:: ਲੋਕਤੰਤਰ ਦੀ ਰੱਖਿਆ ਕਰਨਾ ਹੀ ਸਰਦਾਰ ਪਟੇਲ ਨੂੰ ਸੱਚੀ ਸ਼ਰਧਾਂਜਲੀ: ਰਾਹੁਲ ਗਾਂਧੀ   :: ਰਾਜਨੀਤੀ ਨੂੰ ਲੈ ਕੇ ਕਾਂਗਰਸ ਦੇ ਗੰਭੀਰ ਨਾ ਹੋਣ ਕਾਰਨ ਮੋਦੀ ਹੋਰ ਸ਼ਕਤੀਸ਼ਾਲੀ ਬਣਨਗੇ : ਮਮਤਾ   :: ਕਾਂਗਰਸ ਸੱਤਾ ਦਾ ਹਮੇਸ਼ਾ ਹੀ ਦੁਰਵਰਤੋਂ ਕਰਦੀ ਰਹੀ : ਅਮਿਤ ਸ਼ਾਹ   :: ਪੰਜਾਬ ਦੀਆਂ ਰਿਵਾਇਤੀ ਸਿਆਸੀ ਪਾਰਟੀਆਂ ਖ਼ਿਲਾਫ਼ ਚਢੂਨੀ ਨੇ ਖੋਲ੍ਹਿਆ ਮੋਰਚਾ, ਆਖੀ ਵੱਡੀ ਗੱਲ   :: ਜੀ-20 ਦੀ ਬੈਠਕ ’ਚ ਮਹਾਮਾਰੀ ਨਾਲ ਨਜਿੱਠਣ ’ਚ ਠੋਸ ਨਤੀਜੇ ਨਿਕਲਣ ਦੀ ਉਮੀਦ : ਵਿਦੇਸ਼ ਸਕੱਤਰ   :: ਦਿੱਲੀ-NCR ’ਚ ਵਧੇ ਡੇਂਗੂ ਮਾਮਲੇ, ਬੈੱਡਾਂ ਦੀ ਸਮੱਸਿਆ ਨਾਲ ਜੂਝ ਰਹੇ ਹਸਪਤਾਲ   :: TMC ਦਾ ਅਰਥ ‘ਟੈਂਪਲ’, ‘ਮਾਸਕ’ ਅਤੇ ‘ਚਰਚ’ ਹੈ : ਮਮਤਾ ਬੈਨਰਜੀ   :: ਕਸ਼ਮੀਰ ਦੇ ਵਿਕਾਸ ’ਚ ਨੌਜਵਾਨ ਸ਼ਾਮਲ ਹੋਣ ਤਾਂ ਅੱਤਵਾਦੀਆਂ ਦੇ ਨਾਪਾਕ ਮਨਸੂਬੇ ਹੋਣਗੇ ਫੇਲ੍ਹ: ਸ਼ਾਹ   :: ਲਖਨਊ: ਮੋਦੀ ਨੇ 9 ਮੈਡੀਕਲ ਕਾਲਜਾਂ ਦਾ ਕੀਤਾ ਉਦਘਾਟਨ, ਜਨਤਾ ਨੂੰ ਪੁੱਛਿਆ- ‘ਦੱਸੋ ਪਹਿਲਾਂ ਕਦੇ ਅਜਿਹਾ ਹੋਇਆ?’   :: UP ਚੋਣਾਂ: ਕਾਂਗਰਸ ਨੇ 10 ਲੱਖ ਰੁਪਏ ਤਕ ਦਾ ਮੁਫ਼ਤ ਸਰਕਾਰੀ ਇਲਾਜ ਕਰਾਉਣ ਦਾ ਕੀਤਾ ਵਾਅਦਾ   :: ਪ੍ਰਿਯੰਕਾ ਗਾਂਧੀ ਨੇ ਖੇਤ 'ਚ ਔਰਤਾਂ ਨਾਲ ਖਾਣਾ ਖਾਧਾ, ਜਨਤਾ ਨੂੰ ਦੱਸੇ ਕਾਂਗਰਸ ਦੇ 7 'ਵਾਅਦੇ'   :: PM ਮੋਦੀ ਨੇ ‘ਚਾਹ ਵਾਲਾ’ ਦੇ ਤੌਰ ’ਤੇ ਆਪਣਾ ਅਤੀਤ ਕੀਤਾ ਯਾਦ   :: 15 ਦਿਨਾਂ ਤੋਂ ਮੰਡੀ 'ਚ ਰੁਲ਼ ਰਹੇ ਕਿਸਾਨ ਨੇ ਝੋਨੇ ਨੂੰ ਲਾਈ ਅੱਗ, ਵਰੁਣ ਗਾਂਧੀ ਨੇ ਸਾਂਝੀ ਕੀਤੀ ਵੀਡੀਓ   :: ਬਿਨਾਂ ਲਾੜੀ ਤੋਂ ਪਰਤੀ ਬਰਾਤ, ਕਾਰਨ ਜਾਣ ਕੇ ਤੁਸੀਂ ਵੀ ਹੋ ਜਾਓਗੇ ਹੈਰਾਨ   :: ‘ਮੇਡ ਇਨ ਇੰਡੀਆ’ ਨੂੰ ਲੈ ਕੇ ਸਰਕਾਰ ਦੋਹਰੀ ਜ਼ੁਬਾਨ ’ਚ ਕਰ ਰਹੀ ਹੈ ਗੱਲ : ਰਾਹੁਲ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਕੀ ਧੀ ਤੋਂ ਬਾਅਦ ਹੁਣ 'ਬਲਵੰਤ ਸਿੰਘ ਰਾਮੂਵਾਲੀਆ' ਵੀ ਭਾਜਪਾ 'ਚ ਸ਼ਾਮਲ ਹੋਣਗੇ?, ਸੁਣੋ ਪੂਰਾ ਇੰਟਰਵਿਊ PRINT ਈ ਮੇਲ
ram_301021.jpg
ਚੰਡੀਗੜ੍ਹ --30ਅਕਤੂਬਰ21-(ਮੀਡੀਦੇਪੰਜਾਬ)-- ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੇ ਪੰਜਾਬ ਦੀ ਸਿਆਸਤ ਨੂੰ ਲੈ ਕੇ ਆਪਣੇ ਵਿਚਾਰ ਸਾਂਝੇ ਕੀਤੇ। 'ਜਗਬਾਣੀ' ਦੇ ਸੀਨੀਅਰ ਪੱਤਰਕਾਰ ਰਮਨਦੀਪ ਸਿੰਘ ਸੋਢੀ ਨਾਲ

 ਗੱਲਬਾਤ ਕਰਦਿਆਂ ਬਲਵੰਤ ਸਿੰਘ ਰਾਮੂਵਾਲੀਆ ਨੇ ਮੋਦੀ ਸਰਕਾਰ 'ਤੇ ਤੰਜ ਕੱਸੇ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਨਾਲ ਧੱਕਾ ਕਰਕੇ ਬਹੁਤ ਗਲਤ ਕਰ ਰਹੀ ਹੈ। ਆਪਣੀ ਧੀ ਅਮਨਜੋਤ ਕੌਰ ਦੇ ਭਾਜਪਾ 'ਚ ਸ਼ਾਮਲ ਹੋਣ ਬਾਰੇ ਬੋਲਦਿਆਂ ਬਲਵੰਤ ਸਿੰਘ ਰਾਮੂਵਾਲੀਆ ਨੇ ਕਿਹਾ ਕਿ ਉਨ੍ਹਾਂ ਦੀ ਆਪਣੀ ਧੀ ਨਾਲ ਕਿਸੇ ਤਰ੍ਹਾਂ ਦੀ ਕੋਈ ਬੋਲਚਾਲ ਨਹੀਂ ਹੈ।

ਹਾਲਾਂਕਿ ਭਾਜਪਾ 'ਚ ਸ਼ਾਮਲ ਹੋਣ ਨੂੰ ਲੈ ਕੇ ਬਲਵੰਤ ਸਿੰਘ ਰਾਮੂਵਾਲੀਆ ਨੇ ਕਿਹਾ ਕਿ ਉਹ ਚੋਣਾਂ ਨਹੀਂ ਲੜਨਗੇ। ਪੰਜਾਬ ਦੀ ਸਿਆਸਤ ਬਾਰੇ ਬੋਲਦਿਆਂ ਰਾਮੂਵਾਲੀਆ ਨੇ ਕਿਹਾ ਕਿ ਸਿਆਸਤ 'ਚ ਅਜਿਹੇ ਕੁੱਝ ਵਿਅਕਤੀ ਹੀ ਹਨ, ਜੋ ਪੰਜਾਬ ਦੀ ਫ਼ਿਕਰ ਕਰਦੇ ਹਨ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਾਰੇ ਬੋਲਦਿਆਂ ਰਾਮੂਵਾਲੀਆ ਨੇ ਕਿਹਾ ਕਿ ਉਨ੍ਹਾਂ ਨੇ ਬਹੁਤ ਮਾੜੀਆਂ ਗੱਲਾਂ ਕੀਤੀਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਾਰੇ ਰਾਮੂਵਾਲੀਆ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਕੁੱਝ ਨਹੀਂ ਆਉਂਦਾ।

ਉੱਥੇ ਹੀ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਬਾਰੇ ਬੋਲਦਿਆਂ ਰਾਮੂਵਾਲੀਆ ਨੇ ਕਿਹਾ ਕਿ ਅਜੇ ਕੇਜਰੀਵਾਲ ਦਾ ਮਨ ਪੰਜਾਬ ਦੀ ਮਿੱਟੀ ਨਾਲ ਮਿੱਟੀ ਨਹੀਂ ਹੋਇਆ ਹੈ ਪਰ ਇਹ ਗੱਲ ਠੀਕ ਹੈ ਕਿ ਲੋਕ ਉਨ੍ਹਾਂ ਨੂੰ ਪਰਵਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ 'ਚ ਕੇਜਰੀਵਾਲ ਦਾ ਕਾਫ਼ੀ ਸਤਿਕਾਰ ਹੈ ਅਤੇ ਉਹ ਵੀ ਉਨ੍ਹਾਂ ਦਾ ਸਤਿਕਾਰ ਕਰਦੇ ਹਨ।

ਬਲਵੰਤ ਸਿੰਘ ਰਾਮੂਵਾਲੀਆ ਨੇ ਕਿਹਾ ਕਿ ਅੱਜ-ਕੱਲ੍ਹ ਲੀਡਰ ਲੋਕਾਂ ਲਈ ਨਹੀਂ ਲੜਦੇ, ਸਿਰਫ ਵੋਟਾਂ ਮੰਗਦੇ ਹਨ। ਉਨ੍ਹਾਂ ਕਿਹਾ ਕਿ ਲੀਡਰਾਂ ਨੂੰ ਪੰਜਾਬ ਅਤੇ ਪੰਜਾਬ ਦੀਆਂ ਸਮੱਸਿਆਵਾਂ ਬਾਰੇ ਕੋਈ ਫ਼ਿਕਰ ਨਹੀਂ ਹੈ। ਬਲਵੰਤ ਸਿੰਘ ਰਾਮੂਵਾਲੀਆ ਨੇ ਕਿਹਾ ਕਿ ਇਸ ਵੇਲੇ ਇਕ ਇਨਕਲਾਬ ਆਉਣਾ ਚਾਹੀਦਾ ਹੈ।

 
< Prev   Next >

Advertisements

Advertisement
Advertisement
Advertisement
Advertisement
Advertisement