:: ਲੋਕਤੰਤਰ ਦੀ ਰੱਖਿਆ ਕਰਨਾ ਹੀ ਸਰਦਾਰ ਪਟੇਲ ਨੂੰ ਸੱਚੀ ਸ਼ਰਧਾਂਜਲੀ: ਰਾਹੁਲ ਗਾਂਧੀ   :: ਰਾਜਨੀਤੀ ਨੂੰ ਲੈ ਕੇ ਕਾਂਗਰਸ ਦੇ ਗੰਭੀਰ ਨਾ ਹੋਣ ਕਾਰਨ ਮੋਦੀ ਹੋਰ ਸ਼ਕਤੀਸ਼ਾਲੀ ਬਣਨਗੇ : ਮਮਤਾ   :: ਕਾਂਗਰਸ ਸੱਤਾ ਦਾ ਹਮੇਸ਼ਾ ਹੀ ਦੁਰਵਰਤੋਂ ਕਰਦੀ ਰਹੀ : ਅਮਿਤ ਸ਼ਾਹ   :: ਪੰਜਾਬ ਦੀਆਂ ਰਿਵਾਇਤੀ ਸਿਆਸੀ ਪਾਰਟੀਆਂ ਖ਼ਿਲਾਫ਼ ਚਢੂਨੀ ਨੇ ਖੋਲ੍ਹਿਆ ਮੋਰਚਾ, ਆਖੀ ਵੱਡੀ ਗੱਲ   :: ਜੀ-20 ਦੀ ਬੈਠਕ ’ਚ ਮਹਾਮਾਰੀ ਨਾਲ ਨਜਿੱਠਣ ’ਚ ਠੋਸ ਨਤੀਜੇ ਨਿਕਲਣ ਦੀ ਉਮੀਦ : ਵਿਦੇਸ਼ ਸਕੱਤਰ   :: ਦਿੱਲੀ-NCR ’ਚ ਵਧੇ ਡੇਂਗੂ ਮਾਮਲੇ, ਬੈੱਡਾਂ ਦੀ ਸਮੱਸਿਆ ਨਾਲ ਜੂਝ ਰਹੇ ਹਸਪਤਾਲ   :: TMC ਦਾ ਅਰਥ ‘ਟੈਂਪਲ’, ‘ਮਾਸਕ’ ਅਤੇ ‘ਚਰਚ’ ਹੈ : ਮਮਤਾ ਬੈਨਰਜੀ   :: ਕਸ਼ਮੀਰ ਦੇ ਵਿਕਾਸ ’ਚ ਨੌਜਵਾਨ ਸ਼ਾਮਲ ਹੋਣ ਤਾਂ ਅੱਤਵਾਦੀਆਂ ਦੇ ਨਾਪਾਕ ਮਨਸੂਬੇ ਹੋਣਗੇ ਫੇਲ੍ਹ: ਸ਼ਾਹ   :: ਲਖਨਊ: ਮੋਦੀ ਨੇ 9 ਮੈਡੀਕਲ ਕਾਲਜਾਂ ਦਾ ਕੀਤਾ ਉਦਘਾਟਨ, ਜਨਤਾ ਨੂੰ ਪੁੱਛਿਆ- ‘ਦੱਸੋ ਪਹਿਲਾਂ ਕਦੇ ਅਜਿਹਾ ਹੋਇਆ?’   :: UP ਚੋਣਾਂ: ਕਾਂਗਰਸ ਨੇ 10 ਲੱਖ ਰੁਪਏ ਤਕ ਦਾ ਮੁਫ਼ਤ ਸਰਕਾਰੀ ਇਲਾਜ ਕਰਾਉਣ ਦਾ ਕੀਤਾ ਵਾਅਦਾ   :: ਪ੍ਰਿਯੰਕਾ ਗਾਂਧੀ ਨੇ ਖੇਤ 'ਚ ਔਰਤਾਂ ਨਾਲ ਖਾਣਾ ਖਾਧਾ, ਜਨਤਾ ਨੂੰ ਦੱਸੇ ਕਾਂਗਰਸ ਦੇ 7 'ਵਾਅਦੇ'   :: PM ਮੋਦੀ ਨੇ ‘ਚਾਹ ਵਾਲਾ’ ਦੇ ਤੌਰ ’ਤੇ ਆਪਣਾ ਅਤੀਤ ਕੀਤਾ ਯਾਦ   :: 15 ਦਿਨਾਂ ਤੋਂ ਮੰਡੀ 'ਚ ਰੁਲ਼ ਰਹੇ ਕਿਸਾਨ ਨੇ ਝੋਨੇ ਨੂੰ ਲਾਈ ਅੱਗ, ਵਰੁਣ ਗਾਂਧੀ ਨੇ ਸਾਂਝੀ ਕੀਤੀ ਵੀਡੀਓ   :: ਬਿਨਾਂ ਲਾੜੀ ਤੋਂ ਪਰਤੀ ਬਰਾਤ, ਕਾਰਨ ਜਾਣ ਕੇ ਤੁਸੀਂ ਵੀ ਹੋ ਜਾਓਗੇ ਹੈਰਾਨ   :: ‘ਮੇਡ ਇਨ ਇੰਡੀਆ’ ਨੂੰ ਲੈ ਕੇ ਸਰਕਾਰ ਦੋਹਰੀ ਜ਼ੁਬਾਨ ’ਚ ਕਰ ਰਹੀ ਹੈ ਗੱਲ : ਰਾਹੁਲ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਇਟਲੀ ਜਾਂਦੇ ਸਮੇਂ PM ਮੋਦੀ ਦਾ ਜਹਾਜ਼ ਪਾਕਿਸਤਾਨ ਦੇ ਹਵਾਈ ਖੇਤਰ ’ਚੋਂ ਲੰਘਿਆ PRINT ਈ ਮੇਲ
mod_311021.jpg
ਇਸਲਾਮਾਬਾਦ --31ਅਕਤੂਬਰ21-(ਮੀਡੀਦੇਪੰਜਾਬ)-- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵੀ. ਵੀ. ਆਈ. ਪੀ. ਉਡਾਣ ਸਮੂਹ 20 ਸਿਖਰ ਸੰਮੇਲਨ ਲਈ ਇਟਲੀ ਜਾਂਦੇ ਸਮੇਂ ਸ਼ੁੱਕਰਵਾਰ ਨੂੰ ਪਾਕਿਸਤਾਨੀ ਹਵਾਈ ਖੇਤਰ ਤੋਂ ਹੋ ਕੇ ਲੰਘੀ ਤੇ

 ਇਸਲਾਮਾਬਾਦ ਤੋਂ ਰਸਮੀ ਮਨਜ਼ੂਰੀ ਮਿਲਣ ਤੋਂ ਬਾਅਦ ਇਹ ਇਸੇ ਰਸਤੇ ਰਾਹੀਂ ਪਰਤੇਗੀ। ਇਥੇ ਐਤਵਾਰ ਨੂੰ ਮੀਡੀਆ ’ਚ ਆਈ ਇਕ ਖ਼ਬਰ ’ਚ ਇਹ ਦੱਸਿਆ ਗਿਆ। ‘ਦਿ ਐਕਸਪ੍ਰੈੱਸ ਟ੍ਰਿਬਿਊਨ’ ਦੀ ਖ਼ਬਰ ਮੁਤਾਬਕ ਪ੍ਰਧਾਨ ਮੰਤਰੀ ਮੋਦੀ ਦਾ ਜਹਾਜ਼ ਬੋਇੰਗ 777, 300 ਈ. ਆਰ., ਕੇ 7006 ਬਹਾਵਲਪੁਰ ’ਚ ਪਾਕਿਸਤਾਨ ਹਵਾਈ ਖੇਤਰ ’ਚ ਦਾਖਲ ਹੋਇਆ, ਤੁਰਬਤ ਤੇ ਪੰਜਗੁਰ ਦੇ ਉਪਰੋਂ ਲੰਘਿਆ ਤੇ ਈਰਾਨ ਤੇ ਤੁਰਕੀ ਹੁੰਦੇ ਹੋਏ ਇਟਲੀ ਪਹੁੰਚਿਆ। ਸਿਵਲ ਐਵੀਏਸ਼ਨ ਅਥਾਰਟੀ (ਸੀ. ਏ. ਏ.) ਦੇ ਸੂਤਰਾਂ ਮੁਤਾਬਕ ਭਾਰਤੀ ਅਧਿਕਾਰੀਆਂ ਨੇ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਤੋਂ ਮੋਦੀ ਦੀ ਵਿਸ਼ੇਸ਼ ਉਡਾਣ ਲਈ ਉਸ ਦੇ ਹਵਾਈ ਖੇਤਰ ਦੀ ਵਰਤੋਂ ਕਰਨ ਲਈ ਇਜਾਜ਼ਤ ਮੰਗੀ ਸੀ। ਪਾਕਿਸਤਾਨ ਨੇ ਬੇਨਤੀ ਸਵੀਕਾਰ ਕਰ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਆਪਣੇ ਹਵਾਈ ਖੇਤਰ ਤੋਂ ਹੋ ਕੇ ਜਾਣ ਦੀ ਇਜਾਜ਼ਤ ਦਿੱਤੀ।ਅਗਸਤ 2019 ’ਚ ਜੰਮੂ-ਕਸ਼ਮੀਰ ਦਾ ਵਿਸ਼ੇਸ਼ ਦਰਜਾ ਖਤਮ ਕੀਤੇ ਜਾਣ ਤੇ ਸੂਬੇ ਨੂੰ ਦੋ ਕੇਂਦਰ ਸ਼ਾਸਿਤ ਸੂਬਿਆਂ ’ਚ ਵੰਡਣ ਦੇ ਭਾਰਤ ਦੇ ਐਲਾਨ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਾਲੇ ਸਬੰਧ ਵਿਗੜ ਗਏ ਹਨ। ਭਾਰਤ ਨੇ ਪਾਕਿਸਤਾਨ ਨੂੰ ਕਿਹਾ ਹੈ ਕਿ ਉਹ ਅੱਤਵਾਦੀ, ਦੁਸ਼ਮਣੀ ਤੇ ਹਿੰਸਾ ਤੋਂ ਮੁਕਤ ਮਾਹੌਲ ’ਚ ਇਸਲਾਮਾਬਾਦ ਦੇ ਨਾਲ ਆਮ ਗੁਆਂਢੀ ਵਾਲੇ ਸਬੰਧ ਚਾਹੁੰਦਾ ਹੈ। ਪ੍ਰਧਾਨ ਮੰਤਰੀ ਮੋਦੀ ਸਮੂਹ 20 ਸਿਖ਼ਰ ਸੰਮੇਲਨ ’ਚ ਹਿੱਸਾ ਲੈਣ ਲਈ ਸ਼ੁੱਕਰਵਾਰ ਨੂੰ ਇਟਲੀ ਪਹੁੰਚੇ। ਖ਼ਬਰ ’ਚ ਸੀ. ਏ. ਏ. ਦੇ ਬੁਲਾਰੇ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਗਲਾਸਗੋ’ਚ ਜਲਵਾਯੂ ਸੰਮੇਲਨ ਤੋਂ ਬਾਅਦ ਭਾਰਤ ਪਰਤਣ ਦੌਰਾਨ ਪ੍ਰਧਾਨ ਮੰਤਰੀ ਮੋਦੀ ਦਾ ਜਹਾਜ਼ ਮੁੜ ਪਾਕਿਸਤਾਨ ਹਵਾਈ ਖੇਤਰ ’ਚੋਂ ਹੋ ਕੇ ਲੰਘੇਗਾ।

 
< Prev   Next >

Advertisements

Advertisement
Advertisement
Advertisement
Advertisement
Advertisement