:: ਲੋਕਤੰਤਰ ਦੀ ਰੱਖਿਆ ਕਰਨਾ ਹੀ ਸਰਦਾਰ ਪਟੇਲ ਨੂੰ ਸੱਚੀ ਸ਼ਰਧਾਂਜਲੀ: ਰਾਹੁਲ ਗਾਂਧੀ   :: ਰਾਜਨੀਤੀ ਨੂੰ ਲੈ ਕੇ ਕਾਂਗਰਸ ਦੇ ਗੰਭੀਰ ਨਾ ਹੋਣ ਕਾਰਨ ਮੋਦੀ ਹੋਰ ਸ਼ਕਤੀਸ਼ਾਲੀ ਬਣਨਗੇ : ਮਮਤਾ   :: ਕਾਂਗਰਸ ਸੱਤਾ ਦਾ ਹਮੇਸ਼ਾ ਹੀ ਦੁਰਵਰਤੋਂ ਕਰਦੀ ਰਹੀ : ਅਮਿਤ ਸ਼ਾਹ   :: ਪੰਜਾਬ ਦੀਆਂ ਰਿਵਾਇਤੀ ਸਿਆਸੀ ਪਾਰਟੀਆਂ ਖ਼ਿਲਾਫ਼ ਚਢੂਨੀ ਨੇ ਖੋਲ੍ਹਿਆ ਮੋਰਚਾ, ਆਖੀ ਵੱਡੀ ਗੱਲ   :: ਜੀ-20 ਦੀ ਬੈਠਕ ’ਚ ਮਹਾਮਾਰੀ ਨਾਲ ਨਜਿੱਠਣ ’ਚ ਠੋਸ ਨਤੀਜੇ ਨਿਕਲਣ ਦੀ ਉਮੀਦ : ਵਿਦੇਸ਼ ਸਕੱਤਰ   :: ਦਿੱਲੀ-NCR ’ਚ ਵਧੇ ਡੇਂਗੂ ਮਾਮਲੇ, ਬੈੱਡਾਂ ਦੀ ਸਮੱਸਿਆ ਨਾਲ ਜੂਝ ਰਹੇ ਹਸਪਤਾਲ   :: TMC ਦਾ ਅਰਥ ‘ਟੈਂਪਲ’, ‘ਮਾਸਕ’ ਅਤੇ ‘ਚਰਚ’ ਹੈ : ਮਮਤਾ ਬੈਨਰਜੀ   :: ਕਸ਼ਮੀਰ ਦੇ ਵਿਕਾਸ ’ਚ ਨੌਜਵਾਨ ਸ਼ਾਮਲ ਹੋਣ ਤਾਂ ਅੱਤਵਾਦੀਆਂ ਦੇ ਨਾਪਾਕ ਮਨਸੂਬੇ ਹੋਣਗੇ ਫੇਲ੍ਹ: ਸ਼ਾਹ   :: ਲਖਨਊ: ਮੋਦੀ ਨੇ 9 ਮੈਡੀਕਲ ਕਾਲਜਾਂ ਦਾ ਕੀਤਾ ਉਦਘਾਟਨ, ਜਨਤਾ ਨੂੰ ਪੁੱਛਿਆ- ‘ਦੱਸੋ ਪਹਿਲਾਂ ਕਦੇ ਅਜਿਹਾ ਹੋਇਆ?’   :: UP ਚੋਣਾਂ: ਕਾਂਗਰਸ ਨੇ 10 ਲੱਖ ਰੁਪਏ ਤਕ ਦਾ ਮੁਫ਼ਤ ਸਰਕਾਰੀ ਇਲਾਜ ਕਰਾਉਣ ਦਾ ਕੀਤਾ ਵਾਅਦਾ   :: ਪ੍ਰਿਯੰਕਾ ਗਾਂਧੀ ਨੇ ਖੇਤ 'ਚ ਔਰਤਾਂ ਨਾਲ ਖਾਣਾ ਖਾਧਾ, ਜਨਤਾ ਨੂੰ ਦੱਸੇ ਕਾਂਗਰਸ ਦੇ 7 'ਵਾਅਦੇ'   :: PM ਮੋਦੀ ਨੇ ‘ਚਾਹ ਵਾਲਾ’ ਦੇ ਤੌਰ ’ਤੇ ਆਪਣਾ ਅਤੀਤ ਕੀਤਾ ਯਾਦ   :: 15 ਦਿਨਾਂ ਤੋਂ ਮੰਡੀ 'ਚ ਰੁਲ਼ ਰਹੇ ਕਿਸਾਨ ਨੇ ਝੋਨੇ ਨੂੰ ਲਾਈ ਅੱਗ, ਵਰੁਣ ਗਾਂਧੀ ਨੇ ਸਾਂਝੀ ਕੀਤੀ ਵੀਡੀਓ   :: ਬਿਨਾਂ ਲਾੜੀ ਤੋਂ ਪਰਤੀ ਬਰਾਤ, ਕਾਰਨ ਜਾਣ ਕੇ ਤੁਸੀਂ ਵੀ ਹੋ ਜਾਓਗੇ ਹੈਰਾਨ   :: ‘ਮੇਡ ਇਨ ਇੰਡੀਆ’ ਨੂੰ ਲੈ ਕੇ ਸਰਕਾਰ ਦੋਹਰੀ ਜ਼ੁਬਾਨ ’ਚ ਕਰ ਰਹੀ ਹੈ ਗੱਲ : ਰਾਹੁਲ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਰਾਜਨੀਤੀ ਨੂੰ ਲੈ ਕੇ ਕਾਂਗਰਸ ਦੇ ਗੰਭੀਰ ਨਾ ਹੋਣ ਕਾਰਨ ਮੋਦੀ ਹੋਰ ਸ਼ਕਤੀਸ਼ਾਲੀ ਬਣਨਗੇ : ਮਮਤਾ PRINT ਈ ਮੇਲ
mam301021.jpg
ਪਣਜੀ--30ਅਕਤੂਬਰ21-(ਮੀਡੀਦੇਪੰਜਾਬ)--  ਤ੍ਰਿਣਮੂਲ ਕਾਂਗਰਸ ਸੁਪਰੀਮੋ ਮਮਤਾ ਬੈਨਰਜੀ ਨੇ ਸ਼ਨੀਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੋਰ ਸ਼ਕਤੀਸ਼ਾਲੀ ਬਣਨਗੇ, ਕਿਉਂਕਿ ਕਾਂਗਰਸ ਪਾਰਟੀ ਰਾਜਨੀਤੀ ਨੂੰ ਲੈ ਕੇ ਗੰਭੀਰ ਨਹੀਂ ਹੈ

 ਅਤੇ ਉਨ੍ਹਾਂ ਨੇ ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ’ਤੇ ਫ਼ੈਸਲੇ ਨਾ ਲੈਣ ਦਾ ਵੀ ਦੋਸ਼ ਲਗਾਇਆ। ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਨਿਸ਼ਾਨਾ ਵਿੰਨ੍ਹਦੇ ਹੋਏ ਬੈਨਰਜੀ ਨੇ ਕਿਹਾ ਕਿ ਦਿੱਲੀ ਦੀ ‘ਦਾਦਾਗੀਰੀ’ ਬਹੁਤ ਹੋਈ। ਗੋਆ ਦੇ ਤਿੰਨ ਦਿਨਾ ਦੌਰੇ ਦੇ ਆਖ਼ਰੀ ਦਿਨ ਪਣਜੀ ’ਚ ਮੀਡੀਆ ਕਰਮੀਆਂ ਨੂੰ ਸੰਬੋਧਨ ਕਰਦੇ ਹੋਏ ਬੈਨਰਜੀ ਨੇ ਇਹ ਵੀ ਕਿਹਾ ਕਿ ਕਾਂਗਰਸ ਦੇ ਫ਼ੈਸਲੇ ਨਾ ਲੈਣ ਪਾਉਣ ਦਾ ਅੰਜਾਮ ਦੇਸ਼ ਭੁਗਤ ਰਿਹਾ ਹੈ। ਉਨ੍ਹਾਂ ਕਿਹਾ,‘‘ਮੈਂ ਹਾਲੇ ਸਭ ਕੁਝ ਨਹੀਂ ਕਹਿ ਸਕਦੀ, ਕਿਉਂਕਿ ਉਹ ਰਾਜਨੀਤੀ ਨੂੰ ਗੰਭੀਰਤਾ ਨਾਲ ਨਹੀਂ ਲੈਂਦੇ। ਕਾਂਗਰਸ ਕਾਰਨ ਮੋਦੀ ਜੀ ਹੋਰ ਵੱਧ ਸ਼ਕਤੀਸ਼ਾਲੀ ਹੋ ਰਹੇ ਹਨ ਪਰ ਕੋਈ ਫ਼ੈਸਲਾ ਨਹੀਂ ਲੈ ਸਕਦਾ ਤਾਂ ਉਸ ਲਈ ਦੇਸ਼ ਨੂੰ ਕਿਉਂ ਭੁਗਤਣਾ ਚਾਹੀਦਾ?’’ 

ਟੀ.ਐੱਮ.ਸੀ. ਮੁਖੀ ਨੇ ਕਿਹਾ,‘‘ਕਾਂਗਰਸ ਨੂੰ ਪਹਿਲਾਂ ਵੀ ਮੌਕਾ ਮਿਲਿਆ। ਭਾਜਪਾ ਵਿਰੁੱਧ ਲੜਨ ਦੀ ਬਜਾਏ ਉਹ ਮੇਰੇ ਸੂਬੇ ’ਚ ਮੇਰੇ ਵਿਰੁੱਧ ਲੜੇ। ਕੀ ਤੁਹਾਨੂੰ ਨਹੀਂ ਲੱਗਦਾ ਕਿ ਉਨ੍ਹਾਂ ਨੇ ਮੇਰੇ ਵਿਰੁੱਧ ਚੋਣ ਲੜੀ, ਬੰਗਾਲ ’ਚ ਮੇਰੇ ਸਿਆਸੀ ਦਲ ਵਿਰੁੱਧ ਚੋਣ ਲੜੀ।’’ ਟੀ.ਐੱਮ.ਸੀ. ਨੇ ਐਲਾਨ ਕੀਤਾ ਹੈ ਕਿ ਉਹ ਆਉਣ ਵਾਲੀਆਂ ਗੋਆ ਵਿਧਾਨ ਸਭਾ ਚੋਣਾਂ ’ਚ ਸਾਰੀਆਂ 40 ਸੀਟਾਂ ’ਤੇ ਚੋਣ ਲੜੇਗੀ। ਬੈਨਰਜੀ ਨੇ ਕਿਹਾ ਕਿ ਟੀ.ਐੱਮ.ਸੀ. ਚੋਣਾਂ ’ਚ ਖੇਤੀ ਦਲਾਂ ਨੂੰ ਸੀਟਾਂ ਵੰਡਣ ’ਚ ਯਕੀਨ ਰੱਖਦੀ ਹੈ। ਉਨ੍ਹਾਂ ਕਿਹਾ,‘‘ਮੈਂ ਚਾਹੁੰਦੀ ਹਾਂ ਕਿ ਖੇਤਰੀ ਦਲਾਂ ਨੂੰ ਮਜ਼ਬੂਤ ਹੋਣਾ ਚਾਹੀਦਾ। ਅਸੀਂ ਚਾਹੁੰਦੇ ਹਾਂ ਕਿ ਸੰਘੀਏ ਢਾਂਚਾ ਮਜ਼ਬੂਤ ਹੋਵੇ। ਸਾਨੂੰ ਰਾਜਾਂ ਨੂੰ ਮਜ਼ਬੂਤ ਬਣਾਉਣਾ ਚਾਹੀਦਾ ਪਰ ਰਾਜ ਮਜ਼ਬੂਤ ਹੋਣਗੇ ਤਾਂ ਕੇਂਦਰ ਵੀ ਮਜ਼ਬੂਤ ਹੋਵੇਗਾ। ਅਸੀਂ ਦਿੱਲੀ ਦੀ ਦਾਦਾਗੀਰੀ ਨਹੀਂ ਚਾਹੁੰਦੇ, ਬੱਸ ਬਹੁਤ ਹੋਇਆ।’’

 
< Prev   Next >

Advertisements

Advertisement
Advertisement
Advertisement
Advertisement
Advertisement