:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਇਟਲੀ ’ਚ ਜੀ-20 ਸਿਖ਼ਰ ਸੰਮੇਲਨ ਸ਼ੁਰੂ, PM ਮੋਦੀ ਦਾ ਹੋਇਆ ਗਰਮਜੋਸ਼ੀ ਨਾਲ ਸਵਾਗਤ PRINT ਈ ਮੇਲ
mod_301021.jpg
ਰੋਮ --30ਅਕਤੂਬਰ21-(ਮੀਡੀਆਦੇਸਪੰਜਾਬ)--ਵਿਸ਼ਵ ਦੀਆਂ ਚੋਟੀ ਦੀਆਂ 20 ਅਰਥਵਿਵਸਥਾਵਾਂ ਦੇ ਸਮੂਹ ਜੀ-20 ਦਾ ਦੋ ਰੋਜ਼ਾ ਸਾਲਾਨਾ ਸ਼ਿਖਰ ਸੰਮੇਲਨ ਅੱਜ ਇਥੇ ਮੇਜ਼ਬਾਨ ਇਟਲੀ ਦੀ ਪ੍ਰਧਾਨਗੀ ਹੇਠ ਰਸਮੀ ਤੌਰ ’ਤੇ ਸ਼ੁਰੂ ਹੋ ਗਿਆ, ਜਿਸ ’ਚ

 à¨•à©‹à¨°à©‹à¨¨à¨¾ ਤੋਂ ਵਿਸ਼ਵ ਪੱਧਰੀ ਅਰਥਵਿਵਸਥਾ ਨੂੰ à¨°à¨«à¨¼à¨¤à¨¾à¨° ਦੇਣ ਦੇ ਉਪਾਵਾਂ ਦੇ ਨਾਲ-ਨਾਲ ਜਲਵਾਯੂ ਪਰਿਵਰਤਨ ਅਤੇ ਵਿਸ਼ਵ ਪੱਧਰ ’ਤੇ ਕੋਵਿਡ ਟੀਕਾਕਰਨ ਮੁਹਿੰਮ ’ਚ ਸਹਿਯੋਗ ’ਤੇ ਕਦਮ ਚੁੱਕੇ ਜਾਣ ਦੀ ਸੰਭਾਵਨਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ-20 ਸ਼ਿਖਰ ਸੰਮੇਲਨ ’ਚ ਭਾਰਤ ਦੀ ਨੁਮਾਇੰਦਗੀ ਕਰ ਰਹੇ ਹਨ। ਇਟਲੀ ਦੇ ਪ੍ਰਧਾਨ ਮੰਤਰੀ ਮਾਰੀਓ ਦ੍ਰਾਗੀ à¨¨à©‡ ਆਏ ਹੋਏ ਮਹਿਮਾਨ ਨੇਤਾਵਾਂ ਦਾ ਸਵਾਗਤ ਕੀਤਾ। ਪ੍ਰਧਾਨ ਮੰਤਰੀ ਦੇ ਮੀਟਿੰਗ ਵਾਲੀ ਥਾਂ ’ਤੇ ਪਹੁੰਚਣ ’ਤੇ ਡਰੂਗੋ ਨੇ ਸਟੇਜ ਤੋਂ ਹੇਠਾਂ ਉਤਰ ਕੇ ਮੋਦੀ ਨੂੰ ਜੱਫੀ ਪਾਈ ਤੇ ਬਹੁਤ ਹੀ ਗਰਮਜੋਸ਼ੀ ਨਾਲ ਉਨ੍ਹਾਂ ਨੂੰ ਸਟੇਜ ’ਤੇ ਲਿਆਏ ਅਤੇ ਤਸਵੀਰ ਖਿਚਵਾਈ।

ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਛੱਡ ਕੇ ਜੀ-20 ਦੇ ਹੋਰ 18 ਮੈਂਬਰ ਦੇਸ਼ਾਂ ਦੇ ਨੇਤਾ ਸ਼ਾਮਲ ਹੋਏ, ਜਿਨ੍ਹਾਂ ’ਚ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਵੀ ਸ਼ਾਮਲ ਹਨ। ਜੀ-20 ਸੰਮੇਲਨ ਸੰਯੁਕਤ ਰਾਸ਼ਟਰ ਜਲਵਾਯੂ ਪਰਿਵਰਤਨ ਸਮਝੌਤੇ ਦੇ ਮੈਂਬਰ ਦੇਸ਼ਾਂ ਦੀ ਗਲਾਸਗੋ (ਯੂ. ਕੇ.) ਬੈਠਕ ਤੋਂ ਠੀਕ ਪਹਿਲਾਂ ਹੋ ਰਿਹਾ ਹੈ। ਅਜਿਹੀ ਸਥਿਤੀ ’ਚ ਕਾਰਬਨ ਨਿਕਾਸੀ ਨੂੰ ਘਟਾ ਕੇ ਵਾਯੂਮੰਡਲ ਦੇ ਤਾਪਮਾਨ ’ਚ ਵਾਧੇ ਨੂੰ ਰੋਕਣ ਦਾ ਮੁੱਦਾ ਵਿਸ਼ਵ ਨੇਤਾਵਾਂ ਦੇ ਦਿਮਾਗ ’ਚ ਪਹਿਲ ’ਤੇ ਰਹੇਗਾ। ਪ੍ਰਧਾਨ ਮੰਤਰੀ ਇਥੋਂ ਗਲਾਸਗੋ ਵੀ ਜਾਣਗੇ। ਮੋਦੀ ਨੇ ਪੰਜ ਦਿਨਾਂ ਦੀ ਵਿਦੇਸ਼ ਯਾਤਰਾ ’ਤੇ ਜਾਣ ਤੋਂ ਪਹਿਲਾਂ ਆਪਣੀ ਰਵਾਨਗੀ ਦੌਰਾਨ ਦਿੱਤੇ ਬਿਆਨ ’ਚ ਕਿਸੇ ਵੀ ਸਮਝੌਤੇ ’ਚ ਕਾਰਬਨ ਅਰਥਵਿਵਸਥਾ ਲਈ ਉਚਿਤ ਸਥਾਨ ਦੀ ਲੋੜ ’ਤੇ ਜ਼ੋਰ ਦਿੱਤਾ ਸੀ। ਭਾਰਤ ਅਜੇ ਵੀ ਆਪਣੀਆਂ ਬਿਜਲੀ ਦੀਆਂ ਜ਼ਰੂਰਤਾਂ ਲਈ ਕੋਲੇ ’ਤੇ ਨਿਰਭਰ ਹੈ, ਜਦਕਿ ਪੱਛਮ ਦੇ ਕੁਝ ਦੇਸ਼ ਅਤੇ ਸੰਗਠਨ ਕੋਲੇ ਨਾਲ ਚੱਲਣ ਵਾਲੇ ਪਲਾਂਟਾਂ ਦੇ ਫੰਡਾਂ ’ਤੇ ਰੋਕ ਲਗਾਉਣ ਦੀ ਮੰਗ ਕਰ ਰਹੇ ਹਨ।

ਕੋਵਿਡ ਦੇ ਝਟਕੇ ਤੋਂ ਉੱਭਰਦੀ ਗਲੋਬਲ ਅਰਥਵਿਵਸਥਾਂ ਨੂੰ ਰਫ਼ਤਾਰ ਦੇਣ ਦਾ ਮੁੱਦਾ ਵੀ ਇਸ ਸਮੇਂ ਵਿਸ਼ਵ ਭਾਈਚਾਰੇ ਦੇ ਸਾਹਮਣੇ ਇਕ ਵੱਡਾ ਮੁੱਦਾ ਹੈ। ਅੰਤਰਰਾਸ਼ਟਰੀ ਮੁਦਰਾ ਫੰਡ ਦੀ ਵਿਸ਼ਵ ਆਰਥਿਕ ਆਊਟਪੁੱਟ ਰਿਪੋਰਟ ਦੇ ਅਨੁਸਾਰ ਵਿਸ਼ਵ ਪੱਧਰੀ ਅਰਥਵਿਵਸਥਾ 2021 ’ਚ 6.0 ਪ੍ਰਤੀਸ਼ਤ ਅਤੇ 2022 ’ਚ 4.9 ਪ੍ਰਤੀਸ਼ਤ ਦੀ ਦਰ ਨਾਲ ਵਧੇਗੀ। ਕੋਵਿਡ-19 ਦੇ ਕਾਰਨ ਕੋਵਿਡ ਮਹਾਮਾਰੀ ਅਤੇ ਲਾਕਡਾਊਨ ਦੇ ਵਿਚਕਾਰ 2020 ’ਚ ਵਿਸ਼ਵ ਅਰਥਵਿਵਸਥਾ ’ਚ 4.9 ਪ੍ਰਤੀਸ਼ਤ ਦੀ ਗਿਰਾਵਟ ਦਾ ਅਨੁਮਾਨ ਹੈ। ਅਫਰੀਕਾ ਅਤੇ ਭਾਰਤ ਨੇ ਵੀ ਡਬਲਯੂ. ਟੀ. ਓ. ’ਚ ਪ੍ਰਸਤਾਵ ਰੱਖਿਆ ਹੈ। ਭਾਰਤ ਦੁਨੀਆ ’ਚ ਜੈਨਰਿਕ ਦਵਾਈਆਂ ਅਤੇ ਟੀਕਿਆਂ ਦਾ ਇਕ ਵੱਡਾ ਉਤਪਾਦਕ ਹੈ। ਜੀ-20 ’ਚ ਸ਼ਾਮਲ 19 ਦੇਸ਼ ਅਤੇ ਯੂਰਪੀਅਨ ਸੰਘ ਵਿਸ਼ਵ ਦੀ ਆਬਾਦੀ ਦੇ 60 ਫੀਸਦੀ ਆਬਾਦੀ ਦੀ ਨੁਮਾਇੰਦਗੀ ਕਰਦੇ ਹਨ। ਵਿਸ਼ਵ ਅਰਥਵਿਵਸਥਾ ’ਚ ਸਮੂਹ ਦਾ 80 ਪ੍ਰਤੀਸ਼ਤ ਯੋਗਦਾਨ ਹੈ।

 
< Prev   Next >

Advertisements