਾਂਗਰਸ ਦੇ ਗੰਭੀਰ ਨਾ ਹੋਣ ਕਾਰਨ ਮੋਦੀ ਹੋਰ ਸ਼ਕਤੀਸ਼ਾਲੀ ਬਣਨਗੇ : ਮਮਤਾ   :: ਕਾਂਗਰਸ ਸੱਤਾ ਦਾ ਹਮੇਸ਼ਾ ਹੀ ਦੁਰਵਰਤੋਂ ਕਰਦੀ ਰਹੀ : ਅਮਿਤ ਸ਼ਾਹ   :: ਪੰਜਾਬ ਦੀਆਂ ਰਿਵਾਇਤੀ ਸਿਆਸੀ ਪਾਰਟੀਆਂ ਖ਼ਿਲਾਫ਼ ਚਢੂਨੀ ਨੇ ਖੋਲ੍ਹਿਆ ਮੋਰਚਾ, ਆਖੀ ਵੱਡੀ ਗੱਲ   :: ਜੀ-20 ਦੀ ਬੈਠਕ ’ਚ ਮਹਾਮਾਰੀ ਨਾਲ ਨਜਿੱਠਣ ’ਚ ਠੋਸ ਨਤੀਜੇ ਨਿਕਲਣ ਦੀ ਉਮੀਦ : ਵਿਦੇਸ਼ ਸਕੱਤਰ   :: ਦਿੱਲੀ-NCR ’ਚ ਵਧੇ ਡੇਂਗੂ ਮਾਮਲੇ, ਬੈੱਡਾਂ ਦੀ ਸਮੱਸਿਆ ਨਾਲ ਜੂਝ ਰਹੇ ਹਸਪਤਾਲ   :: TMC ਦਾ ਅਰਥ ‘ਟੈਂਪਲ’, ‘ਮਾਸਕ’ ਅਤੇ ‘ਚਰਚ’ ਹੈ : ਮਮਤਾ ਬੈਨਰਜੀ   :: ਕਸ਼ਮੀਰ ਦੇ ਵਿਕਾਸ ’ਚ ਨੌਜਵਾਨ ਸ਼ਾਮਲ ਹੋਣ ਤਾਂ ਅੱਤਵਾਦੀਆਂ ਦੇ ਨਾਪਾਕ ਮਨਸੂਬੇ ਹੋਣਗੇ ਫੇਲ੍ਹ: ਸ਼ਾਹ   :: ਲਖਨਊ: ਮੋਦੀ ਨੇ 9 ਮੈਡੀਕਲ ਕਾਲਜਾਂ ਦਾ ਕੀਤਾ ਉਦਘਾਟਨ, ਜਨਤਾ ਨੂੰ ਪੁੱਛਿਆ- ‘ਦੱਸੋ ਪਹਿਲਾਂ ਕਦੇ ਅਜਿਹਾ ਹੋਇਆ?’   :: UP ਚੋਣਾਂ: ਕਾਂਗਰਸ ਨੇ 10 ਲੱਖ ਰੁਪਏ ਤਕ ਦਾ ਮੁਫ਼ਤ ਸਰਕਾਰੀ ਇਲਾਜ ਕਰਾਉਣ ਦਾ ਕੀਤਾ ਵਾਅਦਾ   :: ਪ੍ਰਿਯੰਕਾ ਗਾਂਧੀ ਨੇ ਖੇਤ 'ਚ ਔਰਤਾਂ ਨਾਲ ਖਾਣਾ ਖਾਧਾ, ਜਨਤਾ ਨੂੰ ਦੱਸੇ ਕਾਂਗਰਸ ਦੇ 7 'ਵਾਅਦੇ'   :: PM ਮੋਦੀ ਨੇ ‘ਚਾਹ ਵਾਲਾ’ ਦੇ ਤੌਰ ’ਤੇ ਆਪਣਾ ਅਤੀਤ ਕੀਤਾ ਯਾਦ   :: 15 ਦਿਨਾਂ ਤੋਂ ਮੰਡੀ 'ਚ ਰੁਲ਼ ਰਹੇ ਕਿਸਾਨ ਨੇ ਝੋਨੇ ਨੂੰ ਲਾਈ ਅੱਗ, ਵਰੁਣ ਗਾਂਧੀ ਨੇ ਸਾਂਝੀ ਕੀਤੀ ਵੀਡੀਓ   :: ਬਿਨਾਂ ਲਾੜੀ ਤੋਂ ਪਰਤੀ ਬਰਾਤ, ਕਾਰਨ ਜਾਣ ਕੇ ਤੁਸੀਂ ਵੀ ਹੋ ਜਾਓਗੇ ਹੈਰਾਨ   :: ‘ਮੇਡ ਇਨ ਇੰਡੀਆ’ ਨੂੰ ਲੈ ਕੇ ਸਰਕਾਰ ਦੋਹਰੀ ਜ਼ੁਬਾਨ ’ਚ ਕਰ ਰਹੀ ਹੈ ਗੱਲ : ਰਾਹੁਲ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਸਾਬਕਾ ਮੇਜਰ ਜਨਰਲ ਦੇ ਪੁੱਤ ਨੂੰ ਫੌਜ ਮੁਖੀ ਬਾਜਵਾ ਦੀ ਆਲੋਚਨਾ ਪਈ ਭਾਰੀ, ਹੋਈ ਜੇਲ੍ਹ PRINT ਈ ਮੇਲ
baj_301021.jpg
ਇਸਲਾਮਾਬਾਦ --30ਅਕਤੂਬਰ21-(ਮੀਡੀਦੇਪੰਜਾਬ)--ਪਾਕਿਸਤਾਨ ’ਚ ਇਕ ਨੌਜਵਾਨ ਨੂੰ ਫੌਜ ਮੁਖੀ ਬਾਜਵਾ ਦੀ ਆਲੋਚਨਾ ਭਾਰੀ ਪੈ ਗਈ। ਫੌਜੀ ਅਦਾਲਤ ਨੇ ਹਸਨ ਅਸਕਰੀ ਨਾਂ ਦੇ ਇਸ ਨੌਜਵਾਨ ਨੂੰ ਪੰਜ ਸਾਲ ਜੇਲ੍ਹ ਦੀ ਸਜ਼ਾ ਸੁਣਾਈ

 ਹੈ। ਹਸਨ ਅਸਕਰੀ ਪਾਕਿਸਤਾਨੀ ਫੌਜ ਦੇ ਹੀ ਸਾਬਕਾ ਮੇਜਰ ਜਨਰਲ ਦਾ ਪੁੱਤ ਹੈ। ਉਸ ਦਾ ਕਸੂਰ ਸਿਰਫ਼ ਇਹੀ ਸੀ ਕਿ ਉਸ ਨੇ ਮੌਜੂਦਾ ਫ਼ੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨੂੰ ਸੇਵਾ ’ਚ ਵਾਧਾ ਦੇਣ ਦਾ ਵਿਰੋਧ ਕਰ ਰਹੇ ਕੁਝ ਲੋਕਾਂ ਨੂੰ ਚਿੱਠੀ ਲਿਖ ਕੇ ਇਸ ਦਾ ਵਿਰੋਧ ਜਤਾਇਆ ਸੀ। ਬਾਜਵਾ ਨੂੰ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ 2019 ’ਚ ਤਿੰਨ ਸਾਲ ਦਾ ਵਾਧਾ ਦਿੱਤਾ ਸੀ। ਕੁਝ ਲੋਕਾਂ ਨੇ ਇਸ ਦਾ ਸਖ਼ਤ ਵਿਰੋਧ ਕੀਤਾ ਸੀ। ਹਸਨ ਨੇ ਵੀ ਇਕ ਚਿੱਠੀ ’ਚ ਜਨਰਲ ਬਾਜਵਾ ਨੂੰ ਐਕਸਟੈਂਸ਼ਨ ਦੇਣ ਦੇ ਫ਼ੈਸਲੇ ਨੂੰ ਪੂਰੀ ਤਰ੍ਹਾਂ ਗ਼ਲਤ ਕਰਾਰ ਦਿੰਦਿਆਂ ਉਨ੍ਹਾਂ ਤੋਂ ਤੁਰੰਤ ਅਹੁਦਾ ਛੱਡਣ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਇਸ ਨਾਲ ਫੌਜ ਨੂੰ ਗਲਤ ਸੰਦੇਸ਼ ਜਾਵੇਗਾ ਅਤੇ ਗ਼ਲਤ ਰਵਾਇਤ ਕਾਇਮ ਹੋਵੇਗੀ। ਹਸਨ ਦੇ ਪਿਤਾ ਜ਼ਫਰ ਮਹਿਦੀ ਅਸਕਰੀ ਖ਼ੁਦ ਪਾਕਿਸਤਾਨੀ ਫੌਜ ’ਚ ਦੋ ਸਟਾਰ ਜਨਰਲ ਰਹਿ ਚੁੱਕੇ ਹਨ। ਦੋਸ਼ ਹੈ ਕਿ ਉਨ੍ਹਾਂ ਦੀ ਮਦਦ ਨਾਲ ਹੀ ਹਸਨ ਨੇ ਫੌਜ ਦੇ ਕੁਝ ਸਰਵਿੰਗ ਅਫ਼ਸਰਾਂ ਨੂੰ ਇਸ ਚਿੱਠੀ ਦੀ ਕਾਪੀ ਭੇਜੀ ਸੀ। ਉਨ੍ਹਾਂ ’ਤੇ ਵੀ ਹਾਈਕਮਾਂਡ ਦੇ ਖ਼ਿਲਾਫ਼ ਲੋਕਾਂ ਨੂੰ ਭੜਕਾਉਣ ਦੇ ਦੋਸ਼ ਲਾਏ ਗਏ ਸਨ।

ਹਸਨ ਪੇਸ਼ੇ ਤੋਂ ਕੰਪਿਊਟਰ ਇੰਜੀਨੀਅਰ ਹੈ ਅਤੇ ਉਸ ਨੂੰ ਦੇਸ਼ ਦੇ ਉੱਘੇ ਇੰਜੀਨੀਅਰਾਂ ’ਚੋਂ ਇਕ ਮੰਨਿਆ ਜਾਂਦਾ ਹੈ। ਕਿਹਾ ਜਾਂਦਾ ਹੈ ਕਿ ਉਸ ਨੇ ਪਿਛਲੇ ਸਾਲ ਸਤੰਬਰ ’ਚ ਕੁਝ ਫੌਜੀ ਅਧਿਕਾਰੀਆਂ ਅਤੇ ਹੋਰ ਲੋਕਾਂ ਨੂੰ ਚਿੱਠੀਆਂ ਲਿਖੀਆਂ ਸਨ। ਇਸ ’ਚ ਕਿਹਾ ਗਿਆ ਸੀ ਕਿ ਜਨਰਲ ਬਾਜਵਾ ਨੂੰ ਇਕੱਠੇ ਤਿੰਨ ਸਾਲ ਦਾ ਸੇਵਾ ਵਾਧਾ ਹਰ ਪੱਖੋਂ ਗ਼ਲਤ ਹੈ ਅਤੇ ਇਸ ਨਾਲ ਦੂਜੇ ਅਫ਼ਸਰਾਂ ਦਾ ਮਨੋਬਲ ਟੁੱਟਦਾ ਹੈ। ਹਸਨ ਦੀ ਇਹ ਚਿੱਠੀ ਕੁਝ ਲੋਕਾਂ ਨੇ ਆਰਮੀ ਇੰਟੈਲੀਜੈਂਸ ਨੂੰ ਦਿੱਤੀ ਸੀ। ਬਾਅਦ ’ਚ ਜਾਂਚ ਸ਼ੁਰੂ ਹੋਈ। ਲੰਬੀ ਜਾਂਚ ਤੋਂ ਬਾਅਦ ਹਸਨ ਨੂੰ ਆਰਮੀ ਚੀਫ ਦੇ ਖ਼ਿਲਾਫ ਪ੍ਰਾਪੇਗੰਡਾ ਦਾ ਦੋਸ਼ੀ ਪਾਇਆ ਗਿਆ ਅਤੇ ਹੁਣ ਉਸ ਨੂੰ ਇਸੇ ਮਾਮਲੇ ’ਚ ਸਜ਼ਾ ਸੁਣਾਈ ਗਈ ਹੈ। ਖਾਸ ਗੱਲ ਇਹ ਹੈ ਕਿ ਹਸਨ ਦੇ ਪਿਤਾ ਖ਼ੁਦ ਪਾਕਿਸਤਾਨੀ ਫੌਜ ਤੋਂ ਸੇਵਾ-ਮੁਕਤ ਮੇਜਰ ਜਨਰਲ ਹਨ। ਖਾਸ ਗੱਲ ਇਹ ਵੀ ਹੈ ਕਿ ਫੌਜ ਜਾਂ ਦੂਸਰੇ ਵਿਭਾਗਾਂ ਨੇ ਫੌਜੀ ਅਫ਼ਸਰ ਅਤੇ ਉਨ੍ਹਾਂ ਦੇ ਪੁੱਤ ਖ਼ਿਲਾਫ ਕੇਸ ਬਾਰੇ ਕੋਈ ਜਾਣਕਾਰੀ ਜਾਂ ਅਪਡੇਟ ਨਹੀਂ ਦਿੱਤੀ। ਇਹ ਮਾਮਲਾ ਉਸ ਸਮੇਂ ਸਾਹਮਣੇ ਆਇਆ, ਜਦੋਂ ਹਾਲ ਹੀ ’ਚ ਲਾਹੌਰ ਹਾਈਕੋਰਟ ’ਚ ਇਕ ਪਟੀਸ਼ਨ ਦਾਇਰ ਕੀਤੀ ਗਈ । ਇਸ ’ਚ ਸਾਬਕਾ ਮੇਜਰ ਜਨਰਲ ਨੇ ਕਿਹਾ ਸੀ ਕਿ ਉਨ੍ਹਾਂ ਦੇ ਬੇਟੇ ਨੂੰ ਕੋਈ ਕਾਨੂੰਨੀ ਸਹਾਇਤਾ ਜਾਂ ਵਕੀਲ ਨਹੀਂ ਦਿੱਤਾ ਗਿਆ। ਹਸਨ ਨੂੰ ਅਡਿਆਲਾ ਜੇਲ੍ਹ ਭੇਜਣ ਦੀ ਵੀ ਮੰਗ ਕੀਤੀ ਗਈ। ਅਜੇ ਤਕ ਇਹ ਸਪੱਸ਼ਟ ਨਹੀਂ ਹੈ ਕਿ ਹਾਈਕੋਰਟ ਇਸ ਮਾਮਲੇ ਦੀ ਸੁਣਵਾਈ ਕਦੋਂ ਕਰੇਗੀ।

 
< Prev   Next >

Advertisements

Advertisement
Advertisement
Advertisement
Advertisement
Advertisement